Sunday, September 20
Shadow

National

ਸਪੀਕਰ ਨੇ 24 ਫਰਵਰੀ, 2025 ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਇਜਲਾਸ

ਸਪੀਕਰ ਨੇ 24 ਫਰਵਰੀ, 2025 ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਇਜਲਾਸ

National, Politics, Punjab
ਚੰਡੀਗੜ੍ਹ 16 ਫਰਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ 4 ਸਤੰਬਰ 2024 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੇ ਗਏ ਵਿਧਾਨ ਸਭਾ ਦੇ ਇਜਲਾਸ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਦੇ ਸੰਚਾਲਨ ਦੇ ਨਿਯਮਾਂ ਦੇ ਉਪਨਿਯਮ 16 ਦੇ ਦੂਜੇ ਉਪਬੰਧ ਤਹਿਤ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ 24 ਫਰਵਰੀ 2025, ਸੋਮਵਾਰ ਨੂੰ ਸਵੇਰੇ 11:00 ਵਜੇ  ਇਜਲਾਜ ਸੱਦਿਆ ਗਿਆ ਹੈ। ----------...
ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ; ਅਮਰੀਕਾ ਤੋਂ ਵਾਪਸੀ ਅੱਖਾਂ ਖੋਲ੍ਹਣ ਵਾਲੀ, ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਨਾ ਜਾਓ

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ; ਅਮਰੀਕਾ ਤੋਂ ਵਾਪਸੀ ਅੱਖਾਂ ਖੋਲ੍ਹਣ ਵਾਲੀ, ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਨਾ ਜਾਓ

National, Politics, Punjab
ਘੁੰਗਰਾਲੀ (ਲੁਧਿਆਣਾ), 16 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਗੈਰ-ਕਾਨੂੰਨੀ ਪਰਵਾਸੀਆਂ ਦੀ ਵਾਪਸੀ ਤੋਂ ਸਬਕ ਸਿੱਖਣ ਅਤੇ ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਆਪਣੇ ਸੂਬੇ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਸਖ਼ਤ ਮਿਹਨਤ ਕਰਨ। ਇੱਥੇ ਇਕ ਟੂਰਨਾਮੈਂਟ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ 'ਤੇ ਜਨਮ ਲੈਣਾ ਸਾਡੇ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਇਥੋਂ ਦੀ ਧਰਤੀ ਦੁਨੀਆ ਦੀ ਸਭ ਤੋਂ ਉਪਜਾਊ ਧਰਤੀ ਹੈ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਸੂਬੇ ਵਿੱਚ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਨੌਜਵਾਨ ਬਿਹਤਰ ਭਵਿੱਖ ਦੀ ਭਾਲ ਵਿੱਚ ਹੋਰ ਮੁਲਕਾਂ ਵੱਲ ਪਰਵਾਸ ਕਰਨ ਲਈ ਮਜਬੂਰ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਰੀਕਾ ਤੋਂ ਸਮੂਹਿਕ ਵਾਪਸੀ ਸਾਡੇ ਸਾਰਿਆਂ ਲਈ ਅੱਖਾਂ ਖੋਲ੍ਹਣ ਵਾਲੀ ਹੈ ਅਤੇ ਹੁਣ ਸਾਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਨਹੀਂ ਜਾਣਾ ਚਾਹੀਦਾ, ਸਗੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ...
ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ-2025 ਲਈ ਚੋਣ ਪ੍ਰੋਗਰਾਮ ਜਾਰੀ -ਜ਼ਿਲਾ ਚੋਣ ਅਫਸਰ

ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ-2025 ਲਈ ਚੋਣ ਪ੍ਰੋਗਰਾਮ ਜਾਰੀ -ਜ਼ਿਲਾ ਚੋਣ ਅਫਸਰ

National, Politics, Punjab
ਤਰਨ ਤਾਰਨ, 16 ਫਰਵਰੀ : ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ-2025 ਲਈ ਚੋਣ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਮਿਤੀ 17 ਫਰਵਰੀ, ਦਿਨ (ਸੋਮਵਾਰ), (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਅਤੇ 20 ਫਰਵਰੀ, (ਵੀਰਵਾਰ), ਨੂੰ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ (3 ਵਜੇ ਤੱਕ), 21 ਫਰਵਰੀ, (ਸ਼ੁੱਕਰਵਾਰ) ਨੂੰ ਨਾਮਜ਼ਦਗੀਆਂ ਦੀ ਪੜਤਾਲ ਅਤੇ 22 ਫਰਵਰੀ, ਦਿਨ (ਸ਼ਨੀਵਾਰ), ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਹੋਵੇਗੀ | ਉਹਨਾਂ ਦੱਸਿਆ ਕਿ 2 ਮਾਰਚ ਦਿਨ ਐਤਵਾਰ ਨੂੰ ਵੋਟਾਂ ਪੈਣਗੀਆ ਵੋਟਾਂ ਪਾਉਣ ਦਾ ਸਮਾਂ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਦਾ ਹੋਵੇਗਾ। ਵੋਟਾਂ ਦੀ ਗਿਣਤੀ ਉਸੇ ਦਿਨ (2 ਮਾਰਚ ਦਿਨ ਐਤਵਾਰ) ਨੂੰ ਵੋਟਾਂ ਪਾਉਣ ਦਾ ਕੰਮ ਮੁਕੰਮਲ ਹੋਣ ਉਪਰੰਤ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ 17 ਫਰਵਰੀ 2025 ਤੋਂ ਮਾਡਲ ਕੋਡ ਆਫ ਕੰਡਕਟ ਨਗਰ ਕੌਂਸਲ ਤਰਨ ਤਾਰਨ ਦੀ...
ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਨੌਜਵਾਨਾਂ ‘ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ

ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਨੌਜਵਾਨਾਂ ‘ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ

National, Politics, Punjab
ਪਟਿਆਲਾ, 16 ਫਰਵਰੀ: ਪਟਿਆਲਾ ਵਿਖੇ ਕਰਵਾਏ ਗਏ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਖਾਲਸਾ ਕਾਲਜ ਦੇ ਵਿਹੜੇ ਵਿੱਚ ਪ੍ਰਦਰਸ਼ਿਤ ਕੀਤੇ ਜੰਗੀ ਸਾਜੋ ਸਾਮਾਨ ਨੇ ਪਟਿਆਲਵੀਆਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਭਰਿਆ।  ਨੌਜਵਾਨਾਂ ਨੇ ਆਰਮੀ ਟੈਂਕ ਸ਼ੋਅ ਵਿੱਚ ਜਿਥੇ ਟੈਂਕਾਂ ਨਾਲ ਸੈਲਫ਼ੀਆਂ ਕਰਵਾਈਆਂ, ਉਥੇ ਹੀ ਫ਼ੌਜ ਦੇ ਅਧਿਕਾਰੀਆਂ ਪਾਸੋਂ ਫੌਜੀ ਸਾਜੋ ਸਾਮਾਨ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕਰਨ ਵਿੱਚ ਵੀ ਦਿਲਚਸਪੀ ਦਿਖਾਈ। ਇਸ ਤੋਂ ਇਲਾਵਾ ਘੋੜ ਸਵਾਰੀ ਦੇ ਕਰਤੱਬ ਤੇ ਗੱਤਕੇ ਨੇ ਹਾਜ਼ਰੀਨ ਵਿੱਚ ਨਵਾਂ ਜੋਸ਼ ਭਰਿਆ। ਆਰਮੀ ਵੱਲੋਂ ਪ੍ਰਦਰਸ਼ਿਤ ਕੀਤੇ ਟੀ-72 ਟੈਂਕ, ਫੁੱਲ ਵੀੜਥ ਮਾਈਨ ਪਲੱਗ, ਟੀ.ਕੇ. ਟੀ-90, ਬੀ.ਐਮ.ਪੀ. 2, 84 ਐਮ.ਐਮ. ਰਾਕਟ ਲਾਚਰ, 5.56 ਐਮ.ਐਮ. ਇਨਸਾਸ ਐਲ.ਐਮ.ਜੀ., ਰਾਈਫਲ, 130 ਐਮ.ਐਮ. ਗੰਨ ਐਮ-46,  30 ਐਮ.ਐਮ. ਕੈਨਨ ਡਰਿੱਲ ਆਰ.ਡੀ.ਐਸ. ਦਰਸ਼ਕਾਂ ਲਈ ਖਿੱਚ ਦਾ ਕੇਂਦਰ ਰਹੇ। ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੂੰ ਦੇਖਣ ਆਏ ਸਕੂਲੀ ਵਿਦਿਆਰਥੀਆਂ ਨੇ ਕਿਹਾ ਕਿ ਅੱਜ ਦਾ ਇਹ ਅਨੁਭਵ ਉਨ੍ਹਾਂ ਦੇ ਜੀਵਨ ਵਿੱਚ ਸਦੀਵੀਂ ਯਾਦ ਬਣਕੇ ਰਹੇਗਾ, ਕਿਉਂਕਿ ਉਨ੍ਹਾਂ ਕਦੇ ਸੋਚਿਆਂ ਨਹੀਂ ਸੀ ਕਿ ਆਰਮੀ ਟੈਂ...
ਸਿਹਤ ਵਿਭਾਗ ਨੇ ਮਨਾਇਆ “ਅੰਤਰਰਾਸ਼ਟਰੀ ਬਾਲ ਕੈਂਸਰ ਦਿਵਸ”

ਸਿਹਤ ਵਿਭਾਗ ਨੇ ਮਨਾਇਆ “ਅੰਤਰਰਾਸ਼ਟਰੀ ਬਾਲ ਕੈਂਸਰ ਦਿਵਸ”

National, Politics, Punjab
ਬਰਨਾਲਾ, 16 ਫਰਵਰੀ ਸਿਹਤ ਵਿਭਾਗ ਬਰਨਾਲਾ ਵੱਲੋਂ ਸਿਵਲ ਸਰਜਨ  (ਇੰਚਾਰਜ) ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ ਨਿਰਦੇਸ਼ ਅਧੀਨ ਜ਼ਿਲੇ ਵਿੱਚ “ਅੰਤਰਰਾਸ਼ਟਰੀ ਬਾਲ ਕੈਂਸਰ ਦਿਵਸ” ਮਨਾਇਆ ਗਿਆ । ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਕੈਂਸਰ ਦੀ ਬਿਮਾਰੀ ਜਿਆਦਾਤਰ ਵੱਡਿਆਂ 'ਚ ਪਾਈ ਜਾਣ ਵਾਲੀ ਬਿਮਾਰੀ ਸੀ ਜਿਸ ਦੇ ਅੱਜਕੱਲ੍ਹ ਛੋਟੇ ਬੱਚਿਆਂ 'ਚ ਵੀ ਮਾਮਲੇ ਵੱਧ ਰਹੇ ਹਨ। ਇਹ ਸਾਡੇ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ। ਬਚਪਨ ਦਾ ਕੈਂਸਰ ਇਲਾਜਯੋਗ ਹੈ ਜੇਕਰ ਮੁੱਢਲੀ ਸਟੇਜ 'ਤੇ ਇਸਦੀ ਪਹਿਚਾਣ ਹੋ ਜਾਵੇ ਅਤੇ ਮਰੀਜ਼ ਨੂੰ ਸਹੀ ਸਮੇਂ 'ਤੇ ਇਸਦਾ ਸਹੀ ਇਲਾਜ ਮਿਲ ਜਾਵੇ। ਇਸ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਸੁਚੇਤ ਹੋਣ ਦੀ ਜਰੂਰਤ ਹੈ। ਇਸ ਸਬੰਧੀ ਸਿਹਤ ਵਿਭਾਗ ਵੱਲੋਂ ਬਲਾਕ ਧਨੌਲਾ ਵਿਖੇ ਡਾ. ਸਤਵੰਤ ਸਿੰਘ ਔਜਲਾ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ. ਧਨੌਲਾ ਦੀ ਯੋਗ ਅਗਵਾਈ ਵਿੱਚ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਡਾ.ਸਤਵੰਤ ਔਜਲਾ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਕੈਂਸਰ ਦੁਨੀਆਂ ਦੀ ਅਜਿਹੀ ਦੂਜੀ ਬਿਮਾਰੀ ਹੈ ਜਿਸ ਕਾਰਨ ਸਭ ਤੋਂ ਵੱਧ ਲੋਕ ਮਰ...
ਵਿਕਾਸ ਦੀ ਰਫਤਾਰ ਨੂੰ ਗਤੀ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਸਰਕਾਰ-ਹਰਜੋਤ ਬੈਂਸ

ਵਿਕਾਸ ਦੀ ਰਫਤਾਰ ਨੂੰ ਗਤੀ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਸਰਕਾਰ-ਹਰਜੋਤ ਬੈਂਸ

National, Politics, Punjab
ਕੀਰਤਪੁਰ ਸਾਹਿਬ 16 ਫਰਵਰੀ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਚੇਰੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੀ ਰਫਤਾਰ ਨੂੰ ਗਤੀ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।      ਸ਼ਾਹਪੁਰ ਬੇਲਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਆਯੋਜਿਤ ਧਾਰਮਿਕ ਸਮਾਗਮ ਵਿੱਚ ਗੁਰਦੁਆਰਾ ਸਿੰਘ ਸ਼ਹੀਦਾ ਵਿਖੇ ਪਹੁੰਚੇ ਸ.ਬੈਂਸ ਨੇ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਲਗਾਤਾਰ ਯਤਨ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮਨੋਰਥ ਸਿਹਤ ਸਹੂਲਤਾਂ ਤੇ ਸਿੱਖਿਆਂ ਦਾ ਮਿਆਰ ਉੱਚਾ ਚੁੱਕਣਾ ਹੈ। ਇਹ ਸਹੂਲਤਾਂ ਲੋਕਾਂ ਦੀਆਂ ਬਰੂਹਾਂ ਤੱਕ ਪਹੁੰਚ ਰਹੀਆਂ ਹਨ, ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਪ੍ਰਸਾਸ਼ਨ ਦੇਣ ਦੇ ਨਾਲ ਨਾਲ 50 ਹਜ਼ਾਰ ਸਰਕਾਰੀ ਨੌਕਰੀਆਂ ਦੇ ਕੇ ਸਾਡੀ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ। ਗ੍ਰਾਮ ਪੰਚਾਇਤ ਤੇ ਇਲਾਕਾ ਵਾਸੀਆਂ ਦੇ ਸੱਦੇ ਤੇ ਸ਼ਾਹਪੁ...
ਪੰਜਾਬ ਪੁਲਿਸ ਦੇ ਪਾਈਪ ਬੈਂਡ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਮੌਕੇ ਬਿਖੇਰਿਆ ਦੇਸ਼ ਭਗਤੀ ਦਾ ਰੰਗ

ਪੰਜਾਬ ਪੁਲਿਸ ਦੇ ਪਾਈਪ ਬੈਂਡ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਮੌਕੇ ਬਿਖੇਰਿਆ ਦੇਸ਼ ਭਗਤੀ ਦਾ ਰੰਗ

National, Politics, Punjab
ਪਟਿਆਲਾ, 16 ਫਰਵਰੀ: ਪਟਿਆਲਾ ਵਿਖੇ ਤੀਸਰੇ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਪੰਜਾਬ ਪੁਲਿਸ ਦੇ ਪਾਈਪ ਬੈਂਡ ਵੱਲੋਂ ਵਜਾਈਆਂ ਗਈਆਂ ਦੇਸ਼ ਭਗਤੀ ਦੀਆਂ ਧੁਨਾਂ ਨੇ ਪਟਿਆਲਾ ਦੀ ਫ਼ਿਜ਼ਾ 'ਚ ਦੇਸ਼ ਭਗਤੀ ਦਾ ਰੰਗ ਬਿਖੇਰਿਆ ਤੇ ਹਰੇਕ ਉਮਰ ਵਰਗ 'ਚ ਜੋਸ਼ੀਲੀਆਂ ਧੁਨਾਂ ਨੇ ਨਵਾਂ ਜੋਸ਼ ਪੈਦਾ ਕੀਤਾ। ਖਾਲਸਾ ਕਾਲਜ ਦੇ ਮੈਦਾਨ 'ਚ ਇਕ ਪਾਸੇ ਖੜੇ ਜੰਗੀ ਸਾਜੋ ਸਾਮਾਨ ਅਤੇ ਸਾਹਮਣੇ ਵੱਜ ਰਹੀਆਂ ਦੇਸ਼ ਭਗਤੀ ਦੀਆਂ ਧੁਨਾਂ ਨੇ ਹਰੇਕ ਸਰੋਤੇ ਨੂੰ ਆਪਣੇ ਵੱਲ ਆਕਰਸ਼ਿਤ ਕੀਤਾ। ਪੰਜਾਬ ਪੁਲਿਸ ਦੇ ਫਸਟ ਆਈ.ਆਰ.ਬੀ. ਬੈਂਡ ਦੇ ਬੈਂਡ ਮਾਸਟਰ ਇੰਸਪੈਕਟਰ ਵਿਕਾਸ ਕੁਮਾਰ ਦੀ ਅਗਵਾਈ ਵਿੱਚ 11 ਮੈਂਬਰੀ ਟੀਮ ਨੇ 'ਦੇਸੋ ਕਾ ਸਰਤਾਜ ਭਾਰਤ', 'ਵੈਲੀ ਆਫ਼ ਦੀ ਗਰੀਨ', 'ਸਾਰੇ ਜਹਾਂ ਸੇ ਅੱਛਾ ਹਿੰਦੋਸਤਾਨ ਹਮਾਰਾ' ਅਤੇ 'ਕੁੱਕ ਆਫ਼ ਦਾ ਨਾਰਥ' ਵਰਗੀਆਂ ਧੁਨਾਂ ਨਾਲ ਸਰੋਤਿਆਂ ਅੰਦਰ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕੀਤਾ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੰਜਾਬ ਪੁਲਿਸ ਦੇ ਫਸਟ ਆਈ.ਆਰ.ਬੀ. ਬੈਂਡ ਵੱਲੋਂ ਕੀਤੀ ਪੇਸ਼ਕਾਰੀ ਦੀ ਸਰਹਾਨਾਂ ਕਰਦਿਆਂ ਕਿਹਾ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਵਿਚ ਸ਼ਾਮਲ ਭਾਵੇਂ ਹਰੇਕ ਪੇਸ਼ਕਾਰੀ ਮਹੱਤਵਪੂਰਣ ਰਹੀਂ ਹ...
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਘੇਲ ਵਿਖੇ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਘੇਲ ਵਿਖੇ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

National, Politics, Punjab
ਫ਼ਤਿਹਗੜ੍ਹ ਸਾਹਿਬ, 16 ਫਰਵਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਘੇਲ ਵਿਖੇ ਸਰ੍ਹੋਂ ਦੀਆਂ ਸੁਧਰੀਆਂ ਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਦੇ ਲਗਭਗ 50 ਕਿਸਾਨਾਂ ਨੇ ਭਾਗ ਲਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਫਸਲ ਵਿਗਿਆਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ.ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਹਾੜ੍ਹੀ ਰੁੱਤ ਦੌਰਾਨ ਪੀਲੀ ਕ੍ਰਾਂਤੀ ਭਾਵ ਸਰੋਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪਿੰਡ ਘੇਲ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਗੋਭੀ ਸਰ੍ਹੋਂ ਦੀ ਕਨੋਲਾ ਕਿਸਮ ਜੀ ਐਸ ਸੀ -7 ਦੇ 40 ਪ੍ਰਦਰਸ਼ਨੀ ਪਲਾਟ ਲਗਵਾਏ ਗਏ ਹਨ। ਕਨੋਲਾ ਸਰ੍ਹੋਂ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਿਆ ਕਿ ਕਨੋਲਾ ਕਿਸਮਾਂ ਦੇ ਤੇਲ ਵਿੱਚ ਇਰੁਸਿਕ ਏਸਿਡ 2 ਪ੍ਰਤੀਸ਼ਤ ਤੋਂ ਘੱਟ ਅਤੇ ਖਲ਼ ਵਿੱਚ ਗਲੁਕੋਸਿਨੋਲੇਟਸ ਦੀ ਮਾਤਰਾ 30 ਮਾਈਕਰੋਮੋਲ ਤੋਂ ਘੱਟ ਹੁੰਦੀ ਹੈ। ਇਹਨਾਂ ਗੁਣਾਂ ਕਾਰਨ ਕਨੋਲਾ ਕਿਸਮਾਂ ਦਾ ਤੇਲ ਮਨੁੱਖੀ ਸਿਹਤ ਲਈ ਅਤੇ ਖਲ਼ ਪਸ਼ੂਆਂ ਦੀ...

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ 48 ਨਵੀਆਂ ਪੰਚਾਇਤਾਂ ਨੂੰ ਕਰੀਬ 2.50 ਕਰੋੜ ਰੁਪਏ ਦੀਆਂ ਗ੍ਰਾਂਟਾਂ ਤਕਸੀਮ

National, Politics, Punjab
ਚੰਡੀਗੜ੍ਹ/ਪਠਾਨਕੋਟ, 15 ਫ਼ਰਵਰੀ:  ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਲਈ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ ਵਿਧਾਨ ਸਭਾ ਹਲਕਾ ਭੋਆ ਦੀਆਂ 48 ਨਵੀਆਂ ਪੰਚਾਇਤਾਂ ਨੂੰ ਕਰੀਬ 2.50 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਤਕਸੀਮ ਕੀਤੇ। ਪਿੰਡ ਕਟਾਰੂਚੱਕ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਇਕੱਤਰ ਹੋਏ ਸਮੂਹ ਸਰਪੰਚਾਂ ਅਤੇ ਪੰਚਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਪਿੰਡਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਅੱਜ ਪਿੰਡਾਂ ਵਿੱਚ ਮੁੱਢਲੀਆਂ ਸਹੂਲਤਾਂ ਦੇ ਵਿਕਾਸ ਲਈ ਕਰੀਬ 2.50 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਸੂਬਾ ...
ਵਿਧਾਇਕ ਜਿੰਪਾ ਨੇ ਵਾਰਡ ਨੰਬਰ 31 ’ਚ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮ ਦੀ ਕਰਵਾਈ ਸ਼ੁਰੂਆਤ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 31 ’ਚ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮ ਦੀ ਕਰਵਾਈ ਸ਼ੁਰੂਆਤ

National, Politics, Punjab
ਹੁਸ਼ਿਆਰਪੁਰ, 15 ਫਰਵਰੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 31 ਦੇ ਮੁਹੱਲਾ ਸੈਂਟਰਲ ਟਾਊਨ ਵਿਖੇ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਵਿਕਾਸ ਕੰਮ ਲਗਾਤਾਰ ਜਾਰੀ ਹਨ। ਉਨ੍ਹਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਵਾਰਡ ਦੇ ਰਹਿੰਦੇ ਵਿਕਾਸ ਕੰਮ ਵੀ ਜਲਦ ਹੀ ਪੂਰੇ ਕੀਤੇ ਜਾਣਗੇ।           ਵਿਧਾਇਕ ਜਿੰਪਾ ਨੇ ਕਿਹਾ ਕਿ ਸਾਡੀ ਪਹਿਲ ਸਾਰੇ ਨਾਗਰਿਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਾਉਣਾ ਹੈ। ਇਸ ਦਿਸ਼ਾ ਵਿਚ ਇਹ ਵਾਟਰ ਸਪਲਾਈ ਅਤੇ ਸੀਵਰੇਜ਼ ਪ੍ਰੋਜੈਕਟ ਇਕ ਮਹੱਤਵਪੂਰਨ ਕਦਮ ਹੈ। ਇਸ ਪ੍ਰੋਜੈਕਟ ਨਾਲ ਨਾ ਕੇਵਲ ਪਾਣੀ ਦੀ ਸਮੱਸਿਆ ਹੱਲ ਕਰਨ ਵਿਚ ਮਦਦ ਮਿਲੇਗੀ, ਬਲਕਿ ਸਵੱਛਤਾ ਵਿਚ ਵੀ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਵਾਰਡ ਨੰਬਰ 31 ਦੇ ਨਿਵਾਸੀਆਂ ਲਈ ਬਹੁਤ ਲਾਭਕਾਰੀ ਸਾਬਤ ਹੋਵੇਗਾ। ਸਾਡਾ ਮੁੱਖ ਮੰਤਵ ਸਾਰੇ ਵਾਰਡਾਂ ਦਾ ਸੰਤੁਲਿਤ ਵਿਕਾਸ ਕਰਨਾ ਹੈ।           ਵਿਧਾਇਕ ਜਿੰਪਾ ਨੇ ਇਲਾਕਾ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਮੇਸ਼ਾ ਉਨ੍ਹਾਂ ਨਾਲ ਖੜ੍ਹੇ ਰਹਿਣਗੇ ਅਤੇ ਉਨ੍ਹਾਂ ਦੀਆ...