Thursday, September 17
Shadow

National

ਵੋਟ ਦੇ ਹੱਕ ਨੂੰ ਆਪਣਾ ਫਰਜ਼ ਸਮਝਦੇ ਹੋਏ ਇਸ ਦੀ ਜਰੂਰ ਵਰਤੋਂ ਕਰਨੀ ਚਾਹੀਦੀ ਹੈ-ਮਨਜੋਤ ਸਿੰਘ, ਨਾਇਬ ਤਹਿਸੀਲਦਾਰ

ਵੋਟ ਦੇ ਹੱਕ ਨੂੰ ਆਪਣਾ ਫਰਜ਼ ਸਮਝਦੇ ਹੋਏ ਇਸ ਦੀ ਜਰੂਰ ਵਰਤੋਂ ਕਰਨੀ ਚਾਹੀਦੀ ਹੈ-ਮਨਜੋਤ ਸਿੰਘ, ਨਾਇਬ ਤਹਿਸੀਲਦਾਰ

National, Politics, Punjab, Trending
ਬਟਾਲਾ, 25 ਜਨਵਰੀ (       )  ਦੇਸ਼ ਦੀ ਆਜ਼ਾਦੀ ਤੋਂ ਬਾਅਦ ਪ੍ਰਾਪਤ ਹੋਇਆ ਵੋਟ ਦਾ ਅਧਿਕਾਰ ਸਾਡੇ ਲਈ ਬਹੁਤ ਮਾਅਨੇ ਰੱਖਦਾ ਹੈ ਅਤੇ ਵੋਟ ਦੇ ਹੱਕ ਨੂੰ ਆਪਣਾ ਫਰਜ਼ ਸਮਝਦੇ ਹੋਏ ਇਸ ਦੀ ਜਰੂਰ ਵਰਤੋਂ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਮਨਜੋਤ ਸਿੰਘ, ਨਾਇਬ ਤਹਿਸੀਲਦਾਰ ਬਟਾਲਾ ਨੇ ਤਹਿਸੀਲ ਦਫਤਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਉਣ ਮੌਕੇ ਕੀਤਾ। ਇਸ ਮੌਕੇ ਰਾਜਵਿੰਦਰ ਸਿੰਘ, ਸੁਖਦੇਵ ਅਤੇ ਦਫਤਚਰ ਦੇ ਕਰਮਚਾਰੀ ਮੌੂਦ ਸਨ। ਨਾਇਬ ਤਹਿਸਲੀਦਾਰ ਮਨਜੋਤ ਸਿੰਘ ਨੇ ਕਿਹਾ ਕਿ ਵੋਟ ਦੇ ਹੱਕ ਦੀ ਪ੍ਰਾਪਤੀ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਗਈਆਂ ਅਤੇ ਉਸ ਤੋਂ ਬਾਅਦ ਵੋਟ ਦਾ ਅਧਿਕਾਰ ਪ੍ਰਾਪਤ ਹੋਇਆ, ਇਸ ਲਈ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਭਾਰਤ ਪੂਰੀ ਦੁਨੀਆਂ ਵਿਚ ਪਹਿਲਾ ਦੇਸ਼ ਹੈ, ਜਿਸਨੇ ਬਿਨਾਂ ਕਿਸੇ ਭੇਦਭਾਵ ਦੇ ਹਰੇਕ ਨਾਗਰਿਕ ਨੂੰ ਵੋਟ ਦਾ ਅਧਿਕਾਰ ਦਿੱਤਾ ਹੈ। ਲੋਕਤੰਤਰ ਦੀ ਸ਼ਕਤੀ ਨੂੰ ਪਹਿਚਾਣ ਕੇ ਵੋਟ ਦੇ ਹੱਕ ਦੀ ਜਰੂਰ ਕਰਨੀ ਚਾਹੀਦੀ ਹੈ। ਸਮਾਗਮ ਦੌਰਾਨ ਨਾਇਬ ਤਹਿਸੀਲਦਾਰ ਵਲੋਂ ਵੋਟਰ ਪ੍ਰਣ ਵੀ ਦਿਵਾਇਆ ਗਿਆ।...
ਜ਼ਿਲ੍ਹਾ ਮੈਜਿਸਟਰੇਟ ਨੇ  ਗਣਤੰਤਰਤਾ ਦਿਵਸ ਮੌਕੇ ਡਰੋਨ ਅਤੇ ਪੈਰਾਗਲਾਈਡਰ ਉਡਾਉਣ ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਨੇ ਗਣਤੰਤਰਤਾ ਦਿਵਸ ਮੌਕੇ ਡਰੋਨ ਅਤੇ ਪੈਰਾਗਲਾਈਡਰ ਉਡਾਉਣ ਤੇ ਲਗਾਈ ਪਾਬੰਦੀ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ  25  ਜਨਵਰੀ                                                      ਸ੍ਰੀ ਰਾਜੇਸ਼  ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਗਣਤੰਤਰਤਾ  ਦਿਵਸ ਮੌਕੇ  ਸ੍ਰੀ ਮੁਕਤਸਰ ਸਾਹਿਬ ਦੀ  ਹਦੂਦ ਅੰਦਰ ਡਰੋਨ ਅਤੇ ਪੈਰਾਗਲਾਈਡਰ ਉਡਾਉਣ ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ, ਹੁਕਮ ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪ੍ਰਵਾਨਗੀ ਤੋਂ ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋਂ ਨਹੀਂ ਕਰੇਗਾ।                                                  ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਇਹ ਹੁਕਮ 26 ਜਨਵਰੀ 2025 ਤੱਕ ਲਾਗੂ ਰਹਿਣਗੇ ।...
ਨਗਰ ਕੌਂਸਲ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਦਾ ਪ੍ਰੋਗਰਾਮ ਸ਼ੁਰੂ – ਡਿਪਟੀ ਕਮਿਸ਼ਨਰ

ਨਗਰ ਕੌਂਸਲ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਦਾ ਪ੍ਰੋਗਰਾਮ ਸ਼ੁਰੂ – ਡਿਪਟੀ ਕਮਿਸ਼ਨਰ

National, Politics, Punjab, Trending
ਤਰਨ ਤਾਰਨ, 25 ਜਨਵਰੀ ਮਾਨਯੋਗ ਰਾਜ ਚੋਣ ਕਮਿਸ਼ਨ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ-ਕਮ -ਜਿਲ੍ਹਾ ਚੋਣ ਅਫਸਰ ਤਰਨ ਤਾਰਨ ਸ਼੍ਰੀ ਰਾਹੁਲ  ਦੀਆਂ ਹਦਾਇਤਾਂ ਅਨੁਸਾਰ ਮਿਤੀ 20 ਜਨਵਰੀ 2025 ਨੂੰ  ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਦੇ ਅਨੁਸਾਰ ਡਰਾਫਟ ਵੋਟਰ ਰੋਲ ਦੀ ਪ੍ਰਕਾਸ਼ਨਾ ਮਿਤੀ 25 ਜਨਵਰੀ ਨੂੰ,  ਦਾਅਵੇ ਅਤੇ ਇਤਰਾਜ ਜੇਕਰ ਹੋਣ ਤਾਂ ਦਰਜ ਕਰਨ ਦੀ ਮਿਤੀ 27 ਜਨਵਰੀ ਤੋਂ 3 ਫਰਵਰੀ ਨੂੰ,  ਦਾਅਵੇ ਅਤੇ ਇਤਰਾਜ ਨਿਪਟਾਉਣ ਦੀ ਮਿਤੀ 11 ਫਰਵਰੀ ਅਤੇ ਵੋਟਰ ਰੋਲ ਦੀ ਅੰਤਿਮ ਪ੍ਰਕਾਸ਼ਨਾ ਦੀ ਮਿਤੀ 14 ਫਰਵਰੀ  ਨੂੰ ਕੀਤੀ ਜਾਵੇਗੀ। ਇਸ ਲਈ ਜੇਕਰ ਕਿਸੇ ਵੀ ਨਗਰ ਨਿਵਾਸੀ ਵੱਲੋਂ ਆਪਣੇ ਕਲੇਮ ਜਾਂ ਆਬਜੈਕਸ਼ਨ ਦਾਇਰ ਕਰਨਾ ਹੈ ਤਾਂ ਉਹ 27 ਜਨਵਰੀ ਤੋ 3 ਫਰਵਰੀ  ਤੱਕ ਦਫਤਰ ਉਪ ਮੰਡਲ ਮੈਜਿਸਟਰੇਟ, ਤਰਨ ਤਾਰਨ ਅਤੇ ਦਫਤਰ ਨਗਰ ਕੌਸਲ ਤਰਨ  ਵਿਖੇ ਦਾਇਰ ਕਰ ਸਕਦਾ ਹੈ। ਇਸ ਤੋਂ ਇਲਾਵਾ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 7, ਵੋਟਰ ਸੂਚੀ ਵਿਚ ਸ਼ਾਮਿਲ ਨਾਮ ਤੇ ਇਤਰਾਜ ਹੋਣ ਸਬੰਧੀ ਫਾਰਮ ਨੰਬਰ 8 ਅਤੇ ਵੋਟਰ ਸੂਚੀ ਦੇ ਵੇਰਵਿਆਂ ਵਿਚ...
ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ ਪੰਜਾਬ ਹੋਮਗਾਰਡ ਜਵਾਨ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ ਪੰਜਾਬ ਹੋਮਗਾਰਡ ਜਵਾਨ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

National, Politics, Trending
ਚੰਡੀਗੜ੍ਹ, 25 ਜਨਵਰੀ: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ, ਪੰਜਾਬ ਦੇ ਰਾਜਪਾਲ ਨੇ ਅੱਜ ਗਣਤੰਤਰ ਦਿਵਸ-2025 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ। ਪੰਜਾਬ ਦੇ ਰਾਜਪਾਲ ਨੇ ਪੁਲਿਸ ਚੌਕੀ ਜੈਜੋਂ, ਹੁਸ਼ਿਆਰਪੁਰ ਦੇ ਚਾਰ ਅਧਿਕਾਰੀਆਂ/ਕਰਮਚਾਰੀਆਂ, ਜਿਨ੍ਹਾਂ ਵਿੱਚ ਏਐਸਆਈ ਮੰਨਾ ਸਿੰਘ, ਏਐਸਆਈ ਰਾਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ ਕੁਲਵਿੰਦਰ ਕੌਰ ਅਤੇ ਪੰਜਾਬ ਹੋਮਗਾਰਡ ਗੁਰਦੀਪ ਸਿੰਘ ਸ਼ਾਮਲ ਹਨ, ਦੇ ਨਾਵਾਂ ਦਾ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਐਲਾਨ ਕੀਤਾ। ਦੱਸਣਯੋਗ ਹੈ ਕਿ ਇਸ ਪੁਲਿਸ ਟੀਮ ਨੇ 11 ਅਗਸਤ, 2024 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਜੈਜੋਂ ਖੱਡ ਨਦੀ ਪਾਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੀਪਕ ਕੁਮਾਰ, ਜਿਸਦੀ ਇਨੋਵਾ ਕਾਰ ਪਲਟ ਕੇ ਨਦੀ ਵਿੱਚ ਵਹਿ ਗਈ ਸੀ, ਦੀ ਜਾਨ ਬਚਾਈ ਸੀ। ਇਸੇ ਤਰ੍ਹਾਂ ਸੀਆਈਡੀ ਯੂਨਿਟ ਲੁਧਿਆਣਾ ਦੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਵੀ ਮੁੱਖ ਮੰਤਰੀ ਰਕਸ਼ਕ ਪਦਕ ਪ...
ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

National, Politics, Punjab, Trending
ਚੰਡੀਗੜ੍ਹ, 24 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਨੂੰ ਇੱਕ ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਨਗਰ ਨਿਗਮ, ਲੁਧਿਆਣਾ ਦੇ ਸਫ਼ਾਈ ਸੇਵਕ ਸੰਦੀਪ ਵਾਸੀ ਐਲ.ਆਈ.ਜੀ. ਕਲੋਨੀ, ਜਮਾਲਪੁਰ, ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਸੰਜੇ ਕੁਮਾਰ ਉਸ ਦੀਆਂ ਹਾਜ਼ਰੀਆਂ ਲਗਾਉਣ ਅਤੇ ਹਾਜ਼ਰੀਆਂ ਦਾ ਰਿਕਾਰਡ ਰੱਖਣ ਲਈ ਮਹੀਨਾਵਾਰ ਰਿਸ਼ਵਤ ਦੇਣ ਦੀ ਮੰਗ ਕਰਦਾ ਸੀ। ਉਹਨਾਂ ਅੱਗੇ ਦੱਸਿਆ ਕਿ ਇਸ ਮੰਤਵ ਲਈ ਇਹ ਮੁਲਜ਼ਮ ਪਿਛਲੇ ਦੋ ਸਾਲਾਂ ਦੌਰਾਨ ਉਸ ਕੋਲੋਂ ਹੁਣ ਤੱਕ 1,40,000 ਰੁਪਏ ਵਸੂਲ ਚੁੱਕਾ ਹੈ। ਆਪਣੇ ਦਾਅਵਿਆਂ ਨੂੰ ਸਾਬਤ ਕਰਨ ਲਈ ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ...
ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

National, Politics, Punjab, Trending
ਮਾਨਸਾ, 24 ਜਨਵਰੀ : ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ ਜਿੱਥੋਂ ਲਾਹਾ ਲੈ ਕੇ ਵਿਦਿਆਰਥੀ ਆਪਣੇ ਸੁਨਹਿਰੀ ਭਵਿੱਖ ਲਈ ਯੋਜਨਾਬੱਧ ਢੰਗ ਨਾਲ ਅੱਗੇ ਵਧ ਸਕਦੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਝੁਨੀਰ ਵਿਖੇ ਯੂਥ ਲਾਇਬ੍ਰੇਰੀ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਵੀ ਮੌਜੂਦ ਸਨ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਅਤਿ ਆਧੁਨਿਕ ਲਾਇਬ੍ਰੇਰੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਕਿ ਸ਼ਹਿਰਾਂ ਤੋਂ ਦੂਰ ਦੁਰਾਡੇ ਪਿੰਡਾਂ ਵਿਚ ਰਹਿ ਰਹੇ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਲਾਇਬ੍ਰੇਰੀ ਵਿਚ ਉਸਾਰੂ ਸਾਹਿਤਕ ਕਿਤਾਬਾਂ ਦੇ ਨਾਲ ਨਾਲ ਵਧੀਆ ਫਰਨੀਚਰ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਲਾਇਬ੍ਰੇਰੀਆਂ ਗਿਆਨ ਵਿਚ ਵਾਧੇ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਹਾਈ ਹੁੰਦੀਆਂ ਹਨ। ਉਨ੍ਹਾਂ ਵ...
ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ

National, Politics, Punjab, Trending
ਅੰਮ੍ਰਿਤਸਰ, 24 ਜਨਵਰੀ: ਸਰਹੱਦੀ ਕਸਬਾ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਤ ਸ਼ਹਿਰਾਂ ਵਾਂਗ ਹਰ ਸਹੂਲਤਾਂ ਨਾਲ ਲੈਸ ਹੋਵੇਗਾ। ਉਕਤ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ  ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ  ਮੀਟਿੰਗ ਕਰਦੇ ਹੋਏ ਕੀਤਾ। ਉਨ੍ਹਾਂ  ਦੱਸਿਆ ਕਿ ਸ਼ਹਿਰ ਵਿੱਚ ਸੜਕਾਂ ਦਾ ਨਿਰਮਾਣ, ਸਟਰੀਟ ਲਾਈਟਾਂ, ਸੁਰੱਖਿਆ ਲਈ ਸੀ:ਸੀ:ਟੀ:ਵੀ ਕੈਮਰੇ ਅਤੇ ਗਲੀਆਂ ਆਦਿ ਨਿਰਮਾਣ ਕੰਮ ਤੇਜੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿੱਚ ਸ਼ਹਿਰ ਵਾਸੀਆਂ ਦੀ ਰਾਏ ਅਨੁਸਾਰ ਕੰਮ ਕੀਤਾ ਜਾਵੇਗਾ। ਸ੍ਰ ਧਾਲੀਵਾਲ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱ ਸ਼ਰਾਰਤੀ ਅਨਸਰਾਂ ਤੇ ਤਿੱਖੀ ਨਜਰ ਰੱਖੀ ਜਾਵੇ ਅਤੇ ਲੁੱਟ ਖੋਹ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ। ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਬਿਜਲੀਆਂ ਦੀ ਢਿੱਲੀਆਂ ਤਾਰਾਂ ਦੀ ਮੁਰੰਮਤ ਹੁਣ ਤੋਂ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾ  ਕਿਹਾ ਕਿ ਝੋਨੇ ਦੇ ਸੀਜਨ ਦੌ...
ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

National, Politics, Punjab, Trending
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਸੰਗਰੂਰ, 24 ਜਨਵਰੀ:        ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਤਹਿਤ ਸੰਗਰੂਰ ਜ਼ਿਲ੍ਹੇ ਲਈ 2.08 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।        ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਸੰਗਰੂਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਸੰਗਰੂਰ ਜ਼ਿਲ੍ਹੇ ਲਈ 2.08 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਜਿਸ ਨਾਲ ਅਨੁਸੂਚਿਤ ਜਾਤੀਆਂ ਦੇ 408 ਲਾਭਪਾਤਰੀਆਂ ਨੂੰ ਲਾਭ ਮਿਲੇਗਾ।       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿ...
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਸੁਨਾਮ ਵਿੱਚ ਚੀਨੀ ਡੋਰ ਦੀ ਵਿਕਰੀ ਤੇ ਭੰਡਾਰ ਨੂੰ ਰੋਕਣ ਲਈ ਤਲਾਸ਼ੀ ਅਭਿਆਨ ਤੇਜ਼ : ਪ੍ਰਮੋਦ ਸਿੰਗਲਾ

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਸੁਨਾਮ ਵਿੱਚ ਚੀਨੀ ਡੋਰ ਦੀ ਵਿਕਰੀ ਤੇ ਭੰਡਾਰ ਨੂੰ ਰੋਕਣ ਲਈ ਤਲਾਸ਼ੀ ਅਭਿਆਨ ਤੇਜ਼ : ਪ੍ਰਮੋਦ ਸਿੰਗਲਾ

National, Politics, Punjab, Trending
ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 24 ਜਨਵਰੀ- ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੀਨੀ ਡੋਰ ਦੀ ਵਰਤੋਂ ਨੂੰ ਰੋਕਣ ਲਈ ਸਰਗਰਮ ਕਦਮ ਚੁੱਕਦਿਆਂ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ । ਇਸ ਸੰਦਰਭ ਵਿੱਚ ਅੱਜ ਉਪ ਮੰਡਲ ਮੈਜਿਸਟਰੇਟ ਸ਼੍ਰੀ ਪ੍ਰਮੋਦ ਸਿੰਗਲਾ ਅਤੇ ਐਸਐਚਓ ਸ੍ਰੀ ਪ੍ਰਤੀਕ ਜਿੰਦਲ ਦੀ ਅਗਵਾਈ ਹੇਠ ਸੁਨਾਮ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਉੱਤੇ ਚੀਨੀ ਡੋਰ ਦੀ ਚੈਕਿੰਗ ਲਈ ਅਭਿਆਨ ਚਲਾਇਆ ਗਿਆ। ਇਸ ਮੌਕੇ ਐਸਡੀਐਮ ਸ੍ਰੀ  ਸਿੰਗਲਾ ਨੇ ਦੱਸਿਆ ਕਿ ਸੁਨਾਮ ਊਧਮ ਸਿੰਘ ਵਾਲਾ ਸਬ ਡਵੀਜ਼ਨ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਚੀਨੀ ਡੋਰ ਖ਼ਿਲਾਫ਼ ਸਖ਼ਤ ਤਲਾਸ਼ੀ ਮੁਹਿੰਮ ਜਾਰੀ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਤਹਿਤ ਅੱਜ ਵੱਖ ਵੱਖ ਥਾਈਂ ਟੀਮਾਂ ਵੱਲੋਂ ਪਤੰਗ ਵਿਕਰੇਤਾਵਾਂ ਦੀਆਂ ਦੁਕਾਨਾਂ ਉੱਤੇ ਅਚਨਚੇਤ ਛਾਪਾਮਾਰੀ ਕਰਕੇ ਜਾਂਚ ਕੀਤੀ ਗਈ। ਉਹਨਾਂ ਦੱਸਿਆ ਕਿ ਸ਼ੱਕ ਦੇ ਅਧਾਰ ਤੇ ਕੁਝ ਬਸਤੀਆਂ ਦੀ ਵੀ ਜਾਂਚ ਕੀਤੀ ਗਈ ਹੈ ਅਤੇ ਲੋਕਾਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਉਹ ਨਾ ਤਾਂ ਪਤੰਗਬਾਜ਼ੀ ਲਈ ਖੁਦ ਚੀਨੀ ਡੋਰ...
5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

National, Politics, Punjab, Trending
ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਿਵਲ ਲਾਈਨਜ਼, ਬਟਾਲਾ  ਪੁਲਿਸ ਥਾਣੇ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਖਰਾਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਗੋਖੂਵਾਲ ਦੇ ਵਸਨੀਕ ਗੁਰਦਿਆਲ ਚੰਦ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ ਕੁਝ ਸਮਾਂ ਪਹਿਲਾਂ ਕੁਝ ਅਪਰਾਧੀਆਂ ਵਿਰੁੱਧ ਥਾਣਾ ਸਿਵਲ ਲਾਈਨਜ਼, ਬਟਾਲਾ ਵਿਖੇ ਐਫਆਈਆਰ ਦਰਜ ਕਰਵਾਈ ਸੀ ਕਿ ਜਿਨ੍ਹਾਂ ਨੇ ਉਸ ਦੀ ਕੁੱਟ-ਮਾਰ ਕੀਤੀ ਸੀ। ਉਕਤ ਮੁਲਜ਼ਮ ਏ.ਐਸ.ਆਈ. ਉਕਤ ਮਾਮਲੇ ਦਾ ਜਾਂਚ ਅਧਿਕਾਰੀ ਸੀ ਅਤੇ ਉਸਨੇ ਉਕਤ ਐਫ.ਆਈ.ਆਰ. ਨਾਲ ਸਬੰਧਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ...