Friday, September 18
Shadow

National

ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਕੇਂਦਰੀ ਜੇਲ ਗੋਇੰਦਵਾਲ ਵਿਖੇ ਕੀਤਾ ਗਿਆ ਦੋਰਾ

ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਕੇਂਦਰੀ ਜੇਲ ਗੋਇੰਦਵਾਲ ਵਿਖੇ ਕੀਤਾ ਗਿਆ ਦੋਰਾ

National, Politics, Punjab, Trending
ਤਰਨ ਤਾਰਨ 29ਜਨਵਰੀ ਅੱਜ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਅਤੇ ਜੇ.ਜੇ.ਐਕਟ 2015 ਅਧੀਨ ਬਣੀ ਸ਼੍ਰੀ ਰਾਜੇਸ਼ ਕੁਮਾਰ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਤਰਨ ਤਾਰਨ ਅਧੀਨ ਜੇਲ ਇੰਸਪੈਕਸ਼ਨ ਕਮੇਟੀ ਵਲੋਂ ਕੇਂਦਰੀ ਜੇਲ ਗੋਇੰਦਵਾਲ ਵਿਖੇ ਇੰਸਪੈਕਸ਼ਨ ਕੀਤੀ ਗਈ I ਇੰਸਪੈਕਸ਼ਨ ਦੋਰਾਨ ਜੇਲ ਵਿੱਚ ਕੈਦੀਆਂ ਨਾਲ ਗਲਬਾਤ ਕੀਤੀ ਅਤੇ ਇਹ ਵੀ ਪੜਤਾਲ ਕੀਤੀ ਗਈ ਕਿ ਜੇਲ ਵਿੱਚ ਕੋਈ 18 ਸਾਲ ਦੀ ਉਮਰ ਤੋਂ ਘਟ ਉਮਰ ਦਾ ਕੋਈ ਬੱਚਾ ਤਾਂ ਨਹੀ ਹੈ I ਸ਼੍ਰੀ ਰਾਜੇਸ਼ ਕੁਮਾਰ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਬੰਦ ਕੈਦੀਆਂ ਨੂੰ ਮਿਸ਼ਨ ਵਾਤਸਲ ਅਧੀਨ ਚੱਲ ਰਹੀ ਸਪੋਸਰਸ਼ਿਪ ਸਕੀਮ ਅਧੀਨ ਦਿੱਤੀ ਜਾਣ ਵਾਲੀ 4000 ਰੁਪਏ ਦੀ ਵਿਤੀ ਸਹਾਇਤਾ ਬਾਰੇ ਜਾਣਕਾਰੀ ਦਿਤੀ ਗਈ ਤਾਂ ਜੋ ਕੈਦੀ ਇਸ ਜੇਲ ਵਿੱਚ ਬੰਦ ਹਨ ਜਿਨ੍ਹਾ ਦੇ ਘਰ ਵਿੱਚ ਉਨ੍ਹਾਂ ਤੋਂ ਇਲਾਵਾ ਕਮਾਉਣ ਵਾਲਾ ਕੋਈ ਹੋਰ ਨਹੀ ਸੀ ਤਾਂ ਉਨ੍ਹਾਂ ਦੇ ਬੱਚਿਆਂ ਦੀ ਸਿਖਿਆ ਅਤੇ ਸੁਰੱਖਿਆ ਯਕੀਨੀ ਬਣਾਈ ਜਾ ਸਕੇ।  ਕੇਂਦਰੀ ਜੇਲ ਦੇ ਜੇਲ ਸੁਪਰਡੰਟ ਸ.ਕੁਲਵਿੰਦਰ ਸਿੰਘ ਨੂੰ ਵੀ ਦੱਸਿਆ ਗਿਆ ਕਿ ਜੋ ਕੈਦੀ ਦੂਜੇ ਰਾਜ ਤੋਂ ਸਬੰਧਤ ਹਨ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਉਨ੍ਹਾ ਦੇ ਰਾਜ ਵ...
ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨ

ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨ

National, Politics, Punjab, Trending
ਮਾਨਸਾ, 29 ਜਨਵਰੀ : ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈਕੇ ਵਿਖੇ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਚੇਅਰਮਂੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਚਰਨਜੀਤ ਸਿੰਘ ਅੱਕਾਂਵਾਲੀ ਨੇ ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹੁਨਰ ਨੂੰ ਪਹਿਚਾਣ ਦੇਣ ਲਈ ਨਹਿਰੂ ਯੁਵਾ ਕੇਂਦਰ ਦਾ ਇਹ ਪ੍ਰੋਗਰਾਮ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਬੱਚਿਆਂ ਦੇ ਮਾਪਿਆਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ, ਤਾਂ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਇਸ ਭੈੜੀ ਬਿਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾ ਨਾਲ ਜੁੜਨ ਦੀ ਅਪੀਲ ਕੀਤੀ। ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜ਼ਿਲ੍ਹਾ ਯੂਥ ਅਫਸਰ ਸ਼੍ਰੀ ਸਰਬਜੀਤ ਸਿੰਘ ਨੇ ਇਸ ਟੁਰਨਾਮੈਂਟ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਪੋਰਟਸ ਟੂਰਨਾਮੈਂਟ ਵਿਚ ਨੌਜਵਾਨਾਂ ਦੀ ਪ੍ਰਤਿਭਾ ਨੂੰ ਉਭਾਰਨ ਲਈ ਭਾਰਤ ਸਰਕਾਰ ਵੱਲ...
ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ

National
ਲੁਧਿਆਣਾ, 29 ਜਨਵਰੀ (000) – ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀ ਹਰੇਕ ਬੈਰਕ ਦੀ ਚੈਕਿੰਗ ਕੀਤੀ ਗਈ ਅਤੇ ਉਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ 'ਤੇ ਮੌਕੇ ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ। ਇਸ ਮੌਕੇ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਹਰੇਕ ਮਰੀਜ਼ ਨਾਲ ਵੱਖਰੇ—ਵੱਖਰੇ ਤੌਰ 'ਤੇ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਡਾਕਟਰੀ ਇਲਾਜ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਦਾ ਜ਼ਾਇਜਾ ਲਿਆ ਗਿਆ । ਇਸ ਮੌਕੇ ਤੇ ਉਨ੍ਹਾਂ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਵਿੱਚ ਤਾਇਨਾਤ ਡਾਕਟਰਾਂ ਨੂੰ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਡਾਕਟਰੀ ਇਲਾਜ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਦਾ ਹਰ ਸ...
ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਜੇਲ੍ਹ ਦਾ ਦੌਰਾ

ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਜੇਲ੍ਹ ਦਾ ਦੌਰਾ

National, Politics, Punjab, Trending
ਬਰਨਾਲਾ, 29 ਜਨਵਰੀ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ,  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ,  ਜ਼ਿਲ੍ਹਾ ਕਾਨੂੰਨੀ  ਸੇਵਾਵਾਂ ਅਥਾਰਟੀ, ਬਰਨਾਲਾ, ਸ਼੍ਰੀ ਗੁਰਮੇਲ ਸਿੰਘ ਗਿਲ, ਡਿਪਟੀ ਚੀਫ ਲੀਗਲ ਏਡ ਡਿਫੈਂਸ ਕਾਉਂਸਲ ਅਤੇ ਸ਼੍ਰੀ ਗੁਰਨੈਬ ਸਿੰਘ ਢਿਲੋਂ, ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਹਾਜ਼ਰ ਸਨ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼—ਸਫਾਈ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ  ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮ...
ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਦਿੱਖ ਦੇਣ ਲਈ ਕੀਤੇ ਜਾ ਰਹੇ ਹਨ ਖਾਸ ਉਪਰਾਲੇ

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਦਿੱਖ ਦੇਣ ਲਈ ਕੀਤੇ ਜਾ ਰਹੇ ਹਨ ਖਾਸ ਉਪਰਾਲੇ

National, Politics, Punjab, Trending
ਬਟਾਲਾ, 29 ਜਨਵਰੀ  (    ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਸ਼ਹਿਰ ਵਿਚਲੀ ਆਵਾਜਾਈ ਨੂੰ ਸੁਖਾਲੀ ਬਣਾਉਣ ਦੇ ਮੰਤਵ ਨਾਲ ਕਾਹਨੂੰਵਾਨ ਰੋਡ ਤੋਂ ਬਿਜਲੀ ਦੇ ਖੰਬਿਆਂ ਨੂੰ ਸੜਕ ਦੇ ਕਿਨਾਰਿਆਂ ਤੋਂ ਹਟਾ ਕੇ ਪਿਛੇ ਕੀਤਾ ਜਾ ਰਿਹਾ ਹੈ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ਼ਹਿਰ ਵਿਚਲੀਆਂ ਜ਼ਿਆਦਾਤਰ ਸੜਕਾਂ ਦੇ ਕਿਨਾਰਿਆਂ ਤੇ ਬਿਜਲੀ ਦੀਆਂ ਤਾਰਾਂ ਤੇ ਬਿਜਲੀ ਦੇ ਖੰਬਿਆਂ ਕਾਰਨ ਆਵਾਜਾਈ ਦੌਰਾਨ ਲੋਕਾਂ ਨੂੰ ਮੁਸ਼ਕਿਲ ਪੇਸ਼ ਆਉਂਦੀ ਹੈ, ਜਿਸ ਦੇ ਚਲਦਿਆਂ ਬਿਜਲੀ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਉਹ ਆਵਾਜਾਈ ਨੂੰ ਮੁੱਖ ਰੱਖਦਿਆਂ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕ ਤੋਂ ਹਟਵਾਂ ਕੀਤਾ ਜਾ ਜਾਵੇ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਤੇ ਵਿਕਾਸ ਲਈ ਉਹ ਦਿਨ ਰਾਤ ਯਤਨਸ਼ੀਲ ਹਨ। ਉਨਾਂ ਕਿਹਾ ਕਿ ਸ਼ਹਿਰ ਵਿੱਚ ਜਿਥੇ ਵਿਕਾਸ ਕੰਮ ਤੇਜ਼ੀ ਨਾਲ ਕਰਵਾ...
ਫਿਰੋਜ਼ਪੁਰ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

ਫਿਰੋਜ਼ਪੁਰ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

National
ਚੰਡੀਗੜ੍ਹ/ਫਿਰੋਜ਼ਪੁਰ, 28 ਜਨਵਰੀ, 2025: ਫਿਰੋਜ਼ਪੁਰ ਦੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਯਾਦਗਾਰੀ ਹੋ ਨਿੱਬੜਿਆ| ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਆ ਅਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਇਸ ਬਸੰਤ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਰਾਜ ਵਾਸੀਆਂ ਵੱਲੋਂ ਮੇਲੇ ਦਾ ਭਰਪੂਰ ਆਨੰਦ ਮਾਨਿਆ | ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਆ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਭੁੱਲਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸਫ਼ਲ ਬਸੰਤ ਮੇਲੇ ਦੀ ਵਧਾਈ ਦਿੱਤੀ। ਉਨ੍ਹਾਂ ਵਲੋਂ ਇਸ ਰਾਜ ਪੱਧਰੀ ਬਸੰਤ ਮੇਲੇ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਅਧਿਕਾਰੀਆਂ, ਕਰਮਚਾਰੀਆਂ ਅਤੇ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ...
ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

National, Politics, Punjab
ਬਰਨਾਲਾ, 28 ਜਨਵਰੀ ਵਿਧਾਇਕ ਵਿਧਾਨ ਸਭਾ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਲਕਾ ਭਦੌੜ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾ ਰਹੀ, ਇਸ ਲਈ ਹਲਕਾ ਭਦੌੜ ਵਿੱਚ ਚੱਲ ਰਹੇ ਵਿਕਾਸ ਕਾਰਜ ਤੇਜ਼ੀ ਨਾਲ ਨੇਪਰੇ ਚਾੜੇ ਜਾਣ ਅਤੇ ਜਿਹੜੇ ਕੰਮ ਅਜੇ ਨਹੀਂ ਸ਼ੁਰੂ ਹੋਏ ਉਨ੍ਹਾਂ ਨੂੰ ਜਲਦ ਸ਼ੁਰੂ ਕਰਾਇਆ ਜਾਵੇ। ਉਨ੍ਹਾਂ ਹਲਕੇ ਦੇ ਪਿੰਡਾਂ ਅੰਦਰ ਉਸਾਰੀਆਂ ਜਾ ਰਹੀਆਂ ਆਂਗਣਵਾੜੀ ਕੇਂਦਰਾਂ ਦੀਆਂ ਇਮਾਰਤਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ ਨੇ ਦੱਸਿਆ ਕਿ ਹਲਕਾ ਭਦੌੜ ਦੇ ਪਿੰਡ ਨੈਣੇਵਾਲ, ਪੰਧੇਰ ਵਿਖੇ ਆਂਗਣਵਾੜੀ ਕੇਂਦਰਾਂ ਦੀਆਂ ਇਮਾਰਤਾਂ ਤਿਆਰ ਹਨ। ਇਸ ਤੋਂ ਇਲਾਵਾ ਢਿੱਲਵਾਂ, ਧੌਲਾ, ਕੋਠੇ ਨਿਰੰਜਨ ਸਿੰਘ ਵਾਲਾ, ਕਾਲੇਕੇ, ਭੈਣੀ ਫੱਤਾ ਤੇ ਅਸਪਾਲ ਕਲਾਂ ਵਿਖੇ ਕੰਮ ਚੱਲ ਰਿਹਾ ਹੈ। ਕਰੀ...
ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

National, Politics, Punjab, Trending
ਚੰਡੀਗੜ੍ਹ, 28 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਬਰਨਾਲਾ, ਫਰੀਦਕੋਟ, ਫਿਰੋਜਪੁਰ, ਫਤਿਹਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ,  ਪਟਿਆਲਾ, ਰੂਪਨਗਰ, ਐਸ.ਏ.ਐਸ ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਸਾਲ 2023-24 ਅਤੇ ਸਾਲ 2024-25 ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਜੋ ਕਿ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਹੋਈਆਂ, ਦੇ ਲਾਭ...
ਆਈ.ਆਈ.ਐਮ.-ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ: ਹਰਜੋਤ ਸਿੰਘ ਬੈਂਸ

ਆਈ.ਆਈ.ਐਮ.-ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ: ਹਰਜੋਤ ਸਿੰਘ ਬੈਂਸ

National
ਚੰਡੀਗੜ੍ਹ, 28 ਜਨਵਰੀ: ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦੀਆਂ ਆਈ.ਟੀ.ਆਈਜ਼. ਅਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਵਿੱਚ ਲੀਡਰਸ਼ਿਪ ਦੇ ਗੁਣਾਂ ਨੂੰ ਹੋਰ ਨਿਖਾਰਨ, ਪ੍ਰਬੰਧਕੀ ਕੁਸ਼ਲਤਾ ਅਤੇ ਅਕਾਦਮਿਕ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ ਲਈ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਦੇ ਮਾਹਿਰਾਂ ਦੀ ਇੱਕ ਟੀਮ ਫਰਵਰੀ ਵਿੱਚ ਪੰਜਾਬ ਦਾ ਦੌਰਾ ਕਰੇਗੀ। ਇਹ ਟੀਮ ਸਿਖਲਾਈ ਪ੍ਰੋਗਰਾਮ ਨੂੰ ਹੋਰ ਬਿਹਤਰ ਬਣਾਉਣ ਲਈ ਟਰੇਨਿੰਗ ਸਬੰਧੀ ਲੋੜਾਂ ਦਾ ਮੁਲਾਂਕਣ ਕਰਨ ਲਈ ਮੁੱਖ ਭਾਈਵਾਲਾਂ ਨਾਲ ਵਿਚਾਰ-ਵਟਾਂਦਰਾ ਕਰੇਗੀ। ਦੱਸਣਯੋਗ ਹੈ ਕਿ ਆਈ.ਆਈ.ਐਮ-ਅਹਿਮਦਾਬਾਦ, ਐਨ.ਆਈ.ਆਰ.ਐਫ. ਰੈਂਕਿੰਗ ਵਿੱਚ ਪਹਿਲੇ ਸਥਾਨ 'ਤੇ ਹੈ ਅਤੇ ਆਪਣੀ ਉੱਤਮਤਾ ਲਈ ਵਿਸ਼ਵ ਭਰ ਵਿੱਚ ਪ੍ਰਸਿੱਧ ਹੈ। ਇਹ ਸੰਸਥਾ ਪ੍ਰਬੰਧਕੀ ਸਿੱਖਿਆ ਵਿੱਚ ਮੋਹਰੀ ਹੈ ਅਤੇ ਆਪਣੀਆਂ ਸਿੱਖਿਆ ਸਬੰਧੀ ਨਵੀਨਤਾਕਾਰੀ ਵਿਧੀਆਂ, ਖੋਜਾਂ ਅਤੇ ਅਕਾਦਮਿਕ ਤੇ ਪੇਸ਼ੇਵਰ ਉੱਤਮਤਾ ਪ੍ਰਤੀ ਦ੍ਰਿੜ ਵਚਨਬੱਧਤਾ ਲਈ ਜਾਣੀ ਜਾਂਦੀ ਹੈ। ਸ. ਹਰਜੋਤ ਸਿ...
ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ: ਵੀ.ਕੇ. ਜੰਜੂਆ

ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ: ਵੀ.ਕੇ. ਜੰਜੂਆ

National, Politics, Punjab, Trending
ਚੰਡੀਗੜ੍ਹ, 28 ਜਨਵਰੀ: ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ.ਡੀ.ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕਰਨ ਵਾਸਤੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੀ.ਬੀ.ਟੀ.ਆਰ.ਏ.ਸੀ. ਦੇ ਸਕੱਤਰ ਡਾ. ਨਯਨ ਜੱਸਲ ਵੀ ਮੌਜੂਦ ਸਨ। ਸ੍ਰੀ ਜੰਜੂਆ ਨੇ ਐਕਟ ਅਧੀਨ ਅਪੀਲੀ ਅਥਾਰਟੀਆਂ ਵਜੋਂ ਵਧੀਕ ਡਿਪਟੀ ਕਮਿਸ਼ਨਰ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਪਾਇਆ। ਉਨ੍ਹਾਂ ਦੱਸਿਆ ਕਿ ਨਾਗਰਿਕਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਕੋਲ ਅਪੀਲ ਦਾਇਰ ਕਰਨ ਦਾ ਪੂਰਾ ਅਧਿਕਾਰ ਹੈ, ਜੋ ਕਿਸੇ ਵੀ ਨਾਮਜ਼ਦ ਅਧਿਕਾਰੀ, ਜੋ ਸੇਵਾਵਾਂ ਵਿੱਚ ਦੇਰੀ ਕਰਦਾ ਜਾਂ ਇਨਕਾਰ ਕਰਦਾ ਪਾਇਆ ਜਾਂਦਾ, ਵਿਰੁੱਧ ਖੁਦ ਨੋਟਿਸ ਵੀ ਲੈ ਸਕਦੇ ਹਨ । ਉਨ੍ਹਾਂ ਅੱਗੇ ਜ਼ੋਰ ਦਿੱਤਾ ਕਿ ਵਧੀਕ ਡਿਪਟੀ ਕਮਿਸ਼ਨਰ ਕੋਲ ਜਨਤਾ ਨੂੰ ਸੇਵਾਵਾਂ ਵਿੱਚ ਦੇਰੀ ਕਰਨ ਲਈ ਜ਼ਿੰਮੇਵਾਰ ਅਧਿਕਾਰੀਆਂ 'ਤੇ 5000 ਰੁਪਏ ਤੱਕ ਦਾ ਜੁਰਮਾਨਾ ਲਗਾਉਣ ਦਾ ਅਧਿਕਾਰ ਵੀ...