Wednesday, September 16
Shadow

National

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਵਾਹਰ ਨਿਵੋਦਿਆ ਵਿਦਿਆਲਯ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਲਾਗੂ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਵਾਹਰ ਨਿਵੋਦਿਆ ਵਿਦਿਆਲਯ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਲਾਗੂ

National, Politics, Punjab, Trending
ਫ਼ਿਰੋਜ਼ਪੁਰ, 17 ਜਨਵਰੀ 2025: ਵਧੀਕ ਜ਼ਿਲ੍ਹਾ ਮੈਜਿਸਟਰੇਟ, ਫ਼ਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ, ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਵਾਹਰ ਨਿਵੋਦਿਆ ਵਿਦਿਆਲਯ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਦਾਇਰੇ ਵਿੱਚ ਮਿਤੀ 18-01-2025 ਨੂੰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.), ਫ਼ਿਰੋਜ਼ਪੁਰ ਵੱਲੋ ਸੂਚਿਤ ਕੀਤਾ ਗਿਆ ਹੈ ਕਿ ਜਵਾਹਰ ਨਿਵੋਦਿਆ ਵਿਦਿਆਲਯ ਪ੍ਰੀਖਿਆ 18-01-2025 ਨੂੰ ਕਰਵਾਈ ਜਾ ਰਹੀ ਹੈ ਜਿਸ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕੁੱਲ 9 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸਰੁੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕੇਂਦਰਾਂ ਦੇ 100 ਮੀਟਰ ਦਾਇਰੇ ਵਿੱਚ ਧਾਰਾ 163 ਲਗਾਉਣ ਲਈ ਬੇਨਤੀ ਕੀਤੀ ਗਈ ਹੈ। ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਿਰੋਜ਼ਪੁਰ, ਸਰਕਾਰੀ ਸੀਨੀ...
ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹੇ ਦੇ 1,78,865 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ

ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹੇ ਦੇ 1,78,865 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ

National, Politics, Punjab, Trending
ਤਰਨ ਤਾਰਨ 17 ਜਨਵਰੀ(    ) ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਦਸੰਬਰ , 2024 ਦੌਰਾਨ ਜ਼ਿਲਾ ਤਰਨਤਾਰਨ ਦੇ 1,78,865 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਨੇ ਦੱਸਿਆ ਕਿ ਪੈਨਸ਼ਨ ਸਕੀਮਾਂ ਤਹਿਤ ਸਹਾਇਤਾ ਰਾਸ਼ੀ ਦਾ ਭੁਗਤਾਨ ਆੱਨਲਾਈਨ ਅਦਾਇਗੀ ਰਾਹੀਂ ਸਿੱਧਾ ਯੋਗ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਪੈਨਸ਼ਨ ਸਕੀਮਾਂ ਅਧੀਨ ਮਹੀਨਾ ਦਸੰਬਰ, 2024 ਦੀ ਪੈਨਸ਼ਨ ਰਾਸ਼ੀ ਤਹਿਤ ਬੁਢਾਪਾ ਪੈਨਸ਼ਨ ਦੇ 1,20,841 ਲਾਭਪਾਤਰੀਆਂ ਨੂੰ 18 ਕਰੋੜ 12 ਲੱਖ 61 ਹਜ਼ਾਰ 500 ਰੁਪਏ, ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਤਹਿਤ 30,226 ਲਾਭਪਾਤਰੀਆਂ ਨੂੰ 04 ਕਰੋੜ 53 ਲੱਖ 39 ਹਜ਼ਾਰ  ਰੁਪਏ ਅਤੇ 13897 ਆਸ਼ਰਿਤ ਬੱਚਿਆਂ ਨੂੰ 02 ਕਰੋੜ 08 ਲੱਖ 45 ਹਜ਼ਾਰ 500 ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ 13,901 ਦਿਵਿਆਂਗਜਨ ਪੈਨਸ਼ਰਾਂ ਨੂੰ 2 ਕਰੋੜ 08 ਲੱਖ 51 ਹਜ਼ਾਰ 500 ਰੁਪਏ ਦੀ ਰਾਸ਼...
ਵਿਧਾਇਕ ਸ਼ੈਰੀ ਕਲਸੀ ਨੇ ਮਰੀਜ਼ਾਂ ਦੀ ਸਹੂਲਤ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਕੀਤਾ ਉਦਘਾਟਨ

ਵਿਧਾਇਕ ਸ਼ੈਰੀ ਕਲਸੀ ਨੇ ਮਰੀਜ਼ਾਂ ਦੀ ਸਹੂਲਤ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਕੀਤਾ ਉਦਘਾਟਨ

National, Politics, Punjab, Trending
ਬਟਾਲਾ, 17 ਜਨਵਰੀ (    ) ਹਲਕਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਵਲੋਂ ਮਰੀਜਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ ਨੂੰ ਹੋਰ ਵਧੀਆਂ ਸਿਹਤ ਸੇਵਾਵਾਂ ਦੇਣ ਲਈ ਉਹ ਲਗਾਤਾਰ ਉਪਰਾਲੇ ਕਰ ਰਹੇ ਹਨ ਅਤੇ ਸਥਾਨਕ ਸਿਵਲ ਹਸਪਤਾਲ ਬਟਾਲਾ ਵਿਖੇ ਮਰੀਜਾਂ ਨੂੰ ਅਤਿ ਆਧੁਨਿਕ ਸਿਹਤ ਸਹੂਲਤਾਂ ਪੁਜਦਾ ਕੀਤੀਆਂ ਜਾ ਰਹੀਆਂ ਹਨ। ਉਨਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਵਿਖੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕਾਂ ਵਿੱਚ ਸੁਚਾਰੂ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਉਹ ਲਗਾਤਰ ਡਾਕਟਰਾਂ ਨਾਲ ਮੀਟਿੰਗ ਕਰਕੇ ਉਨਾਂ ਕੋਲੋ ਮਰੀਜਾਂ ਲਈ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਸਬੰਧੀ ਜਾਣਕਾਰੀ ਹਾਸਲ ਕਰਦੇ ਹਨ। ਉਨਾਂ ਦੁਹਰਾਇਆ ਕਿ ਉਹ ਹਲਕਾ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜਰ ਹਨ ਅਤੇ ਹਲਕੇ ਅ...
ਸੜਕ ਸੁਰੱਖਿਆ ਸਬੰਧੀ ਟਰੱਕ ਯੂਨੀਅਨ ਸਰਹਿੰਦ ਵਿਖੇ ਜਾਗਰੂਕ ਪ੍ਰੋਗਰਾਮ

ਸੜਕ ਸੁਰੱਖਿਆ ਸਬੰਧੀ ਟਰੱਕ ਯੂਨੀਅਨ ਸਰਹਿੰਦ ਵਿਖੇ ਜਾਗਰੂਕ ਪ੍ਰੋਗਰਾਮ

National, Politics, Punjab, Trending
ਫ਼ਤਹਿਗੜ੍ਹ ਸਾਹਿਬ, 17 ਜਨਵਰੀ:-                 ਪੰਜਾਬ ਸਰਕਾਰ ਵੱਲੋਂ 31 ਜਨਵਰੀ ਤੱਕ ਸੂਬੇ ਭਰ ਵਿੱਚ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਨਿਰਦੇਸ਼ਾਂ ਅਨੁਸਾਰ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਟਰੱਕ ਯੂਨੀਅਨ ਸਰਹਿੰਦ ਵਿਖੇ ਵਾਹਨ ਚਾਲਕਾਂ ਤੇ ਆਮ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਧੁੰਦ ਦੇ ਮੌਸਮ ਨੂੰ ਵੇਖਦੇ ਹੋਏ ਵਾਹਨਾਂ ਪਿੱਛੇ ਰਿਫਲੈਕਟਰ ਟੇਪਾਂ ਵੀ ਲਗਾਈਆਂ ਗਈਆਂ।                 ਇਸ ਮੌਕੇ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫਸਰ ਪਰਦੀਪ ਸਿੰਘ ਨੇ ਕਿਹਾ ਕਿ ਦਿਨੋਂ ਦਿਨ ਵੱਧ ਰਹੇ ਸੜਕੀ ਹਾਦਸੇ ਇੱਕ ਗੰਭੀਰ ਸਮੱਸਿਆ ਵਜੋਂ ਸਾਹਮਣੇ ਆ ਰਹੇ ਹਨ, ਜਿਨ੍ਹਾਂ ਨੂੰ ਰੋਕਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਵਾਹਨ ਚਾਲਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਜੋ ਕਿ ਦੁਰਘਟਨਾ ਦਾ ਕਾਰਨ ਬਣ ਜਾਂਦੀ ਹੈ ਅਤੇ ਕਿਸੇ ਇੱਕ ਵਿਅਕਤੀ ਵੱਲੋਂ ਕੀਤੀ ਗਈ ਗਲਤੀ ਦੀ ਸਜ਼ਾ ਕਈ ਹੋਰਨਾਂ ਲੋਕਾਂ ਨੂੰ ਵੀ ਭੁਗਤ...
ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਵਿੰਗਸ ਪ੍ਰੋਜੈਕਟ ਨੂੰ ਦਿੱਤਾ 1 ਲੱਖ 51 ਹਜ਼ਾਰ ਰੁਪਏ ਦਾ ਯੋਗਦਾਨ

ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਵਿੰਗਸ ਪ੍ਰੋਜੈਕਟ ਨੂੰ ਦਿੱਤਾ 1 ਲੱਖ 51 ਹਜ਼ਾਰ ਰੁਪਏ ਦਾ ਯੋਗਦਾਨ

National, Politics, Punjab, Trending
- ਸਕੂਲ ֹ’ਚ ਕਰਵਾਏ ਗਏ ਚੈਰਿਟੀ ਸ਼ੋਅ ਵਿਚ ਇਕੱਤਰ ਕਪੜੇ ਤੇ ਸਟੇਸ਼ਨੀ ਵੀ ਰੈਡ ਕਰਾਸ ਸੁਸਾਇਟੀ ਨੂੰ ਸੌਂਪੀ ਹੁਸ਼ਿਆਰਪੁਰ, 16 ਜਨਵਰੀ: ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਸੰਜੀਵ ਵਾਸਲ ਅਤੇ ਸੀ.ਈ.ਓ ਰਾਘਵ ਵਾਸਲ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਸਪੈਸ਼ਲ ਬੱਚਿਆਂ ਦੇ ਪ੍ਰੋਜੈਕਟ ਵਿੰਗਸ ਦੇ ਲਈ 1 ਲੱਖ 51 ਹਜ਼ਾਰ ਰੁਪਏ ਦਾ ਯੋਗਦਾਨ ਦਿੰਦੇ ਹੋਏ ਚੈਕ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਕੋਮਲ ਮਿੱਤਲ ਨੂੰ ਸੌਂਪਿਆ। ਇਸ ਦੌਰਾਨ ਉਨ੍ਹਾਂ ਨੇ ਸਕੂਲ ਵਿਚ ਕਰਵਾਏ ਗਏ ਚੈਰਿਟੀ ਸ਼ੋਅ ਵਿਚ ਇਕੱਤਰ ਕਪੜੇ ਅਤੇ ਸਟੇਸ਼ਨਰੀ ਵੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਸੌਂਪੀ। ਡਿਪਟੀ ਕਮਿਸ਼ਨਰ ਨੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਪੂਰੀ ਮੈਨੇਜਮੈਂਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਵਿੱਦਿਅਕ ਗਤੀਵਿਧੀਆਂ ਤੋਂ ਇਲਾਵਾ ਉਨ੍ਹਾਂ ਵਿਚ ਸਮਾਜ ਭਲਾਈ ਦੇ ਗੁਣ ਵੀ ਪੈਦਾ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੀ ਹਮਦਰਦੀ ਅਤੇ ਦਿਆਲਤਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਹੋਰ ਸਕੂਲਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਸਕੂਲਾਂ ਵਿਚ ਵੀ ਇਸ ਤਰ੍ਹਾਂ ਦੇ ਈ...
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

National, Politics, Punjab, Trending
ਅੰਮ੍ਰਿਤਸਰ 16 ਜਨਵਰੀ 2025-- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਬਤੌਰ ਡਿਊਟੀ ਮੈਜਿਸਟ੍ਰੇਟ ਸ਼੍ਰੀ ਜਗਬੀਰ ਸਿੰਘ ਉੱਪ-ਮੰਡਲ ਇੰਜੀਨੀਅਰ (ਜਸ), ਏਡੀਏ, ਅੰਮ੍ਰਿਤਸਰ ਅਤੇ ਥਾਣਾ ਕੱਥੂਨੰਗਲ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ਉੱਪਰ ਪਿੰਡ ਪਾਖਰਪੁਰਾ ਅਤੇ ਪਿੰਡ ਕੱਥੂਨੰਗਲ ਵਿਖੇ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਜ਼ਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਅਨੁਸਾਰ ਪਿੰਡ ਪਾਖਰਪੁਰਾ ਅਤੇ ਪਿੰਡ ਕੱਥੂਨੰਗਲ ਵਿਖੇ ਵਿਕਸਿਤ ਕੀਤੀ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰ...
ਵਧੀਕ ਡਿਪਟੀ ਕਮਿਸ਼ਨਰ ਨੇ ਫਰੀਦਕੋਟ ਅਤੇ ਜੈਤੋ ਵਿਖੇ  ਕੂੜਾ ਕਰਕਟ ਲਈ ਬਣੇ ਪ੍ਰੋਸੈਸਿੰਗ ਪਲਾਂਟ ਦਾ ਕੀਤਾ ਦੌਰਾ

ਵਧੀਕ ਡਿਪਟੀ ਕਮਿਸ਼ਨਰ ਨੇ ਫਰੀਦਕੋਟ ਅਤੇ ਜੈਤੋ ਵਿਖੇ ਕੂੜਾ ਕਰਕਟ ਲਈ ਬਣੇ ਪ੍ਰੋਸੈਸਿੰਗ ਪਲਾਂਟ ਦਾ ਕੀਤਾ ਦੌਰਾ

National, Politics, Punjab, Trending
ਫ਼ਰੀਦਕੋਟ 16 ਜਨਵਰੀ,2025 ਵਧੀਕ ਡਿਪਟੀ ਕਮਿਸ਼ਨਰ, ਫਰੀਦਕੋਟ ਸ੍ਰੀ ਉਜਸਵੀ ਅਲੰਕਾਰ ਨੇ ਫਰੀਦਕੋਟ ਅਤੇ ਜੈਤੋ ਵਿਖੇ ਕੀਤੇ ਗਏ ਦੌਰੇ ਦੌਰਾਨ ਸ਼ਹਿਰ ਵਿੱਚੋ ਇਕੱਠੇ ਕੀਤੇ ਗਏ ਕੂੜਾ ਕਰਕਟ ਨੂੰ ਪ੍ਰੋਸੈਸਿੰਗ ਪਲਾਂਟ ਵਿੱਚ ਹੋ ਰਹੇ ਸੈਗਰੀਗੇਸ਼ਨ ਨੂੰ ਚੈੱਕ ਕੀਤਾ । ਇਸ ਮੌਕੇ ਸ੍ਰੀ ਅੰਮ੍ਰਿਤ ਲਾਲ, ਕਾਰਜ ਸਾਧਕ ਅਫਸਰ, ਫਰੀਦਕੋਟ/ਜੈਤੋ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਉਨ੍ਹਾਂ ਨਗਰ ਕੌਂਸਲ ਦੇ ਸਟਾਫ ਨੂੰ ਹਦਾਇਤ ਕੀਤੀ ਕਿ ਬੇਲਿੰਗ ਕੀਤੇ ਜਾ ਰਹੇ ਪਲਾਸਟਿਕ ਨੂੰ ਸਬੰਧਤ ਖਰੀਦਦਾਰ ਏਜੰਸੀ ਨੂੰ ਤੁਰੰਤ ਚੁਕਵਾਇਆ ਜਾਵੇ ਅਤੇ ਗਿੱਲੇ ਕੂੜੇ ਤੋ ਪੈਦਾ ਹੋਈ ਖਾਦ ਨੂੰ ਨਰਸਰੀਆਂ ਅਤੇ ਹੋਰ ਕਿਸਾਨਾਂ ਨੂੰ ਜਲਦੀ ਵੇਚਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਵਿੱਚ ਕਿਸੇ ਵੀ ਨਾਲੇ ਨੂੰ ਖੁੱਲਾ ਨਾ ਛੱਡਿਆ ਜਾਵੇ ਉਨ੍ਹਾਂ ਨੂੰ ਢੱਕਣ ਦਾ ਪ੍ਰਬੰਧ ਮੁਕੰਮਲ ਕੀਤਾ ਜਾਵੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਵਿੱਚ ਜਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ। ਇਸ ਤੋਂ ਇਲਾਵਾ ਉਨ੍ਹਾਂ ਸੜਕਾਂ ਅਤੇ ਗਲੀਆਂ ਦੇ ਦੋਹਾਂ ਪਾਸੋੇ ਖਾਲੀ ਪਈ ਜਗ੍ਹਾ ਤੇ ਗਰੀਨ ਬੈਲਟ ਬਣਾਉਣ ...
ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ ‘ਤੇ ਚਲਾਈ ਤਲਾਸ਼ੀ ਮੁਹਿੰਮ; 173 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ ‘ਤੇ ਚਲਾਈ ਤਲਾਸ਼ੀ ਮੁਹਿੰਮ; 173 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ

National, Politics, Punjab, Trending
ਚੰਡੀਗੜ੍ਹ, 16 ਜਨਵਰੀ: ਗਣਤੰਤਰ ਦਿਵਸ-2025 ਤੋਂ ਪਹਿਲਾਂ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਇਸਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਸਨਿਫਰ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ 'ਤੇ ਆਉਣ-ਜਾਣ ਵਾਲੇ ਵਿਅਕਤੀਆਂ ਦੀ ਤਲਾਸ਼ੀ ਕੀਤੀ। ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਆਪ੍ਰੇਸ਼ਨ ਤਹਿਤ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਲਈ ਹਰੇਕ ਰੇਲਵੇ ਸਟੇਸ਼ਨ 'ਤੇ ਘੱਟੋ-ਘੱਟ ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ...
ਸਾਈਬਰ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰੇਗੀ ਪੰਜਾਬ ਸਰਕਾਰ: ਅਮਨ ਅਰੋੜਾ

ਸਾਈਬਰ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰੇਗੀ ਪੰਜਾਬ ਸਰਕਾਰ: ਅਮਨ ਅਰੋੜਾ

National, Politics, Punjab, Trending
ਚੰਡੀਗੜ੍ਹ, 16 ਜਨਵਰੀ: ਸੂਬੇ ਦੇ ਡਿਜੀਟਲ ਖੇਤਰ ਵਿੱਚ ਆਧੁਨਿਕ ਰੱਖਿਆ ਪ੍ਰਣਾਲੀਆਂ ਨੂੰ ਸ਼ਾਮਲ ਕਰਕੇ ਸੂਬੇ ਦੇ ਸਾਈਬਰ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਨੇ ਰਾਜ ਸਰਕਾਰ ਦੀਆਂ ਵੱਖ-ਵੱਖ ਐਪਲੀਕੇਸ਼ਨਾਂ ਅਤੇ ਵੈੱਬਸਾਈਟਾਂ ਸਮੇਤ ਆਈ.ਟੀ.  ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਸਕਿਉਰਿਟੀ ਆਪਰੇਸ਼ਨ ਸੈਂਟਰ (ਐਸ.ਓ.ਸੀ.) ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਹ ਅਹਿਮ ਫੈਸਲਾ ਅੱਜ ਇਥੇ ਮੈਗਸੀਪਾ ਵਿਖੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਈ-ਗਵਰਨੈਂਸ ਸੋਸਾਇਟੀ  ਦੇ ਬੋਰਡ ਆਫ਼ ਗਵਰਨਰਜ਼ ਦੀ ਹੋਈ 19ਵੀਂ ਮੀਟਿੰਗ ਵਿੱਚ ਲਿਆ ਗਿਆ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 42.07 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਜਾਣ ਵਾਲੇ ਐਸ.ਓ.ਸੀ. ਦੇ ਕਾਰਜਸ਼ੀਲ ਹੋਣ ਨਾਲ ਪੰਜਾਬ ਉੱਚ ਪੱਧਰੀ ਸਾਈਬਰ ਸੁਰੱਖਿਆ ਸਮਰੱਥਾਵਾਂ ਵਾਲੇ ਉੱਤਰੀ ਭਾਰਤ ਦੇ ਮੋਹਰੀ ਰਾਜਾਂ ਵਿੱਚੋਂ ਇੱਕ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਡਿਜੀਟਲ ਯੁੱਗ ਵਿੱਚ ਸਾਈਬਰ ਖਤਰੇ ਵਧੇਰੇ  ਅਤੇ ਵਿਆਪਕ ਹੁੰਦੇ ਜਾ ਰਹੇ ਹਨ, ਇਸ ਲਈ ਸੂ...
ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, National, Politics, Punjab, Trending
ਚੰਡੀਗੜ੍ਹ 16 ਜਨਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ 'ਤੇ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਰਮਜੀਤ ਸਿੰਘ ਵਾਸੀ ਪਿੰਡ ਟਹਿਣਾ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਨੇ ਆਪਣੀ ਮਾਂ ਦੇ ਨਾਮ 'ਤੇ ਪਿੰਡ ਟਹਿਣਾ ਵਿਖੇ ਜ਼ਮੀਨ ਖ਼ਰੀਦੀ ਹੈ ਅਤੇ ਇਸ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਲਿਖਵਾਉਣ ਲਈ ਉਹ ਉਕਤ ਜਾਣਕਾਰ ਵਸੀਕਾ ਨਵੀਸ ਨੂੰ ਮਿਲਿਆ, ਜਿਸਨੇ ਇਹ ਰਜਿਸਟਰੀ ਕਰਵਾਉਣ ਲਈ ਤਹਿਸੀਲ ਦੇ ਅਧਿਕਾਰੀ/ਕਰਮਚਾਰੀਆਂ ਨੂੰ ਪੈਸੇ ਦੇਣ ਦੀ ਗੱਲ ਆਖ ਕੇ 20000 ਰੁਪਏ ਰਿਸ...