ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ
ਪਟਿਆਲਾ, 26 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਵਿੱਚ ਵਿਘਨ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ ’ਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ।
ਅੱਜ ਇੱਥੋਂ ਦੇ ਪੋਲੋ ਗਰਾਊਂਡ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਤਿਰੰਗਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਜੋ ਹਮੇਸ਼ਾ ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦੀਆਂ ਮਹਾਨ ਕਦਰਾਂ-ਕੀਮਤਾਂ ਲਈ ਮਾਨਵਤਾ ਦਾ ਮਾਰਗਦਰਸ਼ਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਹੁਤ ਘਾਲਣਾ ਘਾਲ ਕੇ ਅਮਨ-ਸ਼ਾਂਤੀ ਹਾਸਲ ਕੀਤੀ ਹੈ ਅਤੇ ਉਨ੍ਹਾਂ ਦੀ ਸਰਕਾਰ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ। ਭਗਵੰਤ ਸਿੰਘ ਮਾਨ ਨੇ ਇਸ ਨੇਕ ਕਾਰਜ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ ਤਾਂ ਕਿ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਨੂੰ ਲੀ...







