Wednesday, September 16
Shadow

National

ਗੁਰਵਿੰਦਰ ਸਿੰਘ ਬਹਿੜਵਾਲ ਲਗਾਤਾਰ ਤੀਜੀ ਵਾਰ ਜਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਦਾ ਚੇਅਰਮੈਨ ਨਿਯੁਕਤ

ਗੁਰਵਿੰਦਰ ਸਿੰਘ ਬਹਿੜਵਾਲ ਲਗਾਤਾਰ ਤੀਜੀ ਵਾਰ ਜਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਦਾ ਚੇਅਰਮੈਨ ਨਿਯੁਕਤ

National, Politics, Punjab, Trending
ਤਰਨ ਤਾਰਨ 16 ਜਨਵਰੀ ਹਲਕੇ ਦੇ ਵਿਕਾਸ ਕਾਰਜਾਂ ਵਿਚ ਵੱਧ ਚੱੜ ਕੇ ਯੋਗਦਾਨ ਪਾਉਣ ਕਾਰਨ ਪੰਜਾਬ ਸਰਕਾਰ ਵਲੋਂ ਲਗਾਤਾਰ ਤੀਜੀ ਵਾਰ ਗੁਰਵਿੰਦਰ ਸਿੰਘ ਬਹਿੜਵਾਲ ਨੂੰ  ਜਿਲਾ ਯੋਜਨਾ ਕਮੇਟੀ ਤਰਨ ਤਾਰਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ਼੍ਰੀ ਗੁਰਵਿੰਦਰ ਸਿੰਘ ਬਹਿੜਵਾਲ ਨੇ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਦੇ ਵਿਕਾਸ ਕਾਰਜਾਂ ਵਿਚ ਹੋਰ ਤੇਜੀ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ  ਸਾਲ 2022-23 ਦੌਰਾਨ ਪਲਾਨ ਸਕੀਮ PM-03 ਬੰਧਨ ਮੁਕਤ ਫੰਡ ਆਫ ਤਹਿਤ 24 ਕੰਮਾਂ ਲਈ 187.50 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ  ਸਾਲ 2023-24 ਦੌਰਾਨ ਪਲਾਨ ਸਕੀਮ PM-05 ਬੰਧਨ ਮੁਕਤ ਫੰਡ ਆਫ ਜਿਲ੍ਹਾ ਯੋਜਨਾ ਕਮੇਟੀ ਤਹਿਤ 17 ਕੰਮਾਂ ਲਈ 66.95 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਸਾਲ 2023-24 ਦੌਰਾਨ ਪਲਾਨ ਸਕੀਮ PM-03 ਬੰਧਨ ਮੁਕਤ ਫੰਡ ਆਫ ਤਹਿਤ ਜਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਹਲਕਿਆਂ ਵਿਚ 11 ਲਾਇਬ੍ਰੇਰੀਆਂ ਲਈ 139.77 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।...
ਨੈਸ਼ਨਲ ਸਕੂਲ ਖੇਡਾਂ: ਡਿਪਟੀ ਕਮਿਸ਼ਨਰ ਵਲੋਂ ਸ਼ਾਨਦਾਰ ਪ੍ਰਦਰਸ਼ਨ ਵਾਲੇ ਖਿਡਾਰੀਆਂ ਦਾ ਸਨਮਾਨ

ਨੈਸ਼ਨਲ ਸਕੂਲ ਖੇਡਾਂ: ਡਿਪਟੀ ਕਮਿਸ਼ਨਰ ਵਲੋਂ ਸ਼ਾਨਦਾਰ ਪ੍ਰਦਰਸ਼ਨ ਵਾਲੇ ਖਿਡਾਰੀਆਂ ਦਾ ਸਨਮਾਨ

National, Politics, Punjab, Trending
ਬਰਨਾਲਾ, 16 ਜਨਵਰੀ 68ਵੀਆਂ ਨੈਸ਼ਨਲ ਸਕੂਲ ਖੇਡਾਂ (ਨੈੱਟਬਾਲ) ਜੋ ਕਿ ਛੱਤੀਸਗੜ੍ਹ ਵਿਖੇ ਹੋਈਆਂ ਵਿੱਚ ਜ਼ਿਲ੍ਹਾ ਬਰਨਾਲਾ ਦੇ ਮੁੰਡੇ ਅਤੇ ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੰਜਾਬ ਦੀ ਟੀਮ ਨੂੰ ਦੋ ਚਾਂਦੀ ਤੇ ਇੱਕ ਕਾਂਸੀ ਦਾ ਤਗਮਾ ਜਿਤਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਵਾਪਸ ਪਹੁੰਚਣ 'ਤੇ ਜੇਤੂ ਖਿਡਾਰੀਆਂ ਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਕੋਰਬਾ ਵਿੱਚ ਹੋਈਆਂ 68ਵੀਆਂ ਨੈਸ਼ਨਲ ਸਕੂਲ ਖੇਡਾਂ ਨੈਟਬਾਲ ਅੰਡਰ 19 ਸਾਲ (ਲੜਕੇ) ਵਿੱਚ ਪੰਜਾਬ ਦੀ ਟੀਮ ਨੇ ਚਾਂਦੀ, ਅੰਡਰ 14 (ਲੜਕੀਆਂ) ਦੇ ਵਰਗ ਵਿੱਚ ਵੀ ਪੰਜਾਬ ਦੀ ਟੀਮ ਨੇ ਚਾਂਦੀ ਅਤੇ ਅੰਡਰ 19 ਸਾਲ (ਲੜਕੀਆਂ) ਦੇ ਵਰਗ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਵੱਖ–ਵੱਖ ਸਕੂਲਾਂ ਦੇ ਖਿਡਾਰੀਆਂ ਬੇਅੰਤ ਕੌਰ, ਦਿਕਸ਼ਾ ਰਾਣੀ, ਖੁਸ਼ਪ੍ਰੀਤ ਕੌਰ, ਹੁਸਨਪ੍ਰੀਤ ਕੌਰ, ਪਰਮਵੀਰ ਕੌਰ, ਦਿਸ਼ਾਂਤ ਕੱਕੜੀਆ, ਅਰਸ਼ਪ੍ਰੀਤ ਸ਼ਰਮਾ, ਹਰਵਿੰਦਰ ਸਿੰਘ, ਸਿਵਪ੍ਰੀਤ ਸਿੰਘ, ਅਨਮੋਲਪ੍ਰੀਤ ਕੌਰ, ਕਮਲਦ...
ਯੂ. ਡੀ. ਆਈ. ਡੀ ਕਾਰਡ ਬਣਾਉਣ ਵਿੱਚ ਜ਼ਿਲ੍ਹਾ ਬਰਨਾਲਾ ਪੰਜਾਬ ਭਰ ਵਿੱਚੋਂ ਮੋਹਰੀ

ਯੂ. ਡੀ. ਆਈ. ਡੀ ਕਾਰਡ ਬਣਾਉਣ ਵਿੱਚ ਜ਼ਿਲ੍ਹਾ ਬਰਨਾਲਾ ਪੰਜਾਬ ਭਰ ਵਿੱਚੋਂ ਮੋਹਰੀ

National, Politics, Punjab, Trending
ਬਰਨਾਲਾ, 16 ਜਨਵਰੀ ਸਿਹਤ ਵਿਭਾਗ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈ ਏ ਐਸ ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਦਿਵਿਆਂਗਜਨ ਨੂੰ ਸੇਵਾਵਾਂ ਦਿੰਦੇ ਹੋਏ ਨਵੰਬਰ ਤੇ ਦਸੰਬਰ 2024 ਦੌਰਾਨ 65 ਫੀਸਦੀ ਤੋਂ ਵੱਧ ਦਿਵਿਆਂਗਜਨ ਨੂੰ ਯੂ.ਡੀ.ਆਈ.ਡੀ ਕਾਰਡ ( ਯੂਨੀਕ ਡੀਸੇਬਿਲਟੀ ਆਡੇਂਟੀਫਿਕੇਸ਼ਨ ਕਾਰਡ) ਬਣਾਉਣ ਵਿੱਚ ਪੰਜਾਬ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਗਿਆ ਹੈ। ਇਸ ਪ੍ਰਾਪਤੀ ਲਈ ਸੰਸਦ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਿਹਤ ਵਿਭਾਗ ਦੀ ਸ਼ਲਾਘਾ ਕੀਤੀ ਗਈ ਅਤੇ ਇਹ ਸੇਵਾਵਾਂ ਨਿਭਾਉਣ ਵਾਲੇ ਕਸ਼ਮੀਰ ਸਿੰਘ ਸਟੈਨੋ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਲੋਕਾਂ ਨੂੰ ਲਾਭ ਦੇਣ ਲਈ ਬਣਾਏ ਜਾਂਦੇ ਸਰਟੀਫਿਕੇਟ (ਯੂ. ਡੀ. ਆਈ. ਡੀ ) ਜਾਰੀ ਕਰਨ ਦਾ ਕੰਮ ਆਨਲਾਇਨ ਹੋ ਗਿਆ ਹੈ, ਇਸ ਲਈ ਇਹ ਸੇਵਾਵਾਂ ਲੈਣ ਲਈ ਆਉਣ ਵਾਲੇ ਦਿਵਿਆਂਗਜਨ ਦੀ ਤਕਲੀਫ ਸਮਝਦੇ ਹੋਏ ਉਨ੍ਹਾਂ ਨੂੰ ਉੱਤਮ ਸੇਵਾਵਾਂ ਦੇਣ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਹਨ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਕਸ਼...
ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

National, Politics, Punjab, Trending
ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਰਨ ਬਾਸ- ਪੈਲੇਸ ਲੋਕਾਂ ਨੂੰ ਸਮਰਪਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਬਾਖੂਬੀ ਢੰਗ ਨਾਲ ਡਿਜ਼ਾਈਨ ਕੀਤਾ ਗਿਆ ਅਤੇ ਜਨਤਕ ਨਿੱਜੀ ਭਾਈਵਾਲੀ ਤਹਿਤ ਉਸਾਰਿਆ ਗਿਆ ਇਹ ਹੋਟਲ ਐਸ਼ੋ-ਆਰਾਮ, ਮਹਿਮਾਨ ਨਿਵਾਜ਼ੀ ਅਤੇ ਸ਼ਾਨੋ-ਸ਼ੌਕਤ ਦੇ ਮਾਪਦੰਡਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਇਆ ਗਿਆ ਹੈ, ਜੋ ਨਵਾਂ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਸ਼ਾਨਦਾਰ ਹੋਟਲ ਡੈਸਟੀਨੇਸ਼ਨ ਵੈਡਿੰਗ ਅਤੇ ਹੋਰ ਪੱਖੋਂ ਤੋਂ ਲੋਕਾਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਕੇ ਸਾਹਮਣੇ ਆਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹੋਟਲ ਸੂਬੇ ਵਿੱਚ ਸੈਰ-ਸਪਾਟਾ ਖੇਤਰ ਵਿਸ਼ੇਸ਼ ਕਰ ਕੇ ਸ਼ਾਹੀ ਸ਼ਹਿਰ ਪਟਿਆਲਾ ਨੂੰ ਵੱਡਾ ਹੁਲਾਰਾ ਦੇਵੇਗਾ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਸੈਲਾਨੀ ਇਸ  ਹੋਟਲ ਵਿੱਚ ਆਰਾਮਦਾਇਕ ਠਹਿਰ ਅਤੇ ਸੂਬੇ ਦੀ ਨਿੱਘੀ ਮਹਿਮਾਨ ਨਿਵਾਜ਼ੀ ਦਾ ਆਨੰਦ ਮਾਣਨਗੇ। ਉਨ੍ਹਾਂ ਕਿਹਾ ਕਿ ਇਹ ਹੋਟਲ ਧਾਰਮਿਕ ਸੈਰ-ਸਪਾਟੇ...
26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

National
ਗੁਰਦਾਸਪੁਰ, 15 ਜਨਵਰੀ (       ) - 26 ਜਨਵਰੀ ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਗੁਰਦਾਸਪੁਰ ਵਿਖੇ 76ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।  ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਕੌਮੀ ਝੰਡਾ ਲਹਿਰਾਉੁਣ ਦੀ ਰਸਮ ਅਦਾ ਕਰਨਗੇ। ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਭਾਗ ਗਣਤੰਤਰ ਦਿਵਸ ਸਮਾਗਮ ਨੂੰ ਸਫਲ ਬਣਾਉਣ ਲਈ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਇਸ ਕੌਮੀ ਤਿਉਹਾਰ ਮੌਕੇ ਸ਼ਹਿਰਾਂ ਦੀ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਕ...
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ

Crime, National, Politics, Punjab, Trending
ਚੰਡੀਗੜ੍ਹ/ਤਰਨਤਾਰਨ, 15 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸਰਗਨੇ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਸ਼ਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਭਾਈ ਲੱਧੂ ਦਾ ਰਹਿਣ ਵਾਲਾ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਉਕਤ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ-ਅਧਾਰਤ ਤਸਕਰ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ...
ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

National, Politics, Punjab, Trending
ਚੰਡੀਗੜ੍ਹ, 15 ਜਨਵਰੀ: ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪਾਂ ਰਾਹੀਂ ਪਹਿਲੀ ਵਾਰ 265 ਲੜਕੀਆਂ ਨੂੰ ਫੌਜ, ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਲਈ ਸਿਖਲਾਈ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਆਪਣੇ ਦਫ਼ਤਰ ਵਿਖੇ ਸੀ-ਪਾਈਟ ਦੀ 5ਵੀਂ ਗਵਰਨਿੰਗ ਕੌਂਸਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇੱਕ ਹੋਰ ਅਹਿਮ ਫ਼ੈਸਲੇ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲਦੀ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਥੇਹ ਕਾਂਜਲਾ ਵਿਖੇ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਲੜਕੀਆਂ ਲਈ ਇੱਕ ਵਿਸ਼ੇਸ਼ ਸੀ-ਪਾਈਟ ਕੈਂਪ ਖੋਲ੍ਹਿਆ ਜਾਵੇਗਾ ਅਤੇ ਇਹ ਕੈਂਪ ਪੂਰੀ ਤਰ੍ਹਾਂ ਮਹਿਲਾ ਸਟਾਫ਼ ਦੀ ਦੇਖ-ਰੇਖ ਹੇਠ ਹੀ ਚਲਾਇਆ ਜਾਵੇਗਾ। ਇਸੇ ਤਰ੍ਹਾਂ ਪਠਾਨਕੋਟ ਜ਼ਿਲ੍ਹੇ ਵਿੱਚ ਇੱਕ ਹੋਰ ਸੀ-ਪਾਈਟ ਕੈਂਪ ਵੀ ਸਥਾਪਤ ਕੀਤਾ ਜਾਵੇਗਾ ਤਾਂ...
20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, National, Politics, Punjab, Trending
ਚੰਡੀਗੜ੍ਹ, 15 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਹਾਲਾ ਦੇ ਵਸਨੀਕ ਸਰਮੇਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਨੇ ਰਿਸ਼ਵਤ ਮੰਗਣ ਦੇ ਇਰਾਦੇ ਨਾਲ 2019-2020 ਦੀ ਜਮ੍ਹਾਂਬੰਦੀ ਵਿੱਚ ਜਾਣਬੁੱਝ ਕੇ ਕੀਤੀ ਗਈ ਗੜਬੜੀ ਨੂੰ ਠੀਕ ਕਰਨ ਲਈ ਉਸ ਤੋਂ 20,000 ਰੁਪਏ ਰਿਸ਼ਵਤ ਮੰਗੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾ...
ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

National, Politics, Punjab, Trending
ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਗ੍ਰੰਥੀ ਭਾਈ ਕਸ਼ਮੀਰ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਇਸ ਉਪਰੰਤ ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਅਤੇ ਉਨ੍ਹਾਂ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ। ਸਮਾਗਮ ਦੌਰਾਨ ਕੈਬਨਿਟ ਮੰਤਰੀ ਤੇ ਆਪ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ, ਲੋਕ ਸਭਾ ਮੈਂਬਰ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਸ੍ਰੀ ਆਦਿਲ ਆਜ਼ਮੀ, ਵਿੱਤ ਕਮਿਸ਼ਨਰ (ਮਾਲ) ਸ੍ਰੀ ਅਨੁਰਾਗ ਵਰਮਾ, ਸਕੱਤਰ ਆਮ ਰਾਜ ਪ੍ਰਬੰਧ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਪਨਸਪ ਦੇ ਐਮ.ਡੀ. ਸ੍ਰੀਮਤੀ ਸੋਨਾਲੀ ਗਿਰਿ, ਸੂਚਨਾ ਤੇ ਲੋਕ ...
ਜਲੰਧਰ ਦਿਹਾਤੀ ਪੁਲਿਸ ਨੇ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

ਜਲੰਧਰ ਦਿਹਾਤੀ ਪੁਲਿਸ ਨੇ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

Crime, National, Politics, Punjab, Trending
ਜਲੰਧਰ, 15 ਜਨਵਰੀ, 2025: ਸੰਗਠਿਤ ਵਾਹਨ ਚੋਰੀ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਜਲੰਧਰ ਦਿਹਾਤੀ ਪੁਲਿਸ ਨੇ ਇੱਕ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਛੇ ਚੋਰੀ ਹੋਏ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਉਰਫ਼ ਸੋਨੀ ਅਤੇ ਤਰਜਿੰਦਰ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ, ਸੀਨੀਅਰ ਪੁਲਿਸ ਸੁਪਰਡੈਂਟ, ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਇਹ ਕਾਰਵਾਈ ਰਾਏਪੁਰ ਅਰਾਈਆਂ ਦੇ ਵਸਨੀਕ ਸੁਰਜੀਤ ਸਿੰਘ ਵੱਲੋਂ 7 ਜਨਵਰੀ, 2025 ਨੂੰ ਆਪਣੇ ਕਾਲੇ ਸਪਲੈਂਡਰ ਪਲੱਸ ਮੋਟਰਸਾਈਕਲ ਦੀ ਚੋਰੀ ਸਬੰਧੀ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ। ਥਾਣਾ ਮਹਿਤਪੁਰ ਵਿਖੇ ਦਰਜ ਐਫਆਈਆਰ ਦੇ ਆਧਾਰ 'ਤੇ, ਡੀਐਸਪੀ ਸ਼ਾਹਕੋਟ, ਓਂਕਾਰ ਸਿੰਘ ਬਰਾੜ ਅਤੇ ਇੰਸਪੈਕਟਰ ਸੁਖਦੇਵ ਸਿੰਘ, ਐਸਐਚਓ ਮਹਿਤਪੁਰ ਦੀ ਨਿਗਰਾਨੀ ਹੇਠ ਪੁਲਿਸ ਟੀਮ ਨੇ ਬਾਰੀਕੀ ਨਾਲ ਜਾਂਚ ਕੀਤੀ। ਆਪਣੀ ਪੁੱਛਗਿੱਛ ਦੌਰਾਨ, ਦੋਸ਼ੀਆਂ ਨੇ ਜ਼ਿਲ...