ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ
ਚੰਡੀਗੜ੍ਹ/ਸ਼ੁਤਰਾਣਾ, 3 ਜਨਵਰੀ:
ਪੰਜਾਬ ਦੇ ਜਲ ਸਰੋਤ ਅਤ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਸ਼ੁਤਰਾਣਾ ਵਿੱਚ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਲਈ 70 ਕਰੋੜ ਰੁਪਏ ਤੋਂ ਵਧੇਰੇ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ।
ਸ੍ਰੀ ਗੋਇਲ ਨੇ ਸ਼ੁਤਰਾਣਾ, ਸਧਾਰਨਪੁਰ ਅਤੇ ਕਲਵਾਣੂ ਵਿਖੇ ਰਸੌਲੀ ਮਾਈਨਰ, ਕਰਮਗੜ੍ਹ ਲਿੰਕ-2 ਕੈਨਾਲ ਸਿਸਟਮ, ਚੋਆ ਲਿੰਕ-2 ਕੈਨਾਲ ਸਿਸਟਮ, ਮਾਈਨਰ ਨੰਬਰ 3, ਮਾਈਨਰ ਨੰਬਰ 5, ਬਿਸ਼ਨਗੜ੍ਹ ਮਾਈਨਰ ਅਤੇ ਅਤਾਲਾਂ ਮਾਈਨਰ ਨੂੰ ਪੱਕੇ ਕਰਨ ਦੇ ਨੀਂਹ ਪੱਥਰ ਵੀ ਰੱਖੇ। ਉਨ੍ਹਾਂ ਲੋਕਾਂ ਨੂੰ ਪਹਿਲਾਂ ਨਾਲੋਂ ਡੇਢ ਗੁਣਾਂ ਵਧੇਰੇ ਨਹਿਰੀ ਪਾਣੀ ਮਿਲਣ ‘ਤੇ ਵਧਾਈ ਦਿੰਦਿਆਂ ਦੱਸਿਆ ਕਿ ਅਗਲੇ ਦੋ ਮਹੀਨਿਆਂ ਵਿੱਚ ਸਾਰੇ ਕੰਮ ਮੁਕੰਮਲ ਕੀਤੇ ਜਾਣਗੇ ਅਤੇ ਹਲਕੇ ਅੰਦਰ 75000 ਏਕੜ ਤੋਂ ਜ਼ਿਆਦਾ ਰਕਬੇ ਨੂੰ ਝੋਨੇ ਦੇ ਸੀਜ਼ਨ ਵਿੱਚ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਨਾਲ ਟਿਊਬਵੈਲ ਬੰਦ ਹੋਣ ਨਾਲ ਬਿਜਲੀ ਤੇ ਧਰਤੀ ਹੇਠਲਾ ਪਾਣੀ ਵੀ ਬਚੇਗਾ।
ਜਲ ਸਰੋਤ ਮੰਤਰੀ ਨੇ ਕਿਹਾ...








