ਪੀ.ਐਸ.ਪੀ.ਸੀ.ਐਲ ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵਾਟ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਰੁਪਏ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ, 4 ਜਨਵਰੀ
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ ਵਿੱਤੀ ਸਾਲ 2022-23 ਦੌਰਾਨ ਸੂਬੇ ਦੀ ਰੂਫਟਾਪ ਸੋਲਰ ਊਰਜਾ ਵਿੱਚ 60.51 ਮੈਗਾਵਾਟ ਦੇ ਸਫਲਤਪੂਰਵਕ ਵਾਧੇ ਲਈ 11.39 ਕਰੋੜ ਰੁਪਏ ਦਾ ਵਿੱਤੀ ਇਨਾਮ ਦਿੱਤਾ ਹੈ। ਇਸ ਸਮਰੱਥਾ ਵਾਧੇ ਨਾਲ ਰੋਜ਼ਾਨਾ ਲਗਭਗ 2.4 ਲੱਖ ਯੂਨਿਟ ਸੂਰਜੀ ਊਰਜਾ ਪੈਦਾ ਹੋਣ ਦੀ ਉਮੀਦ ਹੈ, ਜੋ ਕਿ ਪੰਜਾਬ ਵੱਲੋਂ ਸਾਫ਼ ਅਤੇ ਟਿਕਾਊ ਊਰਜਾ ਅਪਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਰੂਫਟਾਪ ਸੋਲਰ ਸਮਰੱਥਾ ਦੀ ਸਮਰੱਥਾ ਵਿੱਚ ਹੋਈ ਮਹੱਤਵਪੂਰਨ ਤਰੱਕੀ 'ਤੇ ਰੋਸ਼ਨੀ ਪਾਉਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਵਿੱਤੀ ਸਾਲ 2023-24 ਦੌਰਾਨ ਵੀ 86 ਮੈਗਾਵਾਟ ਦਾ ਪ੍ਰਭਾਵਸ਼ਾਲੀ ਵਾਧਾ ਹੋਇਆ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਰੂਫ਼ਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ ਹੁਣ ਤੱਕ 430 ਮੈਗਾਵਾਟ ਹੋ ਗਈ ਹੈ, ਜੋ ਰਾਜ ਦੀ ਨਵਿਆਉਣਯੋਗ ਊਰਜਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਇਸ ਪ੍ਰਾਪਤੀ ਦੇ ...








