ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਟ੍ਰੈਫਿਕ ਪੁਲਿਸ ਪੂਰੀ ਤਰ੍ਹਾਂ ਸਰਗਰਮ- ਪਵਨ ਕੁਮਾਰ ਸ਼ਰਮਾ
ਸੰਗਰੂਰ, 13 ਜਨਵਰੀ :
ਐਸਐਸਪੀ ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਟ੍ਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਸੰਗਰੂਰ-ਬਰਨਾਲਾ ਰੋਡ ਉੱਤੇ ਟ੍ਰੈਫਿਕ ਪੁਲਿਸ ਦੇ ਇੰਚਾਰਜ ਸਬ ਇੰਸਪੈਕਟਰ ਪਵਨ ਕੁਮਾਰ ਸ਼ਰਮਾ ਦੀ ਅਗਵਾਈ ਹੇਠਲੀ ਟੀਮ ਵੱਲੋਂ ਓਵਰ ਸਪੀਡ ਕੈਮਰੇ ਦੀ ਵਰਤੋਂ ਕਰਦਿਆਂ 40 ਦੇ ਕਰੀਬ ਅਜਿਹੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਜਿਹੜੇ ਨਿਰਧਾਰਿਤ ਰਫਤਾਰ ਨਾਲੋਂ ਜਿਆਦਾ ਤੇਜ ਵਾਹਨ ਚਲਾ ਕੇ ਆਪਣੀ ਅਤੇ ਹੋਰਨਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਰਹੇ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਵਨ ਕੁਮਾਰ ਨੇ ਦੱਸਿਆ ਕਿ ਟ੍ਰੈਫਿਕ ਪੁਲਿਸ ਵੱਲੋਂ ਲਗਾਤਾਰ ਜਾਗਰੂਕਤਾ ਮੁਹਿੰਮ ਚਲਾ ਕੇ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ ਇਸ ਦੇ ਬਾਵਜੂਦ ਵੀ ਕਈ ਲੋਕ ਇਹਨਾਂ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਜਾਂਦੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਇੰਨੀ ਦਿਨੀ ਧੁੰਦ ਪੈ ਰਹੀ ਹੈ ਅਤੇ ਵੱਧ ਰਹੇ ਸੜਕ ਹਾਦਸਿਆਂ ਨੂੰ ਰੋਕਣ ਲਈ ਟ੍ਰੈਫ...








