Wednesday, September 16
Shadow

National

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ: ਡਾ. ਬਲਜੀਤ ਕੌਰ

National, Politics, Punjab, Trending
ਚੰਡੀਗੜ੍ਹ, 16 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਈਟ ਆਫ ਪਰਸਨਜ਼ ਵਿਦ ਡਿਸਏਬਿਲਟੀ (ਆਰ.ਪੀ.ਡਬਲਿਊ.ਡੀ) ਐਕਟ, 2016 ਦੀ ਧਾਰਾ-23 ਦੇ ਅਧੀਨ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਅਫਸਰ ਨਿਯੁਕਤ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਦਿਵਿਆਂਗਜਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਢੁਕਵਾਂ ਨਿਪਟਾਰਾ ਕਰਨ ਲਈ ਸਮੂਹ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਯੂਨੀਵਰਸਿਟੀਆਂ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਅਮਲਾ ਪੱਧਰ ਤੇ ਸ਼ਿਕਾਇਤ ਨਿਵਾਰਣ ਅਫਸਰ ਨਿਯੁਕਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਮੰਤਰੀ ਨੇ ਦੱਸਿਆ ਕਿ ਨਿਯੁਕਤ ਸ਼ਿਕਾਇਤ ਨ...
10000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਨਿੱਜੀ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

10000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਨਿੱਜੀ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

National, Politics, Punjab, Trending
ਚੰਡੀਗੜ੍ਹ 16 ਜਨਵਰੀ :  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ ) ਨੂੰ ਇੱਕ ਪੀਸੀਐਮਐਸ ਡਾਕਟਰ ਦੇ ਨਾਮ ’ਤੇ 10,000 ਰੁਪਏ  ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਇਹ ਕੇਸ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਮੱਲਾਂਵਾਲਾ ਖਾਸ ਦੇ ਵਸਨੀਕ ਲੋਕੇਸ਼ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ ਆਪਣੀ ਰਿਸ਼ਤੇਦਾਰ ਲਈ ਅਪੰਗਤਾ ਸਰਟੀਫਿਕੇਟ ਜਾਰੀ ਕਰਨ ਲਈ ਸਿਵਲ ਸਰਜਨ ਜਲੰਧਰ ਦੇ ਦਫ਼ਤਰ ਵਿੱਚ ਇੱਕ ਆਰਥੋਪੀਡਿਕਸ ਮਾਹਰ ਕੋਲ ਪਹੁੰਚ ਕੀਤੀ ਸੀ ਪਰ ਈ-ਟਰਾਈਸਾਈਕਲ ਖਰੀਦਣ ਲਈ ਉਹ ਲੋੜੀਂਦੀ ਅਪੰਗਤਾ ਫੀਸਦ ਪ੍ਰਾਪਤ ਨਹੀਂ ਸੀ ਕਰ ਸਕੀ। ਬਾਅਦ ਵਿੱਚ ਸਬੰਧਤ ਡਾਕਟਰ ਵੱ...
ਸੜਕ ਸੁਰੱਖਿਆ ਮਹੀਨਾ: ਸੜਕ ਸੁਰੱਖਿਆ ਨੂੰ ਹਮੇਸ਼ਾ ਤਰਜ਼ੀਹ ਦਿੱਤੀ ਜਾਵੇ: ਡਿਪਟੀ ਕਮਿਸ਼ਨਰ

ਸੜਕ ਸੁਰੱਖਿਆ ਮਹੀਨਾ: ਸੜਕ ਸੁਰੱਖਿਆ ਨੂੰ ਹਮੇਸ਼ਾ ਤਰਜ਼ੀਹ ਦਿੱਤੀ ਜਾਵੇ: ਡਿਪਟੀ ਕਮਿਸ਼ਨਰ

National, Politics, Punjab, Trending
ਹੁਸ਼ਿਆਰਪੁਰ, 16 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਸੜਕ ਸੁਰੱਖਿਆ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਲੋਕਾਂ ਨੂੰ ਸੰਦੇਸ਼ ਦਿੱਤਾ ਕਿ ਹਾਦਸਿਆਂ ਦੀ ਰੋਕਥਾਮ ਲਈ ਸੜਕ ਸੁਰੱਖਿਆ ਨੂੰ ਹਮੇਸ਼ਾ ਤਰਜ਼ੀਹ ਦਿੱਤੀ ਜਾਵੇ। ਸੜਕ ਸੁਰੱਖਿਆ ਮਹੀਨਾ ਸਬੰਧੀ ਕੀਤੀ ਮੀਟਿੰਗ ਦੌਰਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਆਵਾਜਾਈ ਦੌਰਾਨ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਮੁਕੰਮਲ ਪਾਲਣਾ ਨਾਲ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ ਜਿਸ ਲਈ ਲੋਕਾਂ ਦਾ ਸਹਿਯੋਗ ਅਤੇ ਨਿਯਮਾਂ ਦੀ ਪਾਲਣਾ ਅਤਿ ਅਹਿਮ ਹੈ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਬਾਰੇ ਸਾਰਿਆਂ ਨੂੰ ਜਾਗਰੂਕ ਅਤੇ ਸਿੱਖਿਅਤ ਹੋਣਾ ਚਾਹੀਦਾ ਹੈ ਤਾਂ ਜੋ ਸੜਕੀ ਆਵਾਜਾਈ ਪੂਰੀ ਤਰ੍ਹਾਂ ਸੁਰੱਖਿਅਤ ਰਹੇ। ਉਨ੍ਹਾਂ ਕਿਹਾ ਕਿ ਜਨਵਰੀ 2025 ਨੂੰ ਸੜਕ ਸੁਰੱਖਿਆ ਮਹੀਨੇ ਵਜੋਂ ਮਨਾਉਣ ਦੀ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਤਹਿਤ ਸੜਕੀ ਹਾਦਸਿਆਂ ਨੂੰ ਰੋਕਣ ਲਈ ਸੜਕ ਸੁਰੱਖਿਆ ਨੂੰ ਲੋਕ ਲਹਿਰ ਬਣਾਉਣ ਦ...
ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਸਬੰਧੀ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਸਬੰਧੀ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

National, Politics, Punjab, Trending
ਮਾਨਸਾ, 16 ਜਨਵਰੀ : ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ 76ਵੇਂ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਸਮਾਰੋਹ ਦੇ ਸਮੁੱਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਅਤੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਰਿਹਰਸਲ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਲਈ ਹਰ ਪੱਖੋਂ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮੁਕੰਮਲ ਡਰੈਸ ਰਿਹਰਸਲ 24 ਜਨਵਰੀ ਨੂੰ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਸਮਾਗਮ ਵਾਲੀ ਥਾਂ ’ਤੇ ਸਾਫ਼-ਸਫ਼ਾਈ ਅਤੇ ਢੁਕਵੀਂ ਸੁੰਦਰਤਾ ਤੇ ਸਜਾਵਟ ਨੂੰ ਵੀ ਤਵ...
ਭਰਤਗੜ੍ਹ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਟੀਕਾਕਰਣ ਅਤੇ ਜਾਗਰੂਕਤਾ ਕੈਂਪ ਦਾ ਸਫਲ ਆਯੋਜਨ

ਭਰਤਗੜ੍ਹ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਟੀਕਾਕਰਣ ਅਤੇ ਜਾਗਰੂਕਤਾ ਕੈਂਪ ਦਾ ਸਫਲ ਆਯੋਜਨ

National, Politics, Punjab, Trending
ਭਰਤਗੜ 16 ਜਨਵਰੀ () ਸੀਨੀਅਰ ਮੈਡੀਕਲ ਅਫਸਰ  ਡਾ. ਆਨੰਦ ਘਈ ਦੀ ਅਗਵਾਈ ਵਿੱਚ ਭਰਤਗੜ੍ਹ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਟੀਕਾਕਰਣ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਟੀਕਾਕਰਣ ਦੇ ਨਾਲ-ਨਾਲ ਪਰਿਵਾਰ ਨਿਯੋਜਨ, ਐਚ.ਆਈ.ਵੀ/ਏਡਸ ਕੰਟਰੋਲ ਪ੍ਰੋਗਰਾਮ, ਰਾਸ਼ਟਰੀ ਡਾਇਰੀਆ ਕੰਟਰੋਲ ਪ੍ਰੋਗਰਾਮ ਅਤੇ ਜਨਨੀ ਸੁਰੱਖਿਆ ਯੋਜਨਾ ਬਾਰੇ ਵੀ ਜਾਗਰੂਕਤਾ ਮੁਹਿੰਮ ਚਲਾਈ ਗਈ। ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਜਾਣਕਾਰੀ ਦਿੱਤੀ ਕਿ ਇਹ ਪ੍ਰੋਗਰਾਮ ਲੋਕਾਂ ਦੇ ਜੀਵਨ ਦੀ ਗੁਣਵੱਤਾ ਵਿੱਚ ਕਿਵੇਂ ਸੁਧਾਰ ਲਿਆ ਸਕਦੇ ਹਨ। ਹੈਲਥ ਸੁਪਰਵਾਈਜ਼ਰ ਗੁਰਜੀਤ ਕੌਰ, ਹੈਲਥ ਵਰਕਰ ਅਮਨਦੀਪ ਕੌਰ ਅਤੇ ਹੈਲਥ ਵਰਕਰ ਨਵੀਨ ਕੁਮਾਰ ਵੱਲੋਂ ਇਸ ਕੈਂਪ ਦਾ ਸਾਰਾ ਕੰਮ ਸੰਭਾਲਿਆ ਗਿਆ। ਗੁਰਜੀਤ ਕੌਰ, ਹੈਲਥ ਸੁਪਰਵਾਈਜ਼ਰ ਨੇ ਕਿਹਾ, "ਇਸ ਕੈਂਪ ਦਾ ਉਦੇਸ਼ ਲੋਕਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਪੱਕੀ ਕਰਨਾ ਅਤੇ ਉਨ੍ਹਾਂ ਨੂੰ ਜਾਗਰੂਕ ਕਰਨਾ ਹੈ। ਜਨਨੀ ਸੁਰੱਖਿਆ ਯੋਜਨਾ, ਐਚ.ਆਈ.ਵੀ/ਏਡਸ ਨਿਯੰਤਰਣ ਅਤੇ ਪਰਿਵਾਰ ਨਿਯੋਜਨ ਵਰਗੀਆਂ ਸਕੀਮਾਂ ਬਾਰੇ  ਜਾਗਰੂਕਤਾ ਲੋਕਾਂ ਵਿਚਕਾਰ ਅਜੇ ਵੀ ਘਾਟ ਹੈ। ਅਸੀਂ ਇਸ ਕੈਂਪ ਰਾਹੀਂ ਲੋਕਾਂ ਨੂੰ ...
ਡਿਪਟੀ ਕਮਿਸ਼ਨਰ ਨੇ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ             ਗਣਤੰਤਰਤਾ ਦਿਵਸ ਮਨਾਉਣ ਲਈ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ- ਵੱਖ ਵਿਭਾਗਾਂ ਦੇ ਜਿ਼ਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗਣਤੰਤਰਤਾ ਦਿਵਸ ਸਮਾਗਮ 26 ਜਨਵਰੀ 2025  ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾਵੇਗਾ। ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਰਾਸ਼ਟਰੀ ਪ੍ਰੋਗਰਾਮ ਨੂੰ ਸਫਲਤਾਂ ਪੂਰਵਕ ਨੇਪਰੇ ਚੜਾਉਣ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੋ ਉਹਨਾਂ ਨੂੰ ਡਿਊਟੀ ਦਿੱਤੀ ਗਈ ਹੈ, ਉਸਨੂੰ ਬਾਖੂਬੀ ਨਿਭਾਈ ਜਾਵੇ। ਉਹਨਾਂ ਕਾਰਜ ਸਾਧਕ ਅਫਸਰ ਨੂੰ ਕਿਹਾ ਕਿ ਖੇਡ ਸਟੇਡੀਅਮ ਤੋਂ ਇਲਾਵਾ ਸ਼ਹਿਰ ਦੀ ਸਾਫ ਸਫਾਈ ਵੱਲ ਉਚੇਚਾ ਧਿਆਨ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹਨਾਂ ਵਿਭਾਗਾਂ ਦੀ ਸਮਾਗਮ ਵਾਲੇ ਦਿਨ ਝਾਕੀਆਂ ਦੀ ਪੇਸ਼ਕਾਰੀ ਕੀਤੀ ਜਾਣੀ ...
ਵਧੀਕ ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

National, Politics, Punjab, Trending
ਮੋਗਾ 16 ਜਨਵਰੀ- ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਬੇਅੰਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸਟੇਜ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਤੋਂ ਇਲਾਵਾ ਓਟ ਕਲੀਨਿਕਾਂ, ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ...
ਡੀ.ਆਈ.ਜੀ, ਡੀ.ਸੀ, ਤੇ ਐੱਸ.ਐੱਸ.ਪੀ ਵੱਲੋਂ ਨਹਿਰੂ ਸਟੇਡੀਅਮ ਦਾ ਦੌਰਾ

ਡੀ.ਆਈ.ਜੀ, ਡੀ.ਸੀ, ਤੇ ਐੱਸ.ਐੱਸ.ਪੀ ਵੱਲੋਂ ਨਹਿਰੂ ਸਟੇਡੀਅਮ ਦਾ ਦੌਰਾ

National, Politics, Punjab, Trending
ਫਰੀਦਕੋਟ 16 ਜਨਵਰੀ 2025() 26 ਜਨਵਰੀ ਨੂੰ ਗਣਤੰਤਰਤਾ ਦਿਵਸ ਤੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦੇਣਗੇ। ਇਸ ਸੰਬੰਧ ਵਿੱਚ ਸੁਰੱਖਿਆ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀ.ਆਈ.ਜੀ ਫਰੀਦਕੋਟ ਰੇਂਜ਼ ਸ਼੍ਰੀ ਅਸ਼ਵਨੀ ਕਪੂਰ ,ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ,ਐੱਸ.ਐੱਸ.ਪੀ ਡਾ. ਪ੍ਰਗਿਆ ਜੈਨ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਨਹਿਰੂ ਸਟੇਡੀਅਮ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕੇ ਪੰਜਾਬ ਦੇ ਮੁੱਖ ਮੰਤਰੀ 25 ਜਨਵਰੀ ਨੂੰ ਦੁਪਿਹਰ ਬਾਅਦ ਫਰੀਦਕੋਟ ਪਹੁੰਚਣਗੇ ਅਤੇ ਉਸ ਦਿਨ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣਗੇ ਅਤੇ ਕੁਝ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਵੀ ਕਰਨਗੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਨੂੰ ਸੁਚੱਝੇ ਢੰਗ ਨਾਲ ਨੇਪੜੇ ਚਾੜਨ ਲਈ ਪੂਰੀ ਮਿਹਨਤ ਤੇ ਤਨਦੇਹੀ ਨਾਲ ਕੰਮ ਕਰਨ। ਐੱਸ.ਐੱਸ.ਪੀ ਡਾ.ਪ੍ਰਗਿਆ ...
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ

ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ

National, Politics, Punjab, Trending
ਫ਼ਤਹਿਗੜ੍ਹ ਸਾਹਿਬ, 16 ਜਨਵਰੀ ਜ਼ਿਲ੍ਹਾ ਕਚਹਿਰੀਆਂ, ਅਮਲੋਹ ਅਤੇ ਖਮਾਣੋਂ ਸਬ ਡਵੀਜ਼ਨ ਦੀਆਂ ਅਦਾਲਤਾਂ ਵਿਖੇ 08 ਮਾਰਚ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲੋੜਵੰਦਾਂ ਨੂੰ ਲਾਭ ਪਹੁੰਚਾਉਣ ਅਤੇ ਇਸ ਦੀ ਸਫਲਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਾਰੇ ਮੈਂਬਰ ਸਾਹਿਬਾਨ ਵੱਧ ਚੜ੍ਹ ਕੇ ਸਹਿਯੋਗ ਦੇਣ। ਇਹ ਨਿਰਦੇਸ਼ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਜ਼ਿਲ੍ਹਾ ਕਚਹਿਰੀਆਂ ਵਿਖੇ ਹੋਈ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਸ਼੍ਰੀ ਗੁਪਤਾ ਨੇ ਮੀਟਿੰਗ ਵਿੱਚ ਸ਼ਾਮਲ ਹੋਏ ਸਾਰੇ ਮੈਂਬਰ ਸਾਹਿਬਾਨ ਨੂੰ ਕਿਹਾ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਉਣ ਲਈ ਸਮਝੌਤਾਯੋਗ ਸਾਰੇ ਫੌਜਦਾਰੀ ਅਤੇ ਸਿਵਲ ਕੇਸ, ਜੋ ਕਿ ਲੰਮੇ ਸਮੇਂ ਤੋਂ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਨੂੰ ਰੱਖਿਆ ਜਾਵੇ। ਇਸ ਤੋਂ ਇਲਾਵਾ ਵਿਆਹ-ਸਬੰਧੀ ਝਗੜਿਆਂ ਦੇ ਕੇਸ, ਪਰਿਵਾਰਕ ਝਗੜਿਆਂ ਦੇ ਕੇਸ, ਮਜ਼ਦੂਰਾਂ ਦੇ ਝਗੜੇ, ਜ਼ਮੀਨ ਅਧਿਗ੍ਰਹਿਣ ਸਬੰਧੀ ਮਾਮਲੇ, ਬੈਂਕ ਰਿਕ...
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਅਧਿਕਾਰੀਆਂ ਨਾਲ ਹੋਈ ਬੈਠਕ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਅਧਿਕਾਰੀਆਂ ਨਾਲ ਹੋਈ ਬੈਠਕ

National, Politics, Punjab, Trending
ਫਾਜ਼ਿਲਕਾ, 16 ਜਨਵਰੀ ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਸੇ ਤਹਿਤ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਨੂੰ ਸਫਲ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸੜਕੀ ਹਾਦਸਿਆਂ ਨੂੰ ਠਲ ਪਾਉਣ ਨਈ ਸੜਕੀ ਨਿਯਮਾਂ ਪ੍ਰਤੀ ਜਾਗਰੂਕਤਾ ਹੋਣੀ ਤੇ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਲਾਜਮੀ ਹੈ। ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ, ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ, ਸਿੱਖਿਆ ਵਿਭਾਗ, ਆਰ.ਟੀ.ਏ. ਵਿਭਾਗ, ਨੈਸ਼ਨਲ ਹਾਈਵੇਅ, ਨਗਰ ਕੌਂਸਲ ਆਦਿ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਨ ਬਾਰੇ ਹਦਾਇਤਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਹੋਰ ਜਨਤਕ ਥਾਵਾਂ ਤੇ ਸੈਮੀਨਾਰ ਲਗਾ ਕੇ ਜ਼ਿਲ੍ਹਾ ਵਾਸੀਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਬਾਰੇ ਜਾਣਕਾਰੀ ਜਾਵੇ। ਉਨ੍ਹਾਂ ਕਿਹਾ ਕਿ ਆਮ ਲੋਕਾ...