Thursday, September 17
Shadow

National

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

National, Politics, Punjab, Trending
ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ ਹੇਠ ਸਿੱਖ ਲਾਈਟ ਇਨਫੈਂਟਰੀ ਦੇ ਸਹਿਯੋਗ ਨਾਲ ਸੀਨੀਅਰ ਡਿਵੀਜ਼ਨ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ ਕੀਤੀ ਗਈ।‌ ਇਸ ਕੈਂਪ ਵਿੱਚ 210 ਕੈਡਿਟਸ ਹਿੱਸਾ ਲੈਣ ਜਾ ਰਹੇ ਹਨ। ਚਾਰ ਐੱਨਸੀਸੀ ਬਟਾਲੀਅਨਾਂ ਦੇ ਕੈਡਿਟ ਭਾਰਤੀ ਫੌਜ ਦੀ ਕਾਰਜਸ਼ੈਲੀ ਅਤੇ ਜੀਵਨ ਸ਼ੈਲੀ ਨੂੰ ਨੇੜਿਓਂ ਦੇਖਣ ਲਈ 12 ਦਿਨਾਂ ਦੇ ਆਰਮੀ ਕੈਂਪ ਵਿੱਚ ਸ਼ਾਮਿਲ ਹਨ। ਇਸ ਕੈਂਪ ਵਿੱਚ ਐੱਨਸੀਸੀ ਕੈਡਿਟ ਜੰਗ ਅਤੇ ਲੜਾਈ ਵਿੱਚ ਫੌਜ ਦੀਆਂ ਵੱਖ-ਵੱਖ ਰੈਜੀਮੈਂਟਾਂ ਦੀਆਂ ਜ਼ਿੰਮੇਵਾਰੀਆਂ ਅਤੇ ਪ੍ਰਕਿਰਿਆਵਾਂ ਸਿੱਖਣਗੇ। 2 ਪੰਜਾਬ ਐੱਨਸੀਸੀ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਵਿਨੋਦ ਜੋਸ਼ੀ ਨੇ ਕਿਹਾ ਕਿ ਕੈਡਿਟਾਂ ਨੂੰ ਫੌਜੀ ਸਿਖਲਾਈ ਪ੍ਰਦਾਨ ਕਰਨ ਲਈ ਸਾਰੀਆਂ ਤਿਆਰੀਆਂ ਕੱਲ੍ਹ ਦੇਰ ਰਾਤ ਤੱਕ ਪੂਰੀਆਂ ਕਰ ਲਈਆਂ ਗਈਆਂ ਸਨ। ਹੁਸ਼ਿਆਰਪੁਰ, ਕਪੂਰਥਲਾ, ਫਗਵਾੜਾ ਅਤੇ ਜਲੰਧਰ ਦੇ ਕੈਡਿਟ ਡ੍ਰਿਲ, ਫੌਜੀ ਹਥਿਆਰਾਂ ਦੀ ਸਿਖਲਾਈ, ਗੋਲੀਬਾਰੀ, ਲੀਡਰਸ਼ਿਪ ਗੁਣ, ਸਾਰੇ ਧਰਮਾਂ ਦਾ ਸਤਿਕਾਰ, ਜੰਗੀ ਅਭਿਆਸ ਆਦਿ ਵਿਸ਼ਿਆਂ 'ਤੇ ਸਿਖਲਾਈ ਪ੍ਰਾਪਤ ਕਰਨਗੇ। ਸਿਖਲਾਈ ਲਈ ...
ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

National, Politics, Punjab, Trending
ਚੰਡੀਗੜ੍ਹ, 18 ਜਨਵਰੀ: ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਸੱਪ ਦੇ ਡੰਗਣ ਉੱਤੇ ਪਸ਼ੂਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਸਾਰੇ 22 ਪੌਲੀਕਲੀਨਿਕਾਂ ਅਤੇ 97 ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ ਕਰਵਾਈ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਸੱਪ ਦੇ ਡੰਗ ਦਾ ਸ਼ਿਕਾਰ ਹੋਏ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਇਲਾਜ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵੈਟਰਨਰੀ ਹਸਪਤਾਲ ਸੱਪ ਦੇ ਡੰਗਣ ਸਬੰਧੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਲੋੜੀਂਦੀ ਐਂਟੀ-ਵੇਨਮ ਦਵਾਈਆਂ ਅਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਨਾਲ ਲੈਸ ਹਨ। ਮੁੱਖ ਮੰਤਰੀ ਸ. ਭਗਵੰ...
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

National, Politics, Punjab, Trending
ਚੰਡੀਗੜ੍ਹ, 18 ਜਨਵਰੀ: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ.ਨਗਰ, ਐਸ.ਬੀ.ਐਸ.ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਸਾਲ 2023-24 ਅਤੇ 2024-25 ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 5951 ਲਾਭਪਾਤਰੀਆਂ ਨੂੰ ਕਵਰ ਕਰਨ ਲਈ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਬਰਨਾਲਾ ਦੇ 136, ਬਠਿੰਡਾ ਦੇ 455, ਫਰੀਦਕੋਟ ਦੇ 187, ਫਿਰੋਜ਼ਪੁਰ ਦੇ 1230 ਫਤਿਹਗੜ੍ਹ ...
ਵਿਧਾਇਕ ਮਾਲੇਰਕੋਟਲਾ ਨੇ 03 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਕਫ਼ ਬੋਰਡ ਵੱਲੋਂ ਉਸਾਰੇ ਜਾਣ ਵਾਲੇ “ਈਦਗਾਹ ਪਬਲਿਕ ਸਕੂਲ” ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਮਾਲੇਰਕੋਟਲਾ ਨੇ 03 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਕਫ਼ ਬੋਰਡ ਵੱਲੋਂ ਉਸਾਰੇ ਜਾਣ ਵਾਲੇ “ਈਦਗਾਹ ਪਬਲਿਕ ਸਕੂਲ” ਦਾ ਨੀਂਹ ਪੱਥਰ ਰੱਖਿਆ

National, Politics, Punjab, Trending
  ਮਾਲੇਰਕੋਟਲਾ 18 ਜਨਵਰੀ : ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਪੰਜਾਬ ਵਕਫ਼ ਬੋਰਡ ਵੱਲੋਂ ਸਥਾਨਕ ਈਦਗਾਹ ਵਿਖੇ 03 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ "ਈਦਗਾਹ ਪਬਲਿਕ ਸਕੂਲ" ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਸਕੂਲ ਮਾਲੇਰਕੋਟਲਾ ਅਤੇ ਆਲੇ-ਦੁਆਲੇ ਦੇ ਖੇਤਰ ਵਿੱਚ ਵਿਦਿਆਰਥੀਆਂ ਲਈ ਆਧੁਨਿਕ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਵਾਲਾ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਕਫ਼ ਬੋਰਡ ਵੱਲੋਂ ਇਸ ਸਕੂਲ ਦੀ ਸਥਾਪਨਾ ਦੀ ਮੰਤਵ ਹੈ ਕਿ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਅਤੇ ਹੋਰ ਅਕਾਦਮਿਕ ਸਰੋਤ ਮਿਲਣ, ਜਿਨ੍ਹਾਂ ਨਾਲ ਉਹ ਆਪਣੇ ਭਵਿੱਖ ਲਈ ਚੰਗੇ ਮੌਕੇ ਪ੍ਰਾਪਤ ਕਰ ਸਕਣ।ਇਹ ਸਕੂਲ ਸਿੱਖਿਆ ਲਈ ਇੱਕ ਆਧੁਨਿਕ ਮਾਹੌਲ ਪ੍ਰਦਾਨ ਕਰੇਗਾ, ਜਿੱਥੇ ਵਿਦਿਆਰਥੀ ਆਪਣੇ ਕੌਸ਼ਲ ਅਤੇ ਸਮਰੱਥਾ ਨੂੰ ਵਿਕਸਤ ਕਰ ਸਕਣਗੇ।ਉਨ੍ਹਾਂ ਦੱਸਿਆ ਕਿ ਅਤੀ ਆਧੁਨਿਕ ਸਹੂਲਤਾਵਾਂ ਨਾਲ ਲੈਸ ਸਕੂਲ ਦੀ ਇਮਾਰਤ ਬੀਮਾ(ਪੀਲਰਾਂ) ਤੇ ਉਸਾਰੀ ਜਾਵੇਗੀ ਤਾਂ ਜੋ ਨਵਾਜ ਅਦਾ ਕਰਨ ਸਮੇਂ ਜਾਂ ਕਿਸੇ ਹੋਰ ਸੰਮੇਲਨ ਸਮੇਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ...
ਵਿਧਾਇਕ  ਰਹਿਮਾਨ ਨੇ 50 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਅਤਿ-ਆਧੁਨਿਕ ਲਾਇਬ੍ਰੇਰੀ ਅਤੇ ਸਟੱਡੀ ਸੈਂਟਰ ਦਾ ਕੀਤਾ ਉਦਘਾਟਨ

ਵਿਧਾਇਕ ਰਹਿਮਾਨ ਨੇ 50 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਅਤਿ-ਆਧੁਨਿਕ ਲਾਇਬ੍ਰੇਰੀ ਅਤੇ ਸਟੱਡੀ ਸੈਂਟਰ ਦਾ ਕੀਤਾ ਉਦਘਾਟਨ

National, Politics, Punjab, Trending
ਮਾਲੇਰਕੋਟਲਾ 18 ਜਨਵਰੀ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਥਾਨਕ ਮਸਜਿਦ ਬੰਗਲੇ ਵਾਲੀ, ਸ਼ੇਰਵਾਨੀ ਗੇਟ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ “ਇਮਾਮ ਗ਼ਜ਼ਾਲੀ ਲਾਇਬ੍ਰੇਰੀ ਅਤੇ ਸਟੱਡੀ ਸੈਂਟਰ” ਦਾ ਉਦਘਾਟਨ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਬਠਿੰਡਾ - ਕਮ ਪ੍ਰਸ਼ਾਸਕ ਪੰਜਾਬ ਵਕਫ਼ ਬੋਰਡ ਸ਼ੌਕਤ ਅਹਿਮਦ ਪੈਰੇ ਅਤੇ ਸੀਈਓ ਪੰਜਾਬ ਵਕਫ਼ ਬੋਰਡ ਲਤੀਫ਼ ਅਹਿਮਦ , ਸਰਪੰਚ ਗੁਰਮੀਤ ਸਿੰਘ ਬੁਰਜ, ਜਫ਼ਰ ਅਲੀ, ਸੋਸ਼ਲ ਮੀਡੀਆ ਇੰਚਾਰਜ ਯਾਸਰ ਅਰਫਆਤ, ਅਸ਼ਰਫ ਅਬਦੁੱਲਾ, ਰਾਹੀਲਾ ਖਾਨ, ਸਭਾ ਸ਼ਾਹੀਨ, ਮੁਹੰਮਦ ਜਮੀਲ, ਇਲਿਆਸ ਅੰਸਾਰੀ, ਮੁਹੰਮਦ ਹਨੀਫ ਤੋਂ ਇਲਾਵਾ ਬੋਰਡ ਅਧੀਨ ਚਲਦੇ ਵਿੱਦਿਅਕ ਅਦਾਰਿਆਂ ਦਾ ਸਟਾਫ਼ ਅਤੇ ਵਿਦਿਆਰਥੀ ਹਾਜਰ ਸਨ।ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਪੰਜਾਬ ਵਕਫ਼ ਬੋਰਡ ਵਲੋਂ ਤਿਆਰ ਕੀਤੀ ਆਧੁਨਿਕ ਲਾਇਬ੍ਰੇਰੀ ਅਤੇ ਅਧਿਐਨ ਕੇਂਦਰ ਭਵਿੱਖਮੁਖੀ ਸਹੂਲਤ ਵਿਦਿਆਰਥੀਆਂ ਲਈ ਸਿੱਖਣ ਦੇ ਤਜ਼ਰਬੇ ਵਿੱਚ ਕ੍ਰਾਂਤੀ ਲਿਆਉਣ ਲਈ ਤਿਆਰ ਕੀਤੀ ਗਈ ਹੈ ਜੋ ਕਿ ਨੌਜਵਾਨਾਂ ਨੂੰ ਅਕਾਦਮਿਕ ਕੰਮਾਂ ਲਈ ਇੱਕ ਵਿਸ਼ਵ-ਪੱਧਰੀ ਵਾਤਾਵਰਣ ਪ੍ਰਦਾਨ ਕਰਨ ਵਿੱਚ ਸਹਾਇਕ ਸਿੱ...
ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਲੋੜਵੰਦਾਂ ਨੂੰ ਦਿੱਤੀਆਂ ਮੁਫ਼ਤ ਐਨਕਾਂ ਅਤੇ ਦਵਾਈਆਂ

ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਲੋੜਵੰਦਾਂ ਨੂੰ ਦਿੱਤੀਆਂ ਮੁਫ਼ਤ ਐਨਕਾਂ ਅਤੇ ਦਵਾਈਆਂ

National, Politics, Punjab, Trending
ਮਾਲੇਰਕੋਟਲਾ 18 ਜਨਵਰੀ :             ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ਪਾਵਰ ਗਰਿੱਡ)ਮਾਲੇਰਕੋਟਲਾ ਵੱਲੋਂ ਸਥਾਨਕ ਆਪਟੀਕਲ ਸੈਂਟਰ ਦੇ ਸਹਿਯੋਗ ਨਾਲ ਪਾਵਰ ਗਰਿੱਡ ਦੇ ਕਰਮਚਾਰੀਆਂ, ਕੰਟਰੈਕਟ ਵਰਕਰਾਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਲਈ ਪਾਵਰ ਗਰਿੱਡ ਸਬ ਸਟੇਸ਼ਨ ਲੁਧਿਆਣਾ ਰੋਡ ਮਾਲੇਰਕੋਟਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਗੱਲ ਦੀ ਜਾਣਕਾਰੀ ਡਿਪਟੀ ਜਨਰਲ ਮੈਨੇਜਰ ਇੰਜ. ਮਨਵਿੰਦਰ ਪਾਲ ਸਿੰਘ ਨੇ ਦਿੱਤੀ ।                   ਉਨ੍ਹਾਂ ਕਿਹਾ ਇੱਕ ਜ਼ਿੰਮੇਵਾਰ ਕਾਰਪੋਰੇਟ ਹੋਣ ਦੇ ਨਾਤੇ, ਪਾਵਰ ਗਰਿੱਡ ਪਿਛਲੇ ਕਈ ਸਾਲਾਂ ਤੋਂ ਪੰਜਾਬ ਵਿੱਚ ਆਮ ਲੋਕਾਂ ਦੀ ਭਲਾਈ ਲਈ ਢੁਕਵਾਂ ਮੈਡੀਕਲ ਬੁਨਿਆਦੀ ਢਾਂਚਾ ਸਾਫ਼ ਸੁਥਰਾ ਵਾਤਾਵਰਨ, ਸਿੱਖਿਆ ਅਤੇ ਸੈਨੀਟੇਸ਼ਨ ਆਦਿ ਦੇ ਖੇਤਰ ਵਿੱਚ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਲੋਕ ਭਲਾਈ ਦੇ ਕੰਮਾਂ ਵਿੱਚ ਆਪਣੀ ਹਿੱਸੇਦਾਰੀ ਲਗਾਤਾਰ ਪਾਉਂਦਾ ...
ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਚੜ੍ਹੀ ਨੇਪਰੇ – ਪ੍ਰਿੰਸੀਪਲ ਨਿਸ਼ੀ ਗੋਇਲ

ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਚੜ੍ਹੀ ਨੇਪਰੇ – ਪ੍ਰਿੰਸੀਪਲ ਨਿਸ਼ੀ ਗੋਇਲ

National, Punjab, Trending
ਲੁਧਿਆਣਾ, 18 ਜਨਵਰੀ (000) - ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਵੱਖ-ਵੱਖ 11 ਕੇਂਦਰਾਂ 'ਚ ਸੁਚਾਰੂ ਢੰਗ ਨਾਲ ਸੰਪਨ ਹੋਈ। ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਯੋਗ ਅਗਵਾਈ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਡਿੰਪਲ ਮਦਾਨ ਅਤੇ ਵੱਖ-ਵੱਖ 11 ਸਕੂਲਾਂ ਦੇ ਪ੍ਰਿੰਸੀਪਲ ਸਹਿਬਾਨ ਦੇ ਸਹਿਯੋਗ ਨਾਲ ਇਹ ਪ੍ਰੀਖਿਆ ਸੁਚਾਰੂ ਢੰਗ ਨਾਲ ਨੇਪਰੇ ਚੜੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ, ਲੁਧਿਆਣਾ ਵਿੱਚ ਜਮਾਤ ਛੇਵੀਂ, ਸੈਸ਼ਨ 2025-26 ਲਈ ਦਾਖਲਾ ਪ੍ਰਵੇਸ਼ ਪ੍ਰੀਖਿਆ ਲਈ ਕੁੱਲ 2860 ਵਿਦਿਆਰਥੀਆਂ ਵਲੋਂ ਰਜਿਸਟਰੇਸ਼ਨ ਕਰਵਾਈ ਗਈ ਸੀ ਜਿਸ ਵਿੱਚੋਂ 2405 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 11 ਬਲਾਕਾਂ ਵਿੱਚੋਂ 80 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ। ਪ੍ਰਿੰਸੀਪਲ ਗੋਇਲ ਨੇ ਦੱਸਿਆ ਕਿ ਇਹ ਪ੍ਰੀਖਿਆ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ 11 ਕੇਂਦਰਾਂ ਵਿੱਚ ਅਮਨ-ਅਮਾਨ ਨ...
ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਫ਼ਰੀਦਕੋਟ ਸ਼ਹਿਰ ਵਿੱਚ ਕੀਟਨਾਸ਼ਕ ਅਤੇ  ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਫ਼ਰੀਦਕੋਟ ਸ਼ਹਿਰ ਵਿੱਚ ਕੀਟਨਾਸ਼ਕ ਅਤੇ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ

National, Politics, Punjab, Trending
ਫਰੀਦਕੋਟ: 18 ਜਨਵਰੀ 2025 : ਕਿਸਾਨਾਂ ਨੂੰ ਚਾਲੂ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ  ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫ਼ਰੀਦਕੋਟ ਸ਼ਹਿਰ ਵਿੱਚ ਖਾਦ ਵਿਕਰੇਤਾਵਾਂ  ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਕੀਤੀ । ਟੀਮ ਵਿਚ  ਡਾ.ਰਮਨਦੀਪ  ਸਿੰਘ ਬਲਾਕ  ਖੇਤੀਬਾੜੀ ਅਫਸਰ ,ਸ਼ਮਿੰਦਰ ਸਿੰਘ ਬਲਾਕ ਤਕਨਾਲੋਜੀ ਪ੍ਰਬੰਧਕ ,ਪ੍ਰੀਤ ਸਿੰਘ  ਸਹਾਇਕ ਤਕਨਾਲੋਜੀ ਪ੍ਰਬੰਧਕ ਸ਼ਾਮਿਲ ਸਨ। ਟੀਮ ਵੱਲੋਂ ਵੱਖ ਵੱਖ ਦੁਕਾਨਾਂ ਤੋਂ ਖਾਦਾਂ ਦੇ ਨਮੂਨੇ ਭਰ ਕੇ ਪਰਖ ਲਈ ਪ੍ਰਯੋਗਸ਼ਾਲਾ ਵਿਚ ਭੇਜ ਦਿੱਤੇ ਗਏ।          ਗੱਲਬਾਤ ਕਰਦਿਆਂ ਡਾ. ਅਮਰੀਕ  ਸਿੰਘ  ਨੇ ਦੱਸਿਆ ਕਿ ਜ਼ਿਲਾ ਫਰੀਦਕੋਟ  ਵਿੱਚ ਕਣਕ ਦੀ ਫ਼ਸਲ ਵਿਚ ਛੋਟੇ ਖੁਰਾਕੀ ਤੱਤਾਂ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਖਾਦਾਂ ਖਾਸ ਕਰਕੇ ਛੋਟੇ ਖੁਰਾਕੀ ਤੱਤਾਂ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੁਰਾਕੀ ਤੱਤਾਂ  ਦੀ ਭਾਵੇਂ ਫ਼ਸਲ ਨੂੰ ਬਹੁਤ ...
ਫਾਜ਼ਿਲਕਾ ਪੁਲਿਸ ਵੱਲੋਂ ਵਾਹਨਾਂ ਤੇ ਰਿਫਲੈਕਟਰ ਲਗਾ ਕੇ ਲੋਕਾਂ ਨੂੰ ਸੜਕ ਸੁਰੱਖਿਆ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ

ਫਾਜ਼ਿਲਕਾ ਪੁਲਿਸ ਵੱਲੋਂ ਵਾਹਨਾਂ ਤੇ ਰਿਫਲੈਕਟਰ ਲਗਾ ਕੇ ਲੋਕਾਂ ਨੂੰ ਸੜਕ ਸੁਰੱਖਿਆ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ

National, Politics, Punjab, Trending
ਫਾਜ਼ਿਲਕਾ, 18 ਜਨਵਰੀ 2025: ਫਾਜ਼ਿਲਕਾ ਪੁਲਿਸ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਟ੍ਰੈਫਿਕ ਮਹੀਨਾ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਧੁੰਦ ਵਾਲੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਫਾਜ਼ਿਲਕਾ ਪੁਲਿਸ ਦੇ ਟ੍ਰੈਫਿਕ ਸਟਾਫ ਨੇ ਵਾਹਨਾਂ 'ਤੇ ਰਿਫਲੈਕਟਰ ਲਗਾ ਕੇ ਸੜਕ ਸੁਰੱਖਿਆ ਲਈ ਮਹੱਤਵਪੂਰਣ ਕਦਮ ਚੁੱਕਿਆ। ਰਿਫਲੈਕਟਰ ਲਗਾਉਣ ਦਾ ਉਦੇਸ਼ ਸੜਕਾਂ ‘ਤੇ ਧੁੰਦ ਕਾਰਨ ਹਾਦਸਿਆਂ ਨੂੰ ਰੋਕਣਾ ਅਤੇ ਰਾਤ ਦੇ ਸਮੇਂ ਚੱਲ ਰਹੇ ਵਾਹਨਾਂ ਨੂੰ ਦਿਖਣ ਯੋਗ ਬਣਾਉਣਾ ਹੈ, ਕਿਉਕਿ ਧੁੰਦ ਦੇ ਕਾਰਨ ਦ੍ਰਿਸ਼ਤਾ ਘਟ ਜਾਂਦੀ ਹੈ, ਜਿਸ ਕਾਰਨ ਹਾਦਸਿਆਂ ਦਾ ਖਤਰਾ ਵਧ ਜਾਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ, ਟ੍ਰੈਫਿਕ ਪੁਲਿਸ ਵੱਲੋਂ ਵਾਹਨਾਂ ਦੀ ਦਿਖਣਸ਼ੀਲਤਾ ਵਧਾਉਣ ਲਈ ਰਿਫਲੈਕਟਰ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਰਿਫਲੈਕਟਰ ਰਾਤ ਦੇ ਸਮੇਂ ਜਾਂ ਘੱਟ ਦਿਖਾਈ ਦੇਣ ਵਾਲੇ ਮੌਸਮ ਵਿੱਚ ਲਾਈਟ ਪੈਂਦੇ ਹੀ ਚਮਕਦੇ ਹਨ, ਜਿਸ ਨਾਲ ਵਾਹਨਾਂ ਦੀ ਉਪਸਥਿਤੀ ਸਪਸ਼ਟ ਹੁੰਦੀ ਹੈ ਅਤੇ ਹਾਦਸਿਆਂ ਤੋਂ ਬਚਾਅ ਹੁੰਦਾ ਹੈ।           ਐਸ.ਐਸ.ਪੀ. ਫਾਜ਼ਿਲਕਾ ...
ਜ਼ਿੰਦਗੀ ਵਿੱਚ ਕੋਈ ਵੀ ਮੁਕਾਮ ਹਾਸਲ ਕਰ ਸਕਦੇ ਨੇ ਦਿਵਿਯਾਂਗ ਬੱਚੇ -ਨਰਿੰਦਰ ਪਾਲ ਸਿੰਘ ਸਵਨਾ

ਜ਼ਿੰਦਗੀ ਵਿੱਚ ਕੋਈ ਵੀ ਮੁਕਾਮ ਹਾਸਲ ਕਰ ਸਕਦੇ ਨੇ ਦਿਵਿਯਾਂਗ ਬੱਚੇ -ਨਰਿੰਦਰ ਪਾਲ ਸਿੰਘ ਸਵਨਾ

National, Politics, Punjab, Trending
ਫਾਜ਼ਿਲਕਾ 18 ਜਨਵਰੀ ਵਿਸ਼ਵ ਦਿਵਿਯਾਂਗ ਦਿਵਸ ਅਤੇ ਵਿਸ਼ਵ ਸੰਕੇਤਕ ਭਾਸ਼ਾ ਦਿਵਸ ਨੂੰ ਸਮਰਪਿਤ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਜਿਲਾ ਪੱਧਰੀ ਸਮਾਗਮ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਜੋਂ ਪਹੁੰਚੇ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿਵਿਯਾਂਗ ਬੱਚੇ ਕਿਸੇ ਤਰ੍ਹਾਂ ਵੀ ਆਮ ਬੱਚਿਆਂ ਨਾਲੋਂ ਘੱਟ ਨਹੀਂ ਹਨ। ਜੇਕਰ ਇਨ੍ਹਾਂ ਬੱਚਿਆਂ ਨੂੰ ਪੂਰਾ ਸਹਿਯੋਗ ਤੇ ਹੌਂਸਲਾ ਅਫਜ਼ਾਈ ਕੀਤੀ ਜਾਵੇ ਤਾਂ ਇਹ ਕਿਸੇ ਵੀ ਮੁਕਾਮ ਨੂੰ ਹਾਸਲ ਕਰਨ ਦੀ ਤਾਕਤ ਰੱਖਦੇ ਹਨ। ਉਨ੍ਹਾਂ ਅਧਿਆਪਕਾਂ ਨੂੰ ਵੀ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਸਪੈਸ਼ਲ ਬੱਚਿਆਂ ਵੱਲ ਜ਼ਿਆਦਾ ਤੋਂ ਜ਼ਿਆਦਾ ਧਿਆਨ ਦਿੱਤਾ ਜਾਵੇ।  ਵਿਧਾਇਕ ਸ਼੍ਰੀ ਸਵਨਾ ਨੇ ਕਿਹਾ ਕਿ ਸਰਕਾਰ ਵੱਲੋਂ ਅਜਿਹੇ ਬੱਚਿਆਂ ਨੂੰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਬੱਚੇ ਕਿਸੇ ਵੀ ਪੱਖੋਂ ਘੱਟ ਨਹੀਂ ਹਨ ਇਹਨਾਂ ਅੰਦਰ ਵੀ ਵੱਖ ਵੱਖ ਹੁਨਰ ਭਰੇ ਹੋਏ ਹਨ, ਸਗੋਂ ਇਹ ਤਾਂ ਸਪੈਸ਼ਲ ਬੱਚੇ ਹੁੰਦੇ ਹਨ| ਇਨ੍ਹ...