ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ ‘ਤੇ ਤਲਾਸ਼ੀ ਮੁਹਿੰਮ ਚਲਾਈ
ਚੰਡੀਗੜ੍ਹ, 13 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਲੋਹੜੀ ਦੇ ਤਿਉਹਾਰ ਦੇ ਸ਼ਾਂਤਮਈ ਜ਼ਸਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।
ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਚਲਾਈ ਗਈ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪੁਲਿਸ ਸੁਪਰਡੈਂਟ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਗਿਣਤੀ ਵਿੱਚ ਪੁਲਿਸ ਬਲ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ।
ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ ਬੱਸ ਸਟੈਂਡਾਂ 'ਤੇ ਆਉਣ/ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।...








