Saturday, September 19
Shadow

National

ਪਿੰਡ ਆਸਫਵਾਲਾ ਦਾ ਗੁਰੂ ਨਾਨਕ ਸੈਲਫ ਹੈਲਪ ਗਰੁੱਪ ਸਵੈ—ਕਾਰੋਬਾਰ ਚਲਾ ਕੇ ਆਮਦਨ ਦੇ ਵਸੀਲੇ ਪੈਦਾ ਕਰ ਰਿਹੈ

ਪਿੰਡ ਆਸਫਵਾਲਾ ਦਾ ਗੁਰੂ ਨਾਨਕ ਸੈਲਫ ਹੈਲਪ ਗਰੁੱਪ ਸਵੈ—ਕਾਰੋਬਾਰ ਚਲਾ ਕੇ ਆਮਦਨ ਦੇ ਵਸੀਲੇ ਪੈਦਾ ਕਰ ਰਿਹੈ

National, Politics, Punjab, Trending
ਫਾਜ਼ਿਲਕਾ, 9 ਫਰਵਰੀ ਔਰਤਾਂ ਘਰਾਂ ਦੇ ਚੁੱਲੇ—ਚੋਕਿਆਂ ਵਿਚ ਨਾ ਰਹਿ ਕੇ ਸਵੈ—ਕਾਰੋਬਾਰ ਚਲਾ ਕੇ ਆਮਦਨ ਦੇ ਵਸੀਲੇ ਪੈਦਾ ਕਰ ਰਹੀਆਂ ਹਨ। ਇਸ ਤਰ੍ਹਾ ਦੀ ਮਿਸਾਲ ਬਣ ਰਿਹਾ ਹੈ ਪਿੰਡ ਆਸਫ ਵਾਲਾ ਦਾ 10 ਮੈਂਬਰੀ ਔਰਤਾਂ ਦਾ ਗੁਰੂ ਨਾਨਕ ਸੈਲਫ ਹੈਲਪ ਗਰੁੱਪ।ਆਪਣੇ ਹੱਥ ਦਸਤੀ ਵਸਤੂਆਂ ਤਿਆਰ ਕਰਕੇ ਜਿਥੇ ਉਹ ਆਪਣੀ ਕਲਾ ਦਾ ਪ੍ਰਸਾਰ ਕਰ ਰਹੀਆਂ ਹਨ ਉਥੇ ਪਰਿਵਾਰ ਦੇ ਆਰਥਿਕ ਹਾਲਾਤ ਨੂੰ ਵੀ ਮਜਬੂਤ ਕਰ ਰਹੀਆਂ ਹਨ। ਗੁਰੂ ਨਾਨਕ ਸੈਲਫ ਹੈਲਪ ਗਰੁੱਪ ਦੀ ਮੈਂਬਰ ਅੰਜੂ ਦੱਸਦੀ ਹੈ ਕਿ ਉਨ੍ਹਾਂ ਦਾ ਗਰੁੱਪ ਮਿੱਟੀ ਦੇ ਬਰਤਨ ਬਣਾਉਂਦਾ ਹੈ ਜਿਸ ਵਿਚ ਦੀਵੇ, ਡੈਕੋਰੇਸ਼ਨ ਦਾ ਸਮਾਨ, ਕੁੱਕਰ, ਕੜਾਈਆਂ ਆਦਿ ਸਮਾਨ ਤਿਆਰ ਕੀਤਾ ਜਾਂਦਾ ਹੈ। ਉਸਦਾ ਕਹਿਣਾ ਹੈ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਔਰਤਾਂ ਨੂੰ ਸਵੈ—ਰੋਜਗਾਰ ਚਲਾਉਣ ਲਈ ਲੋਨ ਦੀ ਸੁਵਿਧਾ ਮੁਹੱਈਆ ਕਰਵਾਉਂਦਾ ਹੈ ਜਿਸ ਨਾਲ ਉਹ ਆਪਣੀ ਕਲਾ ਨੂੰ ਨਿਖਾਰ ਰਹੀਆਂ ਹਨ ਤੇ ਕਲਾ ਨੂੰ ਸਮਾਨ ਦੇ ਰੂਪ ਵਿਚ ਪੇਸ਼ ਕਰ ਰਹੀਆਂ ਹਨ। ਹੱਥ ਦਸਤੀ ਸਮਾਨ ਤਿਆਰ ਕਰਨ ਲਈ ਗਰੁੱਪ ਨੂੰ ਮਾਲੀ ਸਹਾਇਤਾ ਦੇ ਤੌਰ *ਤੇ 30 ਹਜਾਰ ਰੁਪਏ ਪ੍ਰਤੀ ਗਰੁੱਪ ਰਿਵਾਲਵਿੰਗ ਫੰਡ ਮੁਹੱਈਆ ਕਰਵਾਏ ਗਏ,...
ਨਗਰ ਕੌਂਸਲ ਦੇ ਸਫਾਈ ਸੇਵਕਾਂ ਨੂੰ ਜਲਦੀ ਮੁਹਈਆ ਕਰਵਾਈਆਂ ਜਾਣਗੀਆਂ ਨਵੀਆਂ ਰੇਹੜੀਆਂ

ਨਗਰ ਕੌਂਸਲ ਦੇ ਸਫਾਈ ਸੇਵਕਾਂ ਨੂੰ ਜਲਦੀ ਮੁਹਈਆ ਕਰਵਾਈਆਂ ਜਾਣਗੀਆਂ ਨਵੀਆਂ ਰੇਹੜੀਆਂ

National, Politics, Punjab, Trending
ਬਸੀ ਪਠਾਣਾ, 09 ਫਰਵਰੀ ਨਗਰ ਕੌਂਸਲ ਬਸੀ ਪਠਾਣਾ ਵੱਲੋਂ ਸ਼ਹਿਰ ਦੀ ਸਾਫ ਸਫਾਈ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਸ਼ਹਿਰ ਵਿੱਚੋਂ ਕੂੜਾ ਕਰਕਟ ਇਕੱਤਰ ਕਰਨ ਵਾਸਤੇ ਜਿੱਥੇ ਨਗਰ ਕੌਂਸਲ ਦੇ ਵਾਹਨ ਭੇਜੇ ਜਾਂਦੇ ਹਨ ਉੱਥੇ ਹੀ ਗਲੀਆਂ ਆਦਿ ਵਿੱਚੋਂ ਕੂੜਾ ਚੱਕਣ ਲਈ ਸਫਾਈ ਸੇਵਕਾਂ ਨੂੰ ਛੇਤੀ ਹੀ ਨਵੀਆਂ ਰੇਹੜੀਆਂ ਮੁਹਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਨਗਰ ਕੌਂਸਲ ਬਸੀ ਪਠਾਣਾ ਦੇ ਕਾਰਜ ਸਾਧਕ ਅਫਸਰ ਸੁਖਦੇਵ ਸਿੰਘ ਨੇ ਦਿੱਤੀ। ਉਹਨਾਂ ਦੱਸਿਆ ਕਿ ਸਫਾਈ ਸੇਵਕਾਂ ਵਾਸਤੇ ਸਵੱਛ ਭਾਰਤ ਮਿਸ਼ਨ ਅਧੀਨ ਨਵੀਆਂ ਰੇਹੜੀਆਂ ਤੇ ਹੋਰ ਲੋੜੀਂਦਾ ਸਮਾਨ ਖਰੀਦ ਲਿਆ ਗਿਆ ਹੈ ਤੇ ਬਾਕੀ ਰਹਿੰਦੀ ਕਾਰਵਾਈ ਛੇਤੀ ਹੀ ਮੁਕੰਮਲ ਕਰਕੇ ਇਹ ਰੇੜੀਆਂ ਸਫਾਈ ਸੇਵਕਾਂ ਦੇ ਸਪੁਰਦ ਕਰ ਦਿੱਤੀਆਂ ਜਾਣਗੀਆਂ। ਕਾਰਜ ਸਾਧਕ ਅਫਸਰ ਸੁਖਦੇਵ ਸਿੰਘ ਨੇ ਦੱਸਿਆ ਕਿ ਸ਼ਹਿਰ ਦੀ ਸਾਫ ਸਫਾਈ ਨਗਰ ਕੌਂਸਲ ਦੇ ਤਲਜੀਹੀ ਕੰਮਾਂ ਵਿੱਚ ਸ਼ਾਮਿਲ ਹੈ ਅਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਵਾਸਤੇ ਕੌਂਸਲ ਵੱਲੋਂ ਲਗਾਤਾਰ ਲੋਕਾਂ ਨੂੰ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਲਈ ਜਾਗਰੂਕ ਕੀਤਾ ਜਾਂਦਾ ਹੈ। ਸ. ਸੁਖਦੇਵ ਸਿੰਘ ਨੇ ਬਸੀ ਪਠਾ...
ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ

National, Politics, Punjab, Trending
ਚੰਡੀਗੜ੍ਹ, 9 ਫਰਵਰੀ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਦੀ ਸੇਵਾ ਸੰਭਾਲ ਅਤੇ ਮਾਣ-ਸਨਮਾਨ ਬਰਕਰਾਰ ਰੱਖਣ ਲਈ ਵਚਨਬੱਧ ਹੈ। ਇਸ ਤਹਿਤ, ਸੂਬਾ ਸਰਕਾਰ ਨੇ ਬੇਸਹਾਰਾ ਬਜ਼ੁਰਗਾਂ ਨੂੰ ਸੁਰੱਖਿਅਤ ਪਨਾਹ ਪ੍ਰਦਾਨ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਬਿਰਧ ਘਰ ਸਥਾਪਤ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਦੇ 15 ਬਿਰਧ ਘਰਾਂ ਲਈ ਵਿੱਤੀ ਸਾਲ 2024-25 ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਬਿਰਧ ਘਰਾਂ ਵਿੱਚ ਕੋਈ ਵੀ ਬਜੁਰਗ ਰਹਿ ਸਕਦਾ ਹੈ, ਜਿੱਥੇ ਉਨ੍ਹਾਂ ਦੇ ਰਿਹਾਇਸ਼, ਕੱਪੜੇ, ਭੋਜਨ ਅਤੇ ਹੋਰ ਲੋੜੀਦੀਆਂ ਜ਼ਰੂਰਤਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਮੰਤਵ ਲਈ ਵਿਭਾਗ ਵੱਲੋਂ ਗੈਰ-ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਬਿਰਧ ਘਰ ਚਲਾਏ ਜਾ ਰਹੇ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਬਿਰਧ ਘਰਾਂ ਨੂੰ ਕ੍ਰਮਵਾਰ ਅੰਮ੍ਰਿਤਸਰ ਨੂੰ 37.68 ਲੱਖ ਰੁਪਏ, ਬਠਿੰਡਾ ਨੂੰ 28.54 ਲੱਖ ਰੁਪਏ,  ਫਾਜ਼ਿਲਕਾ ਨੂੰ 28.54 ਲੱਖ ਰੁਪਏ, ਲੁਧਿਆਣਾ ਨੂੰ 70.41 ਲੱਖ ਰ...
ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

National, Politics, Punjab, Trending
ਚੰਡੀਗੜ, 9 ਫਰਵਰੀ: ਪੰਜਾਬ ਦੇ ਸਮਾਜਿਕ ਨਿਆਂ, ਸ਼ਸਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਅਤੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੰਤਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਨੂੰ ਉਭਾਰਿਆ ਅਤੇ ਭਾਰਤ ਸਰਕਾਰ ਨੂੰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਮੁੱਖ ਨੀਤੀਗਤ ਸੁਧਾਰਾਂ ਨੂੰ ਲਾਗੂ ਕਰਨ ਦੀ ਅਪੀਲ ਕੀਤੀ। ਉਨਾਂ ਨੇ ਇਸ ਪਹਿਲਕਦਮੀ ਲਈ ਭਾਰਤ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਸੂਬੇ ਦੀਆਂ ਆਪੋ-ਆਪਣੀਆਂ ਚੁਣੌਤੀਆਂ ਹੰਦੀਆਂ ਹਨ ਅਤੇ ਇਹ ਪਲੇਟਫਾਰਮ ਸੂਬਿਆਂ ਨੂੰ ਆਪਣੀਆਂ ਵਿਸ਼ੇਸ਼ ਸਮੱਸਿਆਵਾਂ ਨੂੰ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਲਗਭਗ 32 ਫੀਸਦੀ ਹੈ, ਜੋ ਕਿ ਭਵਿੱਖ ਵਿੱਚ ਹੋਰ ਵੀ ਵਧਣ ਦੀ ਸੰਭਾਵਨਾ ਹੈ। ਉਨਾਂ ਕਿਹਾ ਕਿ ਇਸ ਆਬਾਦੀ ਦੇ ਮੱਦੇਨਜ਼ਰ ਆਦਰਸ਼ ਗ੍ਰਾਮ ਯੋਜਨਾ ਅਧੀਨ ਪਿੰਡਾਂ ਲਈ ਗੈਪ ਫਿਲਿਗ ਫੰਡ ਵਜੋਂ 20 ਲੱਖ  ਪ੍ਰਤੀ ਪ੍ਰੋਜੈਕਟ ਨਿਰਧਾਰ ਕੀਤਾ...
ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ 9056009884 ਲਾਂਚ: ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ 9056009884 ਲਾਂਚ: ਮੰਤਰੀ ਕੁਲਦੀਪ ਸਿੰਘ ਧਾਲੀਵਾਲ

National, Politics, Punjab, Trending
ਚੰਡੀਗੜ੍ਹ, 9 ਫਰਵਰੀ 2025: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ, ਉਨ੍ਹਾਂ ਲਈ ਇੱਕ ਵਟਸਐਪ ਨੰਬਰ 9056009884 ਲਾਂਚ ਕੀਤਾ ਗਿਆ ਹੈ ਜਿਸ ਰਾਹੀਂ ਉਹ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੀ ਰਿਪੋਰਟ ਕਰ ਸਕਦੇ ਹਨ। ਇਸ ਸਬੰਧੀ, ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰਾ ਲਈ ਇਹ ਸ਼ਿਕਾਇਤਾਂ ਸਬੰਧਤ ਵਿਭਾਗਾਂ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਐਨ.ਆਰ.ਆਈ. ਵਿੰਗ ਦੇ ਏਡੀਜੀਪੀ ਨੂੰ ਭੇਜੀਆਂ ਜਾਂਦੀਆਂ ਹਨ। ਵਧੇਰੇ ਜਾਣਕਾਰੀ ਲਈ ਐਨ.ਆਰ.ਆਈਜ਼ nri.punjab.gov.in ਵੈੱਬਸਾਈਟ 'ਤੇ ਜਾ ਸਕਦੇ ਹਨ ਅਤੇ ਇਸ ਵੈੱਬਸਾਈਟ 'ਤੇ ਐਨ.ਆਰ.ਆਈ. ਪੁਲਿਸ ਵਿੰਗ, ਐਨ.ਆਰ.ਆਈ. ਲਈ ਸਟੇਟ ਕਮਿਸ਼ਨ ਅਤੇ ਐਨ.ਆਰ.ਆਈ. ਸਭਾ ਸਬੰਧੀ ਵਿਆਪਕ ਜਾਣਕਾਰੀ ਉਪਲੱਬਧ ਹੈ। ਪ੍ਰਸ਼ਾਸਨਿਕ ਸੁਧਾਰ ਅਤੇ ਐਨ.ਆਰ.ਆਈ. ਮਾਮਲਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਐਨ.ਆਰ.ਆਈ. ਮਾਮਲੇ ਵਿਭਾਗ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੇ ਜਨਮ ਸਰਟੀਫਿਕੇਟ, ਨਾਨ ਏਵੇਲਬਿਲੀਟੀ ...
ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ: ਮੋਹਿੰਦਰ ਭਗਤ

ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ: ਮੋਹਿੰਦਰ ਭਗਤ

National, Politics, Punjab, Trending
ਚੰਡੀਗੜ੍ਹ, 9 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ  ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਰਾਜ ਨੇ ਰੇਸ਼ਮ ਉਤਪਾਦਨ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਅਤੇ ਰਾਜ ਦੇ ਆਰਥਿਕਤਾ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਹੈ। ਇਕ ਮਹੱਤਵਪੂਰਨ ਪਹਿਲਕਦਮੀ ਕਿਸਾਨ ਭਵਨ, ਚੰਡੀਗੜ੍ਹ ਵਿਖੇ 'ਸਿਲਕ ਮਾਰਕ ਐਕਸਪੋ 2024' ਦਾ ਆਯੋਜਨ ਕਰਨਾ ਸੀ। ਮੰਤਰੀ ਮੋਹਿੰਦਰ ਭਗਤ ਦੁਆਰਾ ਉਦਘਾਟਨ ਕੀਤੇ ਗਏ ਇਸ ਸਮਾਗਮ ਨੇ ਰੇਸ਼ਮ ਦੀ ਖੇਤੀ ਪ੍ਰਤੀ ਰਾਜ ਦੀ ਵਚਨਬੱਧਤਾ ਨੂੰ ਦਰਸਾਇਆ ਅਤੇ ਦੇਸ਼ ਭਰ ਦੇ ਕਾਰੀਗਰਾਂ ਅਤੇ ਵਪਾਰੀਆਂ ਲਈ ਇੱਕ ਪਲੇਟਫਾਰਮ ਪ੍ਰਦਾਨ ਕੀਤਾ। ਇਸ ਮੌਕੇ ਮੰਤਰੀ ਨੇ "ਪੰਜਾਬ ਵਿੱਚ ਰੇਸ਼ਮ ਦੀ ਖੇਤੀ ਦੀ ਸਫ਼ਰ" ਸਿਰਲੇਖ ਵਾਲਾ ਇੱਕ ਬਰੋਸ਼ਰ ਵੀ ਜਾਰੀ ਕੀਤਾ ਜਿਸ ਵਿੱਚ ਇਸ ਖੇਤਰ ਦੇ ਵਿਕਾਸ ਅਤੇ ਪ੍ਰਾਪਤੀਆਂ ਨੂੰ ਦਰਸਾਈਆਂ ਗਈਆਂ ਸਨ। ਮੰਤਰੀ ਮੋਹਿੰਦਰ ਭਗਤ ਨੇ ਰ...
ਜਿਲਾ ਪਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ

ਜਿਲਾ ਪਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ

National, Politics, Punjab, Trending
ਫਤਿਹਗੜ੍ਹ ਸਾਹਿਬ, 08 ਫਰਵਰੀ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਕਰਵਾਉਣ ਲਈ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। 01-03-2025 ਦੀ ਯੋਗਤਾ ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਜੇਕਰ ਕੋਈ ਵੋਟਰ ਨਵੀਂ ਵੋਟ ਬਣਾਉਣੀ ਚਾਹੁੰਦਾ ਹੈ ਤਾਂ ਉਹ ਫਾਰਮ ਨੰਬਰ 01,  ਵੋਟ ਕਟਵਾਉਣ ਲਈ ਫਾਰਮ ਨੰਬਰ 02 ਅਤੇ ਕਿਸੇ ਤਰ੍ਹਾਂ ਦੀ ਸੋਧ ਕਰਵਾਉਣ ਲਈ ਫਾਰਮ ਨੰਬਰ 03 ਭਰਿਆ ਜਾ ਸਕਦਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ- ਵਧੀਕ ਜ਼ਿਲਾ ਚੋਣਕਾਰ ਅਫਸਰ ਸੁਰਿੰਦਰ ਸਿੰਘ ਧਾਲੀਵਾਲ ਨੇ ਦਿੱਤੀ। ਉਹਨਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ 14 ਫਰਵਰੀ ਤੋਂ 18 ਫਰਵਰੀ ਤੱਕ ਦਾਅਵੇ ਤੇ ਇਤਰਾਜ ਦਾਖਲ ਕਰਾਏ ਜਾ ਸਕਦੇ ਹਨ। ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ  27 ਫਰਵਰੀ ਤੱਕ ਕੀਤਾ ਜਾਵੇਗਾ ਅਤੇ 03 ਮਾਰਚ 2025 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਜਾਵੇਗੀ। ਸ. ਧਾਲੀਵਾਲ ਨੇ ਦੱਸਿਆ ਕਿ 14 ਤੇ 15 ਫਰਵਰੀ ਨੂੰ ਸਬੰਧਤ ਇਲੈਕਟਰੋਲ ਰਜਿਸਟਰੇਸ਼ਨ ਅਫਸਰ-ਕਮ-ਐਸ. ਡੀ. ਐਮ. ਵੱਲੋਂ ਵੋਟਾਂ ਬਣਾਉਣ...
ਸਰਕਾਰੀ ਰਿਹਾਇਸ਼ੀ ਸਕੂਲ ਸੇਖਵਾਂ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਚੈਕ-ਅਪ ਕੈਂਪ

ਸਰਕਾਰੀ ਰਿਹਾਇਸ਼ੀ ਸਕੂਲ ਸੇਖਵਾਂ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਚੈਕ-ਅਪ ਕੈਂਪ

National, Politics, Punjab, Trending
ਸੇਖਵਾਂ (ਬਟਾਲਾ), 8 ਫਰਵਰੀ ( ) ਸਰਕਾਰੀ ਰਿਹਾਇਸ਼ੀ ਸਕੂਲ ਸੇਖਵਾਂ ਵਿਖੇ ਸੱਕਤਰ ਸ਼੍ਰੀਮਤੀ ਸੁਖਵੰਤ ਕੌਰ ਪ੍ਰਿੰਸੀਪਲ ਦੀ ਯੋਗ ਅਗਵਾਈ ਅਤੇ ਲੈਕਚਰਾਰ ਰਾਜਵਿੰਦਰ ਸਿੰਘ ਦੀ ਦੇਖ ਰੇਖ ਹੇਠ ਬੀਰ ਫਤਿਹ ਬਾਜਵਾ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ) ਬਟਾਲਾ ਅਤੇ ਵਾਇਸ ਆਫ ਬਟਾਲਾ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਚੈਕ-ਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਅਕਾਸ਼ ਹਸਪਤਾਲ ਬਟਾਲਾ ਵੱਲੋਂ ਮੁਫ਼ਤ ਸ਼ੂਗਰ ਟੈਸਟ ਕੀਤੇ ਗਏ ਅਤੇ ਲੋੜਵੰਦ ਮਰੀਜਾਂ ਨੂੰ ਮੁਫਤ ਦਵਾਇਆਂ ਵੀ ਵੰਡੀਆਂ ਗਈਆਂ। ਇਸ ਮੌਕੇ ਵਾਇਸ ਆਫ ਬਟਾਲਾ ਅਤੇ ਆਈ. ਐਮ. ਏ. ਦੇ ਪ੍ਰਧਾਨ ਡਾ. ਲਖਬੀਰ ਸਿੰਘ ਭਾਗੋਵਾਲੀਆ, ਬੱਚਿਆਂ ਦੇ ਮਾਹਰ ਡਾ ਰਵਿੰਦਰ ਸਿੰਘ ਮਠਾਰੂ, ਅੱਖਾਂ ਦੇ ਮਾਹਰ ਡਾ ਮਨਦੀਪ ਕੌਰ, ਜਾਣੇ ਮਾਣੇ ਸਰਜਨ ਡਾ. ਕਮਲਜੀਤ ਸਿੰਘ ਕੇ ਜੇ ਅਤੇ ਸੇਵਾ ਮੁਕਤ ਐਸ.ਐਮ.ੳ. ਡਾ ਹਰਪਾਲ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ। ਵਾਇਸ ਆਫ ਬਟਾਲਾ ਤੋੰ ਹਰਦੀਪ ਸਿੰਘ ਬਾਜਵਾ( ਸਾਬਕਾ ਜਿਲ੍ਹਾ ਕਮਾਂਡੈਟ) ਅਤੇ ਪ੍ਰੋਫੈਸਰ ਜਸਬੀਰ ਸਿੰਘ ਨੇ ਵੀ ਇਸ ਕੈਂਪ ਵਿੱਚ ਵਡਮੁੱਲਾ ਯੋਗਦਾਨ ਪਾਇਆ। ਇਸ ਕੈਂਪ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਦੇ ਵਿਦਿਆਰਥੀਆਂ ਅ...
ਵਿਧਾਇਕ ਜਿੰਪਾ ਨੇ ਵਾਰਡ ਨੰਬਰ 48 ਦੇ ਲਾਜਵੰਤੀ ਨਗਰ ’ਚ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 48 ਦੇ ਲਾਜਵੰਤੀ ਨਗਰ ’ਚ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

National, Politics, Punjab, Trending
ਹੁਸ਼ਿਆਰਪੁਰ, 8 ਫਰਵਰੀ: ਵਿਧਾਇਕ ਬ੍ਰਮ ਸੰਕਰ ਜਿੰਪਾ ਨੇ ਵਾਰਡ ਨੰਬਰ 48 ਦੇ ਲਾਜਵੰਤੀ ਨਗਰ ਵਿਚ ਟਿਊਬਵੈਲ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਇਲਾਕੇ ਵਿਚ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਬਣੀ ਹੋਈ ਸੀ ਜਿਸ ਨੂੰ ਦੂਰ ਕਰਨ ਲਈ ਇਹ ਟਿਊਬਵੈਲ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਟਿਊਬਵੈਲ 28 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਜਿਸ ਨਾਲ ਨਾ ਸਿਰਫ ਵਾਰਡ ਨੰਬਰ 48 ਦੇ ਲੋਕਾਂ ਨੂੰ ਬਲਕਿ ਵਾਰਡ ਨੰਬਰ 49 ਅਤੇ 50 ਦੇ ਲੋਕਾਂ ਨੂੰ ਵੀ ਲਾਭ ਮਿਲੇਗਾ। ਇਸ ਨਵੇਂ ਪ੍ਰੋਜੈਕਟ ਨਾਲ ਇਲਾਕੇ ਵਿਚ ਪੀਣ ਦੇ ਪਾਣੀ ਦੀ ਕਮੀ ਕਾਫੀ ਹੱਦ ਤੱਕ ਦੂਰ ਹੋਵੇਗੀ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਇਸ ਮਹੱਤਵਪੂਰਨ ਪ੍ਰੋਜੈਕਟ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਨਗਰ ਨਿਗਮ ਵਲੋਂ ਹੁਣ ਤੱਕ 35 ਕਰੋੜ ਰੁਪਏ ਦੇ ਵਿਕਾਸ ਕੰਮ ਕੀਤੇ ਜਾ ਚੁੱਕੇ ਹਨ। ਆਉਣ ਵਾਲੇ ਸਮੇਂ ਵਿਚ ਕਰੋੜਾਂ ਰੁਪਏ ਦੇ ਹੋਰ ਵਿਕਾਸ ਕਾਰਜ ...
ਜਵਾਹਰ ਨਵੋਦਿਆ ਵਿਦਿਆਲਿਆ ਲੈਟਰਲ ਐਂਟਰੀ ਸਿਲੈਕਸ਼ਨ ਟੈਸਟ 2025

ਜਵਾਹਰ ਨਵੋਦਿਆ ਵਿਦਿਆਲਿਆ ਲੈਟਰਲ ਐਂਟਰੀ ਸਿਲੈਕਸ਼ਨ ਟੈਸਟ 2025

National, Politics, Punjab, Trending
ਲੁਧਿਆਣਾ, 08 ਫਰਵਰੀ (000) - ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਲਈ ਜਮਾਤ ਨੌਵੀਂ ਅਤੇ ਗਿਆਰਵੀਂ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਸੰਪਨ ਹੋਈ। 9ਵੀਂ ਜਮਾਤ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੰਡਿਆਲੀ ਜਦਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਨੂੰ 11ਵੀਂ ਜਮਾਤ ਦਾ ਕੇਂਦਰ ਬਣਾਇਆ ਗਿਆ ਸੀ। ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਯੋਗ ਅਗਵਾਈ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਡਿੰਪਲ ਮਦਾਨ ਅਤੇ ਸਕੂਲ ਸਟਾਫ ਦੇ ਸਹਿਯੋਗ ਨਾਲ ਇਹ ਪ੍ਰੀਖਿਆ ਸੁਚਾਰੂ ਢੰਗ ਨਾਲ ਨੇਪਰੇ ਚੜੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ, ਲੁਧਿਆਣਾ ਵਿੱਚ 9ਵੀਂ ਜਮਾਤ ਲਈ 482 ਵਿਦਿਆਰਥੀਆਂ ਵੱਲੋਂ ਰਜਿਸਟਰੇਸ਼ਨ ਕਰਵਾਈ ਗਈ ਜਿਨ੍ਹਾਂ ਵਿੱਚੋਂ 319 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਹੈ। ਇਸੇ ਤਰ੍ਹਾਂ 11ਵੀਂ ਜਮਾਤ ਲਈ 299 ਉਮੀਦਵਾਰਾਂ ਨੇ ਰਜਿਸਟਰੇਸ਼ਨ ਕਰਵਾਈ ਜਿਨ੍ਹਾਂ ਵਿੱਚੋਂ 133 ਵਿਦਿਆਰਥੀ ਆਪਣੀ ਪ੍ਰੀਖਿਆ ਦੇਣ ਲਈ ਬੈਠੇ ਸਨ। ਪ੍ਰਿੰਸੀਪਲ ਗੋਇਲ ਨ...