ਪੰਜਾਬ ਸਰਕਾਰ ਨੇ ਨਹਿਰਾਂ ਦੀ ਲਾਈਨਿੰਗ, ਮੁਰੰਮਤ ਅਤੇ ਖਾਲ਼ਿਆਂ ਦੀ ਬਹਾਲੀ ਸਣੇ ਪਿਛਲੇ ਸਾਲ 2100 ਕਰੋੜ ਰੁਪਏ ਦੇ ਪ੍ਰਾਜੈਕਟ ਕੀਤੇ ਸ਼ੁਰੂ – ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 17 ਜਨਵਰੀ ( ) - ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਪਾਣੀ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਪਾਣੀ ਦੀ ਸਮਾਨ ਵੰਡ ਯਕੀਨੀ ਬਣਾਉਣ ਲਈ ਬੇਮਿਸਾਲ ਮੀਲ ਪੱਥਰ ਹਾਸਲ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਹੈ ਕਿ ਜਲ ਸਰੋਤ ਵਿਭਾਗ ਵੱਲੋਂ ਪਿਛਲੇ ਸਾਲ ਦੇ ਅੰਤ ਤੱਕ 2100 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਨੂੰ ਸਫ਼ਲਤਾਪੂਰਵਕ ਲਾਗੂ ਕਰਕੇ ਇੱਕ ਇਤਿਹਾਸਕ ਪ੍ਰਾਪਤੀ ਕੀਤੀ ਹੈ, ਜਿਸ ਵਿੱਚ ਨਹਿਰਾਂ ਦੀ ਵਿਆਪਕ ਲਾਈਨਿੰਗ, ਮੁਰੰਮਤ ਅਤੇ ਖਾਲ਼ਿਆਂ ਨੂੰ ਸੁਰਜੀਤ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸਥਾਰਤ ਕਾਰਜਾਂ ਨਾਲ ਪਾਣੀ ਦੀ ਸਮਾਨ ਵੰਡ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਟੇਲਾਂ ਤੱਕ ਕਿਸਾਨਾਂ ਵਾਸਤੇ ਪਾਣੀ ਉਪਲਬਧ ਕਰਵਾ ਕੇ ਮਹੱਤਵਪੂਰਨ ਸੁਧਾਰ ਕੀਤਾ ਗਿਆ ਹੈ।
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਭ ਤੋਂ ਮਹੱਤਵਪੂਰਨ ਪ੍ਰਾਪਤੀਆਂ ਵਿੱਚ...








