ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਤੇ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ
ਚੰਡੀਗੜ੍ਹ/ਬਠਿੰਡਾ, 18 ਫਰਵਰੀ :
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਹਮੇਸ਼ਾ ਹੀ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਦਫਤਰ ਨਿਗਰ ਨਿਗਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਐਸਐਸਪੀ ਮੈਡਮ ਅਮਨੀਤ ਕੌਂਡਲ, ਮੇਅਰ ਸ੍ਰੀ ਪਦਮਜੀਤ ਮਹਿਤਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਸਾਫ-ਸਫਾਈ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਨੂੰ ਤਰਜੀਹ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਅਧੀਨ ਪੈਂਦੇ ਵੱਖ-ਵੱਖ ਵਾਰਡਾਂ ਦੀਆਂ ਸਫਾਈ, ਸੀਵਰੇਜ, ਜਲ ਸਪਲਾਈ, ਸਟਰੀਟ ਲਾਈਟਾਂ ਆਦਿ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਲਈ ਵੀ ਆਦੇਸ਼ ਦਿੱਤੇ।
ਸ਼ਹਿਰ ...








