ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਮਿਡ ਡੇ ਮੀਲ ਤੇ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ
ਮੋਗਾ 18 ਫ਼ਰਵਰੀ
ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਭਲੂਰ (ਬ੍ਰਾਂਚ), ਸਰਕਾਰੀ ਪ੍ਰਾਇਮਰੀ ਸਕੂਲ ਭਲੂਰ(ਮੇਨ) ਤੋਂ ਇਲਾਵਾ ਆਂਗਣਵਾੜੀ ਸੈਂਟਰ ਭਲੂਰ, ਰਾਸ਼ਨ ਡਿਪੂ ਪੀ. ਡੀ.ਐਸ. 480, 505 ਆਦਿ ਦਾ ਦੌਰਾ ਕੀਤਾ ਗਿਆ।
ਉਕਤ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ-ਡੇ-ਮੀਲ ਸਕੀਮ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਮਿਡ-ਡੇ-ਮੀਲ ਅਤੇ ਅਨਾਜ ਭੰਡਾਰ ਘਰ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਇਹਨਾਂ ਸਕੂਲਾਂ ਵਿੱਚ ਪ੍ਰਬੰਧ ਠੀਕ ਪਾਇਆ ਗਿਆ।
ਇਸ ਤੋਂ ਉਪਰੰਤ ਆਂਗਣਵਾੜੀ ਸੈਟਰਾਂ ਦੀ ਚੈਕਿੰਗ ਕੀਤੀ ਗਈ। ਸੈਂਟਰਾਂ ਵਿਖੇ ਲਾਭਪਾਤਰੀਆਂ ਸਬੰਧੀ ਅਤੇ ਉਹਨਾਂ ਨੂੰ ਦਿੱਤੇ ਜਾਣ ਵਾਲਾ ਲਾਭ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ। ਚੈਕਿੰਗ ਦੌਰਾਨ ਆਂਗਣਵਾੜੀ ਸੈਂਟਰ ਨੰ.10,12 ਤੇ ਨਮਕੀਨ ਦਲੀਆ, ਸੁੱਕੀ ਖਿਚੜੀ, ਮੁਰਮੁਰੇ ਪਾਏ ਗਏ ਜਿਹਨਾਂ ਦੀ ਮਿਆਦ ਮਿਤੀ ...








