ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ
ਮਾਨਸਾ, 25 ਜਨਵਰੀ:
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਤੇਲ ਬੀਜ਼ ਫਸਲਾਂ ਦੀ ਕਾਸ਼ਤ ਬਾਬਤ ਜ਼ਿਲ੍ਹਾ ਮਾਨਸਾ ਦੇ ਬਲਾਕ ਝੁਨੀਰ ਦੇ ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਕਿਸਾਨਾਂ ਦਾ ਸਵਾਗਤ ਕਰਦਿਆਂ ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ) ਡਾ. ਰਣਵੀਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਸੀ.ਐੱਫ.ਐੱਲ.ਡੀ. ਆਨ ਆਇਲ ਸੀਡ (ਤੇਲ ਬੀਜ਼ ਫ਼ਸਲਾਂ) ਸਕੀਮ ਦੇ ਤਹਿਤ ਹਰ ਸਾਲ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਹਾੜ੍ਹੀ ਦੇ ਤੇਲ ਬੀਜ਼ ਫ਼ਸਲਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾਂਦੀਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਤਹਿਤ ਹੀ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ’ਚ 125 ਏਕੜ ਦੇ ਰਕਬੇ ਉੱਪਰ ਸਰ੍ਹੋਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਵੱਲੋਂ ਇੰਨ੍ਹਾਂ ਪ੍ਰਦਰਸ਼ਨੀਆਂ ਵਿੱਚ ਸੁਚੱਜੇ ਕੀਟ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਮੌਸਮ ਵਿਚ ਪਾਰੇ ਦੇ ਵਾਧੇ ਦੇ ਮੱਦੇਨਜ਼ਰ ਸਰ੍ਹੋਂ ਦੀ ਫ਼ਸਲ ਦੇ ਚੇਪੇ ਦੇ ਸੁੱਚਜੇ ਰੋਕਥਾਮ ਬਾਰੇ ਵੀ ਜਾਣ...








