Thursday, September 17
Shadow

National

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

National, Politics, Punjab, Trending
ਚੰਡੀਗੜ੍ਹ, 22 ਜਨਵਰੀ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸਹਿ-ਦੋਸ਼ੀ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ  ਜ਼ਿਲ੍ਹਾ ਰੂਪਨਗਰ ਦੇ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਕੀਤੀ ਕਿ ਉਕਤ ਮੁਲਜ਼ਮ ਨੇ ਐਸ.ਐਚ.ਓ. ਇੰਸਪੈਕਟਰ ਬਲਜਿੰਦਰ ਸਿੰਘ ਮੱਲ੍ਹੀ ਦੇ ਨਾਂ ’ਤੇ, ਉਸ (ਹਰਦੀਪ ਕੌਰ) ਦੇ ਭਰਾ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਸ਼ਾਮਲ ਨਾ ਕਰਨ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ ਜਿਸਨੂੰ ਪੁਲਿਸ ਨੇ ਇੱਕ ਝਗੜੇ ਦੇ ਸਬੰਧ ਵਿੱਚ ਹੋਰਨਾਂ ਨਾ...
30 ਜਨਵਰੀ ਨੂੰ ਲੱਗੇਗਾ ਔਰਤਾਂ ਦੀ ਸਿਹਤ, ਸਫਾਈ, ਰੁਜਗਾਰ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

30 ਜਨਵਰੀ ਨੂੰ ਲੱਗੇਗਾ ਔਰਤਾਂ ਦੀ ਸਿਹਤ, ਸਫਾਈ, ਰੁਜਗਾਰ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

National, Politics, Punjab, Trending
ਮਾਲੇਰਕੋਟਲਾ 22 ਜਨਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦੀਆ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਔਰਤਾਂ/ਲੜਕੀਆਂ ਲਈ ਇਹ ਕੈਂਪ 30 ਜਨਵਰੀ ਨੂੰ ਪੰਜਾਬ ਉਰਦੂ ਅਕਾਦਮੀ ਵਿਖੇ ਆਯੋਜਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂ ਰਤਨ, ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ, ਰੋਜ਼ਗਾਰ ਅਫ਼ਸਰ ਜਤਿੰਦਰ ਨਾਥ ਸ਼ਰਮਾਂ, ਇੰਨਚਾਰਜ ਵਨ ਸਟਾਪ ਸੈਂਟਰ ਨਜ਼ੀਰ ਮੁਹੰਮਦ,ਤਰਿੰਦਰ ਕੁਮਾਰ,ਦਲਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ । ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਕੈੰਪ ਮੌਕੇ ਸਿਹਤ ਵਿਭਾਗ ਵੱਲੋਂ ਇਸਤਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਔਰਤਾਂ ...
ਜੀਐਸਟੀ ਐਕਟ 2017 ਤਹਿਤ ਸਰਵਿਸਜ਼ ਸੈਕਟਰ ਦੇ ਅਨ-ਰਜਿਸਟਰਡ ਡੀਲਰਾਂ ਲਈ ਵਿਸ਼ੇਸ਼ ਸਰਵੇਖਣ ਜਾਰੀ: ਪਰਮਜੀਤ ਸਿੰਘ

ਜੀਐਸਟੀ ਐਕਟ 2017 ਤਹਿਤ ਸਰਵਿਸਜ਼ ਸੈਕਟਰ ਦੇ ਅਨ-ਰਜਿਸਟਰਡ ਡੀਲਰਾਂ ਲਈ ਵਿਸ਼ੇਸ਼ ਸਰਵੇਖਣ ਜਾਰੀ: ਪਰਮਜੀਤ ਸਿੰਘ

National, Politics, Punjab, Trending
ਹੁਸ਼ਿਆਰਪੁਰ, 22 ਜਨਵਰੀ: ਪੰਜਾਬ ਸਰਕਾਰ ਦੇ ਕਰ ਵਿਭਾਗ ਦੇ ਵਿੱਤ ਕਮਿਸ਼ਨਰ (ਕਰ) ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ ਸਟੇਟ ਟੈਕਸ ਪਰਮਜੀਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹੇ ਭਰ ਵਿਚ 10 ਜਨਵਰੀ ਤੋਂ 10 ਫਰਵਰੀ ਤੱਕ ਸਰਵਿਸ ਸੈਕਟਰ ਦੇ ਅਨ-ਰਜਿਸਟਰਡ ਡੀਲਰਾਂ ਨੂੰ ਜੀਐਸਟੀ ਐਕਟ-2017 ਤਹਿਤ ਰਜਿਸਟਰ ਕਰਨ ਲਈ ਵਿਸ਼ੇਸ਼ ਸਰਵੇਖਣ ਚਲਾਇਆ ਜਾ ਰਿਹਾ ਹੈ। ਇਸੇ ਲੜੀ ਵਿਚ ਬੁੱਧਵਾਰ ਸਹਾਇਕ ਕਮਿਸ਼ਨਰ ਪਰਮਜੀਤ ਸਿੰਘ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਬਾਰ ਐਸੋਸੀਏਸ਼ਨ ਨਾਲ ਇਕ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਬਾਰ ਐਸੋਸੀਏਸ਼ਨ ਨੂੰ ਇਸ ਵਿਸ਼ੇਸ਼ ਸਰਵੇਖਣ ਦੇ ਬਾਰੇ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਸਰਵੇਖਣ ਪੰਜਾਬ ਰਾਜ ਵਿਚ ਵਪਾਰ ਕਰਨ ਵਾਲੇ ਸਾਰੇ ਅਨ-ਰਜਿਸਟਰਡ ਡੀਲਰਾਂ ਨੂੰ ਜੀਐਸਟੀ ਐਕਟ 2017 ਤਹਿਤ ਰਜਿਸਟਰ ਕਰਨ ਦੇ ਉਦੇਸ਼ ਨਾਲ ਚਲਾਇਆ ਜਾ ਰਿਹਾ ਹੈ। ਮੀਟਿੰਗ ਵਿਚ ਅਧਿਕਾਰੀਆਂ ਨੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਰਵਿਸ ਸੈਕਟਰ ਵਿਚ ਜੁੜੇ ਵੱਧ ਤੋਂ ਵੱਧ ਅਨ-ਰਜਿਸਟਰਡ ਡੀਲਰਾਂ ਨੂੰ ਰਜਿਸਟਰ ਕਰਨ ਲਈ ਪ੍ਰੇਰਿਤ ਕਰਨ। ਇਹ ਕਦਮ ਨਾ ਸਿਰਫ਼ ਜੀਐਸਟੀ ਦੀ ਪਾਲਣਾ ਨ...
ਡਿਪਟੀ ਕਮਿਸਨਰ ਪਠਾਨਕੋਟ ਨੇ ਧਾਰ ਬਲਾਕ ਦੇ ਵੱਖ ਵੱਖ ਪਿੰਡਾਂ ਦਾ ਕੀਤਾ ਦੋਰਾ

ਡਿਪਟੀ ਕਮਿਸਨਰ ਪਠਾਨਕੋਟ ਨੇ ਧਾਰ ਬਲਾਕ ਦੇ ਵੱਖ ਵੱਖ ਪਿੰਡਾਂ ਦਾ ਕੀਤਾ ਦੋਰਾ

National, Politics, Punjab, Trending
ਪਠਾਨਕੋਟ: 22 ਜਨਵਰੀ 2025 (    ) :- ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਰੀਵਿਓ ਕਰਨ ਦੇ ਲਈ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਧਾਰ ਬਲਾਕ ਦੇ ਪਿੰਡਾਂ ਦਾ ਦੋਰਾ ਕੀਤਾ ਗਿਆ ਅਤੇ ਦੁਨੇਰਾ ਵਿਖੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਵਿਸੇਸ ਰੀਵਿਓ ਮੀਟਿੰਗ ਵੀ ਆਯੋਜਿਤ ਕੀਤੀ ਗਈੇ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ(ਵਿਕਾਸ) ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜਰ ਸਨ। ਇਸ ਮੋਕੇ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਮੀਟਿੰਗ ਦੋਰਾਨ ਵੱਖ ਵੱਖ ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੈ ਤਾਂ ਜੋ ਲੋਕ ਇਨ੍ਹਾਂ ਵਿਕਾਸ ਕਾਰਜਾਂ ਤੋਂ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਅੰਦਰ ਨਿਕਾਸੀ ਪਾਣੀ ਲਈ ਥਾਪਰ ਮਾਡਲ ਬਣਾਏ ਜਾ ਰਹੇ ਹਨ ਜਾਂ ਛੱਪੜਾਂ ਦਾ ਨਵ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਤੋਂ...
ਪੰਜਾਬੀ ਦੇਸ਼ ਲਈ ਜਾਨਾਂ ਵਾਰਨ ਵਾਲੀ ਕੌਮ ਹੈ, ਨਾ ਕੇ ਸੁਰੱਖਿਆ ਲਈ ਖਤਰਾ -ਧਾਲੀਵਾਲ

ਪੰਜਾਬੀ ਦੇਸ਼ ਲਈ ਜਾਨਾਂ ਵਾਰਨ ਵਾਲੀ ਕੌਮ ਹੈ, ਨਾ ਕੇ ਸੁਰੱਖਿਆ ਲਈ ਖਤਰਾ -ਧਾਲੀਵਾਲ

National, Politics, Punjab, Trending
ਅੰਮ੍ਰਿਤਸਰ, 22 ਜਨਵਰੀ 2025-- ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਰਿਆੜ ਵਿਖੇ ਕੂਕਾ ਲਹਿਰ ਦੇ ਮੋਢੀ ਸਤਿਗੁਰੂ ਰਾਮ ਸਿੰਘ ਦੀ ਯਾਦ ਵਿੱਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਨਾਂ ਯੋਧਿਆਂ ਦੇ ਇਤਿਹਾਸ ਦੀ ਸਾਂਝ ਨਵੀਆਂ ਪੀੜੀਆਂ ਨਾਲ ਪਾਉਣ ਦੀ ਵੱਡੀ ਲੋੜ ਹੈ, ਕਿਉਂਕਿ ਨਵੀਂ ਪੀੜੀ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਟੁੱਟਦੀ ਜਾ ਰਹੀ ਹੈ। ਉਨਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਾਉਣ ਵਿੱਚ ਗਦਰ ਲਹਿਰ, ਬੱਬਰ ਲਹਿਰ, ਨਾ ਮਿਲਵਰਤਨ ਅੰਦੋਲਨ ਵਰਗੀਆਂ ਵੱਡੀਆਂ ਲਹਿਰਾਂ ਅਤੇ ਯੋਧਿਆਂ ਨੇ ਯੋਗਦਾਨ ਪਾਇਆ , ਪਰ ਅੱਜ ਸਾਨੂੰ ਇਨ੍ਹਾਂ ਇਤਿਹਾਸਾਂ ਦੀ ਸਾਂਝ ਆਪਣੇ ਬੱਚਿਆਂ ਨਾਲ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਸ਼ਹਿਰਾਂ ਵਿੱਚ ਲਾਇਬ੍ਰੇਰੀਆਂ ਖੋਲ ਰਹੀ ਹੈ ਪਰ ਹਰੇਕ ਘਰ ਦੀ ਲਾਇਬਰੇਰੀ ਉਸਦੇ ਮਾਂ ਪਿਓ ਆਪ ਹਨ, ਜੋ ਕਿ ਬਹੁਤਾ ਕੁਝ ਜਾਣਦੇ ਹਨ ਪਰ ਫਿਰ ਵੀ ਆਪਣੇ ਰੁਝੇਵਿਆਂ ਕਰਨ ਬੱਚਿਆਂ ਨਾਲ ਇਹਨਾਂ ਵਿਚਾਰਾਂ ਦੀ ਸਾਂਝ ਨਹੀਂ ਪਾਉਂਦੇ। ਉਹਨਾਂ ਕਿਹਾ ਕਿ ਅੱਜ ਇਸ ਪ੍ਰੋਗਰਾਮ ਵਿੱਚ ਆ ਕੇ ਮਾਣ ਮਹਿਸੂਸ ਹੋਇਆ ਅਤੇ ਅਜਿਹੇ ਪ੍ਰੋਗਰਾਮ ਹਰ ਸ਼ਹਿਰ-ਹਰ ਪਿੰਡ ਵ...
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਸਟੇਟ ਐਗਮਾਰਕ ਲੈਬ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਸਟੇਟ ਐਗਮਾਰਕ ਲੈਬ ਦਾ ਕੀਤਾ ਉਦਘਾਟਨ

National, Politics, Punjab, Trending
ਫ਼ਰੀਦਕੋਟ 22 ਜਨਵਰੀ, 2025 ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇੱਥੋਂ ਦੇ ਕਿਸਾਨਾਂ ਨੂੰ ਉੱਚ ਦਰਜੇ ਦੇ ਮਿਆਰੀ ਬੀਜ ਅਤੇ ਖਾਦ ਪਦਾਰਥ ਦੇਣ ਲਈ ਪੰਜਾਬ ਸਰਕਾਰ ਵੱਲੋਂ ਸਟੇਟ ਐਗਮਾਰਕ ਲੈਬ ਦੀ ਉਸਾਰੀ ਖੇਤੀਬਾੜੀ ਦਫਤਰ ਫਰੀਦਕੋਟ ਵਿਖੇ ਕੀਤੀ ਗਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਸਟੇਟ ਐਗਮਾਰਕ ਲੈਬ ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਐਮ.ਐਲ.ਏ ਸ.ਗੁਰਦਿੱਤ ਸਿੰਘ ਸੇਂਖੋਂ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਰਾਜ ਦੇ ਲੋਕਾਂ ਨਾਲ ਹੈ । ਉਨ੍ਹਾਂ ਕਿਹਾ ਕਿ ਐਗਮਾਰਕ ਇੱਕ ਪ੍ਰਮਾਣੀਕਰਣ ਚਿੰਨ੍ਹ ਹੈ ਜੋ ਭਾਰਤ ਵਿੱਚ ਖੇਤੀਬਾੜੀ ਉਤਪਾਦਾਂ 'ਤੇ ਵਰਤਿਆ ਜਾਂਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਇੱਕ ਸਰਕਾਰੀ ਏਜੰਸੀ, ਮਾਰਕੀਟਿੰਗ ਅਤੇ ਨਿਰੀਖਣ ਬਿਊਰੋ ਦੁਆਰਾ ਸਥਾਪਤ ਲੋੜਾਂ ਦੇ ਇੱਕ ਸਮੂਹ ਨੂੰ ਪੂਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਐਗਮਾਰਕ ਪ੍ਰਯੋਗਸ਼ਾਲਾ ਇਹ ਯਕੀਨੀ ਬਣਾਉਣ ਲਈ ਖੇਤੀਬਾੜੀ ਉਤਪਾਦਾਂ ਦੀ ਜਾਂ...
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਬਲਾਕ ਬਟਾਲਾ ਅਤੇ ਬਲਾਕ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਕੀਤਾ ਨਿਰੀਖਣ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਬਲਾਕ ਬਟਾਲਾ ਅਤੇ ਬਲਾਕ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਕੀਤਾ ਨਿਰੀਖਣ

National, Politics, Punjab, Trending
ਫਤਿਹਗੜ੍ਹ ਚੂੜੀਆਂ (ਬਟਾਲਾ), 22 ਜਨਵਰੀ ( ) ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਬਟਾਲਾ ਅਤੇ ਬਲਾਕ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਚੱਲ ਰਹੀਆਂ ਲਾਭਕਾਰੀ ਸਕੀਮਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਜ਼ਿਆਦਾਤਰ ਸਕੂਲਾਂ ਵਿੱਚ ਬੁੱਧਵਾਰ ਦੇ ਮਿਡ-ਡੇ-ਮੀਲ ਵਿੱਚ ਪਰੋਸਿਆ ਜਾਣ ਵਾਲਾ ਦੇਸੀ ਘਿਓ ਦਾ ਹਲਵਾ ਗਾਇਬ ਸੀ।ਇਸ ਸਬੰਧੀ ਕਮਿਸ਼ਨ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫ਼ਸਰ ਏਡੀਸੀ (ਡੀ) ਗੁਰਪ੍ਰੀਤ ਸਿੰਘ ਗਿੱਲ ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਅਧਿਕਾਰੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਣ। ਵਿਜੇ ਦੱਤ, ਬਲਾਕ ਬਟਾਲਾ ਦੇ ਪਿੰਡ ਘਸੀਟਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਆਂਗਣਵਾੜੀ ਸੈਂਟਰ ਅਤੇ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਢਡਿਆਲਾ ਨੱਤ ਦੇ ਸਰਕਾਰੀ ਪ੍ਰਾਇਮਰੀ ਸਕੂਲ, ਸਰਕਾਰੀ ਹਾਈ ਸਕੂਲ ਅਤੇ ਪਿੰਡ ਸ਼ੰਕਰਪੁਰਾ ਦੇ ਆਂਗਣਵਾੜੀ ਕੇਂਦਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਪ...
ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ  ਦਾ ਲਿਆ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

National, Politics, Punjab, Trending
ਤਰਨ ਤਾਰਨ, 22 ਜਨਵਰੀ :   ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਜਦੀਪ ਸਿੰਘ ਬਰਾੜ ਨੇ ਅੱਜ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਪੁਲਿਸ ਗਰਾਂਊਂਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ  ਦਾ  ਜਾਇਜ਼ਾ ਲਿਆ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਨੇ ਸਮਾਗਮ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਹਨਾਂ ਕਿਹਾ ਕਿ ਗਣਤੰਤਰ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਣਾ ਚਾਹੀਦਾ ਹੈ, ਕਿਉਂਕਿ ਇਹ ਦਿਨ ਸਾਡੇ ਜੀਵਨ ਵਿਚ ਬਹੁਤ ਅਹਿਮ ਸਥਾਨ ਰੱਖਦਾ ਹੈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਟ੍ਰੈਫਿਕ ਦੇ ਬਦਲਵੇਂ ਪ੍ਰਬੰਧ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਪਾਰਕਿੰਗ, ਪਖਾਨੇ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ ਆਵਾਜਾਈ ਦੇ ਇੰਤਜ਼ਾਮ ਸਮੇਤ ਸਾਰੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਪੂਰੇ ਸਮਾਗਮ ਦੌਰਾਨ ਸਟੇਡੀਅ...
ਜ਼ਿਲ੍ਹਾ ਚੋਣ ਦਫ਼ਤਰ ਮੋਗਾ ਵੱਲੋਂ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲਾ ਕਰਵਾਇਆ

ਜ਼ਿਲ੍ਹਾ ਚੋਣ ਦਫ਼ਤਰ ਮੋਗਾ ਵੱਲੋਂ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲਾ ਕਰਵਾਇਆ

National, Politics, Punjab, Trending
ਮੋਗਾ, 22 ਜਨਵਰੀ, ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2025 ਜਿਸਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਦੀ ਰਹਿਨੁਮਾਈ ਹੇਠ ਮਨਾਇਆ ਜਾ ਰਿਹਾ ਹੈ ਦੇ ਸੰਬੰਧ ਵਿੱਚ ਇੱਕ ਜ਼ਿਲ੍ਹਾ ਪੱਧਰੀ ਭਾਸ਼ਣ ਪ੍ਰਤੀਯੋਗਿਤਾ ਦਾ ਆਯੋਜਨ ਡੀ.ਐਮ. ਕਾਲਜ ਮੋਗਾ ਵਿੱਚ ਕੀਤਾ ਗਿਆ ਜਿਸ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ਦਾ ਮੁੱਖ ਵਿਸ਼ਾ ਸੀ ਕਿ ਸ਼ਹਿਰੀ ਵੋਟਰ ਵੋਟਾਂ ਪਾਉਣ ਵਿੱਚ ਰੁਚੀ ਕਿਉਂ ਨਹੀਂ ਦਿਖਾਉਂਦੇ ਤੇ ਇਸ ਸਮੱਸਿਆ ਦਾ ਨਿਵਾਰਣ ਕਿਵੇਂ ਕੀਤਾ ਜਾ ਸਕਦਾ ਹੈ। ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਇਸ ਵਿਸ਼ੇ ਨੂੰ ਬਹੁਤ ਵਧੀਆ ਢੰਗ ਨਾਲ ਪੇਸ਼ ਕੀਤਾ ਅਤੇ ਹਾਜ਼ਰੀਨ ਨੂੰ ਇਹ ਸੋਚਣ ਤੇ ਮਜਬੂਰ ਕਰ ਦਿੱਤਾ ਕਿ ਸਾਨੂੰ ਵੋਟ ਜਰੂਰ ਪਾਉਣੀ ਚਾਹੀਦੀ ਹੈ ਤਾਂ ਹੀ ਇੱਕ ਵਧੀਆ ਭਾਰਤ ਸਿਰਜਿਆ ਜਾ ਸਕਦਾ ਹੈ। ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਕਿਹਾ ਕਿ ਵੋਟਾਂ ਵਾਲੇ ਦਿਨ ਛੁੱਟੀ ਹੋਣ ਦਾ ਮਤਲਬ ਘੁੰਮਣ ਜਾਣਾ ਨਹੀਂ ਹੈ ਬਲਕਿ ਸਾਨੂੰ ਵੋਟ ਪਾਉਣ ਜਾਣਾ ਚਾਹੀਦਾ ਹੈ । ਜਾਣਕਾਰੀ ਦਿੰਦਿਆਂ ਚੋਣ  ਤਹਿਸੀਲਦਾਰ ...
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼

National, Politics, Punjab, Trending
ਚੰਡੀਗੜ੍ਹ, 21 ਜਨਵਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਬੋਲੀ ਪ੍ਰਕਿਰਿਆ ਦੌਰਾਨ ਨਿਰਧਾਰਤ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਆਪਣਾ ਕੰਮ ਕਰਦੇ ਸਮੇਂ ਉੱਚ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ। ਇਸ ਤੋਂ ਇਲਾਵਾ, ਉਨ੍ਹਾਂ ਸੜਕਾਂ ਨਾਲ ਪੈਂਦੇ ਪੈਟਰੋਲ ਪੰਪ ਆਦਿ ਵਪਾਰਕ ਅਦਾਰਿਆਂ ਤੋਂ ਪਹੁੰਚ (ਐਕਸੈਸ) ਫੀਸਾਂ ਤੋਂ ਰਾਜ ਦੇ ਮਾਲੀਏ ਦੀ ਉਗਰਾਹੀ ਵਿੱਚ ਤੇਜ਼ੀ ਲਿਆਉਣ ਅਤੇ ਇਸ ਦੇ ਸਹੀ ਰਿਕਾਰਡ ਨੂੰ ਕਾਇਮ ਰੱਖਣ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਇਹ ਆਦੇਸ਼ ਸੂਬੇ ਭਰ ਵਿੱਚ ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਵੱਲੋਂ ਮੁਕੰਮਲ ਕੀਤੇ ਜਾ ਰਹੇ ਮੁੱਖ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਭਵਿੱਖੀ ਵਿਕਾਸ ਲਈ ਰਣਨੀਤੀ ਬਣਾਉਣ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਦੌਰਾਨ ਦਿੱਤੇ ਗਏ। ਇਸ ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਸ੍ਰੀ ਰਵੀ ਭਗਤ ਦੇ ਨਾਲ ਪੀ.ਡਬਲਯੂ.ਡੀ. (ਬੀ...