ਜ਼ਿਲ੍ਹਾ ਪ੍ਰਸਾਸ਼ਨ ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਤਪਰ- ਗੁਰਮੀਤ ਕੁਮਾਰ ਬਾਂਸਲ
ਮਾਲੇਰਕੋਟਲਾ 06 ਫਰਵਰੀ :
ਪੰਜਾਬ ਸਰਕਾਰ ਦਾ ਪ੍ਰਸ਼ਾਸਨਿਕ ਸੁਧਾਰ ਵਿਭਾਗ ਲੋਕਾਂ ਨੂੰ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਡਿਜੀਟਲ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਮਾਲੇਰਕੋਟਲਾ ਵਿਖੇ 09 ਸੇਵਾ ਕੇਂਦਰਾਂ ਕਾਰਜਸ਼ੀਲ ਹਨ ਜਿਨ੍ਹਾਂ ਤੋਂ ਕਰੀਬ 430 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ । ਜ਼ਿਲ੍ਹਾਂ ਬਣਨ ਤੋਂ ਬਾਅਦ ਪੋਰਟਲ ਰਾਹੀਂ ਸੇਵਾ ਕੇਂਦਰਾਂ 'ਤੇ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਂਦਿਆਂ ਘੱਟੋ ਘੱਟ ਬਕਾਇਆ ਦਰ ਨੂੰ ਕਾਇਮ ਰੱਖਿਆ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ ਖੁਆਰੀ ਨਾ ਹੋਵੇ । ਇਸ ਗੱਲ ਦੀ ਜਾਣਕਾਰੀ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ ।
ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਸਾਰੇ 09 ਸੇਵਾ ਕੇਂਦਰਾਂ ਵਿੱਚ ਲਗਭਗ 430 ਸੇਵਾਵਾਂ ਲਈ ਪ੍ਰਸ਼ਾਸਨ ਨੂੰ 63,916 ਦਰਖਾਸਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਦ...








