Sunday, September 20
Shadow

National

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ 2025 ਮਨਾਇਆ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ 2025 ਮਨਾਇਆ

National, Politics, Punjab
ਚੰਡੀਗੜ੍ਹ, 21 ਫਰਵਰੀ: ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ -2025 ਮਨਾਉਣ ਲਈ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ। ਇਸ ਮੌਕੇ ਮੁੱਖ ਰਾਜ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਸਮਰਪਿਤ ਇੱਕ ਦਸਤਾਵੇਜ਼ੀ ਫਿਲਮ ਅਤੇ ਇੱਕ ਤਸਵੀਰੀ ਕਿਤਾਬਚਾ ਜਾਰੀ ਕੀਤਾ। ਚਿੱਤਰਕਾਰੀ ਦਾ ਕੰਮ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੁਆਰਾ ਬਹੁਤ ਗਹੁ ਤੇ ਜਿੰਮੇਵਾਰੀ ਨਾਲ ਕੀਤਾ ਗਿਆ ਸੀ। ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਸ੍ਰੀ ਇੰਦਰਪਾਲ ਸਿੰਘ ਨੇ ਭਾਸ਼ਾਈ ਵਿਭਿੰਨਤਾ ਅਤੇ ਮੂਲ ਭਾਸ਼ਾਵਾਂ ਦੀ ਸੰਭਾਲ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਾਂ-ਬੋਲੀ ਸਿਰਫ਼ ਸੰਚਾਰ ਦਾ ਮਾਧਿਅਮ ਹੀ ਨਹੀਂ  ਸਗੋਂ ਸਾਡੀ ਸ਼ਾਨਾਮੱਤੀ ਵਿਰਾਸਤ ਅਤੇ ਪਛਾਣ ਦਾ ਸਾਰ ਹੈ। ਉਨ੍ਹਾਂ ਕਿਹਾ, ‘‘ਆਪਣੀਆਂ ਮੂਲ ਭਾਸ਼ਾਵਾਂ ਨੂੰ ਸੰਭਾਲਣਾ ਅਤੇ ਉਤਸ਼ਾਹਿਤ ਕਰਨਾ ਸਾਡੀ ਇੱਕ ਸਮੂਹਿਕ ਜ਼ਿੰਮੇਵਾਰੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਉਣ ਵਾਲੀਆਂ ਨਸਲਾਂ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਡੂੰਘਾਈ ਨਾਲ ਜੁੜੀਆਂ ਰਹਿਣ।’’ ਪੰਜਾਬੀ ਭਾਸ਼ਾ ਦੀ ਵਿ...
ਜਨਵਰੀ-ਮਾਰਚ ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ 28 ਫਰਵਰੀ ਤੱਕ ਰਾਸ਼ਨ ਡਿਪੂਆਂ ਉੱਤੇ ਪਹੁੰਚਾਈ ਜਾਵੇ: ਲਾਲ ਚੰਦ ਕਟਾਰੂਚੱਕ

ਜਨਵਰੀ-ਮਾਰਚ ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ 28 ਫਰਵਰੀ ਤੱਕ ਰਾਸ਼ਨ ਡਿਪੂਆਂ ਉੱਤੇ ਪਹੁੰਚਾਈ ਜਾਵੇ: ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ, ਫਰਵਰੀ 20: ਵਿਭਾਗੀ ਕੰਮ ਕਾਰ ਵਿੱਚ ਹੋਰ ਪਾਰਦਰਸ਼ਿਤਾ ਅਤੇ ਤੇਜ਼ੀ ਲਿਆਉਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ, ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਵਿਭਾਗ ਦੇ ਮੁੱਖ ਦਫਤਰ, ਅਨਾਜ ਭਵਨ ਵਿਖੇ ਅਧਿਕਾਰੀਆਂ ਸਮੇਤ ਸਮੂਹ ਡਿਪਟੀ ਡਾਇਰੈਕਟਰ (ਫੀਲਡ) ਅਤੇ ਜਿਲਾ ਕੰਟਰੋਲਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਸਾਰੇ ਫੀਲਡ ਅਧਿਕਾਰੀਆਂ ਨੂੰ ਸਮੇਂ ਸਿਰ ਦਫਤਰ ਵਿਖੇ ਹਾਜ਼ਿਰ ਹੋਣ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਹਰ ਰੋਜ ਕੁਝ ਸਮਾਂ ਆਮ ਜਨਤਾ ਨੂੰ ਮਿਲਣ ਲਈ ਨਿਰਧਾਰਿਤ ਕਰਨ ਲਈ ਹਦਾਇਤ ਕੀਤੀ ਗਈ। ਉਨ੍ਹਾਂ ਵਲੋਂ ਇਹ ਨਿਰਦੇਸ਼ ਦਿੱਤੇ ਗਏ ਕਿ ਆਮ ਜਨਤਾ ਨੂੰ ਆ ਰਹੀਆਂ ਦਿੱਕਤਾਂ ਦਾ ਪਹਿਲ ਦੇ ਆਧਾਰ ਉੱਤੇ ਨਿਪਟਾਰਾ ਕੀਤਾ ਜਾਵੇ। ਸਮੂਹ ਡਿਪਟੀ ਡਾਇਰੈਕਟਰਾਂ ਅਤੇ ਜ਼ਿਲਾ ਕੰਟਰੋਲਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਉਨ੍ਹਾਂ ਦੇ ਅਧੀਨ ਆਉਂਦੇ ਜ਼ਿਲ੍ਹਿਆਂ ਵਿੱਚ ਰਾਸ਼ਨ ਡਿਪੂਆਂ ‘ਤੇ ਚੈਕਿੰਗ ਕਰਨ ਤੋਂ ਇਲਾਵਾ  ਲਾਭਪਾਤਰੀਆਂ ਨੂੰ ਕਣਕ ਦੀ ਚੱਲ ਰਹੀ ਵੰਡ ਕਰਨ ਦਾ ਖੁਦ ਜਾਇਜਾ ਲਿਆ ਜਾਵੇ। ਇਨ੍ਹਾਂ ਚੈਕਿੰਗਾਂ ਦੀ ਰਿਪੋਰਟਾਂ ਸਮੇਤ ਵਿਡਿਉਜ਼ ਮੁੱਖ ਦਫਤਰ ...
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਗ੍ਰਿਫ਼ਤਾਰ ; ਇੱਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਗ੍ਰਿਫ਼ਤਾਰ ; ਇੱਕ ਪਿਸਤੌਲ ਬਰਾਮਦ

National, Politics, Punjab
ਚੰਡੀਗੜ੍ਹ, 20 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਵੀਰਵਾਰ ਨੂੰ  ਕਿ ਵਿਦੇਸ਼ੀ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਚੈਨ ਸਿੰਘ ਉਰਫ਼ ਭੁਜੀਆ, ਵਾਸੀ ਪਿੰਡ ਮੱਟੀ, ਮਾਨਸਾ  ਵਜੋਂ ਹੋਈ ਹੈ । ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਚੋਂ ਇੱਕ .32 ਕੈਲੀਬਰ ਦੀ ਪਿਸਤੌਲ ਸਮੇਤ ਪੰਜ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ  ’ਤੇ ਕਾਰਵਾਈ ਕਰਦਿਆਂ, ਏ.ਡੀ.ਜੀ.ਪੀ. (ਏਜੀਟੀਐਫ) ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਕਾਰਵਾਈ ਸ਼ੁਰੂ ਕੀਤੀ ਅਤੇ ਦੋਸ਼ੀ ਵਿਅਕਤੀ ਨੂੰ ਇੱਕ ਪਿਸਤੌਲ ਸਮੇਤ ਮਾਨਸਾ ਦੇ ਭੀਖੀ ਖੇਤਰ ਤੋਂ ਗ੍ਰਿਫ਼ਤਾਰ ਕਰ ਲਿਆ । ਉਨ੍ਹਾਂ ਕਿਹ...
ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ  ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

National, Politics, Punjab
ਚੰਡੀਗੜ੍ਹ, 20 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਆਮ ਵਿਅਕਤੀਜਗਤ ਰਾਮ, ਵਾਸੀ ਮੁੱਲਾਪੁਰ ਦਾਖਾ, ਜ਼ਿਲ੍ਹਾ ਲੁਧਿਆਣਾ ਨੂੰ ਸਰਕਾਰੀ ਅਧਿਕਾਰੀ  ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇਹ ਖੁਲਾਸਾ ਕਰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਸ਼ਿਕਾਇਤਕਰਤਾ ਰਾਕੇਸ਼ ਸਚਦੇਵਾ, ਵਾਸੀ ਐਸ.ਬੀ.ਐਸ. ਨਗਰ, ਪੱਖੋਵਾਲ ਰੋਡ, ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਭੇਜੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਜਗਤ ਰਾਮ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ.ਆਈ.ਟੀ.) ਕੋਲ ਉਸਦੇ ਲੰਬਿਤ ਪਏ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਦਿਵਾਉਣ ਲਈ ਉਸ ਕੋਲੋਂ 42.60 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਸ਼ਿਕਾਇਤ ਦੇ ਅਨੁਸਾਰ ਰਾਕੇਸ਼ ਸਚਦੇਵਾ ਲੁਧਿਆਣਾ ਦੀ ਏ.ਸੀ. ਮਾਰਕੀਟ ਵਿੱਚ ਇੱਕ ਕੱਪੜੇ ਦੀ ਦੁਕਾਨ ਚਲਾਉਂਦਾ ਹੈ। ਉਸ ਨੇ ਸਾਲ 2017, 2019 ਅਤੇ 2022 ਵਿੱਚ ਐਲ.ਆਈ.ਟੀ. ਦੀ ਐਲ.ਡੀ.ਪੀ. ਸ...
ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ

ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ

National, Politics, Punjab
ਚੰਡੀਗੜ੍ਹ, 20 ਫਰਵਰੀ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੂਲ ਸਿੱਖਿਆ ਵਿਭਾਗ ਨੂੰ 27 ਫਰਵਰੀ ਨੂੰ ਹੋਣ ਵਾਲੀ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਭਾਗ ਵੱਲੋਂ ਬਣਾਈ ਅਫ਼ਸਰ ਕਮੇਟੀ ਦੇ ਮੈਂਬਰਾਂ ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਫੈਸਲੇ ਦਾ ਉਦੇਸ਼ ਸਰਵ ਸਰਵ ਸਿੱਖਿਆ ਅਭਿਆਨ (ਸਮਗਰਾ) ਮਿਡ-ਡੇ-ਮੀਲ ਦਫ਼ਤਰੀ ਮੁਲਾਜਮ ਯੂਨੀਅਨ ਵੱਲੋਂ ਉਠਾਏ ਮਸਲਿਆਂ ਨੂੰ ਤੇਜੀ ਨਾਲ ਹੱਲ ਕਰਨਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਵਿੱਤ ਮੰਤਰੀ ਦਫ਼ਤਰ ਵਿਖੇ ਸਰਵ ਸਿੱਖਿਆ ਅਭਿਆਨ (ਸਮਗਰਾ) ਮਿਡ-ਡੇ-ਮੀਲ ਦਫ਼ਤਰੀ ਮੁਲਾਜਮ ਯੂਨੀਅਨ ਅਤੇ ਵਣ ਵਿਭਾਗ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਮੌਜੂਦ ਸਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨ...
12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ

12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ

National, Politics, Punjab
ਚੰਡੀਗੜ੍ਹ, 20 ਫਰਵਰੀ: ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਤੱਕ ਪਹੁੰਚ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ ਉਨ੍ਹਾਂ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਪਤਾ ਕਰਨ, ਉਨ੍ਹਾਂ ਨੂੰ ਸਮਝਣ ਤੇ ਪੂਰਾ ਕਰਨ ਵਿੱਚ ਮਦਦ ਕਰਨ ਦੇ ਉਦੇਸ਼ ਨਾਲ ਆਨਲਾਈਨ ਫਾਰਮ ਭਰਵਾਇਆ ਗਿਆ ਹੈ। ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਭਾਗ ਵੱਲੋਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇਣ ਵਾਲੇ ਸਾਰੇ ਵਿਦਿਆਰਥੀਆਂ ਨਾਲ ਇੱਕ ਗੂਗਲ ਫਾਰਮ ਸਾਂਝਾ ਕੀਤਾ ਗਿਆ ਹੈ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਫਾਰਮ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸ਼ੁੱਭਇੱਛਾਵਾਂ ਵਾਲਾ ਸੰਦੇਸ਼ ਵੀ ਭੇਜਿਆ ਗਿਆ ਹੈ। ਇਸ ਫਾਰਮ ਵਿੱਚ ਵਿਦਿਆਰਥੀਆਂ ਤੋਂ ਉਨ੍ਹਾਂ ਦੀਆਂ ਭਵਿੱਖੀ ਯੋਜਨਾਵਾਂ ਜਿਵੇਂ ਉੱਚ ਸਿੱਖਿਆ, ਉੱਦਮਤਾ ਜਾਂ ਮੁਕਾਬਲੇ ਦੀਆਂ ਪ੍ਰੀ...
30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 20 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪਿਛਲੇ ਤਿੰਨ ਮਹੀਨਿਆਂ ਤੋਂ ਭਗੌੜੇ ਹਰਪ੍ਰੀਤ ਸਿੰਘ, ਪੀਸੀਐਸ, ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਉਸਦੇ ਦਫਤਰ ਵਿੱਚ ਤਾਇਨਾਤ ਮਹਿਲਾ ਕੰਪਿਊਟਰ ਆਪਰੇਟਰ ਅਲਕਾ ਸ਼ਰਮਾ ਨੂੰ ਪਹਿਲਾਂ ਹੀ ਸਹਾਇਕ ਕਿਰਤ ਕਮਿਸ਼ਨਰ ਦੇ ਨਾਂ ਤੇ 30,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਬਿਊਰੋ ਨੇ ਹਰਪ੍ਰੀਤ ਸਿੰਘ ਵੱਲੋਂ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਕਿਉਂਕਿ ਉਸਦੀ ਜ਼ਮਾਨਤ ਸਬੰਧੀ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਖਾਰਜ ਕਰ ਦਿੱਤੀ ਗਈ ਸੀ। ਹੁਸ਼ਿਆਰਪੁਰ ਅਦਾਲਤ ਨੇ ਅਗਲੇਰੀ ਜਾਂਚ ਲਈ ਅੱਜ ਵਿਜੀਲੈਂਸ ਬਿਊਰੋ ਨੂੰ ਇੱਕ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਇਹ ਖੁਲਾਸਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਹੁਸ਼ਿਆਰਪੁਰ ਦੇ ਕਸ਼ਮੀਰੀ ਬਾਜ਼ਾਰ ਵਿੱਚ ਇੱਕ ਦੁਕਾਨਦਾਰ ਵੱਲੋਂ ਦਰਜ...
10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ

10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 20 ਫਰਵਰੀ: ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦੀ 13 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਮੇਨ ਬਾਜ਼ਾਰ, ਅਟਾਰੀ, ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ 10 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਹਰਮਨਦੀਪ ਸਿੰਘ ਵਾਸੀ ਪਿੰਡ ਘੁੰਮਣਪੁਰਾ, ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਇੱਕ ਦਿਨ ਬਾਅਦ ਪ੍ਰਾਪਤ ਹੋਈ ਹੈ। ਦੱਸਣਯੋਗ ਹੈ ਕਿ ਇਹ ਨਸ਼ਾ ਤਸਕਰ ਲਗਾਤਾਰ ਪਾਕਿਸਤਾਨ ਅਧਾਰਿਤ ਤਸਕਰ ਚਾਚਾ ਬਾਵਾ ਜੋ ਡਰੋਨ ਰਾਹੀਂ ਸਰਹੱਦ ਪਾਰੋਂ ਹੈਰੋਇਨ ਦੀ ਖੇਪ ...
ਉਦਯੋਗ ਮੰਤਰੀ ਸੌਂਦ ਵੱਲੋਂ ਪੰਜਾਬ ਦੇ ਵਪਾਰ ਨੂੰ ਕੌਮਾਂਤਰੀ ਨਕਸ਼ੇ ‘ਤੇ ਲਿਆਉਣ ਲਈ ਸੂਬੇ ਦੇ ਨਾਮੀਂ ਸਨਅਤਕਾਰਾਂ ਅਤੇ ਉੱਦਮੀਆਂ ਨਾਲ ਮੀਟਿੰਗ

ਉਦਯੋਗ ਮੰਤਰੀ ਸੌਂਦ ਵੱਲੋਂ ਪੰਜਾਬ ਦੇ ਵਪਾਰ ਨੂੰ ਕੌਮਾਂਤਰੀ ਨਕਸ਼ੇ ‘ਤੇ ਲਿਆਉਣ ਲਈ ਸੂਬੇ ਦੇ ਨਾਮੀਂ ਸਨਅਤਕਾਰਾਂ ਅਤੇ ਉੱਦਮੀਆਂ ਨਾਲ ਮੀਟਿੰਗ

National, Politics, Punjab
ਚੰਡੀਗੜ੍ਹ, 20 ਫਰਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੂੰਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਿਵੇਕਲੀ ਪਹਿਲ ਕਰਦਿਆਂ ਵੱਖ-ਵੱਖ ਖੇਤਰਾਂ ਦੇ ਉਦਯੋਗਪਤੀਆਂ ਅਤੇ ਉੱਦਮੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਦਯੋਗਪਤੀਆਂ ਅਤੇ ਉੱਦਮੀਆਂ ਨਾਲ ਇਸ ਗੱਲ ਉੱਤੇ ਸਲਾਹ ਮਸ਼ਵਰਾ ਕੀਤਾ ਗਿਆ ਕਿ ਪੰਜਾਬ ਦੇ ਵਪਾਰ ਅਤੇ ਪੰਜਾਬ ਵਿੱਚ ਬਣਨ ਵਾਲੇ ਖਾਸ ਉਤਪਾਦਾਂ ਨੂੰ ਕਿਸ ਤਰ੍ਹਾਂ ਕੌਮਾਂਤਰੀ ਨਕਸ਼ੇ 'ਤੇ ਲਿਆਂਦਾ ਜਾ ਸਕਦਾ ਹੈ। ਉਦਯੋਗ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਤੇ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਤੇਜ਼ੀ ਨਾਲ ਸਾਰਥਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਨਅਤੀ ਫੈਡਰੇਸ਼ਨਾਂ, ਚੈਂਬਰਾਂ, ਉੱਦਮੀਆਂ ਤੇ ਉਦਯੋਗਪਤੀਆਂ ਨੂੰ ਖੁਦ ਬੁਲਾ ਕੇ ਵਪਾਰਾਂ ਦੀ ਉੱਨਤੀ ਲਈ ਵਪਾਰੀਆਂ ਤੇ ਉੱਦਮੀਆਂ ਦੇ ਵਿਚਾਰ ਨੋਟ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤਾਂ ਹੀ ਸੰਭਵ ਹੈ ਜੇਕਰ ਇੱਥੋਂ ਦੇ ਉਦਯੋਗ ਤੇ ਵਪਾਰ ਪ੍ਰਫੁੱਲਤ ਹੋਣਗੇ। ਉਨ੍ਹਾਂ...
ਨਗਰ ਕੌਂਸਲ ਤਰਨ ਤਾਰਨ ਦੀਆਂ ਚੋਣਾਂ ਲਈ ਨਿਯੁਕਤ ਚੋਣ ਆਬਜ਼ਰਵਰ ਸ਼੍ਰੀਮਤੀ ਬਲਦੀਪ ਕੌਰ ਨੇ ਚੋਣਾਂ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਨਗਰ ਕੌਂਸਲ ਤਰਨ ਤਾਰਨ ਦੀਆਂ ਚੋਣਾਂ ਲਈ ਨਿਯੁਕਤ ਚੋਣ ਆਬਜ਼ਰਵਰ ਸ਼੍ਰੀਮਤੀ ਬਲਦੀਪ ਕੌਰ ਨੇ ਚੋਣਾਂ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

National, Politics, Punjab
ਤਰਨ ਤਾਰਨ, 20 ਫਰਵਰੀ : ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ ਤਰਨ ਤਾਰਨ ਦੀਆਂ ਚੋਣਾਂ ਲਈ ਨਿਯੁਕਤ ਕੀਤੇ ਗਏ ਚੋਣ ਅਬਜ਼ਰਵਰ ਸ਼੍ਰੀਮਤੀ ਬਲਦੀਪ ਕੌਰ (ਆਈ. ਏ. ਐਸ.) ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਉਪਰੰਤ ਉਹਨਾਂ ਨਾਮਜ਼ਦਗੀ ਕੇਂਦਰਾਂ ਦਾ ਦੌਰਾ ਵੀ ਕੀਤਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਤਰਨ ਤਾਰਨ ਸ੍ਰੀ ਰਾਹੁਲ, ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਭਿਮਨਿਊ ਰਾਣਾ ਅਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਚੋਣ ਆਬਜ਼ਰਵਰ ਵਲੋਂ ਨਿਰਦੇਸ਼ ਦਿੱਤੇ ਕਿ ਪੂਰੀ ਚੋਣ ਪ੍ਰਕ੍ਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ, ਚੋਣ ਸਮੱਗਰੀ, ਮਾਡਲ ਕੋਡ ਆਫ ਕੰਡਕਟ ਲਾਗੂ ਕਰਨ, ਸੁਰੱਖਿਆ ਵਿਵਸਥਾ ਤੇ ਈ. ਵੀ. ਐੱਮ. ਮਸ਼ੀਨਾਂ ਦੀ ਸਥਿਤੀ ਸਬੰਧੀ ਜਾਇਜ਼ਾ ਲਿਆ।ਉਹਨਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਨਾ ਯਕੀਨੀ ਬਣਾਇਆ...