ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦੀ ਮ੍ਰਿਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਦੇਵੀਗੜ੍ਹ/ ਸਨੌਰ/ਪਟਿਆਲਾ, 5 ਜਨਵਰੀ:
ਪੰਜਾਬ ਦੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ (75 ਸਾਲ) ਜਿਨ੍ਹਾਂ ਦਾ ਬੀਤੇ ਦਿਨ ਕੁਝ ਸਮਾਂ ਬਿਮਾਰ ਰਹਿਣ ਬਾਅਦ ਦਿਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੁਖਮੇਲਪੁਰ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।ਇਸ ਮੌਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਮ੍ਰਿਤਕ ਦੇਹ ‘ਤੇ ਫੁੱਲਾਂ ਦੀ ਰੀਥ ਰੱਖਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਪਟਿਆਲਾ ਪੁਲਿਸ ਦੀ ਟੁਕੜੀ ਨੇ ਹਥਿਆਰ ਉਲਟੇ ਕਰਕੇ ਅਤੇ ਫਾਇਰ ਕਰਕੇ ਸਾਬਕਾ ਮੰਤਰੀ ਨੂੰ ਸ਼ੋਕ ਸਲਾਮੀ ਦਿੱਤੀ।
ਇਸ ਦੌਰਾਨ ਅਜਾਇਬ ਸਿੰਘ ਮੁਖਮੇਲਪੁਰ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਅਜੇਪ੍ਰੀਤ ਸਿੰਘ ਮੁਖਮੇਲਪੁਰ ਨੇ ਦਿਖਾਈ।ਜਿਕਰਯੋਗ ਹੈ ਕਿ ਅਜਾਇਬ ਸਿੰਘ 1997 ਵਿੱਚ ਹਲਕਾ ਘਨੌਰ ਤੋਂ ਵਿਧਾਇਕ ਚੁਣੇ ਗਏ ਸਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਬਣੇ।
ਉਹ ਅਪਣੀ ਧਰਮ ਪਤਨੀ ਬੀਬੀ ਹਰਪ੍ਰੀਤ ਕੌਰ ਸਾਬਕਾ ਵਿਧਾਇਕ, ਪੁੱਤਰ ਅਜੇਪ੍ਰੀਤ ਸਿੰਘ, ਪੁੱਤਰੀਆਂ ਤੇ ਜਵਾਈਆਂ ਹਰਨੀਤ ਕ...








