ਧੀਆਂ ਨੂੰ ਆਪਣੀ ਜਿੰਦਗੀ ਆਜ਼ਾਦੀ ਨਾਲ ਜਿਉਣ ਦਾ ਹੱਕ ਦੇਣ ਮਾਪੇ-ਚੇਅਰਪਰਸਨ ਮਹਿਲਾ ਕਮਿਸ਼ਨ
ਫ਼ਤਹਿਗੜ੍ਹ ਸਾਹਿਬ, 14 ਜਨਵਰੀ:
ਲੜਕੀਆਂ ਸਮਾਜ ਦਾ ਅਹਿਮ ਅੰਗ ਹਨ ਅਤੇ ਲੜਕੀਆਂ ਤੋਂ ਬਿਨਾਂ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਅੱਜ ਜਦੋਂ ਕਿ ਪੂਰੀ ਦੁਨੀਆਂ ਵਿੱਚ ਆਧੁਨਿਕ ਤਕਨਾਲੌਜੀ ਵਿਕਸਤ ਹੋ ਰਹੀ ਹੈ ਤਾਂ ਅਜਿਹੇ ਦੌਰ ਵਿੱਚ ਮਾਪਿਆਂ ਨੂੰ ਆਪਣੀਆਂ ਧੀਆਂ ਨੂੰ ਆਪਣੀ ਜਿੰਦਗੀ ਆਜ਼ਾਦੀ ਨਾਲ ਜਿਉਣ ਦਾ ਹੱਕ ਦੇਣਾ ਚਾਹੀਦਾ ਹੈ ਅਤੇ ਲੜਕੀਆਂ ਨੂੰ ਹੱਕ ਦੇ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਗਿਆਨੀ ਦਿੱਤ ਸਿੰਘ ਆਡੀਟੌਰੀਅਮ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੀਆਂ ਬੇਟੀਆਂ ਦੀ ਉਚੇਰੀ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਉਹ ਅੱਜ ਦੇ ਇਸ ਦੌਰ ਵਿੱਚ ਹੋਰ ਵੀ ਵਧੇਰੇ ਤਰੱਕੀ ਕਰ ਸਕਣ।
ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਕਿਹਾ ਕਿ ਧੀਆਂ ਹਮੇਸ਼ਾ ਆਪਣੇ ਮਾਪਿਆਂ ਦੀ ਖ਼ੈਰ ਮ...








