ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਦਿਆਰਥਣਾਂ ਵਿੱਚੋਂ ਅਨੀਮੀਆ ਦੀ ਸਮੱਸਿਆ ਨੂੰ ਦੂਰ ਕਰਨ ਦੇ ਮੰਤਵ ਨਾਲ 06 ਫਰਵਰੀ ਨੂੰ ਖੂਨ ਜਾਂਚ ਮੁਹਿੰਮ ਦੀ ਕੀਤੀ ਜਾਵੇਗੀ ਸ਼ੁਰੂਆਤ
ਤਰਨ ਤਾਰਨ, 05 ਫਰਵਰੀ:
ਜ਼ਿਲਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਵਿੱਚੋਂ ਅਨੀਮੀਆ ਦੀ ਸਮੱਸਿਆ ਨੂੰ ਦੂਰ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ 06 ਫਰਵਰੀ ਨੂੰ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤੋਂ ਖੂਨ ਜਾਂਚ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ, ਇਨਾ ਗੱਲਾਂ ਦਾ ਪ੍ਰਗਟਾਵਾ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਆਈ. ਏ. ਐਸ. ਵੱਲੋਂ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਦਿਆਂ ਕੀਤਾ।
ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਦੀ ਚੰਗੀ ਅਤੇ ਨਰੋਈ ਸਿਹਤ ਲਈ ਹੀਮੋਗਲੋਬਿਨ ਲੈਵਲ ਜਾਂਚ ਮੁਹਿੰਮ ਦੇ ਸ਼ੁਰੂਆਤ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ ਲਗਭਗ 30 ਹਜਾਰ ਵਿਦਿਆਰਥਣਾਂ ਦੇ ਖੂਨ ਦੀ ਜਾਂਚ ਵਿਸ਼ੇਸ਼ ਉਪਕਰਨਾਂ ਰਾਹੀਂ ਕੀਤੀ ਜਾਵੇਗੀ, ਅਤੇ ਜਿਹੜੀਆਂ ਵੀ ਵਿਦਿਆਰਥਣਾਂ ਅਨੀਮੀਆ ਦੀ ਸਮੱਸਿਆ ਤੋ...








