Thursday, September 17
Shadow

National

ਗਣਤੰਤਰਤਾ ਦਿਵਸ ਸਬੰਧੀ ਸਕੂਲੀ ਵਿਦਿਆਰਥੀਆਂ ਨੇ ਕੀਤੀ ਰਿਹਰਸਲ

ਗਣਤੰਤਰਤਾ ਦਿਵਸ ਸਬੰਧੀ ਸਕੂਲੀ ਵਿਦਿਆਰਥੀਆਂ ਨੇ ਕੀਤੀ ਰਿਹਰਸਲ

National, Politics, Punjab, Trending
ਫ਼ਰੀਦਕੋਟ 18 ਜਨਵਰੀ,2025 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਵੱਲੋਂ ਨਹਿਰੂ ਸਟੇਡੀਅਮ ਫਰੀਦਕੋਟ ਦਾ ਦੌਰਾ ਕਰਕੇ ਗਣਤੰਤਰਤਾ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਦੇਸ਼ ਭਗਤੀ ਤੇ ਸੱਭਿਆਚਾਰਕ ਸਮਾਗਮ ਦੀਆਂ ਆਈਟਮਾਂ ਦੀ ਚੋਣ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਾਰੀਆਂ ਆਈਟਮਾਂ ਖੁਦ ਵੇਖੀਆਂ ਅਤੇ ਇਨ੍ਹਾਂ ਵਿੱਚ ਹੋਰ ਸੁਧਾਰ ਲਈ ਸੰਬੰਧਿਤ ਵਿਭਾਗਾਂ ਨੂੰ ਮੌਕੇ ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।   ਉਨ੍ਹਾਂ ਦੱਸਿਆ ਕਿ 26 ਜਨਵਰੀ ਦੇ ਇਸ ਵਾਰ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ । ਉਨ੍ਹਾਂ ਸਿੱਖਿਆ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ । ਇਸ ਸਬੰਧੀ ਕਿਸੇ ਤਰ੍ਹਾਂ ਦੀ ਕੁਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਬੱਚਿਆਂ ਤੇ ਅਧਿਆਪਕਾਂ ਨੂੰ ਇਸ ਸਮਾਗਮ ਲਈ ਇੰਨੀ ਮਿਹਨਤ ਕਰਨੀ ਚਾਹੀਦੀ ਹੈ ਕਿ ਰਾਜ ਪੱਧਰੀ ਸਮਾਗਮ ਯਾਦਗਾਰੀ ਹੋ ਨਿਬੜੇ। ਇਸ ਮੌਕੇ ਡਿਪਟੀ ਡੀਈਓ ਸ਼੍ਰੀ ਪ੍ਰਦੀਪ ਦਿਓੜਾ...
ਰੋਡ ਸੇਫਟੀ ਜਾਗਰੂਕਤਾ ਲਈ ਨੁਕੜ ਮੀਟਿੰਗ ਕੀਤੀ ਗਈ

ਰੋਡ ਸੇਫਟੀ ਜਾਗਰੂਕਤਾ ਲਈ ਨੁਕੜ ਮੀਟਿੰਗ ਕੀਤੀ ਗਈ

National, Politics, Punjab, Trending
ਫ਼ਰੀਦਕੋਟ 18 ਜਨਵਰੀ,2025 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਅਤੇ ਜ਼ਿਲਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ, ਦੇ ਦਿਸ਼ਾ ਨਿਰਦੇਸ਼ਾ ਹੇਠ ਰੋਡ ਸੇਫਟੀ ਜਾਗਰੂਕਤਾ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਟਰੱਕ ਯੂਨੀਅਨ ਫਰੀਦਕੋਟ ਵਿਖੇ ਨੁਕੜ ਮੀਟਿੰਗ ਕੀਤੀ  ਗਈ । ਸਹਾਇਕ ਟਰਾਂਸਪੋਰਟ ਅਫਸਰ ਸ.ਜਸਵਿੰਦਰ ਸਿੰਘ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੋ ਪਹੀਆ ਵਾਹਨ ਚਲਾਉਣ ਲਈ ਹੈਲਮਟ ਅਤੇ ਚਾਰ ਪਹੀਆ ਵਾਹਨ ਚਲਾਉਣ ਲਈ ਬੈਲਟ ਲਗਾਉਣ ਨਾਲ ਕਾਫੀ ਹੱਦ ਤੱਕ ਗੰਭੀਰ ਸੱਟਾਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆ ਜਿਲਾ ਟ੍ਰੈਫਿਕ ਇੰਚਾਰਜ ਵਕੀਲ ਸਿੰਘ ਨੇ ਟਰਾਂਸਪੋਟਰਾਂ ਨੂੰ ਕਿਹਾ ਕਿ ਕਿ ਧੁੰਦ ਦੇ ਸੀਜਨ ਦੌਰਾਨ ਵਹੀਕਲ ਨਾ ਤਾ ਓਵਰਲੋਡ ਹੋਣ ਤੇ ਨਾ ਹੀ ਓਵਰਸਪੀਡ ਹੋਣ ਖਾਸ ਕਰਕੇ ਵੱਡੇ ਵਹੀਕਲਾਂ ਨੈਸ਼ਨਲ ਹਾਈਵੇ ਸੜਕਾਂ ਉਪਰ ਖੱਬੇ ਪਾਸੇ ਚਲਾਣੇ ਜਾਣ ਤੇ ਰੋਡ ਸੇਫਟੀ ਸਬੰਧੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ । ਇਸ ਮੌਕੇ ਟਰਾਂਸਪੋਰਟ ਵਿਭਾਗ ਵੱਲੋ ਗੁਰਪ੍ਰੀਤ ਸਿੰਘ ਖਹਿਰਾ, ਲਵਜਿੰਦਰ ਸਿੰਘ ਅਤੇ ਜਿਲਾ ਟ੍ਰੈਫਿਕ ਪੁਲਿਸ ਵੱਲੋ ਏਐਸਆਈ ਸੁਖਮੰਦਰ ਸਿੰਘ, ਕੁਲਵੰਤ ਸਿੰਘ ਹਾਜਰ ਸਨ ।...
ਨਸ਼ੇ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਜਿ਼ਲ੍ਹੇ ਵਿਚ 2 ਨਸ਼ਾ ਮੁਕਤੀ ਕੇਂਤਰ ਤੇ 09 ਓਟ ਕਲੀਨਿਕ ਕਾਰਜਸ਼ੀਲ—ਡਾ: ਲਹਿੰਬਰ ਰਾਮ

ਨਸ਼ੇ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਜਿ਼ਲ੍ਹੇ ਵਿਚ 2 ਨਸ਼ਾ ਮੁਕਤੀ ਕੇਂਤਰ ਤੇ 09 ਓਟ ਕਲੀਨਿਕ ਕਾਰਜਸ਼ੀਲ—ਡਾ: ਲਹਿੰਬਰ ਰਾਮ

National, Politics, Punjab, Trending
ਫਾਜਿ਼ਲਕਾ 18 ਜਨਵਰੀ 2024... ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ੇ ਤੋਂ ਪੀੜਤ ਲੋਕਾਂ ਦਾ ਮੁਫ਼ਤ ਇਲਾਜ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਅਜਿਹੇ ਲੋਕਾਂ ਦੇ ਇਲਾਜ ਲਈ ਜਿ਼ਲ੍ਹੇ ਵਿਚ 2 ਨਸ਼ਾ ਮੁਕਤੀ ਕੇਂਦਰ ਅਤੇ 09 ਓਟ ਕਲੀਨਿਕ ਚੱਲ ਰਹੇ ਹਨ। ਇਹ ਜਾਣਕਾਰੀ ਜਿ਼ਲ੍ਹੇ   ਦੇ  ਸਿਵਲ  ਸਰਜਨ ਡਾ.ਲਹਿੰਬਰ ਰਾਮ  ਨੇ ਦਿੰਦਿਆਂ ਜਿ਼ਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਹ ਸਰਕਾਰ ਦੀ ਇਸ ਸਹੂਲਤ ਦਾ ਲਾਭ ਲੈ ਕੇ ਆਪਣਾ ਮੁਫ਼ਤ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਫਾਜਿ਼ਲਕਾ ਅਤੇ ਅਬੋਹਰ ਵਿਖੇ ਦੋ ਨਸ਼ਾ ਮੁਕਤੀ ਕੇਂਦਰ ਚੱਲ ਰਹੇ ਹਨ ਜਿੱਥੇ ਗੰਭੀਰ ਤੌਰ ਤੇ ਪੀੜਤਾਂ ਦਾ ਭਰਤੀ ਕਰਕੇ ਇਲਾਜ ਕੀਤਾ ਜਾਂਦਾ ਹੈ। ਇਹ ਇਲਾਜ ਪੂਰੀ ਤਰਾਂ ਮੁਫ਼ਤ ਹੈ। ਇਸਤੋਂ ਬਿਨ੍ਹਾਂ 09 ਓਟ ਕਲੀਨਿਕ ਚਲ ਰਹੇ ਹਨ। ਇਹ ਓਟ ਕਲੀਨਿਕ ਮੁੜ ਵਸੇਬਾ ਕੇਂਦਰ ਜੱਟ ਵਾਲੀ (ਫਾਜਿ਼ਲਕਾ), ਸਿਵਲ ਹਸਪਤਾਲ ਅਬੋਹਰ ਅਤੇ ਜਲਾਲਾਬਾਦ, ਸੀਐਚਸੀ ਖੂਈਖੇੜਾ, ਡੱਬਵਾਲਾ ਕਲਾਂ  ਜੰਡਵਾਲਾ  ਭੀਮੇਸ਼ਾਹ ਅਤੇ ਸੀਤੋਗੁਨੋ ਵਿਖੇ ਚੱਲ ਰਹੇ ਹਨ।ਓਟ...
ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ 21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

National, Politics, Punjab, Trending
ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ ਦੀ ਧਾਰਾ 21 ਦੇ ਉਪਬੰਧਾਂ ਦੀਆਂ ਬਾਰੀਕੀਆਂ ’ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ, ਜੋ ਵੱਖ-ਵੱਖ ਮਾਣਯੋਗ ਅਦਾਲਤਾਂ ਦੇ ਫੈਸਲਿਆਂ ਖਾਸ ਕਰਕੇ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੇ ਫੈਸਲਿਆਂ ਵਿੱਚ ਇਸ ਧਾਰਾ ਦੇ ਦਾਇਰੇ ’ਤੇ ਕੇਂਦਰਿਤ ਸੀ । ਇਹ ਧਾਰਾ ਲੋਕਾਂ ਦੇ ਜੀਵਨ ਅਤੇ ਨਿੱਜੀ ਆਜ਼ਾਦੀ ਦੇ ਅਧਿਕਾਰ ਦੀ ਹਿਫ਼ਾਜ਼ਤ ਕਰਦੀ ਹੈ, ਜੋ ਕਿ ਭਾਰਤੀ ਸੰਵਿਧਾਨ ਦਾ ਅਨਿੱਖੜਵਾਂ ਤੇ ਮਹੱਤਵਪੂਰਨ ਹਿੱਸਾ ਹੈ। ਨੈਸ਼ਨਲ ਜੁਡੀਸ਼ੀਅਲ ਅਕੈਡਮੀ ਦੇ ਸਾਬਕਾ ਡਾਇਰੈਕਟਰ ਅਤੇ ਇੱਕ ਪ੍ਰਸਿੱਧ ਕਾਨੂੰਨੀ ਵਿਦਵਾਨ ਡਾ. ਬਲਰਾਮ ਗੁਪਤਾ, ਨੇ ਆਪਣੇ ਮੁੱਖ ਭਾਸ਼ਣ ਦੌਰਾਨ,  1951 ਦੇ ਇਤਿਹਾਸਕ ਕੇਸ ਏ.ਕੇ. ਗੋਪਾਲਨ ਬਨਾਮ ਮਦਰਾਸ ਰਾਜ ਤੋਂ ਲੈ ਕੇ 2017 ਦੇ ਕੇਸ ਜਸਟਿਸ ਕੇ.ਐਸ. ਪੁੱਟਾਸਵਾਮੀ (ਸੇਵਾਮੁਕਤ) ਅਤੇ ਐਨ.ਆਰ. ਬਨਾਮ ਭਾਰਤੀ ਸੰਘ ਤੱਕ ਦੇ ਹਵਾਲੇ ਰਾਹੀਂ ਇਸ ਧਾਰਾ ਦੇ ਦਾਇਰੇ ਦੇ ਵਿਸਥਾਰ ’ਤੇ ਅਧਾਰਿਤ ਅਹਿਮ ਜਾਣਕਾਰੀ ਸਾਂਝੀ ਕੀਤੀ। ਜ਼ਿਕਰਯੋਗ ਹੈ ਕਿ ਡਾ. ਬਲਰਾਮ ਕੇ. ਗੁਪਤਾ ਇੱਕ ਉੱਘੇ ਕਾਨੂੰਨੀ ਵਿਦਵਾਨ ਹਨ, ਜਿਨ੍ਹਾਂ ਨੇ 55 ਸਾਲਾਂ ਤੋਂ ਵੱਧ ਸਮਾਂ ...
ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

National, Politics, Punjab, Trending
ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਦੇਰ ਸ਼ਾਮ ਤੱਕ ਇਨਵੈਸਟ ਪੰਜਾਬ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਇਹ ਮੀਟਿੰਗ ਉਦਯੋਗ ਭਵਨ ਵਿਖੇ ਲਗਭਗ 3 ਘੰਟੇ ਚੱਲੀ। ਇਸ ਮੌਕੇ ਸੌਂਦ ਨੇ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮਕਸਦ ਪੰਜਾਬ ‘ਚ ਉਦਯੋਗਿਕ ਨਿਵੇਸ਼ ਵਧਾਉਣਾ ਹੈ ਅਤੇ ਜਦੋਂ ਤੱਕ ਵਪਾਰੀਆਂ ਤੇ ਸਨਅਤਕਾਰਾਂ ਨੂੰ ਉਦਯੋਗਿਕ ਖੇਤਰਾਂ ਤੇ ਫੋਕਲ ਪੁਆਇੰਟਾਂ ਵਿੱਚ ਉੱਚ ਪੱਧਰੀ ਸਹੂਲਤਾਂ ਤੇ ਸੁਵਿਧਾਵਾਂ ਨਹੀਂ ਮਿਲਦੀਆਂ ਉਦੋਂ ਤੱਕ ਟੀਚੇ ਪੂਰੇ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਕਿਹਾ ਕਿ ਜਿੰਨੀ ਜਲਦੀ ਹੋ ਸਕੇ ਪੰਜਾਬ ਦੇ ਸਾਰੇ ਫੋਕਲ ਪੁਆਇੰਟ ਸਾਰੀਆਂ ਸਹੂਲਤਾਂ ਨਾਲ ਲੈਸ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਨਿਵੇਸ਼ਕ ਪੰਜਾਬ ਵਿੱਚ ਨਵੇਂ ਉਦਯੋਗ ਸਥਾਪਿਤ ਕਰਨ ਵਿੱਚ ਰੁਚੀ ਵਿਖਾ ਰਹੇ ਹਨ ਪਰ ਕੁਝ ਵਿਭਾਗਾਂ ਵਿੱਚ ਉਨ੍...
ਮੋਗਾ ਦੇ 7000 ਤੋਂ ਵਧੇਰੇ ਵੋਟਰ ਲੈਣਗੇ ਰਾਸ਼ਟਰੀ ਵੋਟਰ ਦਿਵਸ  ਨੂੰ ਸਮਰਪਿਤ ਚੋਣ ਕੁਇਜ਼ ਮੁਕਾਬਲਿਆਂ ਵਿੱਚ ਹਿੱਸਾ

ਮੋਗਾ ਦੇ 7000 ਤੋਂ ਵਧੇਰੇ ਵੋਟਰ ਲੈਣਗੇ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਚੋਣ ਕੁਇਜ਼ ਮੁਕਾਬਲਿਆਂ ਵਿੱਚ ਹਿੱਸਾ

National, Politics, Punjab, Trending
ਮੋਗਾ 17 ਜਨਵਰੀ : ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਸੰਵਿਧਾਨਕ ਹੱਕ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਮੁਕਾਬਲੇ ਆਨਲਾਈਨ ਮੁਕਾਬਲੇ 19 ਜਨਵਰੀ ਨੂੰ ਕਰਵਾਏ ਜਾ ਰਹੇ ਹਨ। ਇਹਨਾਂ ਮੁਕਾਬਲਿਆਂ ਵਿੱਚ ਮੋਗਾ ਦੇ 7000 ਤੋਂ ਵਧੇਰੇ ਵੋਟਰਾਂ ਨੇ ਆਪਣੇ ਆਪ ਨੂੰ ਆਨਲਾਈਨ ਰਜਿਸਟਰ ਕੀਤਾ ਹੈ ਜਿਸ ਵਿੱਚ 3800 ਤੋਂ ਵਧੇਰੇ ਮਰਦ ਵੋਟਰ ਅਤੇ 3200 ਤੋਂ ਵਧੇਰੇ ਔਰਤ ਵੋਟਰ ਸ਼ਾਮਿਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਆਨਲਾਈਨ ਇਲੈਕਸ਼ਨ ਕੁਇੱਜ਼ ਮੁਕਾਬਲੇ ਤੋਂ ਬਾਅਦ ਸੂਬਾ ਪੱਧਰੀ ਆਫ਼ਲਾਈਨ ਮੁਕਾਬਲਾ 24 ਜਨਵਰੀ 2025 ਨੂੰ ਲੁਧਿਆਣਾ ਵਿਖੇ ਹੋਵੇਗਾ। ਉਹਨਾਂ ਦੱਸਿਆ ਕਿ ਪਹਿਲੇ ਗੇੜ ਵਿੱਚ ਆਨਲਾਈਨ ਮੁਕਾਬਲੇ ਤਹਿਤ ਜ਼ਿਲ੍ਹਾ ਪੱਧਰ ’ਤੇ ਜੇਤੂਆਂ ਦੀ ਪਹਿਚਾਣ ਕੀਤੀ ਜਾਵੇਗੀ ਅਤੇ ਫਾਈਨਲ ਆਫ਼ਲਾਈਨ ਮੁਕਾਬਲਾ 23 ਜ਼ਿਲ੍ਹਿਆਂ ਦੇ ਜੇਤੂਆਂ ਵਿਚਕਾਰ 24 ਜਨਵਰੀ 2025...
ਸਰਕਾਰੀ ਕੱਨਿਆ ਸਕੂਲ ਕੈਂਪ ਬਟਾਲਾ ਦੀਆਂ ਵਿਦਿਆਰਥਣਾਂ ਨੂੰ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਚੱਲ ਰਹੇ ਟੈਕਨੀਕਲ ਕੋਰਸਾਂ ਦੀ ਜਾਣਕਾਰੀ ਦਿੱਤੀ

ਸਰਕਾਰੀ ਕੱਨਿਆ ਸਕੂਲ ਕੈਂਪ ਬਟਾਲਾ ਦੀਆਂ ਵਿਦਿਆਰਥਣਾਂ ਨੂੰ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਚੱਲ ਰਹੇ ਟੈਕਨੀਕਲ ਕੋਰਸਾਂ ਦੀ ਜਾਣਕਾਰੀ ਦਿੱਤੀ

National, Politics, Punjab, Trending
ਬਟਾਲਾ, 17 ਜਨਵਰੀ (   ) ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਚੱਲ ਰਹੇ ਕੋਰਸਾਂ ਦੀ ਜਾਣਕਾਰੀ ਜਿਆਦਾ ਤੋਂ ਜਿਆਦਾ ਲੋਕਾਂ ਤੱਕ ਪਹੁੰਚਾਉਣ ਲਈ ਕਾਲਜ ਦੇ ਪ੍ਰਿੰਸੀਪਲ ਸ. ਦਵਿੰਦਰ ਸਿੰਘ ਭੱਟੀ ਵੱਲੋਂ ਸੰਸਥਾ ਪੱਧਰ `ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵੱਲੋਂ ਵੱਖ ਵੱਖ ਸਰਕਾਰੀ ਸਕੂਲਾਂ ਦੇ ਕੈਰੀਅਰ ਅਤੇ ਗਾਈਡੈਂਸ ਸੈਲ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਸਰਕਾਰੀ ਕੱਨਿਆ ਸੀਨੀਅਰ ਸੈਕੰਡਰੀ ਸਕੂਲ ਕੈੰਪ ਬਟਾਲਾ ਵਿਖੇ ਪ੍ਰੰਸੀਪਲ ਤਜਿੰਦਰ ਕੌਰ ਦੀ ਯੋਗ ਅਗਵਾਈ ਅਤੇ ਮੈਡਮ ਪ੍ਰਦੀਪ ਕੌਰ ਦੀ ਦੇਖ ਰੇਖ ਹੇਠ ਸੈਮੀਨਾਰ ਲਗਾਇਆ ਗਿਆ । ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਪੋਲੀਟੈਕਨਿਕ ਕਾਲਜ ਤੋਂ  ਇੰਚਾਰਜ ਕੈਮੀਕਲ ਵਿਭਾਗ ਮੈਡਮ ਰੇਖਾ ਅਤੇ ਕਾਲਜ ਦੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਵਿਸ਼ੇਸ਼ ਤੌਰ `ਤੇ ਪਹੁੰਚੇ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਸਬੀਰ ਸਿੰਘ ਅਤੇ ਮੈਡਮ ਰੇਖਾ ਨੇ ਦੱਸਿਆ ਕਿ ਕਾਲਜ ਵਿੱਚ ਮਕੈਨੀਕਲ, ਇਲੈਕਟ੍ਰੀਕਲ, ਸਿਵਲ, ਈ.ਸੀ.ਈ ਅਤੇ ਕੈਮੀਕਲ ਦੇ ਤਿੰਨ ਸਾਲਾ ਡਿਪਲੋਮਾਂ ਕ...
ਫਰਵਰੀ 2025 ਤੱਕ ਮੁਕੰਮਲ ਕੀਤੀ ਜਾਵੇਗੀ ਪਸ਼ੂਧਨ ਗਣਨਾ-ਡਾ. ਰਵੀਕਾਂਤ

ਫਰਵਰੀ 2025 ਤੱਕ ਮੁਕੰਮਲ ਕੀਤੀ ਜਾਵੇਗੀ ਪਸ਼ੂਧਨ ਗਣਨਾ-ਡਾ. ਰਵੀਕਾਂਤ

National, Politics, Punjab, Trending
ਮਾਨਸਾ, 17 ਜਨਵਰੀ : ਪਸ਼ੂ ਪਾਲਣ ਵਿਭਾਗ ਵੱਲੋਂ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ 25 ਨਵੰਬਰ 2024 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਹ ਫਰਵਰੀ 2025 ਤੱਕ ਮੁਕੰਮਲ ਕੀਤੀ ਜਾਣੀ ਹੈ। ਇਸ ਕੰਮ ਲਈ ਜ਼ਿਲ੍ਹਾ ਮਾਨਸਾ ਵਿਖੇ 54 ਗਿਣਤੀਕਾਰ ਅਤੇ 12 ਸੁਪਰਵਾਇਜ਼ਰ ਲਗਾਏ ਗਏ ਹਨ ਜੋ ਘਰ-ਘਰ ਜਾ ਕੇ ਪਸ਼ੂਆਂ ਦੀ ਗਿਣਤੀ ਕਰ ਰਹੇ ਹਨ। ਚੱਲ ਰਹੀ ਇਸ ਪਸ਼ੂਧਨ ਗਣਨਾ ਦਾ ਜਾਇਜ਼ਾ ਲੈਣ ਲਈ ਸੰਯੁਕਤ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਪਰਮਦੀਪ ਵਾਲੀਆ ਅਤੇ ਡਿਪਟੀ ਡਾਇਰੈਕਟਰ ਡਾ. ਰਵੀਕਾਂਤ ਵਿਸ਼ੇਸ਼ ਤੌਰ ’ਤੇ ਮਾਨਸਾ ਪੰਹੁਚੇ। ਸਟਾਫ਼ ਨਾਲ ਮੀਟਿੰਗ ਦੌਰਾਨ ਡਾ. ਰਵੀਕਾਂਤ ਨੇ ਕਿਹਾ ਕਿ ਪਸ਼ੂਧਨ ਗਣਨਾ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਆਮ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਗਣਨਾ ਦੌਰਾਨ ਉਨ੍ਹਾਂ ਦਾ ਸੰਪੂਰਨ ਸਹਿਯੋਗ ਮਿਲ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਸਦਕਾ ਹੀ ਗਣਨਾ ਦਾ ਇਹ ਕੰਮ ਸਹੀ ਢੰਗ ਨਾਲ ਨੇਪਰੇ ਚੜ੍ਹੇਗਾ। ਡਿਪਟੀ ਡਾਇਰੈਕਟਰ ਮਾਨਸਾ ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਹਰ ਤਰ੍ਹਾਂ ਦੇ ਪਸ਼ੂ, ਕੁੱਤੇ, ਮੁਰਗੀਆਂ ਆਦਿ ਦੀ ਨਸਲ ਆਧਾਰਿਤ ਗਿਣਤੀ ਕੀਤੀ ਜਾਣੀ ਹੈ ਅਤੇ ...
ਨਾਮਧਾਰੀ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ – ਕੈਬਨਿਟ ਮੰਤਰੀ ਅਮਨ ਅਰੋੜਾ

ਨਾਮਧਾਰੀ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ – ਕੈਬਨਿਟ ਮੰਤਰੀ ਅਮਨ ਅਰੋੜਾ

National, Politics, Punjab, Trending
ਮਾਲੇਰਕੋਟਲਾ, 17 ਜਨਵਰੀ (000) – " ਦੇਸ਼ ਦੀ ਆਜ਼ਾਦੀ, ਧਰਮ ਅਤੇ ਗਊ ਰੱਖਿਆ ਲਈ ਨਾਮਧਾਰੀ ਸੰਪਰਦਾ ਦੇ ਆਗੂਆਂ ਅਤੇ ਪੈਰੋਕਾਰਾਂ ਨੇ ਬਹੁਤ ਹੀ ਦਲੇਰੀ ਅਤੇ ਤਿਆਗ ਦੀ ਭਾਵਨਾ ਨਾਲ ਮਿਸਾਲੀ ਕੰਮ ਕੀਤਾ। ਇਸ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ।" ਇਹ ਵਿਚਾਰ ਸ਼੍ਰੀ ਅਮਨ ਅਰੋੜਾ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ. ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ,ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਅਤੇ ਛਪਾਈ ਤੇ ਸਟੇਸ਼ਨਰੀ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਸੰਬੰਧੀ ਮਨਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।ਉਹਨਾਂ ਤੋਂ ਇਲਾਵਾ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਵੀ ਸੰਬੋਧਨ ਕੀਤਾ। ਸ਼੍ਰੀ ਅਰੋੜਾ ਨੇ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ,...
ਮਾਣਯੋਗ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਟੋਭਿਆਂ ‘ਤੇ ਕੀਤੇ ਨਜਾਇਜ਼ ਕਬਜ਼ੇ ਹਟਾਉਣ ਲਈ ਕੀਤੀ ਕਾਰਵਾਈ-ਕਾਰਜ ਸਾਧਕ ਅਫਸਰ

ਮਾਣਯੋਗ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਟੋਭਿਆਂ ‘ਤੇ ਕੀਤੇ ਨਜਾਇਜ਼ ਕਬਜ਼ੇ ਹਟਾਉਣ ਲਈ ਕੀਤੀ ਕਾਰਵਾਈ-ਕਾਰਜ ਸਾਧਕ ਅਫਸਰ

National, Politics, Punjab, Trending
ਖਮਾਣੋਂ/ ਫ਼ਤਹਿਗੜ੍ਹ ਸਾਹਿਬ, 17 ਜਨਵਰੀ: ਖਮਾਣੋਂ ਕਲਾਂ ਵਿਖੇ ਦੋ ਟੋਭਿਆਂ ਦੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਹਟਵਾਉਣ ਸਬੰਧੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਇੱਕ ਜਨਹਿੱਤ ਪਟੀਸ਼ਨ ਸਬੰਧੀ ਦਿੱਤੇ ਗਏ ਆਦੇਸ਼ਾਂ ਅਨੁਸਾਰ ਹੀ ਕਾਰਵਾਈ ਕੀਤੀ ਗਈ ਹੈ। ਇਹ ਜਾਣਕਾਰੀ ਨਗਰ ਪੰਚਾਇਤ, ਖਮਾਣੋਂ ਦੇ ਕਾਰਜ ਸਾਧਕ ਅਫਸਰ ਸ. ਸੁਖਦੇਵ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਵੱਲੋਂ ਵਧੀਕ ਮੁੱਖ ਸਕੱਤਰ, ਸਥਾਨਕ ਸਰਕਾਰਾਂ ਨੂੰ  ਟੋਭਿਆਂ 'ਤੇ ਕੀਤੇ ਗਏ ਨਜਾਇਜ਼ ਕਬਜ਼ੇ ਨੂੰ ਹਟਵਾ ਕੇ ਰਿਪੋਰਟ ਦੇਣ ਸਬੰਧੀ ਆਦੇਸ਼ ਦਿੱਤੇ ਗਏ ਸਨ, ਜਿਸ ਅਨੁਸਾਰ ਇਹ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਣਯੋਗ ਕੋਰਟ ਵੱਲੋਂ 21 ਜਨਵਰੀ ਨੂੰ ਸਟੇਟਸ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ ਜਿਸ ਕਾਰਨ ਨਗਰ ਕੌਂਸਲ ਵੱਲੋਂ ਕਾਰਵਾਈ ਕੀਤੀ ਗਈ। ਕਾਰਜ ਸਾਧਕ ਅਫਸਰ ਨੇ ਕਿਹਾ ਕਿ ਸਰਕਾਰੀ ਜ਼ਮੀਨਾਂ 'ਤੇ ਕੀਤੇ ਗਏ ਨਜਾਇਜ਼ ਕਬਜ਼ੇ ਹਟਵਾਉਣ ਸਬੰਧੀ ਨਗਰ ਪੰਚਾਇਤ ਵੱਲੋਂ ਸਮੇਂ-ਸਮੇਂ ਸਿਰ ਬਣਦੀ ਕਾਰਵਾਈ ਕੀਤੀ ਜਾਂਦੀ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਜ਼ਮੀਨਾਂ 'ਤੇ ਗੈਰ ਕਾਨੂੰਨ...