Friday, September 18
Shadow

National

ਜਲੰਧਰ ਦਿਹਾਤੀ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਜਲੰਧਰ ਦਿਹਾਤੀ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

National, Politics, Punjab, Trending
ਜਲੰਧਰ, 27 ਜਨਵਰੀ :     ਨਸ਼ਿਆਂ ਵਿਰੁੱਧ ਵਿੱਢੀ ਜੰਗ ਵਿੱਚ ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਆਦਮਪੁਰ ਦੀ ਦਾਣਾ ਮੰਡੀ ਨੇੜੇ 5 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 140 ਗ੍ਰਾਮ ਹੈਰੋਇਨ ਦੇ ਨਾਲ ਇੱਕ ਹੁੰਡਈ ਕਰੇਟਾ ਕਾਰ ਵੀ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਸਥਾਨ ਦੇ ਰਹਿਣ ਵਾਲੇ ਰਵੀ, ਹੁਸ਼ਿਆਰਪੁਰ ਦੇ ਰਹਿਣ ਵਾਲੇ ਨਿਤਨ ਸ਼ਰਮਾ, ਤਿੰਨ ਹੋਰ ਮੁਕੁਲ ਤੇ ਅਜੈ ਕੁਮਾਰ (ਦੋਵੇਂ ਵਾਸੀ ਅੰਮ੍ਰਿਤਸਰ) ਅਤੇ ਉਨ੍ਹਾਂ ਦੇ ਇੱਕ ਸਾਥੀ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਇਹ ਕਾਰਵਾਈ ਐਸਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ, ਆਈਪੀਐਸ ਅਤੇ ਡੀਐਸਪੀ ਕੁਲਵੰਤ ਸਿੰਘ, ਪੀਪੀਐਸ ਦੀ ਨਿਗਰਾਨੀ ਹੇਠ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇੰਸਪੈਕਟਰ ਰਵਿੰਦਰਪਾਲ ਸਿੰਘ ਨੇ ਐਸਆਈ ਗੁਰਮੀਤ ਰਾਮ ਅਤੇ ਉਨ੍ਹਾਂ ਦੀ ਟੀਮ ਨਾਲ ਮਿਲ ਕੇ ਇਹ ਸਫਲਤਾ ਹਾਸਲ ਕੀਤੀ। ਐਸਐਸਪੀ ਖੱਖ ਨੇ ਅੱਗੇ ਕਿਹਾ ਕਿ 26 ਜਨਵਰੀ, 2025 ਨੂੰ, ਪੁਲਿਸ ਪਾਰਟੀ ਨੇ ਦਾਣਾ ਮੰਡੀ ਆਦਮਪੁਰ ਵਿਖੇ ਰੇਲਵੇ ਫਾਟ...
ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ

National, Politics, Punjab, Trending
ਚੰਡੀਗੜ੍ਹ, 27 ਜਨਵਰੀ: ਸਰਕਾਰੀ ਸਿਹਤ ਸਹੂਲਤਾਂ ਵਿਖੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਦੇ ਸਾਰੇ ਮੈਡੀਕਲ ਕਾਲਜਾਂ, ਸਿਵਲ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਬਲਾਕ ਪੱਧਰ ਦੇ ਹਸਪਤਾਲਾਂ ਵਿੱਚ ਬਿਜਲੀ ਸਪਲਾਈ ਅਤੇ ਫਾਇਰ ਸੇਫਟੀ ਦਾ ਆਡਿਟ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਸਿਹਤ ਮੰਤਰੀ ਸਿਵਲ ਹਸਪਤਾਲਾਂ ਦੇ ਸਾਰੇ ਸਿਵਲ ਸਰਜਨਾਂ ਅਤੇ ਮੈਡੀਕਲ ਕਾਲਜਾਂ ਦੇ ਮੈਡੀਕਲ ਸੁਪਰਡੈਂਟਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮੀਟਿੰਗ ਵਿੱਚ ਪ੍ਰਸ਼ਾਸਨਿਕ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਸਕੱਤਰ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਰਵੀ ਭਗਤ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਸੀ.ਐਮ.ਡੀ. ਪੀਐਸਪੀਸੀਐਲ ਇੰਜੀਨੀਅਰ ਬਲਦੇਵ ਸਿੰਘ ਸਰਾਂ, ਡਾਇਰੈਕਟਰ ਸਿਹਤ ਡਾ. ਹਿਤਿੰਦਰ ਕੌਰ ਅਤੇ ਡਾਇਰੈਕਟਰ ...
ਕੈਬਨਿਟ ਮੰਤਰੀ ਵਲੋਂ ਅਧਿਕਾਰੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼

ਕੈਬਨਿਟ ਮੰਤਰੀ ਵਲੋਂ ਅਧਿਕਾਰੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼

National
ਜਲੰਧਰ, 27 ਜਨਵਰੀ : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਅਧਿਕਾਰੀਆਂ/ਕਰਮਚਾਰੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਮੇਅਰ ਵਿਨੀਤ ਧੀਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।    ਕੈਬਨਿਟ ਮੰਤਰੀ, ਡਿਪਟੀ ਕਮਿਸ਼ਨਰ ਅਤੇ ਮੇਅਰ ਨੇ 11 ਅਤੇ 12 ਫਰਵਰੀ, 2025 ਨੂੰ ਸ਼ੋਭਾ ਯਾਤਰਾ ਅਤੇ ਪ੍ਰਕਾਸ਼ ਉਤਸਵ ਸਮਾਗਮ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ। ਅਧਿਕਾਰੀਆਂ ਅਤੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਅਤੇ ਸ਼ੋਭਾ ਯਾਤਰਾ ਸਬੰਧੀ ਪੁਲਿਸ, ਸਿਵਲ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਾਲ-ਨਾਲ ਸ਼ਹਿਰ ਦੇ ਵੱਖ-...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਤ ਹੀ ਮੌਕੇ ਉੱਤੇ ਜਾ ਕੇ ਲਿਆ ਘਟਨਾ ਦਾ ਜਾਇਜ਼ਾ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਤ ਹੀ ਮੌਕੇ ਉੱਤੇ ਜਾ ਕੇ ਲਿਆ ਘਟਨਾ ਦਾ ਜਾਇਜ਼ਾ

National, Politics, Punjab, Trending
ਅੰਮ੍ਰਿਤਸਰ, 27 ਜਨਵਰੀ 2025--- ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਨਿੰਦਾ ਕਰਦੇ ਕਿਹਾ ਕਿ ਸਰਕਾਰ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਬਰਦਾਸ਼ਤ ਨਹੀਂ ਕਰੇਗੀ। ਉਹ ਕੱਲ ਦੇਰ ਸ਼ਾਮ ਮੌਕੇ ਉੱਤੇ ਪੁੱਜੇ ਅਤੇ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਉਨ੍ਹਾਂ ਨੂੰ ਆਪਣੇ ਇਸ ਘਿਨਾਉਣੇ ਕਾਰੇ ਲਈ ਸਖ਼ਤ ਤੋਂ ਸਖ਼ਤ ਸਜਾ ਮਿਲੇ। ਇਸੇ ਦੌਰਾਨ ਜਾਰੀ ਪ੍ਰੈਸ ਬਿਆਨ ਵਿੱਚ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਪਿੱਛੇ ਅਸਲ ਸਾਜ਼ਿਸ਼ਕਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਸੰਵੇਦਨਸ਼ੀਲ ਘਟਨਾ ਦੇ ਸਾਰੇ ਸਾਜ਼ਿਸ਼ਕਰਤਾਵਾਂ ਨੂੰ ਕਟਹਿਰੇ ਵਿੱਚ ਖੜਾ ਕਰਕੇ ਹੀ ਦਮ ਲਵਾਂਗੇ। ਉਹਨਾਂ ਪੰਜ...
ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

National, Politics, Punjab, Trending
ਅੰਮ੍ਰਿਤਸਰ, 27 ਜਨਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਉਨ੍ਹਾਂ ਨੂੰ ਆਪਣੇ ਇਸ ਘਿਨਾਉਣੇ ਕਾਰੇ ਲਈ ਸਖ਼ਤ ਤੋਂ ਸਖ਼ਤ ਸਜਾ ਮਿਲੇ। ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਪਿੱਛੇ ਅਸਲ ਸਾਜ਼ਿਸ਼ਕਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਘਟਨਾ ਵਿੱਚ ਸ਼ਾਮਿਲ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੰਜਾਬ ਸਰਕਾਰ ਉਸ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਅਸੀਂ ਉਦੋਂ ਤੱਕ ਚੈਨ ਨਹੀਂ ਬੈਠਾਂਗੇ ਜਦੋਂ ਤੱਕ ਸਾਰੇ ਸਾਜ਼ਿਸ਼ਕਰਤਾਵਾਂ ਨੂੰ ਨਿਆਂ ਦੇ ਘੇਰੇ ਵਿੱਚ ਨਹੀਂ ਲਿਆਂਦਾ ਜਾਂਦਾ। ਪੰਜਾਬ ਵਾਸੀਆਂ ਨੂੰ...
ਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ

National
ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ: ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਸੰਭਾਵਿਤ ਵਾਰਦਾਤਾਂ ਨੂੰ ਨਾਕਾਮ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹਨਾਂ ਵਿੱਚ ਦੋ ਮੁੱਖ ਸ਼ੂਟਰ ਪੁਨੀਤ ਲਖਨਪਾਲ ਅਤੇ ਨਰਿੰਦਰ ਕੁਮਾਰ ਉਰਫ਼ ਲਾਲੀ ਵੀ ਸ਼ਾਮਲ ਹਨ ਜੋ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਅਤੇ ਸੁਖਮੀਤ ਸਿੰਘ ਉਰਫ਼ ਡਿਪਟੀ ਦੇ ਕਤਲ ਵਿੱਚ ਸ਼ਾਮਲ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਹੋਰ ਚਾਰ ਮੈਂਬਰਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਹੈਪਲ ਵਾਸੀ ਗੁਰੂ ਹਰਿ ਸਹਾਏ ਫਿਰੋਜ਼ਪੁਰ, ਗੁਰਭਿੰਦਰ ਸਿੰਘ ਵਾਸੀ ਚਾਟੀਵਿੰਡ ਲਹਿਲ, ਅੰਮ੍ਰਿਤਸਰ, ਸੰਦੀਪ ਸਿੰਘ ਵਾਸੀ ਪਿੰਡ ਰਾਜਧਾਨ, ਅੰਮ੍ਰਿਤਸਰ ਅਤੇ ਮਨਿੰਦਰਜੀਤ ਸਿੰਘ ਉਰਫ ਸ਼ਿੰਦਾ ਵਾਸੀ ਪਿੰਡ ਬੱਦੋਵਾਲ ਝਾਂਡੇ, ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ .30 ਬੋਰ ਦੇ 6 ਵਿਦੇਸ਼ੀ ਪਿਸਤੌਲਾਂ ਸਮੇਤ 40 ਕਾਰ...
ਆਈਟੀਆਈ ਨੰਗਲ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ

ਆਈਟੀਆਈ ਨੰਗਲ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ

National
ਨੰਗਲ 27 ਜਨਵਰੀ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਤਕਨੀਕੀ ਸਿੱਖਿਆਂ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਲੜਕੇ ਅਤੇ ਇਸਤਰੀਆਂ ਨੰਗਲ ਵਿਖੇ ਗਣਤੰਤਰ ਦਿਵਸ਼ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾਂ ਦੇ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਵਲੋਂ ਕੌਮੀ ਝੰਡਾ ਲਹਿਰਾਇਆਂ ਗਿਆ।ਇਸ ਮੌਕੇ ਸੰਬੋਧਨ ਕਰਦਿਆਂ  ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਨੇ  ਵਿੱਚ ਦੇਸ਼ ਦੇ 76 ਵੇਂ ਗਣਤੰਤਰ ਦਿਹਾੜੇ ਦੀ ਸਾਰਿਆਂ ਨੂੰ ਵਧਾਈ ਦਿੱਤੀ। ਉਹਨਾਂ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀ ਸੂਰਬੀਰਾਂ ਨੇ ਹੀ ਦਿੱਤੀਆਂ ਅਤੇ ਸਾਨੂੰ ਇਸ ਗੱਲ ਦਾ ਮਾਣ ਹੈ ਕਿ ਦੇਸ਼ ਨੂੰ ਆਜ਼ਾਦ ਕਰਾਉਣ ਤੋਂ ਬਾਅਦ ਇਸ ਨੂੰ ਸਹੀ ਮਾਅਨਿਆਂ ਵਿੱਚ ਗਣਰਾਜ ਬਣਾਉਣ ਲਈ ਦੇਸ਼ ਨੂੰ ਆਪਣੇ ਸੰਵਿਧਾਨ ਦੀ ਲੋੜ ਸੀ। ਇਸ ਵਿਭਿੰਨਤਾਵਾਂ ਭਰੇ ਵਿਸ਼ਾਲ ਦੇਸ਼ ਦਾ ਸੰਵਿਧਾਨ ਬਣਾਉਣਾ ਆਪਣੇ ਆਪ ਵਿੱਚ ਇਕ ਮਹਾਨ ਕਾਰਜ ਸੀ। ਇਸ ਕਾਰਜ ਨੂੰ ਸਿਰੇ ਚੜਾਉਣ...
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ

National, Politics, Punjab, Trending
ਹੁਸ਼ਿਆਰਪੁਰ, 27 ਜਨਵਰੀ: ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਨੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਨਾਲਸਾ ਨਾਲ ਸਬੰਧਤ ਸਕੀਮਾਂ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਥਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ 8 ਮਾਰਚ ਨੂੰ ਲੱਗਣ ਵਾਲੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਿਆ ਕੇ ਇਸ ਅਦਾਲਤ ਦਾ ਲਾਭ ਲਿਆ ਜਾਵੇ।         ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਹਾ ਕਿ ਸੜਕ ਹਾਦਸਿਆਂ ਵਿਚ ਮਾਰੇ ਗਏ ਵਿਅਕਤੀਆਂ ਦੇ ਵਾਰਸਾਂ ਨੂੰ ਜਾਰੀ ਹੋਣ ਵਾਲੇ ਨਿਰਭਰਤਾ ਸਰਟੀਫਿਕੇਟ ਜਲਦ ਤੋਂ ਜਲਦ ਜਾਰੀ ਕੀਤੇ ਜਾਣ ਤਾਂ ਜੋ ਪੀੜਤਾਂ ਨੂੰ ਮੁਆਵਜ਼ੇ ਤਹਿਤ ਮ੍ਰਿਤਕਾਂ ਦੇ ਵਾਰਸਾਂ ਨੂੰ ਮਿਲਣ ਵਾਲੇ 2 ਲੱਖ ਰੁਪਏ ਦਾ ਮੁਆਵਜ਼ਾ ਸਮੇਂ ਸਿਰ ਮਿਲ ਸਕੇ।ਉਨ੍ਹਾਂ ਨੇ ਪੁਲਿਸ ਵਿਭਾਗ ਨੂੰ ਕਿਹਾ ਕਿ ਜੇਕਰ ਹਾਦਸੇ ਵਿਚ 40 ਫੀਸਦੀ ਤੋਂ ਵੱਧ ਜ਼ਖ...
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ. ਬੀ. ਆਰ.ਅੰਬੇਦਕਰ ਜੀ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਕੀਤੀ ਨਿਖੇਦੀ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ. ਬੀ. ਆਰ.ਅੰਬੇਦਕਰ ਜੀ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਕੀਤੀ ਨਿਖੇਦੀ

National, Politics, Punjab, Trending
ਚੰਡੀਗੜ੍ਹ 27 ਜਨਵਰੀ 2025 ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਅੰਮ੍ਰਿਤਸਰ ਵਿਖੇ ਡਾ ਅੰਬੇਦਕਰ ਸਾਹਿਬ ਜੀ ਦੇ ਬੁੱਤ ਦੀ ਬੇਹੁਰਮਤੀ ਨੂੰ  ਦੁਖਦਾਈ ਦੱਸਿਆ। ਉਹਨਾਂ ਕਿਹਾ ਕਿ ਦੋਸ਼ੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਸਜ਼ਾ ਹੋਵੇਗੀ। ਸ੍ਰੀ ਦਰਬਾਰ ਸਾਹਿਬ ਗਲਿਆਰੇ ਤੋਂ ਘਟਨਾ ਸਥਾਨ ਲਗਭਗ ਇੱਕ ਕਿਲੋਮੀਟਰ ਦੂਰ ਹੈ, ਪਰੰਤੂ ਇਸ ਸੰਬੰਧ ਵਿੱਚ ਭਾਜਪਾ ਆਗੂ ਅਤੇ ਸਾਬਕਾ ਸੰਸਦ ਮੈੰਬਰ ਸ੍ਰੀ ਵਿਜੈ ਸਾਂਪਲਾ ਦਾ ਬਿਆਨ ਨਿੰਦਣਯੋਗ ਹੈ। ਸਾਬਕਾ ਭਾਜਪਾ ਸੰਸਦ ਮੈਂਬਰ ਸ੍ਰੀ ਵਿਜੇ ਸਾਂਪਲਾ ਜੀ ਨੇ ਅਕਾਲ ਤਖਤ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਤੋਂ ਇਸ ਸਬੰਧੀ ਸਪਸ਼ਟੀਕਰਨ ਮੰਗਿਆ ਹੈ। ਸੰਧਵਾਂ ਜੀ ਨੇ ਉਹਨਾਂ ਦੇ ਬਿਆਨ ਨੂੰ ਬਹੁਤ ਮੰਦਭਾਗਾ ਦੱਸਿਆ। ਉਹਨਾਂ ਅੱਗੇ ਕਿਹਾ ਕਿ ਇਹ ਬਿਆਨ ਸਿੱਖ ਸਮਾਜ ਅਤੇ ਐਸ. ਸੀ. ਸਮਾਜ ਵਿਚਕਾਰ ਫੁੱਟ ਪਾਉਣ ਦੀ ਹੋਛੀ  ਚਾਲ ਹੈ ਪਰ ਪੰਜਾਬ ਦੇ ਲੋਕ ਭਾਜਪਾ ਦੀ ਧਰੁਵੀਕਰਨ ਦੀ ਇਸ ਚਾਲ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਉਹਨਾਂ ਕਿਹਾ ਕਿ ਜੋ ਲੋਕ ਪੰਜਾਬ ਦੀ ਅਮਨ ਸ਼ਾਂਤੀ ਨੂੰ ਵਿਗਾੜਨ ਦੀ ਕੋਸ...
ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਖਤ ਨਿੰਦਾ

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਖਤ ਨਿੰਦਾ

National, Politics, Punjab, Trending
ਚੰਡੀਗੜ੍ਹ, 27 ਜਨਵਰੀ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਕੈਬਨਿਟ ਮੰਤਰੀ ਨੇ ਇਸ ਘਟਨਾ 'ਤੇ ਸਖ਼ਤ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਦਾ ਉਦੇਸ਼ ਸਮਾਜ ਵਿੱਚ ਅਸਥਿਰਤਾ ਪੈਦਾ ਕਰਨਾ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ, "ਬਾਬਾ ਸਾਹਿਬ ਸਾਡੇ ਸਿਰ ਦਾ ਤਾਜ ਹਨ। ਭਾਰਤੀ ਸੰਵਿਧਾਨ ਨੂੰ ਤਿਆਰ ਕਰਨ ਵਿੱਚ ਬਾਬਾ ਸਾਹਿਬ ਦੀ ਦੂਰਅੰਦੇਸ਼ੀ ਅਤੇ ਸਮਰਪਣ ਨੇ ਦੇਸ਼ ਵਿੱਚ ਬਰਾਬਰੀ, ਨਿਆਂ ਅਤੇ ਆਜ਼ਾਦੀ ਦੀ ਨੀਂਹ ਰੱਖੀ।" ਉਨ੍ਹਾਂ ਕਿਹਾ ਕਿ ਅਸੀਂ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕਰਾਂਗੇ ਅਤੇ ਦੋਸ਼ੀਆਂ ਅਤੇ ਸਾਜ਼ਿਸ਼ਕਾਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਇਸ ਘਿਨਾਉਣੇ ਕਾਰੇ ਵਿੱਚ ਸ਼ਾਮਲ ਦੋਸ਼ੀ ਨੂੰ ਕਾਬ...