ਕੈਬਿਨਿਟ ਮੰਤਰੀ ਨੇ 4 ਕਰੋੜ 39 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ
ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਫੂਲੇਵਾਲਾ, ਭੰਗਚੜੀ, ਮੌੜ,ਸੰਮੇਵਾਲੀ ਪਿੰਡਾਂ ਦੇ ਦੌਰਾ ਦੌਰਾਨ ਕੀਤਾ ਅਤੇ ਇਹਨਾਂ ਪਿੰਡਾਂ ਦੇ ਸਮੁੱਚੇ ਵਿਕਾਸ ਲਈ 4 ਕਰੋੜ 39 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ।
ਆਪਣੇ ਦੌਰੇ ਦੌਰਾਨ ਪਿੰਡ ਫੂਲੇਵਾਲਾ ਆਂਗਣਵਾੜੀ ਵਰਕਰਾਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਛੋਟੇ ਬੱਚਿਆਂ ਦੀ ਸਹੂਲਤ ਲਈ ਇੱਥੇ ਬਿਜਲੀ ਪਾਣੀ ਦੀ ਸਮੱਸਿਆ ਨੂੰ ਦੂਰ ਕੀਤਾ ਜਾਵੇਗਾ ਅਤੇ ਗਰਭਵਤੀ ਮਾਵਾਂ ਅਤੇ ਛੋਟੇ ਬੱਚਿਆਂ ਨੂੰ ਪੋਸਟਿਕ ਅਹਾਰ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿੰਡ ਦੀਆਂ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਪਿੰਡ ਵਿੱਚ ਬੱਸ ਸਰਵਿਸ ਦਾ ਜਲਦੀ ਪ੍ਰਬੰਧ ਕੀਤਾ ਜਾਵੇਗਾ।
ਆਪਣੇ ਦੌਰੇ ਦੌਰਾਨ ਭੰਗਚੜੀ, ਮ...








