ਮੁੱਖ ਮੰਤਰੀ ਦੀ ਨਵ-ਨਿਯੁਕਤ ਪੀ.ਸੀ.ਐਸ. ਅਫ਼ਸਰਾਂ ਨੂੰ ਨਸੀਹਤ; ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜੇ
ਚੰਡੀਗੜ੍ਹ, 17 ਫਰਵਰੀ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਨਵ-ਨਿਯੁਕਤ ਪੰਜਾਬ ਸਿਵਲ ਸਰਵਿਸ (ਪੀ.ਸੀ.ਐਸ.) ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੇ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਤਾਂ ਕਿ ਸੂਬਾ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨ ਪੱਧਰ ਉਤੇ ਲੋਕਾਂ ਤੱਕ ਪੁੱਜੇ।
ਇਨ੍ਹਾਂ ਏ-2 ਤੇ ਸੀ ਰਜਿਸਟਰ ਦੇ ਨਵੇਂ ਪ੍ਰਮੋਟ ਹੋਏ ਪੀ.ਸੀ.ਐਸ. ਅਫ਼ਸਰਾਂ ਨੇ ਅੱਜ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਮੁਲਾਕਾਤ ਕੀਤੀ।
ਮੁੱਖ ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਤੁਹਾਡੀ ਨਿਯੁਕਤੀ ਇਸ ਅਹਿਮ ਅਹੁਦੇ ਉਤੇ ਹੋਈ ਹੈ ਅਤੇ ਤੁਹਾਨੂੰ ਪੂਰੇ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਪੀ.ਸੀ.ਐਸ. ਅਧਿਕਾਰੀ ਆਪਣੀ ਕਲਮ ਦੀ ਵਰਤੋਂ ਲੋੜਵੰਦਾਂ ਤੇ ਸਮਾਜ ਦੇ ਦਬੇ-ਕੁਚਲੇ ਵਰਗਾਂ ਦੀ ਭਲਾਈ ਲਈ ਕਰਨਗੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀ ਵੱਧ ਤੋਂ ਵੱਧ ਮਦਦ ਯਕੀਨੀ ਬਣਾਉਣ ਤਾ...








