Friday, September 18
Shadow

National

ਯੁਵਕ ਸੇਵਾਵਾਂ ਵਿਭਾਗ ਵੱਲੋ ਨਸਿ਼ਆਂ ਪ੍ਰਤੀ ਜਾਗਰੂਕ ਕਰਨ ਲਈ ਕਰਵਾਏ ਗਏ  ਨਾਟਕ

ਯੁਵਕ ਸੇਵਾਵਾਂ ਵਿਭਾਗ ਵੱਲੋ ਨਸਿ਼ਆਂ ਪ੍ਰਤੀ ਜਾਗਰੂਕ ਕਰਨ ਲਈ ਕਰਵਾਏ ਗਏ ਨਾਟਕ

National, Politics, Punjab
ਸ੍ਰੀ ਮੁਕਤਸਰ ਸਾਹਿਬ  28  ਜਨਵਰੀ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਜਿ਼ਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਕੋਟਭਾਈ, ਬਾਦਲ ਅਤੇ ਮਾਹੂਆਣਾ  ਪਿੰਡਾਂ ਵਿੱਚ ਨਸਿ਼ਆਂ ਵਿਰੋਧੀ ਇੱਕ ਨਾਟਕ ਮੇਲਾ ਕਰਵਾਇਆ ਗਿਆ ।  ਇਹਨਾਂ ਪਿੰਡਾਂ  ਵਿੱਚ ਮੁੱਖ ਮਹਿਮਾਨ ਵਜੋਂ ਸਿ਼ਰਕਤ ਕਰ ਰਹੇ ਰਘਵੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸਿ਼ਆਂ  ਦੀ ਰੋਕਥਾਮ ਲਈ ਬੱਚਿਆਂ ਦੇ ਮਾਪਿਆਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਨਸਿ਼ਆਂ ਦੀ ਇਸ ਭੈੜੀ ਬਿਮਾਰੀ ਤੋਂ ਬਚਾਇਆ ਜਾ ਸਕੇ । ਯੁਵਕ ਸੇਵਾਵਾਂ ਵਿਭਾਗ ਵੱਲੋਂ ਸਮੇਂ-ਸਮੇਂ ਤੇ ਕਰਵਾਈਆਂ ਜਾਂਦੀਆਂ ਨਸਿ਼ਆਂ ਵਿਰੁੱਧ ਜਾਗਰੂਕਤਾ ਮੁਹਿੰਮਾਂ ਅਤੇ ਹੋਰ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਪਿੰਡ ਦੇ  ਕਲੱਬ ਪ੍ਰਧਾਨ ਨੇ ਵੀ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਰੱਖੇ ਅਤੇ ਪਿੰਡ ਦੇ ਨੌਜਵਾਨਾਂ ਨੂੰ ਨਸਿ਼ਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਸਤਾਨੇ ਥਿਏਟਰ ਗਰੁੱਪ ਰਾਮਪੁਰਾ ਫੂਲ ਵੱਲੋਂ ਸਿਮਰਨ ਅਕਸ ਵੱਲੋਂ ਲਿਖਿਆ ਅ...
ਲਾਲਾ ਲਾਜਪਤ ਰਾਏ ਜੀ ਦਾ 160ਵਾਂ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਲਾਲਾ ਲਾਜਪਤ ਰਾਏ ਜੀ ਦਾ 160ਵਾਂ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

National, Punjab
ਢੁੱਡੀਕੇ (ਮੋਗਾ),28 ਜਨਵਰੀ – ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 160ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਸ਼ਿਰਕਤ ਕੀਤੀ। ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਸਕੱਤਰ ਰਾਜ ਜੰਗ ਸਿੰਘ, ਵਾਈਸ ਚੇਅਰੈਮਨ ਸ੍ਰ. ਰਣਜੀਤ ਸਿੰਘ ਧੰਨਾ ਅਤੇ ਹੋਰ ਲੋਕ ਵੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ  ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨਾਂ ਦੇ ਸਿਰ ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਹਨਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਨੇ ਸਿੱਖਿਆ ਨੂੰ ਸਭ ਤੋਂ ਵੱਧ ਮਹੱਤਤਾ ਦਿੱਤੀ। ਉਹਨਾਂ ਦੇ ਪਾਏ ਪੂਰਨਿਆਂ ਉੱ...
ਟ੍ਰੈਫਿਕ ਪੁਲਿਸ ਸੰਗਰੂਰ ਦੇ ਇੰਚਾਰਜ ਪਵਨ ਕੁਮਾਰ ਤੇ ਦੋ ਹੋਰਨਾਂ ਸਾਥੀਆਂ ਦਾ ਡੀ.ਜੀ.ਪੀ. ਡਿਸਕ ਨਾਲ ਸਨਮਾਨ

ਟ੍ਰੈਫਿਕ ਪੁਲਿਸ ਸੰਗਰੂਰ ਦੇ ਇੰਚਾਰਜ ਪਵਨ ਕੁਮਾਰ ਤੇ ਦੋ ਹੋਰਨਾਂ ਸਾਥੀਆਂ ਦਾ ਡੀ.ਜੀ.ਪੀ. ਡਿਸਕ ਨਾਲ ਸਨਮਾਨ

National, Politics, Punjab
ਸੰਗਰੂਰ, 28 ਜਨਵਰੀ: ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਸਦਕਾ ਟ੍ਰੈਫਿਕ ਪੁਲਿਸ ਦੇ ਜ਼ਿਲ੍ਹਾ ਇੰਚਾਰਜ ਥਾਣੇਦਾਰ ਪਵਨ ਕੁਮਾਰ, ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਅਤੇ ਪੀ.ਐਚ.ਜੀ. ਮਨਜੀਤ ਸਿੰਘ ਦਾ ਡੀ.ਜੀ.ਪੀ. ਡਿਸਕ ਨਾਲ ਸਨਮਾਨ ਕੀਤਾ ਗਿਆ। ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵੱਲੋਂ ਟ੍ਰੈਫਿਕ ਪੁਲਿਸ ਦੇ ਵਿੰਗ ਦੀ ਕਾਰਗੁਜ਼ਾਰੀ ਦੀ ਸਰਾਹਨਾ ਕੀਤੀ ਗਈ ਅਤੇ ਖੁਦ ਇਨ੍ਹਾਂ ਪੁਲਿਸ ਕਰਮੀਆਂ ਦੇ ਡਿਸਕ ਲਗਾ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਇੰਚਾਰਜ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਟ੍ਰੈਫਿਕ ਵਿੰਗ ਦੇ ਸਮੂਹ ਅਧਿਕਾਰੀਆਂ ਵੱਲੋਂ ਦਿਨ ਰਾਤ ਦੀ ਪ੍ਰਵਾਹ ਕੀਤੇ ਬਗੈਰ ਆਪਣੀ ਡਿਊਟੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਟ੍ਰੈਫਿਕ ਵਿਵਸਥਾ ਸਹੀ ਰੱਖਣ ਲਈ ਸਮੇਂ ਸਮੇਂ ‘ਤੇ ਲੋੜੀਂਦੇ ਉਪਰਾਲੇ ਕੀਤੇ ਜਾਣੇ ਯਕੀਨੀ ਬਣਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਹਰ ਆਮ ਅਤੇ ਖਾਸ ਮੌਕੇ ‘ਤੇ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਨਿਯਮ ਤੋੜਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਂਦਾ। ...
ਸਰਕਾਰੀ ਸਕੀਮਾਂ ਨੂੰ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਇਟੀਜ਼ ਵਿੱਚ ਸਹੀ ਤਰੀਕੇ ਨਾਲ ਲਾਗੂ ਕੀਤਾ ਜਾਵੇ – ਵਧੀਕ ਡਿਪਟੀ ਕਮਿਸ਼ਨਰ (ਜ)

ਸਰਕਾਰੀ ਸਕੀਮਾਂ ਨੂੰ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਇਟੀਜ਼ ਵਿੱਚ ਸਹੀ ਤਰੀਕੇ ਨਾਲ ਲਾਗੂ ਕੀਤਾ ਜਾਵੇ – ਵਧੀਕ ਡਿਪਟੀ ਕਮਿਸ਼ਨਰ (ਜ)

National, Politics, Punjab, Trending
ਮੋਗਾ, 28 ਜਨਵਰੀ (000) - ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ (ਡੀ.ਸੀ.ਡੀ.ਸੀ.) ਦੀ ਰੀਵਿਊ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਨੇ ਕੀਤੀ। ਮੀਟਿੰਗ ਦੌਰਾਨ ਉਹਨਾਂ ਨੇ  ਅਧਿਕਾਰੀਆਂ ਨੂੰ ਸਹਿਕਾਰੀ ਸਭਾਵਾਂ ਦੀਆਂ ਸਕੀਮਾਂ ਬਾਰੇ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਉਣ ਬਾਰੇ ਲੋੜੀਦੇ ਦਿਸ਼ਾ ਨਿਰਦੇਸ਼ ਦਿੱਤੇ । ਉਹਨਾਂ ਦੱਸਿਆ ਕਿ ਸੰਯੁਕਤ ਰਾਸ਼ਟਰ ਵੱਲੋਂ ਸਾਲ 2025 ਨੂੰ ਇੰਟਰਨੈਸ਼ਨਲ ਯੀਅਰ ਆਫ ਕੋਆਪ੍ਰੇਟਿਵ (ਆਈਵਾਈਸੀ 2025) ਵਜੋਂ ਮਨੋਨੀਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਸਹਿਕਾਰੀ ਸਭਾਵਾਂ ਰਾਹੀਂ ਪ੍ਰਚਾਰ ਅਤੇ ਸਰਕਾਰੀ ਗਤੀਵਿਧੀਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਲਾਭਪਾਤਰੀਆਂ ਨੂੰ ਇਹਨਾਂ ਸਕੀਮਾਂ ਸਬੰਧੀ ਜਾਣਕਾਰੀ ਹੋ ਸਕੇ। ਮੀਟਿੰਗ ਦੌਰਾਨ ਉਹਨਾਂ ਭਾਰਤ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਕੰਪਿਊਟਰਾਈਜੇਸ਼ਨ ਆਫ ਪੈਕਸ, ਪੀ.ਐੱਮ.ਕੇ.ਐੱਸ.ਕੇ (ਪ੍ਰਧਾਨ ਮੰਤਰੀ ਕਿਸਾਨ ਸਮਰਿਧੀ ਕੇਂਦਰ), ਪੈਕਸ ਸਭਾਵਾਂ ਨੂ...
ਪੀ.ਐਮ.ਵਿਸ਼ਵਕਰਮਾ ਸਕੀਮ ਤਹਿਤ ਕੋਟਕਪੂਰਾ ਵਿਖੇ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

ਪੀ.ਐਮ.ਵਿਸ਼ਵਕਰਮਾ ਸਕੀਮ ਤਹਿਤ ਕੋਟਕਪੂਰਾ ਵਿਖੇ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

National, Politics, Punjab, Trending
ਫ਼ਰੀਦਕੋਟ 28 ਜਨਵਰੀ,2025 ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਸ਼੍ਰੀ ਸੁਖਮੰਦਰ ਸਿੰਘ ਰੇਖੀ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਦੀ ਅਗਵਾਈ ਹੇਠ ਬਾਬਾ ਰਾਮਦੇਵ ਧਰਮਸ਼ਾਲਾ, ਗਾਂਧੀ ਨਗਰ, ਜਲਾਲੇਆਣਾ ਰੋਡ, ਕੋਟਕਪੂਰਾ ਵਿੱਖੇ ਕੀਤਾ ਗਿਆ। ਸ੍ਰੀ ਦੀਪਕ ਚੇਚੀ ਅਸਿਸਟੈਂਟ ਡਾਇਰੈਕਟਰ ਐਮ.ਐਸ.ਐਮ.ਈ  ਨੇ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਤਹਿਤ 18 ਕਿੱਤੇ ਜਿਸ ਵਿੱਚ ਤਰਖਾਣ, ਲੋਹਾਰ, ਸੁਨਿਆਰਾ, ਮੋਚੀ, ਘੁਮਿਆਰ, ਧੋਬੀ, ਤਰਖਾਣ, ਨਾਈ, ਮੂਰਤੀਕਾਰ ਟੇਲਰ(ਦਰਜੀ), ਰਾਜਮਿਸਤਰੀ, ਸ਼ਾਸਤਰ ਬਣਾਉਣ ਵਾਲਾ, ਤਾਲਾ ਬਣਾਉਣ ਵਾਲਾ, ਕਿਸ਼ਤੀ ਬਣਾਉਣ ਵਾਲਾ, ਗੁੱਡੀ ਅਤੇ ਖਿਡੌਣਾ ਬਣਾਉਣ ਵਾਲਾ, ਹਮੀਰ ਅਤੇ ਟੂਲ ਕਿੱਟ ਬਣਾਉਣ ਵਾਲਾ, ਟੋਕਰੀ/ਚਟਾਈ ਬਣਾਉਣ ਵਾਲਾ, ਗਾਰਲੈਂਡਰ (ਮਾਲਾ ਬਣਾਉਣ ਵਾਲਾ) ਮੱਛੀ ਫੜਣ ਲਈ ਨੈੱਟ ਬਣਾਉਣ ਵਾਲਾ ਆਦਿ ਸ਼ਾਮਿਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਰਟੀਫਿਕੇਟ ਅਤੇ ...
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

National
ਹੁਸ਼ਿਆਰਪੁਰ, 28 ਜਨਵਰੀ: ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ  ਨੇ ਅੱਜ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜਨ ਪੱਧਰ ’ਤੇ 8 ਮਾਰਚ 2025 ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਦਾਰਿਆਂ, ਟੈਲੀਕੋਮ ਕੰਪਨੀਆਂ ਦੇ ਮੈਨੇਜਰ, ਇੰਨਸ਼ੋਰੈਸ਼ ਕੰਪਨੀਆਂ ਦੇ ਮੈਨੇਜਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਟੈਲੀਕੋਮ ਕੰਪਨੀ ਅਤੇ ਇੰਨਸ਼ੋਰੈਸ਼ ਕੰਪਨੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਵੱਧ ਤੋ ਵੱਧ ਕੇਸਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਲਗਾਉਣ। ਇਸ ਮੀਟਿੰਗ ਦੌਰਾਨ ਵੱਧ ਤੋ ਵੱਧ ਕੇਸਾ ਨੂੰ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣ ਲਈ ਕਿਹਾ ਗਿਆ। ਇਸ ਦੇ ਨਾਲ ਹੀ ਟਰੈਫਿਕ ਇੰਨਚਾਰਜ ਅਮਰਜੀਤ ਸਿੰਘ ਨੂੰ ਕਿਹਾ ਗਿਆ ਕਿ ਜਿਨ੍ਹਾਂ ਲੋਕਾ ਵਲੋਂ ਟਰੈਫਿਕ ਨਿਯਮਾ ਦੀ ਉਲੰਘਣਾ ਕੀਤੀ ਗਈ ਹੈ ਉਨ੍ਹਾਂ ਦੇ ਕੱਟੇ ਗਏ ਚਲਾਨਾ ਨੂੰ ਸੀ.ਜੇ.ਐਮ, ਹੁਸ਼ਿਆਰਪੁਰ ਦੀ ਅਦਾਲਤ ਵਿੱਚ ਭੇਜਿਆ ਜਾਵੇ। ਇਸ ਤੋਂ ਇਲਾਵਾ 28 ਜਨਵਰੀ ...
ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਵਾਲੇ ਯੋਧਿਆਂ ਨੂੰ 30 ਜਨਵਰੀ ਨੂੰ ਸਵੇਰੇ 11:00 ਵਜੇ ਦਿੱਤੀ ਜਾਵੇਗੀ ਸ਼ਰਧਾਂਜਲੀ

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਵਾਲੇ ਯੋਧਿਆਂ ਨੂੰ 30 ਜਨਵਰੀ ਨੂੰ ਸਵੇਰੇ 11:00 ਵਜੇ ਦਿੱਤੀ ਜਾਵੇਗੀ ਸ਼ਰਧਾਂਜਲੀ

National, Politics, Punjab, Trending
ਮਾਲੇਰਕੋਟਲਾ 28 ਜਨਵਰੀ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 30 ਜਨਵਰੀ ਨੂੰ ਸਵੇਰੇ 11 ਵਜੇ ਜ਼ਿਲ੍ਹਾ ਸਦਰ ਮੁਕਾਮ ਵਿਖੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਲੋਕਾਂ ਦੇ ਨੁਮਾਇੰਦਿਆਂ, ਸਕੂਲਾਂ,ਕਾਲਜਾਂ ਦੇ ਪ੍ਰਬੰਧਕਾਂ ਅਤੇ ਪਬਲਿਕ ਖੇਤਰ ਦੀਆਂ ਇਕਾਈਆਂ ਦੇ ਮੁੱਖੀਆਂ ਨੂੰ ਆਪਣੇ ਅਦਾਰਿਆਂ ਵਿੱਚ ਦੋ ਮਿੰਟ ਦਾ ਮੋਨ ਰੱਖਣ ਦੀ ਲਈ ਕਿਹਾ । ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਹਰ ਵਿਅਕਤੀ ਆਪਣਾ ਨਿੱਜੀ ਕੰਮ ਛੱਡ ਕੇ 30 ਜਨਵਰੀ ਨੂੰ ਸਵੇਰੇ 11 ਵਜੇ  ਖੜੇ ਹੋ ਕੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਦਰ ਮੁਕਾਮ ਦੇ ਨਾਲ ਜ਼ਿਲ੍ਹੇ ਦੀਆਂ ਸਮੂਹ ਤਹਿਸੀਲਾਂ ਵਿੱਚ ਵੀ ਉਸੇ ਸਮੇਂ ਇਹ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ।...
2 ਕਰੋੜ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ-ਸੇਂਖੋਂ

2 ਕਰੋੜ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ-ਸੇਂਖੋਂ

National, Politics, Punjab, Trending
ਫਰੀਦਕੋਟ 28 ਜਨਵਰੀ 2025 () ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ ਨੇ ਨਗਰ ਕੌਂਸਲ ਫਰੀਦਕੋਟ ਅਧੀਨ ਆਉਂਦੇ ਇਲਾਕਿਆਂ ਸਵਰਨ ਸਿਨੇਮਾਂ ਦੀ ਬੈਕ ਸਾਈਡ ਅਤੇ ਤਲਵੰਡੀ ਚੌਂਕ ਕੋਤਵਾਲੀ ਰੋਡ ਦੇ ਇੰਟਰਲਾਕ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ । ਉਨ੍ਹਾਂ ਦੱਸਿਆ ਕਿ ਇਸ  ਪ੍ਰੋਜੈਕਟ ਤੇ 2 ਕਰੋੜ ਰੁਪਏ ਦੀ ਰਾਸ਼ੀ ਦਾ ਖਰਚ ਆਵੇਗਾ।           ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ ਨੇ ਦੱਸਿਆ ਕਿ ਇਹ ਸੜਕਾਂ ਇੰਟਰਲਾਕ ਸੜਕਾਂ ਹੋਣਗੀਆਂ ਅਤੇ ਇਹਨਾਂ ਦੀ ਪੰਜ ਸਾਲਾਂ ਮੈਨਟੀਨੈਂਸ ਦਾ ਕੰਮ ਵੀ ਉਸਾਰੀ ਕਰਨ ਵਾਲੇ ਠੇਕੇਦਾਰਾਂ ਵੱਲੋਂ ਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੜਕਾਂ ਦੇ ਨਿਰਮਾਣ ਨਾਲ ਸ਼ਹਿਰ ਵਾਸੀਆਂ ਅਤੇ ਹੋਰ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਰੋਡ ਦੇ ਹੇਠਾਂ ਗੈਸ ਪਾਈਪਾਂ ਅਤੇ 20 ਫੁੱਟ ਥੱਲੇ ਸੀਵਰੇਜ ਪਾਈਪਾਂ ਵੀ ਪਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਹਾਜ਼ ਗਰਾਉਂਡ ਵਾਲੀ ਸੜਕ ਦੀ ਉਸਾਰੀ ਤੋਂ ਇਲਾਵਾ ਸਾਈਕਲ ਸੈਰਗਾਹ ਦਾ ਕੰਮ ਵੀ ਜੋਰਾਂ-ਸ਼ੋਰਾਂ ਨਾਲ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਕੁਝ ਹੋਰ ਗਲੀਆਂ ਦਾ ...
ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਵੱਲੋਂ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ

ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਵੱਲੋਂ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ

National, Politics, Punjab
ਪਾਤੜਾਂ/ਪਟਿਆਲਾ, 28 ਜਨਵਰੀ: ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਨੇ ਅੱਜ ਪਾਤੜਾਂ ਸ਼ਹਿਰ ਵਿੱਚ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਪੁਲੀਸ ਅਤੇ ਨਗਰ ਕੌਂਸਲ ਪਾਤੜਾਂ ਦੀ ਟੀਮ ਨੂੰ ਨਾਲ ਲੈ ਕੇ ਐਸ.ਡੀ.ਐਮ. ਪਾਤੜਾਂ ਨੇ ਸ਼ਹਿਰ ਦੀਆਂ ਪੰਜ ਦੁਕਾਨਾਂ ਦੀ ਚੈਕਿੰਗ ਕਰਕੇ ਚਾਈਨਾ ਡੋਰ ਦੀ ਜਾਂਚ ਕੀਤੀ, ਪਰ ਕਿਸੇ ਵੀ ਦੁਕਾਨ 'ਤੇ ਚਾਈਨਾ ਡੋਰ ਨਹੀਂ ਮਿਲੀ। ਐਸ.ਡੀ.ਐਮ. ਅਸ਼ੋਕ ਕੁਮਾਰ ਨੇ ਸਾਰੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਚਾਈਨਾ ਡੋਰ ਵੇਚਣ ਤੇ ਭੰਡਾਰਨ ’ਤੇ ਰੋਕ ਸਬੰਧੀ ਜਾਰੀ ਹੁਕਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ।  ਉਨ੍ਹਾਂ ਕਿਹਾ ਕਿ ਚਾਈਨਾ ਡੋਰ ਨਾਲ ਕਈ ਅਣ ਸੁਖਾਵੀਂਆਂ ਦੁਰਘਟਨਾਵਾਂ ਹੋਈਆਂ ਹਨ, ਜਿਨ੍ਹਾਂ ਵਿੱਚ ਗਲੇ ਵਿੱਚ ਡੋਰ ਫਸਣ ਕਾਰਨ ਜਾਨ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ ਅਤੇ ਸੈਂਕੜਿਆਂ ਪਸ਼ੂ-ਪੱਛੀ ਵੀ ਇਸ ਨਾਲ ਪ੍ਰਭਾਵਿਤ ਹੋ ਰਹੇ ਹਨ। ਐਸ.ਡੀ.ਐਮ. ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਲਈ ਚਾਈਨਾ ਡੋਰ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕ ਕਰਨ।  ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੁਕਾਨ ਤੋਂ ਚਾਈਨਾ ਡੋਰ ਵ...
ਐਸਡੀਐਮ ਦੂਧਨ ਸਾਧਾਂ ਵੱਲੋਂ ਸੁਰੱਖਿਅਤ ਵਾਹਨ ਨੀਤੀ ਤੇ ਸੜਕ ਸੁਰੱਖਿਆ ਤਹਿਤ ਦੇਵੀਗੜ੍ਹ ‘ਚ 5 ਚਲਾਨ ਕੱਟੇ

ਐਸਡੀਐਮ ਦੂਧਨ ਸਾਧਾਂ ਵੱਲੋਂ ਸੁਰੱਖਿਅਤ ਵਾਹਨ ਨੀਤੀ ਤੇ ਸੜਕ ਸੁਰੱਖਿਆ ਤਹਿਤ ਦੇਵੀਗੜ੍ਹ ‘ਚ 5 ਚਲਾਨ ਕੱਟੇ

National
ਦੇਵੀਗੜ੍ਹ, 28 ਜਨਵਰੀ: ਸਕੂਲ ਜਾਣ ਵਾਲੇ ਨਾਬਾਲਗ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ, ਸਬ-ਡਵੀਜ਼ਨਲ ਮੈਜਿਸਟਰੇਟ ਦੁੱਧਨ ਸਾਧਾਂ , ਕਿਰਪਾਲਵੀਰ ਸਿੰਘ ਨੇ ਦੇਵੀਗੜ੍ਹ ਵਿਖੇ ਸੁਰੱਖਿਅਤ ਵਾਹਨ ਨੀਤੀ ਦੇ ਤਹਿਤ ਇੱਕ ਚੈਕਿੰਗ ਮੁਹਿੰਮ ਚਲਾਈ। ਮੁਹਿੰਮ ਦੌਰਾਨ, ਉਲੰਘਣਾ ਕਰਨ ਵਾਲਿਆਂ ਦੇ ਪੰਜ ਚਲਾਨ ਕੱਟੇ ਗਏ। ਐਸਡੀਐਮ ਕਿਰਪਾਲਵੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਨਾਬਾਲਗ ਬੱਚਿਆਂ ਨੂੰ ਡਰਾਈਵਿੰਗ ਤੋਂ ਰੋਕਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੋਟਰਸਾਈਕਲ ਅਤੇ ਸਕੂਟਰ ਚਲਾਉਣ ਵਾਲੇ ਨਾਬਾਲਗ ਵਿਦਿਆਰਥੀਆਂ ਨਾਲ ਜੁੜੇ ਜੋਖਮਾਂ ਤੋਂ ਜਾਣੂ ਕਰਵਾਉਣ ਲਈ ਸਕੂਲ ਪ੍ਰਿੰਸੀਪਲਾਂ ਨਾਲ ਦੋ ਮੀਟਿੰਗਾਂ ਕੀਤੀਆਂ ਗਈਆਂ। ਇਸ ਤੋਂ ਇਲਾਵਾ, ਸਕੂਲਾਂ ਰਾਹੀਂ ਮਾਪਿਆਂ ਨੂੰ ਲਿਖਤੀ ਨੋਟਿਸ ਭੇਜੇ ਗਏ, ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਅਜਿਹੇ ਅਸੁਰੱਖਿਅਤ ਵਿਵਹਾਰ ਤੋਂ ਬਚਣ ਦੀ ਅਪੀਲ ਕੀਤੀ ਗਈ। ਜਾਗਰੂਕਤਾ ਨੂੰ ਹੋਰ ਵਧਾਉਣ ਲਈ, ਚਲਾਨ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਦੁੱਧਨ ਸਾਧਨ ਸਬ-ਡਵੀਜ਼ਨ ਦੇ ਸਾਰੇ ਪਿੰਡਾਂ ...