Sunday, September 20
Shadow

National

ਸਿਵਲ ਸਰਜਨ ਫਾਜ਼ਿਲਕਾ ਨੇ ਮਾਤਰੀ ਮੌਤ ਦਰ ਨੂੰ ਘਟਾਉਣ ਲਈ ਰੀਵਿਊ ਕਮੇਟੀ ਦੀ ਕੀਤੀ ਮੀਟਿੰਗ

ਸਿਵਲ ਸਰਜਨ ਫਾਜ਼ਿਲਕਾ ਨੇ ਮਾਤਰੀ ਮੌਤ ਦਰ ਨੂੰ ਘਟਾਉਣ ਲਈ ਰੀਵਿਊ ਕਮੇਟੀ ਦੀ ਕੀਤੀ ਮੀਟਿੰਗ

National, Politics, Punjab
ਫਾਜਿਲਕਾ  22 ਫਰਵਰੀ 2025 () : ਪੰਜਾਬ ਸਰਕਾਰ ਵੱਲੋਂ ਮਾਤਰੀ ਮੌਤ ਦਰ ਨੂੰ ਘਟਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਵੱਲੋਂ ਮਾਤਰੀ ਮੌਤ ਦਰ ਦੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਪਹਿਲੀ ਤਿਮਾਹੀ ਵਿੱਚ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਵਿਭਾਗ ਵੱਲੋਂ ਨਿਰਧਾਰਿਤ ਸਾਰੇ ਐਂਟੀਨੇਟਲ ਚੈੱਕ ਅਪ ਸਮੇਂ ਸਿਰ ਕਰਨੇ ਯਕੀਨੀ ਬਣਾਏ ਜਾਣ। ਹਰੇਕ ਗਰਭਵਤੀ ਔਰਤ ਦਾ ਮੈਡੀਸਨ ਅਤੇ ਔਰਤ ਰੋਗਾਂ ਦੇ ਮਾਹਿਰ ਡਾਕਟਰ ਤੋਂ ਵੀ ਚੈੱਕ ਅਪ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਦੌਰਾਨ ਅਤੇ ਸਮੇਂ—ਸਮੇਂ ਤੇ ਹਾਈ ਰਿਸਕ ਪ੍ਰੈਗਨੈਂਸੀ ਦੀਆਂ 21 ਨਿਸ਼ਾਨੀਆਂ ਦੀ ਚੈੱਕ ਲਿਸਟ ਅਨੁਸਾਰ ਉਹਨਾਂ ਦੀ ਕੌਂਸਲਿੰਗ ਕੀਤੀ ਜਾਵੇ ਤਾਂ ਜੋ ਨਾਰਮਲ ਪ੍ਰੈਗਨੈਂਸੀ ਅਤੇ ਹਾਈਰਿਸਕ ਪ੍ਰੈਗਨੈਂਸੀ ਦਾ ਪਤਾ ਲੱਗ ਸਕੇ। ਡਾ ਕਵਿਤਾ ਸਿੰਘ ਪਰਿਵਾਰ ਭਲਾਈ ਅਫਸਰ ਨੇ ਕਿਹਾ ਕਿ ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦੇ ਐਮ...
ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਚਲਾਏ ਜਾ ਰਹੇ ਮਿੱਥ ਕੇ ਹੱਤਿਆ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ ; 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਚਲਾਏ ਜਾ ਰਹੇ ਮਿੱਥ ਕੇ ਹੱਤਿਆ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ ; 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ/ਪਟਿਆਲਾ, 21 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਰਾਜ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਵਿਦੇਸ਼ੀ ਗੈਂਗਸਟਰ ਗੋਲਡੀ ਢਿੱਲੋਂ ਦੁਆਰਾ ਚਲਾਏ ਜਾ ਰਹੇ  ਟਾਰਗੈਟ ਕਿਲਿੰਗ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਰਾਜਪੁਰਾ ਤੋਂ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਲਕੀਤ ਸਿੰਘ ਉਰਫ਼ ਮੈਕਸ, ਜੋ ਕਿ ਅਜਨਾਲਾ, ਅੰਮ੍ਰਿਤਸਰ ਦੇ ਪਿੰਡ ਰੋਡਾਲਾ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਫਤਿਹਗੜ੍ਹ ਸਾਹਿਬ ਦੇ ਪਿੰਡ ਸੇਮਪਾਲੀ ਵਿੱਚ ਰਹਿੰਦਾ ਹੈ ਅਤੇ ਸੰਦੀਪ ਸਿੰਘ ਉਰਫ਼ ਦੀਪ, ਜੋ ਕਿ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਫੜੇ ਗਏ ਮੁਲਜ਼ਮਾਂ ਦੇ ਕਬਜ਼ੇ ਚੋਂ ਪੰਜ ਪਿਸਤੌਲ  ਜਿੰਨ੍ਹਾਂ ਵਿੱਚ ਤਿੰਨ .32 ਕੈਲੀਬਰ, ਇੱਕ .30 ਕੈਲੀਬਰ ਅਤੇ ਇੱਕ .315 ਕੈਲੀਬਰ ਦੇਸੀ ਕੱਟਾ ਸ਼ਾਮਲ ਹਨ ਸਮੇਤ 15 ਕਾਰਤੂਸ ਅਤ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਭਰਤੀ ਹੋਏ 8 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਭਰਤੀ ਹੋਏ 8 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

National, Politics, Punjab
ਚੰਡੀਗੜ੍ਹ, 21 ਫਰਵਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਬਕਾਰੀ ਤੇ ਕਰ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤ ਕੀਤੇ ਗਏ 7 ਕਲਰਕਾਂ ਅਤੇ 1 ਸੇਵਾਦਾਰ ਨੂੰ ਨਿਯੁਕਤੀ ਪੱਤਰ ਸੌਂਪੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਨਵੀਆਂ ਭੂਮਿਕਾਵਾਂ ਵਿੱਚ ਸਮਰਪਣ ਅਤੇ ਸਖ਼ਤ ਮਿਹਨਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਆਬਕਾਰੀ ਤੇ ਕਰ ਵਿਭਾਗ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਆਸ ਪ੍ਰਗਟਾਈ ਕਿ ਇਹ ਕਰਮਚਾਰੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਨੇ 50,000 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ਼ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦਾ ਹੈ...
ਜ਼ਿਲ੍ਹਾ ਪ੍ਰਸ਼ਾਸ਼ਨ ਤੇ ਅਲਿਮਕੋ ਵੱਲੋਂ ਦਿਵਿਆਂਗਜਨਾਂ ਲਈ ਸਹਾਇਕ ਸਮੱਗਰੀ ਵੰਡ ਕੈਂਪ ਦਾ ਆਯੋਜਨ

ਜ਼ਿਲ੍ਹਾ ਪ੍ਰਸ਼ਾਸ਼ਨ ਤੇ ਅਲਿਮਕੋ ਵੱਲੋਂ ਦਿਵਿਆਂਗਜਨਾਂ ਲਈ ਸਹਾਇਕ ਸਮੱਗਰੀ ਵੰਡ ਕੈਂਪ ਦਾ ਆਯੋਜਨ

National, Politics, Punjab
·         ਸਮੱਗਰ ਸਿੱਖਿਆ ਅਭਿਆਨ ਤਹਿਤ 16 ਲੋੜਵੰਦ ਬੱਚਿਆਂ ਨੂੰ 22 ਮੁਫ਼ਤ ਸਹਾਇਤਾ ਉਪਕਰਨ ਤਕਸ਼ੀਮ ਮਾਲੇਰਕੋਟਲਾ 21 ਫਰਵਰੀ :                ਸਮੱਗਰ ਸਿੱਖਿਆ ਅਭਿਆਨ ਵੱਲੋਂ ਚਲਾਏ ਜਾ ਰਹੇ ਆਈ. ਈ. ਡੀ./ ਆਈ. ਈ. ਡੀ. ਐਸ. ਐਸ ਕੰਪੋਨੈਟ ਅਧੀਨ ਦਿਵਿਆਂਗ ਬੱਚਿਆਂ ਲਈ ਮੁਫਤ ਸਹਾਇਤਾ ਉਪਕਰਨ ਕੈਂਪ ਤਕਸ਼ੀਮ ਕਰਨ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸਦਰਾਬਾਦ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ ਐਲਿਮਕੋ ਦੀ ਮਾਹਿਰ ਡਾਕਟਰਾਂ ਦੀ ਟੀਮ ਵਲੋਂ 16 ਲੋੜਵੰਦ ਬੱਚਿਆਂ ਨੂੰ 22 ਮੁਫਤ ਸਹਾਇਤਾ ਉਪਕਰਨ ਵੰਡੇ ਗਏ ।  ਜਿਨ੍ਹਾਂ ਵਿੱਚ 04 ਵੀਲ ਚੇਅਰ, 01 ਸੀ.ਪੀ ਚੇਅਰ, 01 ਟੀ.ਐਲ.ਐਮ ਕਿੱਟ, 01 ਸਮਾਰਟ ਫੋਨ, 01 ਸਮਾਰਟ ਕੈਂਨ, 01 ਬਰੇਲ ਕਿੱਟ, 10 ਹੀਰਿੰਗ ਏਡ, 03 ਬੱਚਿਆਂ ਨੂੰ ਕੈਲੀਪਰ ਸ਼ਾਮਲ ਹਨ ।           ਡੀ. ਐਸ. ਈ. ਮੁਹੰਮਦ ਰਿਜ਼ਵਾਨ  ਨੇ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਿਸੇ਼ਸ ਲੋੜਾਂ ਵਾਲੇ ਬੱਚਿਆ ਦੀ ਭਲਾਈ ਲਈ ਹਰ ਯੋਗ ਉਪਰਾਲੇ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਉਪਕਰਨਾਂ ਨਾਲ ਉਹਨਾਂ ਨੂੰ ਆਪਣੇ ਰੋਜਮਰਾ ਦੇ ਕੰ...
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕੀਤੇ ਕਾਬੂ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕੀਤੇ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 21 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.06 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੰਟ ਸਿੰਘ ਉਰਫ਼ ਕਾਲੂ ਵਾਸੀ ਪਿੰਡ ਬਚੀਵਿੰਡ, ਅੰਮ੍ਰਿਤਸਰ; ਜਗਜੀਤ ਸਿੰਘ ਵਾਸੀ ਪਿੰਡ ਰਾਣੀਆ, ਅੰਮ੍ਰਿਤਸਰ; ਸਾਹਿਲ ਕੁਮਾਰ ਉਰਫ ਸਾਹਿਲ ਵਾਸੀ ਪਿੰਡ ਘਰਿਆਲਾ, ਤਰਨਤਾਰਨ ਅਤੇ ਰਿੰਕੂ ਵਾਸੀ ਬਸਤੀ ਦੁਨੇ ਵਾਲੀ, ਗੁਰੂ ਹਰਸਹਾਏ, ਫਿਰੋਜ਼ਪੁਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਆਧਾਰਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ। ਇਹ ਨਸ਼ਾ ਤਸਕਰ ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਨ ਲਈ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਡਰ...
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ 28 ਫਰਵਰੀ ਤੱਕ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ 28 ਫਰਵਰੀ ਤੱਕ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ

National, Politics, Punjab
ਜਲੰਧਰ, 21 ਫਰਵਰੀ : ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਲਈ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੇਜਰ ਡਾ. ਅਮਿਤ ਮਹਾਜਨ ਵੱਲੋਂ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ 28 ਫਰਵਰੀ 2025 ਤੱਕ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਰੇਕ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀ ਵੱਲੋਂ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ਲਈ (ਪ੍ਰਤੀ ਪੋਲਿੰਗ ਸਟੇਸ਼ਨ 1) ਬੂਥ ਲੈਵਲ ਏਜੰਟਾਂ ਦੀ ਤਾਇਨਾਤੀ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀ ਵੱਲੋਂ ਤਾਇਨਾਤ ਬੂਥ ਲੈਵਲ ਏਜੰਟ ਪੋਲਿੰਗ ਬੂਥਾਂ ਦੇ ਬੂਥ ਲੈਵਲ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨਗੇ ਅਤੇ ਇਸ ਨਾਲ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ, ਹਟਾਉਣ, ਸੋਧ ਕਰਨ ਅਤੇ ਤਬਾਦਲੇ ਲਈ ਫਾਰਮ ਭਰਨ ਵਿ...
5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

National, Politics, Punjab
ਚੰਡੀਗੜ੍ਹ, 21 ਫਰਵਰੀ, 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਜੂਨੀਅਰ ਇੰਜੀਨੀਅਰ (ਜੇ.ਈ.) ਮਨੋਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਸ਼ਿਕਾਇਤਕਰਤਾ ਨਿਊ ਅਮਰ ਨਗਰ, ਡਾਬਾ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ, ਜੋ ਕਿ ਇੱਕ ਵੈਲਡਿੰਗ ਦੀ ਦੁਕਾਨ ਚਲਾਉਂਦਾ ਹੈ, ਨੇ ਦੱਸਿਆ ਕਿ ਉਸਦੀ ਪਤਨੀ ਨੇ ਨਿਊ ਅਮਰ ਨਗਰ ਵਿਖੇ ਇੱਕ ਦੋ ਮੰਜ਼ਿਲਾ ਘਰ ਖਰੀਦਿਆ ਸੀ ਅਤੇ ਉਹ ਇਸ ਘਰ ਦੀ ਪਹਿਲੀ ਮੰਜ਼ਿਲ 'ਤੇ ਇੱਕ ਛੋਟੀ ਫੈਕਟਰੀ ਲਗਾਉਣਾ ਚਾਹੁੰਦਾ ਸੀ, ਜਿਸ ਲਈ 10 ਕਿਲੋਵਾਟ ਦੇ ਵਪਾਰਕ ਬਿਜਲੀ ਮੀਟਰ ਦੀ ਜ਼ਰੂਰਤ ਸੀ। ਸ਼ਿਕਾਇਤ ਮੁਤਾਬਕ, ਉਸਨੇ ਲੁਧਿਆਣਾ ਦੇ ਜਨਤਾ ਨਗਰ ਸਥਿਤ ਪੀ.ਐਸ.ਪੀ.ਸੀ.ਐਲ. ਦਫ਼ਤਰ ਵਿਖੇ ਨਵੇਂ ਮੀਟਰ ਲਈ ਅਰਜ਼ੀ ਦਿੱਤੀ ਅਤੇ ਲੋੜੀਂਦੀ ਫੀਸ ਜਮ੍ਹਾ ਕਰਵਾਈ। ਪੰਦਰਾਂ ...
ਵਾਤਾਵਰਣ ਪ੍ਰੇਮੀਆਂ ਨੇ ਪੌਂਗ ਡੈਮ ’ਚ ਬਰਡ ਵਾਚਿੰਗ ਦਾ ਆਨੰਦ ਮਾਣਿਆ

ਵਾਤਾਵਰਣ ਪ੍ਰੇਮੀਆਂ ਨੇ ਪੌਂਗ ਡੈਮ ’ਚ ਬਰਡ ਵਾਚਿੰਗ ਦਾ ਆਨੰਦ ਮਾਣਿਆ

National, Politics, Punjab
ਹੁਸ਼ਿਆਰਪੁਰ, 21 ਫਰਵਰੀ : ਨੇਚਰ ਫੈਸਟ ਹੁਸ਼ਿਆਰਪੁਰ ਦੀ ਸ਼ੁਰੂਆਤ ਪਹਿਲੇ ਦਿਨ ਸਵੇਰੇ ਪੌਂਗ ਡੈਮ ’ਤੇ ਇਕ ਵਿਸ਼ੇਸ਼ ਬਰਡ ਵਾਚਿੰਗ ਪ੍ਰੋਗਰਾਮ ਨਾਲ ਸ਼ੁਰੂ ਹੋਈ ਜਿਸ ਵਿਚ ਵਾਤਾਵਰਣ ਪ੍ਰੇਮੀਆਂ ਦੇ ਨਾਲ-ਨਾਲ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿਚ ਲਾਜਵੰਤੀ ਸਟੇਡੀਅਮ, ਵਿਦਿਆ ਮੰਦਰ ਸਕੂਲ, ਸਕੂਲ ਆਫ਼ ਐਮੀਨੈਂਸ ਬਾਗਪੁਰ, ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਦੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ। ਇਸ ਮੌਕੇ ਡੀ.ਡੀ.ਐਫ ਜੋਇਆ ਸਿਦੀਕੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।           ਡੀ.ਡੀ.ਐਫ ਨੇ ਦੱਸਿਆ ਕਿ ਪੌਂਗ ਡੈਮ ਵਿਚ ਹਰ ਸਾਲ ਵੱਡੀ ਗਿਣਤੀ ਵਿਚ ਪ੍ਰਵਾਸੀ ਪੰਛੀ ਆਉਂਦੇ ਹਨ ਜੋ ਸਰਦੀਆਂ ਦੇ ਮੌਸਮ ਵਿਚ ਇਥੇ ਆਪਣਾ ਠਿਕਾਣਾ ਬਣਾਉਂਦੇ ਹਨ। ਇਸ ਵਾਰ ਬਰਡ ਵਾਚਿੰਗ ਦੌਰਾਨ ਵਿਸ਼ੇਸ਼ ਰੂਪ ਵਿਚ ਯੂਰੇਸ਼ਿਅਨ ਕੂਟ ਅਤੇ ਨਾਰਦਰਨ ਸ਼ੋਵੇਲਰ ਵਰਗੀਆਂ ਪ੍ਰਵਾਸੀ ਜਾਤੀਆਂ ਨੂੰ ਦੇਖਿਆ ਗਿਆ। ਇਥੇ ਪੰਛੀ ਸ਼ਿਵਾਲਿਕ ਪਰਬਤਾਂ ਤੋਂ ਆਉਂਦੇ ਹਨ ਅਤੇ ਇਥੋਂ ਦੀ ਜੈਵ ਵਿਭਿੰਨਤਾ ਨੂੰ ਭਰਪੂਰ ਕਰਦੇ ਹਨ।           ਇਸ ਪ੍ਰੋਗਰਾਮ ਵਿਚ ਹਰ ਉਮਰ ਵਰਗ ਦੇ ਲੋਕਾਂ ਨੇ ਹਿੱਸਾ ਲਿਆ।  ਸਭ ਤੋਂ...
ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਅਪੀਲ

ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਅਪੀਲ

National, Politics, Punjab
ਚੰਡੀਗੜ੍ਹ, 21 ਫਰਵਰੀ: ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਲੋਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਂ ਬੋਲੀ ਪਛਾਣ, ਸਿੱਖਿਆ, ਸੱਭਿਆਚਾਰ ਅਤੇ ਟਿਕਾਊ ਵਿਕਾਸ ਲਈ ਬੇਹੱਦ ਅਹਿਮ ਹੈ ਕਿਉਂਕਿ ਇਹ ਗਿਆਨ ਸਾਂਝਾ ਕਰਨ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਸੰਚਾਰ ਦੇ ਮੁੱਖ ਸਾਧਨ ਵਜੋਂ ਕੰਮ ਕਰਦੀ ਹੈ। ਪੰਜਾਬੀ ਭਾਸ਼ਾ ਦੀ ਅਮੀਰ ਵਿਰਾਸਤ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਭਾਸ਼ਾ ਵਿਭਾਗ ਨੂੰ ਪੰਜਾਬੀ ਭਾਸ਼ਾ ਨੂੰ ਹੋਰ ਬੁਲੰਦ ਕਰਨ ਦੇ ਉਦੇਸ਼ ਨਾਲ ਹੋਰ ਪਹਿਲਕਦਮੀਆਂ ਸ਼ੁਰੂ ਕਰਨ ਲਈ ਵੀ ਕਿਹਾ। ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਮਾਂ ਬੋਲੀ ਵਿੱਚ ਹਾਸਲ ਕੀਤਾ ਗਿਆਨ ਸਮਝਣ ਵਿੱਚ ਆਸਾਨ ਅਤੇ ਚਿਰਸਥਾਈ ਹੁੰਦਾ ਹੈ, ਜੋ ਕਿ ਪ੍ਰਭਾਵਸ਼ਾਲੀ ਸਿੱਖਿਆ ਲਈ ਅਹਿਮ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਭਾਸ਼ਾ ਅਤੇ ਸੱਭਿਆਚਾਰ ਦਰਮਿਆਨ ਡੂੰਘੇ ਸਬੰਧਾਂ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਮਾਂ ਬੋਲੀ ਰਿਵਾਜ਼...
ਨਗਰ ਕੌਂਸਲ ਤਰਨ ਤਾਰਨ ਲਈ ਚੋਣ ਅਬਜ਼ਰਵਰ ਸ਼੍ਰੀਮਤੀ ਬਲਦੀਪ ਕੌਰ ਦੀ ਹਾਜ਼ਰੀ ਵਿੱਚ ਹੋਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ

ਨਗਰ ਕੌਂਸਲ ਤਰਨ ਤਾਰਨ ਲਈ ਚੋਣ ਅਬਜ਼ਰਵਰ ਸ਼੍ਰੀਮਤੀ ਬਲਦੀਪ ਕੌਰ ਦੀ ਹਾਜ਼ਰੀ ਵਿੱਚ ਹੋਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ

National, Politics, Punjab
ਤਰਨ ਤਾਰਨ, 21 ਫਰਵਰੀ : ਨਗਰ ਕੌਂਸਲ ਤਰਨ ਤਾਰਨ ਦੀਆਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖ਼ਲ ਕਰਵਾਏ ਗਏ ਨਾਮਜ਼ਦਗੀ ਪੇਪਰਾਂ ਦੀ ਪੜਤਾਲ ਰਿਟਰਨਿੰਗ ਅਫ਼ਸਰ ਕਮ- ਜ਼ਿਲਾ ਵਿਕਾਸ ਤੇੇ ਪੰਚਾਇਤ ਅਫਸਰ (ਵਾਰਡ ਨੰਬਰ 1 ਤੋਂ 13) ਸ੍ਰੀ ਹਰਜਿੰਦਰ ਸਿੰਘ ਸੰਧੂ ਅਤੇ ਰਿਟਰਨਿੰਗ ਅਫਸਰ-ਕਮ-ਤਹਿਸੀਲਦਾਰ ਤਰਨ ਤਾਰਨ (ਵਾਰਡ ਨੰਬਰ 14 ਤੋਂ 25) ਸੀ੍ਮਤੀ ਰੋਬਿਨਜੀਤ ਕੌਰ ਵੱਲੋਂ ਅੱਜ ਪੇਂਡੂ ਵਿਕਾਸ ਭਵਨ ਅਤੇ ਤਹਿਸੀਲ ਕੰਪਲੈਕਸ ਤਰਨ ਤਾਰਨ ਵਿਖੇ ਕੀਤੀ ਗਈ। ਨਾਮਜ਼ਦਗੀ ਪੇਪਰਾਂ ਦੀ ਪੜਤਾਲ ਦੌਰਾਨ ਕੁੱਲ 171 ਨਾਮਜ਼ਦਗੀ ਪੱਤਰਾਂ ਵਿਚੋਂ 26 ਨਾਮਜ਼ਦਗੀ ਪੱਤਰ ਰੱਦ ਹੋ ਗਏ ਜਦਕਿ 145 ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਰਾਜ ਚੋਣ ਕਮਿਸ਼ਨ ਵੱਲੋਂ ਤਰਨ ਤਾਰਨ ਨਗਰ ਕੌਂਸਲ ਚੋਣਾਂ ਲਈ ਨਿਯੁਕਤ ਕੀਤੇ ਗਏ ਚੋਣ ਅਬਜ਼ਰਵਰ ਸ਼੍ਰੀਮਤੀ ਬਲਦੀਪ ਕੌਰ ਨੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੀ ਨਿਗਰਾਨੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਸ਼ਰਮਾ ਅਤੇ ਐੱਸ. ਡੀ. ਐੱਮ. ਤਰਨ ਤਾਰਨ  ਸ੍ਰੀ ਅਰਵਿੰਦਰਪਾਲ ਸਿੰਘ ਵੀ ਮੌਜੂਦ ਸਨ। ਇਸ ਮੌਕੇ ਚੋਣ ਅਬਜ਼ਰਵਰ ਸ਼੍ਰੀਮਤੀ ਬਲਦੀਪ ਕੌਰ ਨੇ ...