ਸਹਾਇਕ ਕਮਿਸ਼ਨਰ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ ਅਧੀਨ ਜਿਲ੍ਹਾ ਪੱਧਰੀ ਕਮੇਟੀ ਦੇ ਕਾਰਜ਼ਾਂ ਦੀ ਸਮੀਖਿਆ
ਮਾਲੇਰਕੋਟਲਾ 24 ਫਰਵਰੀ :
ਡਿਪਟੀ ਕਮਿਸ਼ਨਰ ਡਾ ਪੱਲਵੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ ਗਈ । ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਹਰ ਪਹਿਲ ਕਦਮੀ ਕੀਤੀ ਜਾ ਰਹੀ ਹੈ ।
ਵਧੀਕ ਡਿਪਟੀ ਕਮਿਸ਼ਨਰ ਨੇ ਸਾਨੂੰ ਸਾਰਿਆਂ ਨੂੰ ਸੁਹਿਰਦ ਯਤਨ ਕਰਦੇ ਹੋਏ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਅੱਗੇ ਆਉਣ ਤੇ ਜੋਰ ਦਿੰਦਿਆ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਨੇ ਕਿਹਾ ਕਿ ਆਪਣੇ ਅਧਿਕਾਰ ਖੇਤਰਾਂ ਵਿੱਚ ਨਿਯਮਤ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇੱਕ ਸਿਹਤਮੰਦ ਜੀਵਨ ਸ਼ੈਲੀ ਚੁਣਨ ਲਈ ਪ੍ਰੇਰਿਤ ਕਰਨ।
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦ...








