ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਾਲ 2025 ਵਿੱਚ ਲੱਗਣ ਵਾਲੀਆ ਨੈਸ਼ਨਲ ਲੋਕ ਅਦਾਲਤਾਂ ਦਾ ਸਡਿਊਲਡ ਕੀਤਾ ਜਾਰੀ
ਸ਼੍ਰੀ ਮੁਕਤਸਰ ਸਾਹਿਬ 21 ਜਨਵਰੀ
ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਵਲੋਂ ਸਾਲ 2025 ਵਿੱਚ ਨੈਸ਼ਨਲ ਲੋਕ ਅਦਾਲਤਾ ਦਾ ਸਡਿਊਲਡ ਜਾਰੀ ਕਰ ਦਿੱਤਾ ਗਿਆ ਹੈ, ਇਹ ਜਾਣਕਾਰੀ ਸ੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ ।
ਉਹਨਾਂ ਦੱਸਿਆ ਕਿ 08 ਮਾਰਚ 2025, 10 ਮਈ 2025, 13 ਸਤੰਬਰ .2025 ਅਤੇ 13 ਦਸੰਬਰ 2025 ਨੂੰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਾਲ ਦੀ ਪਹਿਲੀ ਨੈਸਨਲ ਲੋਕ ਅਦਾਲਤ ਸ਼ੈਸਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿਖੇ 08 ਮਾਰਚ 2025 ਨੂੰ ਲਗਾਈ ਜਾਵੇਗੀ । ਇਸ ਨੈਸਨਲ ਲੋਕ ਅਦਾਲਤ ਵਿੱਚ ਜੇਕਰ ਆਪ ਜੀ ਦਾ ਕੋਈ ਵੀ ਕੇਸ ਜਿਵੇ ਲੇਬਰ ਨਾਲ ਸੰਬੰਧਿਤ ਮਾਮਲੇ, ਚੈੱਕ ਬਾਊਸ, ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ...








