ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਦੇ ਵਿਦਿਆਰਥੀਆਂ ਲਈ ਕਰੀਅਰ ਕੌਂਸਲਿੰਗ ਕੀਤੀ
ਗੁਰਦਾਸਪੁਰ, 19 ਫਰਵਰੀ ( ) - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਸਕੂਲ ਦੇ ਵਿਦਿਆਰਥੀਆਂ ਲਈ ਕਰੀਅਰ ਕੌਂਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਅਤੇ ਉਪ ਮੰਡਲ ਮੈਜਿਸਟ੍ਰੇਟ ਗੁਰਦਾਸਪੁਰ ਸ੍ਰੀ ਮਨਜੀਤ ਸਿੰਘ ਰਾਜਲਾ ਨੇ ਵਿਦਿਆਰਥੀਆਂ ਨੂੰ ਸਫ਼ਲ ਹੋਣ ਦੇ ਗੁਰ ਦੱਸੇ।
ਵਿਦਿਆਰਥੀਆਂ ਦੀ ਕਰੀਅਰ ਕੌਂਸਲਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਇੱਕ ਵਿਦਿਆਰਥੀ ਦੇ ਭਵਿੱਖ ਲਈ ਠੀਕ ਕਰੀਅਰ ਚੁਣਨਾ ਬਹੁਤ ਮਹੱਤਵਪੂਰਨ ਹੁੰਦਾ ਹੈ, ਇਸ ਲਈ, ਕਰੀਅਰ ਕਾਊਂਸਲਿੰਗ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਰੁਚੀਆਂ, ਯੋਗਤਾਵਾਂ ਅਤੇ ਲਾਭ, ਨੁਕਸਾਨਾਂ ਨੂੰ ਸਮਝਣ ਵਿੱਚ ਮਦਦ ਕਰਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਜੀਵਨ ਦਾ ਟੀਚਾ ਮਿੱਥ ਕੇ ਉਸ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਅਤੇ ਉਹ ਸਖ਼ਤ ਮਿਹਨਤ ਤੇ ਲਗਨ ਨਾਲ ਕੋਈ ਵੀ ਮੁਕਾਮ ਹਾਸਲ ਕਰ ਸਕਦੇ ਹਨ। ਕੈਰੀਅਰ ਸੈਸ਼ਨ ਤੋਂ ਬਾਅਦ ਜ਼ਿਲ੍...








