ਕ੍ਰਿਸ਼ੀ ਵਿਗਆਨ ਕੇਂਦਰ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ
ਫ਼ਤਹਿਗੜ੍ਹ ਸਾਹਿਬ, 12 ਫਰਵਰੀ:
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇੜਾ ਬਲਾਕ ਦੇ ਪਿੰਡ ਮਹਿਤਾਬਗੜ੍ਹ ਵਿਖੇ ਸਰ੍ਹੋਂ ਦੀਆਂ ਸੁਧਰੀਆਂ ਉਤਪਾਦਨ ਅਤੇ ਸੁਰੱਖਿਅਤ ਤਕਨੀਕਾਂ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਮਹਿਤਾਬਗੜ, ਭੂਆਖੇੜੀ ਅਤੇ ਝਾਮਪੁਰ ਦੇ ਲਗਭਗ 50 ਕਿਸਾਨਾਂ ਨੇ ਭਾਗ ਲਿਆ।
ਇਸ ਸਿਖਲਾਈ ਪ੍ਰੋਗਰਾਮ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਫਸਲ ਵਿਗਿਆਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਹਾੜ੍ਹੀ ਰੁੱਤ ਦੌਰਾਨ ਪੀਲੀ ਕ੍ਰਾਂਤੀ ਭਾਵ ਸਰੋਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਮਹਿਤਾਬਗੜ, ਭੂਆਖੇੜੀ ਅਤੇ ਝਾਮਪੁਰ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਗੋਭੀ ਸਰ੍ਹੋਂ ਦੀ ਕਨੋਲਾ ਕਿਸਮ ਜੀ ਐਸ ਸੀ -7 ਦੇ 40 ਪ੍ਰਦਰਸ਼ਨੀ ਪਲਾਟ ਲਗਵਾਏ ਗਏ ਹਨ। ਕਨੋਲਾ ਸਰ੍ਹੋਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕਨੋਲਾ ਕਿਸਮਾਂ ਦੇ ਤੇਲ ਵਿੱਚ ਇਰੁਸਿਕ ਏਸਿਡ 2 ਪ੍ਰਤੀਸ਼ਤ ਤੋਂ ਘੱਟ ਅਤੇ ਖਲ਼ ਵਿੱਚ ਗਲੁਕੋਸਿਨੋਲੇਟਸ ਦੀ ਮਾਤਰਾ 30 ਮਾਈਕਰੋਮੋਲ ਤੋਂ ਘੱਟ ਹੁੰ...








