Thursday, September 17
Shadow

National

ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਚੂੜੀਵਾਲਾ ਧੰਨਾ ਵਿਖੇ ਸਾਹੀਵਾਲ ਕਾਫ ਰੈਲੀ ਕੱਢੀ ਗਈ

ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਚੂੜੀਵਾਲਾ ਧੰਨਾ ਵਿਖੇ ਸਾਹੀਵਾਲ ਕਾਫ ਰੈਲੀ ਕੱਢੀ ਗਈ

National, Politics, Punjab, Trending
ਫਾਜ਼ਿਲਕਾ 19 ਜਨਵਰੀ ਪਸ਼ੂ ਪਾਲਣ ਵਿਭਾਗ ਵੱਲੋਂ ਡਾਕਟਰ ਰਾਜੀਵ ਛਾਬੜਾ ਡਿਪਟੀ ਡਾਕਟਰ ਫਾਜ਼ਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਚੂੜੀਵਾਲਾ ਧੰਨਾ ਵਿਖੇ ਕਾਮਧੇਨੂ ਗਊਸ਼ਾਲਾ ਵੈਲਫੇਅਰ ਸੋਸਾਇਟੀ ਚੂਹੜੀ ਵਾਲਾ ਧੰਨਾ ਦੇ ਸਹਿਯੋਗ ਨਾਲ ਸਾਹੀਵਾਲ ਕਾਫ ਰੈਲੀ ਕਰਵਾਈ ਗਈ ਜਿਸ ਵਿੱਚ 53 ਗਾਵਾਂ ਆਈਆਂ ਅਤੇ 95 ਪਸ਼ੂ ਪਾਲਕਾਂ ਨੇ ਭਾਗ ਲਿਆ!  ਸੀਨੀਅਰ ਵੈਟਰਨਰੀ ਅਫਸਰ ਫਾਜ਼ਿਲਕਾ ਡਾਕਟਰ ਵਿਜੇ ਕੁਮਾਰ ਅਤੇ ਡਾ. ਮਾਨਵ ਬਿਸ਼ਨੋਈ ਜ਼ਿਲ੍ਹਾ ਪ੍ਰੋਜੈਕਟ ਕੋਆਰਡੀਨੇਟਰ ਸਾਹੀਵਾਲ ਪੀ.ਟੀ ਨੇ ਪਸ਼ੂ ਪਾਲਕਾਂ ਨੂੰ ਗਾਵਾਂ ਦੀ ਸਾਂਭ ਸੰਭਾਲ ਅਤੇ ਸਾਹੀਵਾਲ ਨਸਲ ਦੀਆਂ ਗਾਵਾਂ ਬਾਰੇ ਜਾਣਕਾਰੀ ਦਿੱਤੀ!  ਉਹਨਾਂ ਕਿਹਾ ਕਿ ਸਾਹੀਵਾਲ ਗਾਵਾਂ ਦੇ ਨਸਲ ਸੁਧਾਰ ਅਤੇ ਦੁੱਧ ਉਤਪਾਦਨ ਵਧਾਉਣ ਲਈ ਪਸ਼ੂ ਪਾਲਕ ਪਸ਼ੂਆਂ ਦਾ ਗਰਭਦਾਨ ਕਰਾਉਣ ਸਮੇਂ ਡਾਕਟਰਾਂ ਨੂੰ ਚੰਗੀ ਨਸਲ ਦੇ ਸੀਮਨ ਵਰਤੋ ਕਰਨ ਨੂੰ ਕਹਿਣ! ਉਹਨਾਂ ਕਿਹਾ ਕਿ ਵਿਭਾਗ ਵੱਲੋਂ ਵੀ ਚੰਗੀ ਵਧੀਆ ਨਸਲ ਦੇ ਸਾਹੀਵਾਲ ਸੀਮਨ ਨਾਲ ਮਸਨੂਈ ਗਰਭਦਾਨ ਕੀਤਾ ਜਾਂਦਾ ਹੈ।  ਉਹਨਾਂ ਅੱਗੇ ਕਿਹਾ ਕਿ ਪਸ਼ੂ ਪਾਲਕਾਂ ਨੂੰ  ਪਸ਼ੂਆਂ ਦੀ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ!...
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਾਲਾ ਹੈਡ ਅਤੇ ਨਾਲ ਲਗਦੇ ਪਿੰਡਾਂ ਦਾ ਦੌਰਾ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਾਲਾ ਹੈਡ ਅਤੇ ਨਾਲ ਲਗਦੇ ਪਿੰਡਾਂ ਦਾ ਦੌਰਾ

National, Politics, Punjab, Trending
ਘਨੌਰ/ਰਾਜਪੁਰਾ/ਪਟਿਆਲਾ, 19 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਅਚਨਚੇਤ ਰਾਜਪੁਰਾ ਸਬ ਡਵੀਜ਼ਨ ਦੇ ਪਿੰਡ ਸਰਾਲਾ ਕਲਾਂ ਅਤੇ ਨਾਲ ਲੱਗਦੇ ਹੋਰਨਾਂ ਪਿੰਡਾਂ ਦਾ ਦੌਰਾ ਕੀਤਾ ਤੇ ਭਾਰੀ ਟਰੈਫ਼ਿਕ ਕਾਰਨ ਟੁੱਟੀਆਂ ਸੜਕਾਂ ਦਾ ਪੈਦਲ ਚੱਲਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ, ਪੰਚਾਇਤੀ ਰਾਜ ਤੇ ਬੀ.ਐਮ.ਐਲ ਦੇ ਅਧਿਕਾਰੀਆਂ ਨੂੰ ਆਪਣੇ ਅਧੀਨ ਪੈਂਦੀਆਂ ਸੜਕਾਂ ਤੇ ਪੁਲਾਂ ਦੀ ਮੁਰੰਮਤ ਇੱਕ ਹਫ਼ਤੇ ਦੇ ਅੰਦਰ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਪਿੰਡ ਸਰਾਲਾ ਕਲਾ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਤੱਕ ਪਹੁੰਚ ਬਣਾਉਣ ਲਈ ਚਲਾਏ 'ਆਪ ਦੀ ਸਰਕਾਰ ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਅੱਜ ਉਹ ਪਿੰਡ ਸਰਾਲਾ ਕਲਾਂ ਦੇ ਵਸਨੀਕਾਂ ਕੋਲ ਪੁੱਜੇ ਹਨ ਤੇ ਸਥਾਨਕ ਵਸਨੀਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ 'ਤੇ ਨਿਰਦੇਸ਼ ਦਿੱਤੇ ਗਏ ਹਨ। ਡਾ. ਬਲਬੀਰ ਸਿੰਘ ਨੇ ਪੰਚਾਇਤ ਵਿਭਾਗ ਨੂੰ ਸਰਾਲਾ ਕਲਾਂ ਦ...
ਆਪ ਸਰਕਾਰ ਵੱਲੋਂ ਕੀਤੇ ਜਾਂਦੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ- ਸਪੀਕਰ ਸੰਧਵਾਂ

ਆਪ ਸਰਕਾਰ ਵੱਲੋਂ ਕੀਤੇ ਜਾਂਦੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ- ਸਪੀਕਰ ਸੰਧਵਾਂ

National, Politics, Punjab, Trending
ਕੋਟਕਪੂਰਾ, 19 ਜਨਵਰੀ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਅਗਵਾਨ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੋਣਾਂ ਸਮੇਂ ਜੋ ਆਮ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕੰਮੇਆਣਾ ਵਿਖੇ ਡੇਰਾ ਬਾਬਾ ਸਾਧੂ ਸ਼ਾਹ ਕਲੱਬ ਨੂੰ 5 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕਰਨ ਮੌਕੇ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਵਿੱਚ ਡੇਰਾ ਬਾਬਾ ਸ਼ੈਦੂ ਸ਼ਾਹ ਕਲੱਬ ਵੱਲੋਂ ਕਬੱਡੀ ਦਾ ਮੈਚ ਕਰਵਾਇਆ ਗਿਆ ਸੀ, ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ.  ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਸਨ ਅਤੇ ਉਨ੍ਹਾਂ ਨੇ ਡੇਰਾ ਬਾਬਾ ਸਾਧੂ ਸ਼ਾਹ ਕਲੱਬ ਨੂੰ ਮਾਲੀ ਸਹਾਇਤਾ ਕਰਨ ਦਾ ਵਾਅਦਾ ਕੀਤਾ ਸੀ। ਜਿਸ ਨੂੰ ਪੂਰਾ ਕਰਦਿਆਂ ਅੱਜ ਉਨ੍ਹਾਂ ਨੇ ਕਲੱਬ ਦੇ ਪ੍ਰਧਾਨ ਨੂੰ 05 ਲੱਖ ਰੁਪਏ ਦਾ ਚੈੱਕ ਸੌਂਪਿਆ। ਇ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ ਹੋਰ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ ਹੋਰ ਆਗੂਆਂ ਵਲੋਂ ਸ਼ਰਧਾਂਜਲੀ ਭੇਟ

National, Politics, Punjab, Trending
ਬਰਨਾਲਾ (ਠੀਕਰੀਵਾਲਾ), 19 ਜਨਵਰੀ ਪਿੰਡ ਠੀਕਰੀਵਾਲਾ ਵਿੱਚ ਨਰਸਿੰਗ ਕਾਲਜ ਦਾ ਕੰਮ ਇਸ ਸਾਲ ਦੇ ਅੰਦਰ ਸ਼ੁਰੂ ਕਰ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪਿੰਡ ਠੀਕਰੀਵਾਲਾ ਵਿੱਚ ਪਰਜਾ ਮੰਡਲ ਲਹਿਰ ਦੇ ਮਹਾਨ ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਜੀ ਦੇ 91ਵੀਂ ਬਰਸੀ ਸਮਾਗਮ ਦੌਰਾਨ ਕਹੇ। ਉਨ੍ਹਾਂ ਨੇ ਵਿਧਾਇਕ ਮਹਿਲ ਕਲਾਂ ਅਤੇ ਵਿਸ਼ੇਸ਼ ਅਧਿਕਾਰ ਕਮੇਟੀ (ਵਿਧਾਨ ਸਭਾ) ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਅਤੇ ਹੋਰ ਆਗੂਆਂ ਸਮੇਤ ਪਿੰਡ ਠੀਕਰੀਵਾਲਾ ਵਿੱਚ ਮਹਾਨ ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨੌਂ ਮਹੀਨੇ ਦੀ ਭੁੱਖ ਹੜਤਾਲ ਤੋਂ ਬਾਅਦ ਸ਼ਹਾਦਤ ਹਾਸਲ ਕਰਨ ਵਾਲੇ ਸੇਵਾ ਸਿੰਘ ਠੀਕਰੀਵਾਲਾ ਚਾਰ ਭਾਸ਼ਾਵਾਂ ਦਾ ਗਿਆਨ ਰੱਖਣ ਵਾਲੇ ਸਨ। ਉਨ੍ਹਾਂ ਕਿਹਾ ਕਿ ਉਸ ਦਰਵੇਸ਼ ਆਗੂ ਨੇ ਆਪਣੀਆਂ ਸੁੱਖ ਸਹੂਲਤਾਂ ਛੱਡ ਕੇ ਸਾਰਾ ਜੀਵਨ ਲੋਕਾਂ ਦੇ ਲੇਖੇ ਲਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਦੇ ਪ੍ਰਾਇਮਰੀ ਸਕੂਲ ਨੂੰ ਸਕੂਲ ਆਫ ਹੈਪੀਨੈਸ ਵਿੱਚ ਤਬਦੀਲ ਕੀਤਾ ਜਾਵੇਗਾ...
ਭਾਸ਼ਾ ਵਿਭਾਗ ਦੇ ਰਸਾਲਿਆਂ ਲਈ ਲੇਖਕਾਂ ਪਾਸੋਂ ਰਚਨਾਵਾਂ ਦੀ ਮੰਗ- ਜ਼ਿਲ੍ਹਾ ਭਾਸ਼ਾ ਅਫ਼ਸਰ

ਭਾਸ਼ਾ ਵਿਭਾਗ ਦੇ ਰਸਾਲਿਆਂ ਲਈ ਲੇਖਕਾਂ ਪਾਸੋਂ ਰਚਨਾਵਾਂ ਦੀ ਮੰਗ- ਜ਼ਿਲ੍ਹਾ ਭਾਸ਼ਾ ਅਫ਼ਸਰ

National, Politics, Punjab, Trending
ਬਰਨਾਲਾ,19  ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ, ਪੰਜਾਬ ਵੱਲੋਂ ਵਿਭਾਗ ਦੇ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ ਅਤੇ ਸਾਹਿਤ ਦੀ ਪ੍ਰਫੁਲਿਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਹੀ ਉਪਰਾਲਿਆਂ ਤਹਿਤ ਵਿਭਾਗ ਵੱਲੋਂ ਪੰਜਾਬੀ ਦੇ ਦੋ ਰਸਾਲੇ 'ਜਨ ਸਾਹਿਤ ਅਤੇ ਪੰਜਾਬੀ ਦੁਨੀਆ' ਪ੍ਰਕਾਸ਼ਿਤ ਕੀਤੇ ਜਾ ਰਹੇ ਹਨ। ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਇਹ ਦੋਵੇਂ ਰਸਾਲੇ ਮਹੀਨਾਵਾਰ ਪ੍ਰਕਾਸ਼ਿਤ ਕੀਤੇ ਜਾਂਦੇ ਹਨ। ਰਸਾਲਿਆਂ 'ਚ ਛਪਣ ਲਈ ਕੋਈ ਵੀ ਲੇਖਕ ਆਪਣੀ ਰਚਨਾ ਭੇਜ ਸਕਦਾ ਹੈ। ਰਸਾਲਾ ਜਨ ਸਾਹਿਤ ਲਈ ਲੇਖਕ ਆਪਣੀਆਂ ਮੌਲਿਕ ਅਤੇ ਅਪ੍ਰਕਾਸ਼ਿਤ ਰਚਨਾਵਾਂ ਲੇਖ, ਕਵਿਤਾ, ਗ਼ਜ਼ਲ, ਕਹਾਣੀ, ਰੇਖਾ ਚਿੱਤਰ ਅਤੇ ਮੁਲਾਕਾਤਾਂ ਆਦਿ ਦੇ ਰੂਪ ਵਿੱਚ ਭੇਜ ਸਕਦੇ ਹਨ ਜਦਕਿ ਰਸਾਲਾ ਪੰਜਾਬੀ ਦੁਨੀਆ ਲਈ ਖੋਜ ਨਿਬੰਧ(ਰਿਸਰਚ ਪੇਪਰ) ਪ੍ਰਕਾਸ਼ਨਾ ਲਈ ਭੇਜੇ ਜਾ ਸਕਦੇ ਹਨ।ਹਰ ਲੇਖਕ ਨੂੰ ਰਚਨਾ ਦੇ ਨਾ...
ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

National, Politics, Punjab, Trending
ਮੋਗਾ, 19 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ 10.31 ਕਰੋੜ ਰੁਪਏ ਦੀ ਲਾਗਤ ਆਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਿਲ੍ਹੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਡੀ.ਏ.ਸੀ. ਦੇ ਬਲਾਕ ਬੀ ਵਿੱਚ ਦੋ ਮੰਜ਼ਿਲਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਡੀ.ਏ.ਸੀ. ਦੀ ਇਮਾਰਤ ਵਿੱਚ ਚਾਰ ਬਲਾਕ ਸ਼ਾਮਲ ਹਨ, ਇਨ੍ਹਾਂ ਵਿੱਚ ਏ ਬਲਾਕ, ਬੀ ਬਲਾਕ, ਸੀ ਬਲਾਕ ਅਤੇ ਡੀ ਬਲਾਕ ਦਾ ਨਿਰਮਾਣ 2004 ਵਿੱਚ ਕੀਤਾ ਗਿਆ ਸੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵੱਖ-ਵੱਖ ਦਫ਼ਤਰਾਂ ਨੂੰ ਦਰਪੇਸ਼ ਜਗ੍ਹਾ ਦੀ ਕਮੀ ਨੂੰ ਦੂਰ ਕਰਨ ਲਈ ਅਤੇ ਕੁਝ ਸਰਕਾਰੀ ਦਫ਼ਤਰ ਜੋ ਹੋਰ ਥਾਵਾਂ ਤੋਂ ਚਲਾਏ ਜਾ ਰਹੇ ਹਨ, ਨੂੰ ਤਬਦੀਲ ਕਰਨ ਲਈ ਦੋ ਮੰਜ਼ਿਲਾਂ ਬਣਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਸਾਲ ਅਗਸਤ ਤੱਕ ਲਗਪਗ ਅੱਠ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋਵ...

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 16.14 ਲੱਖ ਦੀ ਲਾਗਤ ਨਾਲ ਲੱਗੀਆਂ ਸਟਰੀਟ ਲਾਈਟਾਂ ਦੀ ਕਰਵਾਈ ਸ਼ੁਰੂਆਤ

National, Politics, Punjab, Trending
ਹੁਸ਼ਿਆਰਪੁਰ, 19 ਜਨਵਰੀ: ਪੰਜਾਬ ਸਰਕਾਰ ਵਲੋਂ ਸ਼ਹਿਰਾਂ ਵਿਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕਰਵਾਏ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਸਥਾਨਕ ਟਾਂਡਾ ਚੌਕ ਤੋਂ ਭਗਵਾਨ ਵਾਲਮੀਕਿ ਚੌਕ ਤੱਕ 16.14 ਲੱਖ ਰੁਪਏ ਦੀ ਲਾਗਤ ਨਾਲ ਸਟਰੀਟ ਲਾਈਟਾਂ ਲਗਵਾਈਆਂ ਗਈਆਂ ਜਿਨ੍ਹਾਂ ਦੀ ਸ਼ੁਰੂਆਤ ਸ਼ਨੀਵਾਰ ਸ਼ਾਮ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋੰ ਕਰਵਾਈ ਗਈ। ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਸਮੇਤ ਸਟਰੀਟ ਲਾਈਟਾਂ ਦਾ ਉਦਘਾਟਨ ਕਰਨ ਉਪਰੰਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਬੁਨਿਆਦੀ ਢਾਂਚੇ ਦੀ ਹੋਰ ਮਜ਼ਬੂਤੀ ਅਤੇ ਇਸ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਟਾਂਡਾ ਰੋਡ ਤੋਂ ਭਗਵਾਨ ਵਾਲਮੀਕਿ ਚੌਕ ਤੱਕ ਸੜਕ ਵਿਚ ਰੌਸ਼ਨੀ ਘੱਟ ਹੋਣ ਕਾਰਨ  ਆਉਣ-ਜਾਣ ਵਾਲਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈੰਦਾ ਸੀ ਜਿਸ ਦੇ ਮੱਦੇਨਜਰ ਨਗਰ ਨਿਗਮ ਵੱਲੋਂ ਇਸ ਕਾਰਜ ਨੂੰ ਮੁਕੰਮਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ 30 ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ ਜਿਸ ਨਾ...
19 ਕਰੋੜ ਰੁਪਏ ਦੀ ਲਾਗਤ ਨਾਲ ਘਨੌਰ ਖੇਤਰ ਦੀਆਂ ਸੜਕਾਂ ਦੀ ਕੀਤੀ ਜਾਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ

19 ਕਰੋੜ ਰੁਪਏ ਦੀ ਲਾਗਤ ਨਾਲ ਘਨੌਰ ਖੇਤਰ ਦੀਆਂ ਸੜਕਾਂ ਦੀ ਕੀਤੀ ਜਾਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ

National, Politics, Punjab, Trending
ਘਨੌਰ/ਰਾਜਪੁਰਾ/ਪਟਿਆਲਾ, 19 ਜਨਵਰੀ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਘਨੌਰ ਖੇਤਰ ਦੀਆਂ ਸੜਕਾਂ 'ਤੇ ਕਰੀਬ 19 ਕਰੋੜ ਰੁਪਏ ਖਰਚੇ ਜਾਣਗੇ। ਇਹ ਪ੍ਰਗਟਾਵਾਂ ਉਨ੍ਹਾਂ ਸਰਾਲਾ ਹੈੱਡ ਦਾ ਦੌਰਾ ਕਰਦਿਆਂ ਸੜਕਾਂ ਦੀ ਹਾਲਤ ਦਾ ਜਾਇਜ਼ਾ ਲੈਂਦਿਆ ਕੀਤਾ। ਇਸ ਮੌਕੇ ਉਨ੍ਹਾਂ ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ, ਪੰਚਾਇਤੀ ਰਾਜ ਤੇ ਬੀ.ਐਮ.ਐਲ ਦੇ ਅਧਿਕਾਰੀਆਂ ਨੂੰ ਆਪਣੇ ਅਧੀਨ ਪੈਂਦੀਆਂ ਸੜਕਾਂ ਤੇ ਪੁਲਾਂ ਦੀ ਮੁਰੰਮਤ ਦੇ ਕੰਮ 'ਚ ਤੇਜ਼ੀ ਲਿਆਉਣ ਦੀ ਹਦਾਇਤ ਵੀ ਕੀਤੀ। ਸਿਹਤ ਮੰਤਰੀ ਨੇ ਦੱਸਿਆ ਕਿ ਊਂਟਸਰ ਤੋਂ ਲੋਹਸਿੰਬਲੀ ਵਾਲੀ 5.44 ਕਿਲੋਮੀਟਰ ਸੜਕ 'ਤੇ 6 ਕਰੋੜ 28 ਲੱਖ ਰੁਪਏ, ਅੰਬਾਲਾ ਤੋਂ ਪਟਿਆਲਾ ਆਉਣ ਵਾਲੀ ਕਪੂਰੀ-ਲੋਹਸਿੰਬਲੀ ਵਾਲੀ 17.50 ਕਿਲੋਮੀਟਰ ਲੰਬੀ ਸੜਕ 'ਤੇ ਕਰੀਬ 12 ਕਰੋੜ ਰੁਪਏ, ਸਰਾਲਾ ਕਲਾਂ ਤੋਂ ਹਰਿਆਣਾ ਬਾਰਡਰ ਨਾਲ ਲੱਗਦੀ ਲਿੰਕ ਸੜਕ ਦੇ 1.13 ਕਿਲੋਮੀਟਰ ਨੂੰ ਬਣਾਉਣ 'ਤੇ 1.15 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਕੰਮਾਂ ਨੂੰ ਮਿਥੇ ਸਮੇਂ 'ਚ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ।  ਇਸ ਮੌਕੇ ਉਨ੍ਹਾਂ ਪੰਚਾਇਤ ਵਿਭਾ...
ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ

National, Politics, Punjab, Trending
ਲੁਧਿਆਣਾ/ਚੰਡੀਗੜ੍ਹ, 19 ਜਨਵਰੀ: ਲੁਧਿਆਣਾ ਪੱਛਮੀ ਤੋਂ ਵਿਧਾਇਕ ਸਵਰਗੀ ਗੁਰਪ੍ਰੀਤ ਬੱਸੀ ਗੋਗੀ, ਜਿਨ੍ਹਾਂ ਦਾ 10 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ, ਨੂੰ ਅੱਜ ਹਰ ਵਰਗ ਦੇ ਲੋਕਾਂ ਨੇ ਮਾਡਲ ਟਾਊਨ ਐਕਸਟੈਂਸ਼ਨ ਇਲਾਕੇ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਭੋਗ ਅਤੇ ਅੰਤਿਮ ਅਰਦਾਸ ਦੌਰਾਨ ਅੰਤਿਮ ਸ਼ਰਧਾਂਜਲੀ ਭੇਟ ਕੀਤੀ। ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ, ਹਰਦੀਪ ਸਿੰਘ ਮੁੰਡੀਆਂ, ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਸ੍ਰੀ ਗੋਗੀ ਨੂੰ ਉਨ੍ਹਾਂ ਦੀ ਜਨਤਕ ਸੇਵਾ ਪ੍ਰਤੀ ਵਚਨਬੱਧਤਾ ਲਈ ਯਾਦ ਕੀਤਾ। ਆਪਣੇ ਸੰਬੋਧਨ ਵਿੱਚ, ਉਨ੍ਹਾਂ ਕਿਹਾ ਕਿ ਵਿਧਾਇਕ ਗੋਗੀ ਸਮਾਜ ਲਈ ਪ੍ਰੇਰਨਾ ਦੇ ਸਰੋਤ ਸਨ। ਉਨ੍ਹਾਂ ਕਿਹਾ ਕਿ ਵਿਧਾਇਕ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ 'ਤੇ ਇੱਥੇ ਇਕੱਠੇ ਹੋਏ ਹਰ ਵਰਗ ਦੇ ਲੋਕਾਂ ਦੀ ਮੌਜੂਦਗੀ ਦਰਸਾਉਂਦੀ ਹੈ ਕਿ ਖੇਤਰ ਦੇ ਲੋਕ ਉਨ੍ਹਾਂ ਦਾ ਕਿੰਨਾ ਸਤਿਕਾਰ ਕਰਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਗੋਗੀ ਇੱਕ ਮਿਹਨਤੀ, ਸਮਰਪਿਤ ਅਤੇ ਵਚਨਬੱਧ ਸਾਥੀ ਸਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ...
ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ

ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ

National, Politics, Punjab, Trending
ਮੋਗਾ, 19 ਜਨਵਰੀ: ਸਮਾਜ ਦੀ ਸਮੁੱਚੀ ਤਰੱਕੀ ਅਤੇ ਵਿਕਾਸ ਵਿੱਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਮੁੱਚੇ ਸਮਾਜ ਨੂੰ ਸਸ਼ਕਤ ਬਣਾਉਣ ਲਈ ਮਹਿਲਾ ਸਸ਼ਕਤੀਕਰਨ ਬੇਹੱਦ ਜ਼ਰੂਰੀ ਹੈ। ਆਈ.ਐਸ.ਐਫ. ਕਾਲਜ ਵਿਖੇ ਮਹਿਲਾ ਸਸ਼ਕਤੀਕਰਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਧੁਨਿਕ ਸਮਾਜ ਵਿੱਚ ਮਹਿਲਾ ਸਸ਼ਕਤੀਕਰਨ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਲਈ ਭਾਰਤੀ ਮਹਿਲਾਵਾਂ ਖਾਸ ਕਰਕੇ ਪੰਜਾਬੀ ਮਹਿਲਾਵਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ਵਿੱਚ ਮਹਿਲਾਵਾਂ ਸਮਾਜਿਕ ਅਤੇ ਸੱਭਿਆਚਾਰਕ ਏਕਤਾ ਨੂੰ ਉਤਸ਼ਾਹਿਤ ਕਰਨ ਲਈ ਨਿਰਣਾਇਕ ਭੂਮਿਕਾ ਨਿਭਾ ਰਹੀਆਂ ਹਨ ਜਿਸ ਨਾਲ ਸਮੁੱਚੇ ਵਿਸ਼ਵ ਵਿੱਚ ਜਾਗਰੂਕਤਾ ਫੈਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਿਲਾਵਾਂ ਕੋਲ ਵਿਸ਼ਵ ਭਰ ਵਿੱਚ ਖੁਸ਼ਹਾਲੀ ਅਤੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਅਥਾਹ ਸਮਰੱਥਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਭਾਰਤੀ ਮਹਿਲਾਵਾਂ ਵੀ ਸਾਡੇ ਦੇਸ਼ ਦੀਆਂ ਕੌਮਾਂਤਰੀ ਸਰਹੱਦਾਂ ਦੀ ਰਾਖੀ ਕਰਨ ਦੀ ਜ਼ਿੰਮੇਵਾਰੀ ਨਿਭਾ ਰਹੀਆਂ ਹਨ। ਉਨ੍ਹ...