ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ—ਵਿਧਾਇਕ ਪ੍ਰਿੰਸੀਪਲ ਬੁੱਧ ਰਾਮ
ਮਾਨਸਾ, 20 ਫਰਵਰੀ :
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਜੀ ਦੀ ਗਤੀਸ਼ੀਲ ਅਗਵਾਈ ਹੇਠ ਸੂਬਾ ਵਾਸੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਅੱਜ ਬਰੇਟਾ ਵਿਖੇ ਕਰੀਬ 5.83 ਕਰੋੜ ਦੀ ਲਾਗਤ ਵਾਲੇ ਵਾਟਰ ਸਪਲਾਈ ਅਤੇ ਸੀਵਰੇਜ਼ ਦੀ ਪਾਇਪ ਲਾਈਨ, ਐਸ.ਐਡ.ਐਸ. ਟੈਂਕ, ਪੰਪ ਚੈਂਬਰ ਅਤੇ ਕੀਅਰ ਵਾਟਰ ਟੈਂਕ ਦਾ ਉਦਘਾਟਨ ਕਰਦਿਆਂ ਕੀਤਾ।ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਅਤੇ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਮਾਨਸਾ ਸ਼੍ਰੀ ਚਰਨਜੀਤ ਸਿੰਘ ਅੱਕਾਂਵਾਲੀ ਵੀ ਮੌਜੂਦ ਸਨ।
ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਕਰੀਬ 20341 ਲੋਕਾਂ ਨੂੰ ਪੀਣ ਵਾਲਾ ਸਾਫ਼ ਨਹਿਰੀ (ਬੋਹਾ ਡਿਸਟ੍ਰੀਬਿਊਟਰੀ) ਪਾਣੀ ਅਤੇ ਸੀਵਰੇਜ ਦੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਬਰੇਟਾ ਟਾਊਨ ਵਿਖੇ ਵਾਟਰ ਸਪਲਾਈ ਅਤੇ ਸੀਵਰੇਜ ਦੀ ਸਹੂਲਤ ਦੇਣ ਲਈ ਇਸ ਟਾਊਨ ਦੀ ਚੋਣ ਸਪੈਸ਼ਲ ਅਸਿਸਟੈਂਸ ਸਕੀਮ ਦੇ ਅਧੀਨ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬਰੇਟਾ ਟਾਊਨ ਵਿਖੇ ਲੋ...








