ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ 10 ਲਾਇਬ੍ਰੇਰੀਆਂ ਦਾ
ਫ਼ਤਹਿਗੜ੍ਹ ਸਾਹਿਬ, 21 ਜਨਵਰੀ:
ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ ਲਾਇਬ੍ਰੇਰੀਆਂ ਵਿੱਚੋਂ 10 ਲਾਇਬ੍ਰੇਰੀਆਂ ਦਾ ਕੰਮ 31 ਜਨਵਰੀ ਤੱਕ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਅਤੇ ਬਾਕੀ ਰਹਿੰਦੀਆਂ 08 ਲਾਇਬ੍ਰੇਰੀਆਂ ਵੀ ਸਮੇਂ ਸਿਰ ਤਿਆਰ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੇ ਬੌਧਿਕ ਵਿਕਾਸ ਲਈ ਪਿੰਡਾਂ ਵਿੱਚ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ ਜਿਥੇ ਕਿ ਲੋਕਾਂ ਨੂੰ ਵੱਖ-ਵੱਖ ਵਿਸ਼ਿਆਂ ਵਿੱਚ ਗਿਆਨ ਹਾਸਲ ਹੋਵੇਗਾ।
ਡਾ: ਸੋਨਾ ਥਿੰਦ ਨੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਸਰਕਾਰ ਤੋਂ ਹੋਰ ਗ੍ਰਾਂਟਾਂ ਦੀ ਮੰਗ ਕਰਕੇ ਪਿੰਡਾਂ ਦਾ ਸਰਵਪੱਖੀ ਵਿ...








