Wednesday, September 16
Shadow

National

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਕੀਤੀ ਅਚਨਚੇਤ ਚੈਕਿੰਗ, ਗੈਰ ਹਾਜਰ ਕਰਮਚਾਰੀਆਂ ਨੁੰ ਦਿੱਤੀ ਚੇਤਾਵਨੀ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਕੀਤੀ ਅਚਨਚੇਤ ਚੈਕਿੰਗ, ਗੈਰ ਹਾਜਰ ਕਰਮਚਾਰੀਆਂ ਨੁੰ ਦਿੱਤੀ ਚੇਤਾਵਨੀ

National, Politics, Punjab, Trending
ਫਾਜ਼ਿਲਕਾ, 7 ਜਨਵਰੀ           ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਪਹੁੰਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਦਫਤਰੀ ਸਮੇਂ ਦੌਰਾਨ ਕੋਈ ਵੀ ਕਰਮਚਾਰੀ ਗੈਰ—ਹਾਜਰ ਨਾ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਰਮਚਾਰੀ ਕੋਈ ਦਫਤਰੀ ਰੁਝੇਵੇ ਕਰਕੇ ਬਾਹਰ ਜਾਂਦਾ ਹੈ ਤਾਂ ਉਸਦਾ ਰਿਕਾਰਡ ਵੀ ਦਫਤਰ ਵਿਖੇ ਰੱਖਿਆ ਜਾਵੇ।           ਵਿਧਾਇਕ ਸ੍ਰੀ ਸਵਨਾ ਨੇ ਹਦਾਇਤ ਕਰਦਿਆਂ ਕਿਹਾ ਕਿ ਦਫਤਰੀ ਸਮੇਂ ਦੌਰਾਨ ਲੋਕ ਆਪਣੇ ਕੰਮ—ਕਾਜ ਕਰਵਾਉਣ ਲਈ ਦਫਤਰਾਂ ਵਿਖੇ ਆਉਂਦੇ ਹਨ, ਇਸ ਕਰਕੇ ਸਮੂਹ ਸਟਾਫ ਦਫਤਰ ਵਿਖੇ ਮੌਜੂਦ ਰਹੇ ਤਾਂ ਜ਼ੋ ਲੋਕਾਂ ਨੂੰ ਕੋਈ ਵੀ ਕੰਮ ਕਰਵਾਉਣ ਵਿਚ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਲੋਕ ਆਪਣਾ ਕੀਮਤੀ ਸਮਾਂ ਕੱਢ ਕੇ ਦਫਤਰ ਵਿਖੇ ਆਉਂਦੇ ਹਨ, ਇਸ ਕਰਕੇ ਸਭਦਾ ਫਰਜ ਬਣਦਾ ਹੈ ਕਿ ਦਫਤਰ ਵਿਖੇ ਰਹਿ ਕੇ ਪਹਿਲ ਦੇ ਆਧਾਰ *ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਕੀਤੇ ਜਾਣ।           ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱ...
ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਦੇ ਪਿੰਡ ਅਕਾਲਪੁਰ ਦੇ ਕਤਲ ਕਾਂਡ ਨੂੰ 24 ਘੰਟਿਆਂ ‘ਚ ਸੁਲਝਾਇਆ; ਦੋ ਗ੍ਰਿਫਤਾਰ

ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਦੇ ਪਿੰਡ ਅਕਾਲਪੁਰ ਦੇ ਕਤਲ ਕਾਂਡ ਨੂੰ 24 ਘੰਟਿਆਂ ‘ਚ ਸੁਲਝਾਇਆ; ਦੋ ਗ੍ਰਿਫਤਾਰ

Crime, National, Politics, Punjab, Trending
ਜਲੰਧਰ, 7 ਜਨਵਰੀ : ਜਲੰਧਰ ਦਿਹਾਤੀ ਪੁਲਿਸ ਨੇ 24 ਘੰਟਿਆਂ ਦੇ ਅੰਦਰ ਇੱਕ ਕਤਲ ਦਾ ਮਾਮਲਾ ਸੁਲਝਾਉਂਦਿਆਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਫਿਲੌਰ ਦੇ ਪਿੰਡ ਅਕਲਪੁਰ ਵਿੱਚ ਇੱਕ ਵਿਅਕਤੀ ਦੇ ਕਤਲ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਖਵੀਰ ਸਿੰਘ ਪੁੱਤਰ ਪਿਆਰਾ ਸਿੰਘ ਅਤੇ ਅਰਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਦੋਵੇਂ ਵਾਸੀ ਪਿੰਡ ਬੱਕਾਪੁਰ ਵਜੋਂ ਹੋਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਐਸ.ਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ, ਆਈ.ਪੀ.ਐਸ., ਅਤੇ ਡੀ.ਐਸ.ਪੀ ਫਿਲੌਰ ਸਰਵਣ ਸਿੰਘ ਬੱਲ ਦੀ ਅਗਵਾਈ ਹੇਠ ਇਹ ਤੇਜ ਕਾਰਵਾਈ ਕੀਤੀ ਗਈ। ਮੁਲਜ਼ਮਾਂ ਨੂੰ ਥਾਣਾ ਫਿਲੌਰ ਦੇ ਐਸਐਚਓ ਇੰਸਪੈਕਟਰ ਸੰਜੀਵ ਕਪੂਰ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਨੇ ਕਾਬੂ ਕੀਤਾ। ਇਹ ਗ੍ਰਿਫਤਾਰੀਆਂ 5 ਜਨਵਰੀ 2025 ਨੂੰ ਪਿੰਡ ਅਕਲਪੁਰ ਵਾਸੀ ਜਗਤਾਰ ਸਿੰਘ ਦੇ ਕਤਲ ਦੇ ਸਬੰਧ ਵਿੱਚ ਕੀਤੀਆਂ ਗਈਆਂ ਸਨ। ਐਸ.ਐਸ.ਪੀ. ਖੱਖ ਨੇ ਅੱਗੇ ਦੱਸਿਆ ਕਿ ਘਟਨਾ ਦੀ ਸੂਚਨਾ ਮ੍ਰਿਤਕ ਦੀ ਪਤਨੀ ਸੀਮਾ ਰਾਣੀ ਨੇ ਦਿੱਤੀ ਸੀ, ਜਿਸ...
ਕੁਸ਼ਟ ਆਸ਼ਰਮ ਵਿੱਚ ਆਉਣ ਵਾਲੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ: ਵਿਧਾਇਕ ਡਾ: ਅਜੇ ਗੁਪਤਾ

ਕੁਸ਼ਟ ਆਸ਼ਰਮ ਵਿੱਚ ਆਉਣ ਵਾਲੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ: ਵਿਧਾਇਕ ਡਾ: ਅਜੇ ਗੁਪਤਾ

National, Politics, Punjab, Trending
 ਅੰਮ੍ਰਿਤਸਰ, 6 ਜਨਵਰੀ: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਅੱਜ ਝਬਾਲ ਰੋਡ ’ਤੇ ਸਥਿਤ ਕੁਸ਼ਟ ਰੋਗ ਆਸ਼ਰਮ ਦਾ ਨਿਰੀਖਣ ਕੀਤਾ।  ਵਿਧਾਇਕ ਡਾ: ਗੁਪਤਾ ਨੇ ਆਸ਼ਰਮ ਦੇ ਸੰਚਾਲਕ ਨਾਲ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਇਸ ਸਮੇਂ ਕੋੜ੍ਹ ਆਸ਼ਰਮ ਵਿੱਚ 140 ਮਰੀਜ਼ ਰਹਿ ਰਹੇ ਹਨ।  ਕੁਸ਼ਟ ਆਸ਼ਰਮ ਦੀਆਂ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਵਿਧਾਇਕ ਗੁਪਤਾ ਦੇ ਨਾਲ ਰੈੱਡ ਕਰਾਸ ਸੁਸਾਇਟੀ ਦੇ ਇੱਕ ਅਧਿਕਾਰੀ ਨੂੰ ਵੀ ਜਾਣਕਾਰੀ ਇਕੱਤਰ ਕਰਨ ਲਈ ਭੇਜਿਆ ਸੀ।  ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਆਸ਼ਰਮ ਨੂੰ ਦਰਪੇਸ਼ ਮੁੱਖ ਸਮੱਸਿਆ ਸੀਵਰੇਜ ਦੀ ਹੈ।  ਉਨ੍ਹਾਂ ਦੱਸਿਆ ਕਿ ਕੁਸ਼ਟ ਆਸ਼ਰਮ ਦਾ ਰਕਬਾ ਬਹੁਤ ਨੀਵਾਂ ਹੈ, ਮੀਂਹ ਪੈਣ ਤੋਂ ਬਾਅਦ ਕਈ-ਕਈ ਦਿਨ ਪਾਣੀ ਭਰਿਆ ਰਹਿੰਦਾ ਹੈ।  ਸੀਵਰੇਜ ਦੀ ਨਿਕਾਸੀ ਦਾ ਵੀ ਪੂਰਾ ਪ੍ਰਬੰਧ ਨਹੀਂ ਹੈ।  ਉਨ੍ਹਾਂ ਦੱਸਿਆ ਕਿ ਆਸ਼ਰਮ ਦੇ ਸੰਚਾਲਕ ਨੇ ਪਾਣੀ ਦੀ ਟੈਂਕੀ ਦੀ ਮੁਰੰਮਤ ਕਰਵਾਉਣ, ਨਵੇਂ ਟਾਇਲਟ ਸੈੱਟ ਬਣਾਉਣ, ਆਸ਼ਰਮ ਦੀ ਜ਼ਮੀਨ ਨੂੰ ਉੱਚਾ ਕਰਨ ਲਈ ਮਿੱਟੀ ਪਾਉਣ, ਲਾਈਟਾਂ ਲਗਾਉਣ, ਵਾਹਨ ਦੀ ਮ...
ਪ੍ਰਧਾਨ ਮੰਤਰੀ ਆਵਾਸ ਯੋਜਨਾ ਸਬੰਧੀ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 8 ਜਨਵਰੀ ਨੂੰ ਲਗਾਇਆ ਜਾਵੇਗਾ ਕੈਂਪ : ਵਿਧਾਇਕ ਡਾ: ਅਜੇ ਗੁਪਤਾ

ਪ੍ਰਧਾਨ ਮੰਤਰੀ ਆਵਾਸ ਯੋਜਨਾ ਸਬੰਧੀ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 8 ਜਨਵਰੀ ਨੂੰ ਲਗਾਇਆ ਜਾਵੇਗਾ ਕੈਂਪ : ਵਿਧਾਇਕ ਡਾ: ਅਜੇ ਗੁਪਤਾ

National, Politics, Punjab, Trending
ਅੰਮ੍ਰਿਤਸਰ, 6 ਜਨਵਰੀ, 2025: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਉਨ੍ਹਾਂ ਦੇ ਦਫ਼ਤਰ ਹਾਥੀ ਗੇਟ ਵਿਖੇ 8 ਜਨਵਰੀ ਨੂੰ ਸਵੇਰੇ 11:30 ਵਜੇ ਕੈਂਪ ਲਗਾਇਆ ਜਾ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਕੈਂਪ ਵਿੱਚ ਲੋੜਵੰਦ ਲੋਕਾਂ ਲਈ 2 ਕਮਰੇ, ਇੱਕ ਬਾਥਰੂਮ ਅਤੇ ਇੱਕ ਰਸੋਈ ਬਣਾਉਣ ਲਈ ਫੰਡ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਪਹਿਲਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਮਿਲ ਕੇ ਮਕਾਨ ਬਣਾਉਣ ਲਈ 1.75 ਲੱਖ ਰੁਪਏ ਦੀ ਰਾਸ਼ੀ ਦਿੰਦੀ ਸੀ। ਹੁਣ ਉਕਤ ਰਕਮ ਵਧਾ ਕੇ 2.5 ਲੱਖ ਰੁਪਏ ਕਰ ਦਿੱਤੀ ਗਈ ਹੈ। ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਵੱਲੋਂ ਪਹਿਲਾਂ ਦਿੱਤੀ ਜਾਣ ਵਾਲੀ ਰਾਸ਼ੀ 25 ਹਜ਼ਾਰ ਰੁਪਏ ਤੋਂ ਵਧਾ ਕੇ 1 ਲੱਖ ਰੁਪਏ ਕਰ ਦਿੱਤੀ ਹੈ।ਜਿਸ ਤਹਿਤ ਲੋਕਾਂ ਨੂੰ ਘਰ ਬਣਾਉਣ ਲਈ 2.5 ਲੱਖ ਰੁਪਏ ਦੀ ਰਾਸ਼ੀ ਕਿਸ਼ਤਾਂ ਵਿੱਚ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋੜਵੰਦ ਲੋਕਾ...
ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

Crime, National, Politics, Punjab, Trending
ਜਲੰਧਰ, 6 ਜਨਵਰੀ :    ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗੈਂਗ ਦੀ ਫਿਰੌਤੀ ਰਿੰਗ ਦੇ ਇੱਕ ਮੁੱਖ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਹੈ।    ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਦੋਸ਼ੀ ਨੇ ਹਿਮਾਚਲ ਪ੍ਰਦੇਸ਼ ਵਿੱਚ ਇੱਕ ਕਰੱਸ਼ਰ ਮਾਲਕ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ ਸੀ ਅਤੇ ਦੋਸ਼ੀ ਗਿਰੋਹ ਵੱਲੋਂ ਜਬਰੀ ਵਸੂਲੀ ਕਾਲਾਂ ਕਰਨ ਲਈ ਕੰਮ ਕਰ ਰਿਹਾ ਸੀ। ਮੁਲਜ਼ਮ ਦੀ ਪਛਾਣ ਮਨਜੋਤ ਸਿੰਘ ਉਰਫ਼ ਮਨੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਮੋਰਾਂਵਾਲੀ, ਥਾਣਾ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ, ਜਿਸ ਨੂੰ ਕ੍ਰਾਈਮ ਬ੍ਰਾਂਚ ਜਲੰਧਰ ਦਿਹਾਤੀ ਦੇ ਇੰਚਾਰਜ ਸਬ-ਇੰਸਪੈਕਟਰ ਅਮਨਦੀਪ ਵਰਮਾ ਦੀ ਅਗਵਾਈ ਹੇਠਲੀ ਟੀਮ ਨੇ ਕਾਬੂ ਕੀਤਾ ਹੈ। ਇਹ ਗ੍ਰਿਫ਼ਤਾਰੀ 4 ਜਨਵਰੀ, 2025 ਨੂੰ ਮਕਸੂਦਾਂ ਪੁਲਿਸ ਸਟੇਸ਼ਨ ਅਧੀਨ ਜੀ.ਟੀ ਰੋਡ ਨੇੜੇ ਅੱਡਾ ਨੂਰਪੁਰ ਵਿਖੇ ਨਾਕੇ ਦੌਰਾਨ ਹੋਈ ਸੀ। ਪੁਛਗਿੱਛ ਦੌਰਾਨ ਮੁਲਜ਼ਮਾਂ ਨੇ ਇੱਕ ਹੋਰ ਨਜਾਇਜ਼ ਹਥਿਆਰ ਦੇ ਟਿਕਾਣੇ ਦਾ ਖੁਲਾਸਾ ਕੀਤਾ, ...
ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਜਾਗਰੂਕਤਾ ਕੈਂਪ

ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਜਾਗਰੂਕਤਾ ਕੈਂਪ

National, Politics, Punjab, Trending
ਹੁਸ਼ਿਆਰਪੁਰ, 6 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਸੁਰੱਖਿਆ ਮਹੀਨਾ-2025 ਤਹਿਤ ਸੜਕ ਸੁਰੱਖਿਆ ਜਾਗਰੂਕਤਾ ਨੂੰ ਬੜ੍ਹਾਵਾ ਦਿੰਦੇ ਹੋਏ ਅੱਜ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਆਟੋ ਰਿਕਸ਼ਾ ਯੂਨੀਅਨ ਦੇ ਸਹਿਯੋਗ ਨਾਲ ਇਸ ਕੈਂਪ ਦੀ ਅਗਵਾਈ ਸਹਾਇਕ ਰੀਜ਼ਨਲ ਟਰਾਂਸੋਪਰਟ ਅਫ਼ਸਰ ਸੰਦੀਪ ਭਾਰਤੀ ਨੇ ਕੀਤੀ।           ਇਸ ਮੁਹਿੰਮ ਦੌਰਾਨ ਟਰੈਕਟਰ-ਟਰਾਲੀਆਂ, ਆਟੋ ਰਿਕਸ਼ਾ ਅਤੇ ਹੋਰ ਵਾਹਨਾਂ ’ਤੇ ਰਿਫਲੈਕਟਰ ਟੇਪ ਲਗਾਈ ਗਈ ਜਿਸ ਨਾਲ ਧੁੰਦ ਜਾਂ ਘੱਟ ਰੋਸ਼ਨੀ ਵਿਚ ਵਾਹਨਾਂ ਦੀ ਪਹਿਚਾਣ ਕਰਨਾ ਆਸਾਨ ਹੋ ਸਕੇਗਾ। ਨਾਲ ਹੀ ਵਾਹਨ ਚਾਲਕਾਂ ਨੂੰ ਸਰਦੀਆਂ ਦੇ ਮੌਸਮ ਵਿਚ ਵਿਸ਼ੇਸ਼ ਕਰਕੇ ਧੁੰਦ ਦੌਰਾਨ ਹੋਲੀ ਗਤੀ ਨਾਲ ਵਾਹਨ ਚਲਾਉਣ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ।           ਸੰਦੀਪ ਭਾਰਤੀ ਨੇ ਇਸ ਦੌਰਾਨ ਵਾਹਨ ਚਾਲਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਮਹੱਤਤਾ ਨੂੰ ਸਮਝਾਇਆ। ਇਸ ਤੋਂ ਇਲਾਵਾ ਵਾਹਨਾਂ ਦੀ ਦਿੱਖ ਵਧਾਉਣ ਹਿੱਤ ਰਿਫਲੈਕਟਰ ਟੇਪ ਲਗਾਈ। ਉਨ੍ਹਾਂ ਡਰਾਈਵਰਾਂ ਨੂੰ ਸੁਰੱਖਿਆ ਅਤੇ ਸਾਵਧਾਨੀ ਨਾਲ ਡਰਾਈਵਿੰਗ ਕਰਨ ਦੀ ਸਲਾਹ ਦਿੱਤੀ। ਆਟੋ ਰਿਕਸ਼ਾ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

National, Politics, Punjab, Trending
ਚੰਡੀਗੜ੍ਹ/ਖੰਨਾ, 6 ਜਨਵਰੀ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ  ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਸ਼ਹਿਰ ਤੋਂ ਸ਼ੁਰੂਆਤ ਕੀਤੀ ਹੈ। ਖੰਨਾ ਵਿਖੇ ਉਨ੍ਹਾਂ ਅੱਜ ਡੋਰ ਟੂ ਡੋਰ ਕੁਲੈਕਸ਼ਨ ਅਤੇ ਸੇਗਰੀਗੇਸ਼ਨ ਪਲਾਂਟ ਦਾ ਉਦਘਾਟਨ ਕੀਤਾ। ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਪਾਇਲਟ ਪ੍ਰੋਜੈਕਟ 'ਤੇ 4 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ ਹੈ। ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਨੂੰ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਹੋਰ ਜਾਣਕਾਰੀ ਦਿੰਦਿਆਂ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਕੂੜਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ...
ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

National, Politics, Punjab, Trending
ਭੱਠਾ ਸਾਹਿਬ (ਰੋਪੜ), 6 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉੱਪਰ ਚੱਲਦਿਆਂ ਨਵੇਂ ਜੋਸ਼, ਲਗਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਪ੍ਰਣ ਲਿਆ। ਅੱਜ ਇਥੇ ਰੋਪੜ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਨੇ ਸਾਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਸਾਨੂੰ ਸਾਰਿਆਂ ਨੂੰ ਲੋਕਾਂ ਦੀ ਸੇਵਾ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਹਾਨ ਜੀਵਨ ਅਤੇ ਫ਼ਲਸਫ਼ਾ ਮਾਨਵਤਾ ਨੂੰ ਇਕਜੁਟ ਹੋ ਕੇ ਰਹਿਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹ...
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

National, Politics, Punjab, Trending
ਸ੍ਰੀ ਅਨੰਦਪੁਰ ਸਾਹਿਬ 06 ਜਨਵਰੀ  () ਸਾਹਿਬ ਏ ਕਮਾਲ, ਸਰਬੰਸਦਾਨੀ, ਅਮ੍ਰਿਤ ਦੇ ਦਾਤਾ, ਦਸ਼ਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੁੱਚੀ ਲੋਕਾਈ ਵਿਚ ਵਸਦੀਆਂ ਸੰਗਤਾਂ ਨੂੰ ਵਧਾਈ ਦਿੰਦਾਂ ਹਾਂ। ਅੱਜ ਦਸਮ ਪਾਤਸ਼ਾਹ ਜੀ ਦੇ ਜਨਮ ਦਿਹਾੜੇ ਮੌਕੇ ਖਾਲਸੇ ਦੀ ਜਨਮ ਭੂਮੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ ਤੇ ਕੀਰਤਨ ਸੁਣ ਕੇ ਮਨ ਨੂੰ ਸ਼ਾਤੀ ਮਿਲੀ ਹੈ, ਇਸ ਲਈ ਸਾਡਾ ਸਾਰਾ ਪਰਿਵਾਰ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰ ਰਿਹਾ ਹੈ।     ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਮਾਣਯੋਗ ਗੁਲਾਬ ਚੰਦ ਕਟਾਰੀਆਂ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਕੀਤਾ। ਉਨ੍ਹਾਂ ਨੇ ਨਾਲ ਉਨ੍ਹਾਂ ਦੀ ਧਰਮ ਪਤਨੀ ਅਨਿਤਾ ਕਟਾਰੀਆਂ ਵੀ ਮੋਜੂਦ ਸਨ। ਪੰਜਾਬ ਦੇ ਰਾਜਪਾਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾਂ ਟੇਕਣ ਉਪਰੰਤ ਸਿੰਘ ਸਾਹਿਬ ਗਿਆਨੀ ਸੁਲਤਾਂਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਵਿਸੇਸ਼ ਗੱਲਬਾਤ ਕੀਤੀ,  ਗੁਰੂ ਸਾਹਿਬ ਦੇ ਜਨਮ ਬਾਰੇ ਜਾਣਕਾਰੀ ਲਈ।      ਪੱਤਰਕਾਰਾ ਨਾਲ ਵਿਸੇ...
ਪੰਜਾਬ ਸਰਕਾਰ ਨੇ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀਆਂ-ਵਿਧਾਇਕ ਸ਼ੈਰੀ ਕਲਸੀ

ਪੰਜਾਬ ਸਰਕਾਰ ਨੇ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀਆਂ-ਵਿਧਾਇਕ ਸ਼ੈਰੀ ਕਲਸੀ

National, Politics, Punjab, Trending
ਬਟਾਲਾ, 5 ਜਨਵਰੀ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ 2024 ਦੌਰਾਨ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ। ਇਸ ਮਹੱਤਵਪੂਰਨ ਪ੍ਰਗਤੀ ਸੂਬੇ ਦੇ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾ ਖੇਤਰਾਂ ਵਿੱਚ ਇੱਕ ਸਾਲ ਵਿੱਚ ਕੀਤੇ ਵਿਕਾਸ ਨੂੰ ਦਰਸਾਉਂਦੀ ਹੈ। ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ ਸਥਾਪਿਤ ਸੀਵਰੇਜ ਟ੍ਰੀਟਮੈਂਟ ਸਮਰੱਥਾ 2142 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਤੱਕ ਪਹੁੰਚ ਗਈ ਹੈ, ਜਿਸ ਵਿੱਚ ਵਾਧੂ 492.15 ਐਮ.ਐਲ.ਡੀ. ਜੋੜਨ ਨਾਲ ਕੁੱਲ ਸਮਰੱਥਾ 2634.15 ਐਮ.ਐਲ.ਡੀ. ਹੋ ਗਈ ਹੈ। ਇਸ ਵਾਧੇ ਦਾ ਉਦੇਸ਼ ਸ਼ਹਿਰੀ ਆਬਾਦੀ ਦੀਆਂ ਵਧਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਅਤੇ ਸਾਫ਼, ਸ਼ੁੱਧ ਪਾਣੀ ਸਬੰਧੀ ਪ੍ਰਣਾਲੀਆਂ ਨੂੰ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ, 650 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 607 ਐਮ.ਐਲ.ਡੀ. ਦੀ ਸਮਰੱਥਾ ਵਾਲੇ 52 ਸੀਵਰੇਜ ...