Wednesday, September 16
Shadow

National

ਮੁੱਖ ਮੰਤਰੀ ਸਹਾਇਤਾ ਕੇਂਦਰ ਬਰਨਾਲਾ ਵਾਸੀਆਂ ਲਈ ਸਾਬਿਤ ਹੋ ਰਿਹਾ ਵਰਦਾਨ

ਮੁੱਖ ਮੰਤਰੀ ਸਹਾਇਤਾ ਕੇਂਦਰ ਬਰਨਾਲਾ ਵਾਸੀਆਂ ਲਈ ਸਾਬਿਤ ਹੋ ਰਿਹਾ ਵਰਦਾਨ

National, Politics, Punjab, Trending
ਬਰਨਾਲਾ, 2 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਲੋਕਾਂ ਨੂੰ ਸਮਾਂਬੱਧ ਅਤੇ ਬਗੈਰ ਖੁਆਰੀ ਤੋਂ ਸੇਵਾਵਾਂ ਮੁਹਈਆ ਕਰਾਉਣ ਦੀ ਸੋਚ ਸਦਕਾ ਪਿਛਲੇ ਸਾਲ ਮੁੱਖ ਮੰਤਰੀ ਸਹਾਇਤਾ ਕੇਂਦਰੀ ਸਥਾਪਿਤ ਕੀਤੇ ਗਏ ਸਨ। ਜ਼ਿਲ੍ਹਾ ਪੱਧਰ 'ਤੇ ਬਣਿਆ ਇਹ ਸਹਾਇਤਾ ਕੇਂਦਰ ਬਰਨਾਲਾ ਵਾਸੀਆਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ, ਜਿਸ ਰਾਹੀਂ ਤੇਜ਼ੀ ਨਾਲ ਲੋਕਾਂ ਦੀਆਂ ਅਰਜ਼ੀਆਂ ਦਾ ਨਿਬੇੜਾ ਹੋ ਰਿਹਾ ਹੈ। ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਜੂਨ 2024 ਵਿੱਚ ਮੁੱਖ ਮੰਤਰੀ ਸਹਾਇਤਾ ਕੇਂਦਰ (ਸੀ ਐਮ ਵਿੰਡੋ) ਸਥਾਪਿਤ ਕੀਤਾ ਗਿਆ ਸੀ ਜਿਸ ਦਾ ਮੁੱਖ ਮਕਸਦ ਸੀ ਕਿ ਲੋਕਾਂ ਦੀ ਮੁੱਖ ਮੰਤਰੀ ਦਫ਼ਤਰ ਤੱਕ ਜ਼ਿਲ੍ਹਾ ਮੁਕਾਮ ਤੋਂ ਹੀ ਸਿੱਧੀ ਪਹੁੰਚ ਹੋਵੇ, ਲੋਕਾਂ ਦੇ ਰਾਜਧਾਨੀ ਚੰਡੀਗੜ੍ਹ ਪੱਧਰ ਦੇ ਕੰਮ ਇਥੋਂ ਹੀ ਹੋ ਜਾਣ ਅਤੇ ਇਹ ਕੰਮ ਤੇਜ਼ੀ ਨਾਲ ਅਤੇ ਬਿਨਾਂ ਖੁਆਰੀ ਤੋਂ ਸਮਾਂਬੱਧ ਤਰੀਕੇ ਨਾਲ ਹੋਣ। ਉਨ੍ਹਾਂ ਦੱਸਿਆ ਕਿ ਬਰਨਾਲਾ ਵਿੱਚ ਸੀ ਐਮ ਵਿੰਡੋ ਵਿੱਚ ਹੁਣ ਤੱਕ 357 ਦਰਖਾਸਤਾਂ ਆਈਆਂ ਹਨ, ਜਿਨ੍ਹਾਂ ਵਿਚੋਂ 317 (88 ਫੀਸਦੀ) ਦਰਖਾਸਤਾਂ ਦਾ ਸਮਾਂਬੱਧ ਨਿਬੇੜਾ ਕੀਤਾ ...
ਡਿਪਟੀ ਕਮਿਸ਼ਨਰ ਵੱਲੋਂ ਮੋਗਾ ਜ਼ਿਲ੍ਹੇ ਦੇ ਉਜਵਲ ਭਵਿੱਖ ਲਈ 25 ਸਾਲਾ ਵਿਜ਼ਨ ਬਣਾਉਣ ਦਾ ਨਿਸ਼ਚਾ

ਡਿਪਟੀ ਕਮਿਸ਼ਨਰ ਵੱਲੋਂ ਮੋਗਾ ਜ਼ਿਲ੍ਹੇ ਦੇ ਉਜਵਲ ਭਵਿੱਖ ਲਈ 25 ਸਾਲਾ ਵਿਜ਼ਨ ਬਣਾਉਣ ਦਾ ਨਿਸ਼ਚਾ

National, Politics, Punjab, Trending
ਮੋਗਾ, 2 ਜਨਵਰੀ (000)- ਨਵਾਂ ਸਾਲ ਸ਼ੁਰੂ ਹੋਣ ਦੇ ਨਾਲ ਹੀ, ਮੋਗਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਭਵਿੱਖ ਲਈ ਆਪਣੀ ਅਭਿਲਾਸ਼ੀ ਦ੍ਰਿਸ਼ਟੀ ਦੀ ਰੂਪ ਰੇਖਾ ਉਲੀਕੀ ਹੈ, ਜਿਸ ਵਿੱਚ ਵਸਨੀਕਾਂ ਨੂੰ ਆਪਣੇ ਵਿਚਾਰਾਂ ਅਤੇ ਸੁਝਾਵਾਂ ਵਿੱਚ ਯੋਗਦਾਨ ਪਾਉਣ ਲਈ ਸੱਦਾ ਦਿੱਤਾ ਗਿਆ ਹੈ। ਇਸ ਲਈ ਉਨ੍ਹਾਂ ਜ਼ਿਲ੍ਹਾ ਵਾਸੀਆਂ ਤੋਂ ਸੁਝਾਅ ਅਤੇ ਵਿਚਾਰ ਮੰਗਣ ਦੀ ਯੋਜਨਾ ਬਣਾਈ ਹੈ ਤਾਂ ਜੋ ਮੋਗਾ ਨੂੰ ਦੇਸ਼ ਦੇ ਹਰ ਪੱਖ ਤੋਂ ਵਿਕਸਤ ਜ਼ਿਲ੍ਹਾ ਬਣਾਉਣ ਲਈ ਰੂਪ-ਰੇਖਾ ਤਿਆਰ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਤੋਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਅਤੇ ਕੰਮਾਂ ਬਾਰੇ ਸਮੇਂ ਸਮੇਂ ਉੱਤੇ ਸੁਝਾਅ ਮੰਗੇ ਜਾਂਦੇ ਹਨ। ਕਿਉਂਕਿ ਮੋਗਾ ਨੀਤੀ ਆਯੋਗ ਵੱਲੋਂ ਐਸਪੀਰੇਸ਼ਨਲ ਜ਼ਿਲ੍ਹਾ ਵੀ ਬਣਾਇਆ ਗਿਆ ਹੈ, ਇਸੇ ਤਰ੍ਹਾਂ ਨੀਤੀ ਆਯੋਗ ਵੱਲੋਂ ਵੀ ਸਮੇਂ ਸਮੇਂ ਉੱਤੇ ਕੁਝ ਪ੍ਰੋਜੇਕਟਾਂ ਬਾਰੇ ਤਜ਼ਵੀਜਾਂ ਦੀ ਮੰਗ ਕੀਤੀ ਜਾਂਦੀ ਹੈ। ਪਹਿਲਾਂ ਇਹ ਤਜ਼ਵੀਜਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਭੇਜੀਆਂ ਜਾਂਦੀਆਂ ਰਹੀਆਂ ਹਨ। ਪਰ ਹੁਣ ਜ਼ਿਲ੍ਹਾ ਪ੍ਰਸ਼ਾਸ਼ਨ ਇਸ ਬਾਰ...
ਡੇਅਰੀ ਵਿਕਾਸ ਵਿਭਾਗ ਨੇ ਪਿੰਡ ਦਾਖ਼ਲਾ ਵਿਖੇ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਦਾਖ਼ਲਾ ਵਿਖੇ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ

National, Politics, Punjab, Trending
ਦੀਨਾਨਗਰ/ਗੁਰਦਾਸਪੁਰ, 2 ਜਨਵਰੀ (         ) - ਪੰਜਾਬ ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ, ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੀ.ਡੀ.-6 ਸਕੀਮ ਅਧੀਨ ਬਲਾਕ ਦੀਨਾਨਗਰ ਦੇ ਪਿੰਡ ਦਾਖ਼ਲਾ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਵਿੱਚ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ, ਇਨ੍ਹਾਂ ਦੇ ਇਲਾਜ ਅਤੇ ਚਾਰੇ ਸਬੰਧੀ ਮਾਹਿਰਾਂ ਵੱਲੋਂ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਡੇਅਰੀ ਵਿਕਾਸ ਵਿਭਾਗ ਵੱਲੋਂ  ਪਸ਼ੂ ਪਾਲਕਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਸਬਸਿਡੀਆਂ ਅਤੇ ਬੀਮਾ ਸਕੀਮਾਂ ਸਬੰਧੀ ਵਿਸਥਾਰ ਵਿਚ ਜਾਣੂ ਕਰਵਾਇਆ ਗਿਆ। ਇਸ ਕੈਂਪ ਵਿਚ ਪਿੰਡ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨਾਂ, ਦੁੱਧ ਉਤਪਾਦਕਾਂ ਨੇ ਸ਼ਾਮਲ ਹੋ ਕੇ ਲਾਭ ਲਿਆ। ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਰਿਆਮ ਸਿੰਘ, ਡਾ. ਅਸ਼ੋਕ ਸਿੰਘ ਬਸਰਾ ਅਸਿਸਟੈਂਟ ਡਾਇਰੈਕਟਰ, ਬਲਕਾਰ ਸਿੰਘ ਮਿਲਕਫੈੱਡ, ਕਮਲ ਕਿਸ਼ੋਰ ਅਦਵੰਤਾ ਕੰਪਨੀ, ਡੇਅਰੀ ...
5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, National, Politics, Punjab, Trending
ਚੰਡੀਗੜ੍ਹ, 1 ਜਨਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਥਾਣਾ ਸਿਟੀ-2, ਕਪੂਰਥਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਕਪੂਰਥਲਾ ਜ਼ਿਲ੍ਹੇ ਦੇ ਫੱਤੂਢੀਂਗਾ ਦੀ ਰਹਿਣ ਵਾਲੀ ਗੁਰਜੀਤ ਕੌਰ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਮੁਲਜ਼ਮ ਨੇ ਉਸਦੇ ਖਿਲਾਫ਼ ਥਾਣੇ ਵਿੱਚ ਕੀਤੀ ਗਈ ਸ਼ਿਕਾਇਤ ਦੀ ਨਕਲ ਅਤੇ ਉਸ ਵੱਲੋਂ ਸ਼ਿਕਾਇਤ ਕਰਨ ਵਾਲੇ ਵਿਅਕਤੀਆਂ ਨਾਲ ਕੀਤੇ ਗਏ ਰਾਜ਼ੀਨਾਮੇ ਦੀਆਂ ਕਾਪੀਆਂ ਮੁਹੱਈਆ ਕਰਵਾਉਣ ਬਦਲੇ ਉਸ ਤੋਂ 5,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਗੁਰਜੀਤ ਕੌਰ ਨੇ ਅੱਗੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਨੇ ਉਕਤ ਪੁਲਿਸ ਸ਼ਿਕਾਇਤ ਦਾ ਨਿਬੇੜਾ ਉਸਦੇ ਹੱਕ ਵਿੱਚ ਕਰਨ ਲਈ ਉਸ ਤੋਂ ਪਹਿ...
ਬਲੜਵਾਲ ਡਰੇਨ ਨੂੰ ਚੜਨ ਵਾਲੇ ਦੋਵੇਂ ਕੱਚੇ ਰਸਤੇ ਤਰੁੰਤ ਪੱਕੇ ਕੀਤੇ ਜਾਣ -ਧਾਲੀਵਾਲ

ਬਲੜਵਾਲ ਡਰੇਨ ਨੂੰ ਚੜਨ ਵਾਲੇ ਦੋਵੇਂ ਕੱਚੇ ਰਸਤੇ ਤਰੁੰਤ ਪੱਕੇ ਕੀਤੇ ਜਾਣ -ਧਾਲੀਵਾਲ

National, Politics, Punjab, Trending
ਅਜਨਾਲਾ, 1 ਜਨਵਰੀ 2025-  ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ, ਜੋ ਕਿ ਅੱਜ ਅਜਨਾਲਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਦੌਰੇ ਉੱਤੇ ਸਨ, ਨੇ ਜਦ ਬਲੜਵਾਲ ਡਰੇਨ ਉੱਤੇ ਚੜਨ ਲਈ ਦੋਵਾਂ ਪਾਸਿਆਂ ਤੋਂ ਆਰੇ ਕੱਚੇ ਰਸਤੇ ਵੇਖੇ ਤਾਂ ਉਹਨਾਂ ਨੇ ਤੁਰੰਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਕੱਚੇ ਰਸਤੇ ਆਉਂਦੇ ਇਕ ਦੋ ਦਿਨਾਂ ਵਿੱਚ ਪੱਕੇ ਕਰਨ ਦੀ ਹਦਾਇਤ ਕੀਤੀ। ਉਨਾਂ ਨੇ ਇਸ ਮੌਕੇ ਗੰਨੇ ਦੀ ਭਰੀ ਹੋਈ ਟਰਾਲੀ, ਜਿਸ ਨੂੰ ਉਕਤ ਪੁਲ ਉੱਤੇ ਚੜਾਉਣ ਲਈ ਇਕ ਕਿਸਾਨ ਵੱਲੋਂ ਜ਼ੋਰ ਜਮਾਈ ਕੀਤੀ ਜਾ ਰਹੀ ਸੀ, ਨੂੰ ਵੇਖਦੇ ਹੋਏ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਰਸਤੇ ਕਿਸਾਨਾਂ ਨੇ ਗੰਨਾ ਢੋਣ ਲਈ ਵਰਤਣਾ ਹੈ ਅਤੇ ਰਸਤੇ ਕੱਚੇ ਹੋਣ ਕਾਰਨ ਕਿਸੇ ਵੇਲੇ ਵੀ ਕੋਈ ਹਾਦਸਾ ਵਾਪਰ ਸਕਦਾ ਹੈ। ਉਹਨਾਂ ਨੇ ਕਿਹਾ ਕਿ ਅਜਿਹੀ ਗਲਤੀ ਭਵਿੱਖ ਵਿੱਚ ਨਾ ਕੀਤੀ ਜਾਵੇ ਕਿ ਪੁਲ ਬਣ ਜਾਵੇ ਅਤੇ ਉਸਦੇ ਰਸਤੇ ਕੱਚੇ ਹੋਣ। ਉਹਨਾਂ ਕਿਹਾ ਕਿ ਜਦੋਂ ਲੋਕਾਂ ਦਾ ਪੈਸਾ ਕਿਸੇ ਕੰਮ ਉੱਤੇ ਲੱਗਦਾ ਹੈ ਤਾਂ ਉਸਦਾ ਸੁੱਖ ਲੋਕਾਂ ਨੂੰ ਮਿਲਣਾ ਚਾਹੀਦਾ ਹੈ ਨਾ ਕਿ ਉਹਨਾਂ ਦੀ ਜਿੰਦਗੀ ਫਿਰ ਉਸੇ ਤਰ੍ਹਾਂ ਦਿੱਕਤਾਂ ਵਿੱਚ ਪਈ ਰਹਿਣੀ ਚਾਹੀਦੀ ਹੈ।...
ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਮਾਲਕ ਡਾ. ਅਮਿਤ ਬਾਂਸਲ ਗ੍ਰਿਫ਼ਤਾਰ

ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਮਾਲਕ ਡਾ. ਅਮਿਤ ਬਾਂਸਲ ਗ੍ਰਿਫ਼ਤਾਰ

National, Politics, Punjab, Trending
ਚੰਡੀਗੜ੍ਹ, 01 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਚਲਾਏ ਜਾ ਰਹੇ 22 ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਡਾ. ਅਮਿਤ ਬਾਂਸਲ ਪੁੱਤਰ ਸੁਭਾਸ਼ ਬਾਂਸਲ, ਵਾਸੀ ਮਕਾਨ ਨੰ. 141, ਸੈਕਟਰ 28-ਏ ਚੰਡੀਗੜ੍ਹ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਇਸ ਮਾਮਲੇ 'ਚ ਡਰੱਗ ਇੰਸਪੈਕਟਰ ਲੁਧਿਆਣਾ ਰੂਪਪ੍ਰੀਤ ਕੌਰ ਨੂੰ ਵੀ ਇਸ ਮੁਕੱਦਮੇ ਵਿੱਚ ਸਹਿ ਦੋਸ਼ੀ ਬਣਾਇਆ ਗਿਆ ਹੈ, ਜਿਨ੍ਹਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਦੋਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਉੱਡਣ ਦਸਤਾ-1, ਮੋਹਾਲੀ, ਪੰਜਾਬ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ. ਨੰਬਰ 12 ਮਿਤੀ 31.12.2024 ਅਧੀਨ ਕੇਸ ਦਰਜ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਡਾ. ਅਮਿਤ ਬਾਂਸਲ ਪੰਜ...
ਜ਼ਿਲ੍ਹੇ ਦੇ ਪਿੰਡਾਂ ਲਈ ਵਰਦਾਨ ਬਣੇਗਾ “ਮੈਗਾ ਨਹਿਰੀ ਪਾਣੀ ਪ੍ਰੋਜੈਕਟ”

ਜ਼ਿਲ੍ਹੇ ਦੇ ਪਿੰਡਾਂ ਲਈ ਵਰਦਾਨ ਬਣੇਗਾ “ਮੈਗਾ ਨਹਿਰੀ ਪਾਣੀ ਪ੍ਰੋਜੈਕਟ”

National, Politics, Punjab, Trending
ਖਮਾਣੋਂ/ ਫ਼ਤਹਿਗੜ੍ਹ ਸਾਹਿਬ, 01 ਜਨਵਰੀ ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਡੂੰਘਾ ਹੋਣ ਅਤੇ ਪਾਣੀ ਦੂਸ਼ਿਤ ਹੋਣ ਤੋਂ ਬਚਾਉਣ ਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਫ਼ਤਹਿਗੜ੍ਹ ਸਾਹਿਬ ਵੱਲੋਂ ਪੰਜਾਬ ਤੇ ਭਾਰਤ ਸਰਕਾਰ ਦੁਆਰਾ ਵਿਸ਼ਵ ਬੈਂਕ ਦੀ ਵਿੱਤੀ ਸਹਾਇਤਾ ਨਾਲ ਜਲ ਜੀਵਨ ਮਿਸ਼ਨ ਅਧੀਨ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 92 ਪਿੰਡਾਂ ਨੂੰ ਪੀਣ ਯੋਗ ਨਹਿਰੀ ਪਾਣੀ ਉਪਲਬੱਧ ਕਰਵਾਉਣ ਲਈ "ਮੈਗਾ ਨਹਿਰੀ ਪਾਣੀ ਪ੍ਰੋਜੈਕਟ" ਪਿੰਡ ਨਾਨੋਵਾਲ ਵਿਖੇ ਲਗਾਇਆ ਗਿਆ ਹੈ, ਜੋ ਕਿ ਜਲਦ ਹੀ ਲੋਕ ਅਰਪਿਤ ਕੀਤਾ ਜਾਵੇਗਾ। ਇਹ ਜਾਣਕਾਰੀ ਸਾਂਝੀ ਕਰਦਿਆਂ ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ਼੍ਰੀ ਇਸ਼ਾਨ ਕੌਸ਼ਲ ਨੇ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਬਲਾਕ ਖੇੜਾ ਦੇ 69 ਪਿੰਡ ਅਤੇ ਬਲਾਕ ਬਸੀ ਪਠਾਣਾਂ ਦੇ 23 ਪਿੰਡ ਸ਼ਾਮਿਲ ਹਨ। ਇਨ੍ਹਾਂ ਪਿੰਡਾਂ ਵਿੱਚ ਕੁੱਲ 131 ਕਿਲੋਮੀਟਰ ਡੀ.ਆਈ. ਟ੍ਰਾਂਸਮਿਸ਼ਨ ਪਾਈਪ ਲਾਈਨ ਵਿਛਾਈ ਗਈ ਹੈ, ਜਿਸ ਰਾਹੀਂ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਸਾਫ-ਸੁੱਥਰੇ ਪੀਣ ਵਾਲੇ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਇਸ ਪ੍ਰੋਜੈਕਟ ਅਧੀਨ ਪਿੰਡ ਨਾਨੋਵਾਲ ਵਿਖੇ ਇੱਕ ਵਾਟਰ ...
ਉਸਾਰੀ ਕਿਰਤੀ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਆਪ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਪੰਜੀਕ੍ਰਿਤ ਕਰਵਾਉਂਣ- ਜਗਪ੍ਰੀਤ ਸਿੰਘ

ਉਸਾਰੀ ਕਿਰਤੀ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਆਪ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਪੰਜੀਕ੍ਰਿਤ ਕਰਵਾਉਂਣ- ਜਗਪ੍ਰੀਤ ਸਿੰਘ

National, Politics, Punjab, Trending
ਮਾਲੇਰਕੋਟਲਾ 01 ਜਨਵਰੀ   :             ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ  ਨਾਲ ਸਬੰਧਿਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਉਸਾਰੀ ਕਿਰਤੀਆਂ ਨੂੰ ਬੋਰਡ ਅਧੀਨ ਲਾਭਪਾਤਰੀ ਵਜੋਂ ਰਜਿਸਟਰਡ (ਪੰਜੀਕ੍ਰਿਤ) ਹੋਣਾ ਬਹੁਤ ਹੀ ਜਰੂਰੀ ਹੈ ਅਤੇ ਰਜਿਸਟਰਡ ਉਸਾਰੀ ਕਿਰਤੀ ਦੀ ਸਹੂਲਤ ਤੋਂ ਸਰਕਾਰ ਵਲੋਂ 17 ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ।           ਸਹਾਇਕ ਕਿਰਤ ਕਮਿਸ਼ਨਰ ਜਗਪ੍ਰੀਤ ਸਿੰਘ ਨੇ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ ਉਸਾਰੀ ਦੇ ਕੰਮ ਨਾਲ ਸਬੰਧਿਤ ਕਿਰਤੀ ਜਿਵੇਂ ਰਾਜ ਮਿਸਤਰੀ, ਇੱਟਾਂ/ਸੀਮਿੰਟ ਪਕੜਾਉਣ ਵਾਲੇ ਮਜ਼ਦੂਰ, ਪਲੰਬਰ, ਤਰਖਾਣ, ਵੈਲਡਰ, ਇਲੈਕਟ੍ਰੀਸ਼ੀਅਨ, ਤਕਨੀਕੀ/ਕਲੈਰੀਕਲ ਕੰਮ ਕਰਨ ਵਾਲੇ, ਕਿਸੇ ਸਰਕਾਰੀ, ਅਰਧ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ਵਿੱਚ ਇਮਾਰਤਾਂ, ਸੜਕ, ਨਹਿਰਾਂ, ਬਿਜਲੀ ਦੇ ਉਤਪਾਦਨ ਜਾਂ ਵੰਡ, ਟੈਲੀਫ਼ੋਨ, ਤਾਰ, ਰੇਡੀਓ, ਰੇਲ, ਹਵਾਈ ਅੱਡੇ ਆਦਿ ਤੇ ਉਸਾਰੀ, ਮੁਰੰਮਤ ਦਾ ਕੰਮ ਕਰਨ ਵਾਲੇ ਉਸਾਰੀ ਕਿਰਤੀ ਸ਼ਾਮਲ ਹਨ।               ਉਨ੍ਹਾਂ ...
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ

National, Politics, Punjab, Trending
ਗੁਰਦਾਸਪੁਰ, 1 ਜਨਵਰੀ (           ) - ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦੇ ਗੁਰਦਾਸਪੁਰ ਸਥਿਤ ਦਫ਼ਤਰ ਵਿਖੇ ਮਾਲ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵਣ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਗੁਰਦਾਸਪੁਰ ਸ੍ਰੀ ਸੁਖਜਿੰਦਰ ਸਿੰਘ, ਡੀ.ਡੀ.ਪੀ.ਓ. ਗੁਰਦਾਸਪੁਰ ਸ. ਗੁਰਪ੍ਰੀਤ ਸਿੰਘ ਭੁੱਲਰ, ਵਣ ਵਿਭਾਗ ਦੇ ਅਧਿਕਾਰੀ ਅਤੇ ਜ਼ਿਲ੍ਹੇ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਤਹਿ ਸਮੇਂ...
ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ

National, Politics, Punjab, Trending
ਗੁਰਦਾਸਪੁਰ, 1 ਜਨਵਰੀ (      ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ 2025 ਦੀ ਵਧਾਈ ਦਿੱਤੀ ਹੈ। ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਅਰਦਾਸ ਕੀਤੀ ਕਿ ਸਾਲ 2025 ਜ਼ਿਲ੍ਹਾ ਵਾਸੀਆਂ ਸਮੇਤ ਸੂਬੇ ਅਤੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਲਈ ਖ਼ੁਸ਼ੀਆਂ-ਖੇੜੇ, ਅਮਨ-ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ। ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਵੇਂ ਸਾਲ ਵਿੱਚ ਵੀ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਦ੍ਰਿੜ੍ਹਤਾ ਤੇ ਇਮਾਨਦਾਰੀ ਨਾਲ ਕੰਮ ਕੀਤਾ ਜਾਵੇਗਾ ਤਾਂ ਜੋ ਵਿਕਾਸ ਦਾ ਅਸਰ ਜ਼ਮੀਨੀ ਪੱਧਰ 'ਤੇ ਦਿਸੇ ਅਤੇ ਖ਼ਾਸ ਕਰਕੇ ਗ਼ਰੀਬ ਵਰਗ ਦੇ ਜੀਵਨ ਨੂੰ ਸੁਖਾਲਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੇ ਬੰਧਨਾਂ ਨੂੰ ਮਜ਼ਬੂਤ ਕਰਨ ਦੇ ਨਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ...