ਰਾਸ਼ਟਰੀ ਬਾਲ ਸਵਾਸਥ ਕਰਿਆਕਰਮ ਸਬੰਧੀ ਹੋਈ ਅਹਿਮ ਮੀਟਿੰਗ
ਤਰਨ ਤਾਰਨ, 12 ਜਨਵਰੀ: ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੇ ਯੋਗ ਅਗਵਾਈ ਹੇਠ ਦਫਤਰ ਸਰਜਨ ਵਿਖੇ ਰਾਸ਼ਟਰੀ ਬਾਲ ਸਵਾਸਥ ਕਰਿਆਕਰਮ (ਆਰ. ਬੀ. ਐਸ. ਕੇ) ਨਾਲ ਸੰਬੰਧਿਤ ਮੈਡੀਕਲ ਅਫਸਰਾਂ ਦੀ ਅਹਿਮ ਮੀਟਿੰਗ ਹੋਈ। ਇਸ ਮੌਕੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮ ਬਾਰੇ ਸਕੂਲਾਂ ਦੇ ਵਿੱਚ ਵਿਦਿਆਰਥੀ ਦੀ ਸਿਹਤ ਜਾਂਚ ਅਤੇ ਜਾਗਰੂਕਤਾ ਫੈਲਾਉਣ ਦੀ ਹਿਦਾਇਤ ਕੀਤੀ ਗਈ।
ਇਸ ਮੌਕੇ ਆਪਣੇ ਸੰਬੋਧਨ ਦੇ ਵਿੱਚ ਸਿਵਿਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਂਸ ਅਤੇ 100 ਦੀਨੀ ਟੀਬੀ ਜਾਗਰੂਕਤਾ ਮੁਹਿੰਮ ਬਾਰੇ ਸਕੂਲਾਂ ਦੇ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫਲਾਈ ਜਾਵੇ। ਉਹਨਾਂ ਕਿਹਾ ਕਿ ਆਰਬੀਐਸਕੇ ਦੀਆਂ ਟੀਮਾਂ ਜਦੋਂ ਵੀ ਸਕੂਲਾਂ ਅਤੇ ਆਗਣਵਾੜੀ ਕੇਂਦਰਾਂ ਦਾ ਦੌਰਾ ਕਰਦੀਆਂ ਹਨ ਤਾਂ ਸਾਂਸ ਪ੍ਰੋਗਰਾਮ, ਟੀਬੀ ਪ੍ਰੋਗਰਾਮ ਅਤੇ ਟੀਕਾਕਰਨ ਪ੍ਰੋਗਰਾਮ ਬਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਨਾਲ ਜਰੂਰ ਗ...








