Tuesday, September 15
Shadow

National

2024 ‘ਚ ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ: ਸੌਂਦ

2024 ‘ਚ ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ: ਸੌਂਦ

National, Politics, Punjab, Trending
ਚੰਡੀਗੜ੍ਹ, 30 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸਾਲ 2024 ਦੌਰਾਨ ਬਹੁਤ ਸਾਰੇ ਲੋਕ ਪੱਖੀ ਕਾਰਜ ਅਮਲ ਵਿੱਚ ਲਿਆਂਦੇ ਹਨ। ਜਿੱਥੇ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਅਤੇ ਹੋਰ ਨੀਤੀਆਂ ਤੋਂ ਜਾਣੂੰ ਕਰਵਾਉਣ ਲਈ ਪੂਰੇ ਪੰਜਾਬ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ, ਉੱਥੇ ਹੀ ਬਹੁਤ ਸਾਰੀਆਂ ਭਲਾਈ ਸਕੀਮਾਂ ਤਹਿਤ ਕਿਰਤੀਆਂ ਨੂੰ ਕਰੋੜਾਂ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਵਧੇਰੇ ਜਾਣਕਾਰੀ ਦਿੰਦਿਆਂ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਕਿਰਤ ਵਿਭਾਗ ਵੱਲੋਂ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ/ਉਦਯੋਗਿਕ ਸਕੀਮਾਂ ਨੂੰ ਡਿਜ਼ੀਟਾਈਜ਼ ਕੀਤਾ ਗਿਆ ਹੈ, ਜਿਸ ਵਿੱਚ ਬਿਲਡਿੰਗ ਪਲਾਨ ਨੂੰ ਪ੍ਰਵਾਨਗੀ ਦੇਣਾ, ਫੈਕਟਰੀਆਂ ਦੀ ਰਜਿਸਟ੍ਰੇਸ਼ਨ, ਲਾਇਸੈਂਸ ਲਈ ਮਨਜ਼ੂਰੀ, ਲਾਇਸੈਂਸ ਦਾ ਨਵੀਨੀਕਰਨ, ਲਾਇਸੈਂਸ ਵਿੱਚ ਸੋਧ, ਰਾਤ ਦੀ ਸ਼ਿਫਟ ਵਿੱਚ ਮਹਿਲਾਵਾਂ ਨੂੰ ਰੋਜ਼ਗਾਰ ਦੇਣ ਦੀ ਇਜਾਜ਼ਤ, ਪ੍ਰਿੰਸੀਪਲ ਇੰਪਲਾਇਅਰ ਦੀ ਰਜਿਸਟ੍ਰੇਸ਼ਨ, ਠੇਕੇਦਾਰ ਨੂੰ ਲਾਇਸੈਂਸ ਦੀ ਮਨਜ਼ੂਰੀ, ਵੈਲਫੇਅਰ ਫੰਡ ਦਾ ਭੁਗਤਾਨ, ਪੰਜਾਬ ਲੇਬਰ ਵੈਲਫੇਅਰ ਬੋਰ...
ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਨੇ  ਵੱਖ-ਵੱਖ ਵਿਭਾਗਾਂ ਨਾਲ ਕੀਤੀ ਰਿਵਿਊ ਮੀਟਿੰਗ

ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਰਿਵਿਊ ਮੀਟਿੰਗ

National, Politics, Punjab, Trending
ਸ਼੍ਰੀ ਮੁਕਤਸਰ ਸਾਹਿਬ  30 ਦਸੰਬਰ                             ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਰਿਵਿਊ ਮੀਟਿੰਗ ਸ੍ਰੀ ਰਾਜੇਸ਼ ਤ੍ਰਿਪਾਠੀ  ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ  ਹੋਈ।                     ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ।                              ਉਹਨਾਂ ਅੱਗੇ ਦੱਸਿਆ ਕਿ ਮੇਲੇ ਦੌਰਾਨ ਬਣਾਏ ਜਾਣ ਵਾਲੇ ਆਰਜੀ ਬੱਸ ਸਟੈਂਡਾਂ ਤੋਂ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਫਤ ਆਵਾਜਾਈ ਦਾ ਪ੍ਰਬੰਧ ਕੀਤਾ ਜਾਵੇਗਾ।                     ਮਾਘੀ ਮੇਲੇ ਦੌਰਾਨ ਜਨਤਾਂ ਦੀ ਜਾਨ ਅਤੇ ਮਾਲ ਦੀ ਹਿਫਾਜਤ ਲਈ  ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ ਤਾਂ ਜੋ ਅਣਸੁਖਾਵੀਂ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ।                             ਉਨ੍ਹਾ...
ਸਾਲ 2024 ਵਿੱਚ ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ ਵਿੱਚ 2634.15 ਐਮ.ਐਲ.ਡੀ. ਦਾ ਵਾਧਾ: ਡਾ ਰਵਜੋਤ ਸਿੰਘ

ਸਾਲ 2024 ਵਿੱਚ ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ ਵਿੱਚ 2634.15 ਐਮ.ਐਲ.ਡੀ. ਦਾ ਵਾਧਾ: ਡਾ ਰਵਜੋਤ ਸਿੰਘ

National, Politics, Punjab, Trending
ਚੰਡੀਗੜ੍ਹ, 30 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ 2024 ਦੌਰਾਨ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ। ਇਸ ਮਹੱਤਵਪੂਰਨ ਪ੍ਰਗਤੀ ਸੂਬੇ ਦੇ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾ ਖੇਤਰਾਂ ਵਿੱਚ ਇੱਕ ਸਾਲ ਵਿੱਚ ਕੀਤੇ ਵਿਕਾਸ ਨੂੰ ਦਰਸਾਉਂਦੀ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ ਸਥਾਪਿਤ ਸੀਵਰੇਜ ਟ੍ਰੀਟਮੈਂਟ ਸਮਰੱਥਾ 2142 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਤੱਕ ਪਹੁੰਚ ਗਈ ਹੈ, ਜਿਸ ਵਿੱਚ ਵਾਧੂ 492.15 ਐਮ.ਐਲ.ਡੀ. ਜੋੜਨ ਨਾਲ ਕੁੱਲ ਸਮਰੱਥਾ 2634.15 ਐਮ.ਐਲ.ਡੀ. ਹੋ ਗਈ ਹੈ। ਇਸ ਵਾਧੇ ਦਾ ਉਦੇਸ਼ ਸ਼ਹਿਰੀ ਆਬਾਦੀ ਦੀਆਂ ਵਧਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਅਤੇ ਸਾਫ਼, ਸ਼ੁੱਧ ਪਾਣੀ ਸਬੰਧੀ ਪ੍ਰਣਾਲੀਆਂ ਨੂੰ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ, 650 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 607 ਐਮ.ਐਲ.ਡੀ. ਦੀ ਸਮਰੱਥਾ ਵਾਲੇ 52 ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ...
ਬਿਹਤਰ ਪ੍ਰਦਰਸ਼ਨ ਲਈ ਫੀਲਡ ਦੌਰੇ ਵੱਧ ਤੋਂ ਵੱਧ ਕਰੋ ਡੀ.ਸੀ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਬਿਹਤਰ ਪ੍ਰਦਰਸ਼ਨ ਲਈ ਫੀਲਡ ਦੌਰੇ ਵੱਧ ਤੋਂ ਵੱਧ ਕਰੋ ਡੀ.ਸੀ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

National, Politics, Punjab, Trending
ਲੁਧਿਆਣਾ, 30 ਦਸੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੇ ਚੱਲ ਰਹੇ ਪ੍ਰੋਗਰਾਮਾਂ, ਯੋਜਨਾਵਾਂ ਅਤੇ ਪ੍ਰੋਜੈਕਟਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਸਮੀਖਿਆ ਕਰਨ ਲਈ ਆਪਣੇ ਫੀਲਡ ਦੌਰੇ ਵਧਾਉਣ ਦੇ ਨਿਰਦੇਸ਼ ਦਿੱਤੇ। ਬਚਤ ਭਵਨ ਵਿਖੇ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਨਿਵਾਸੀਆਂ ਨੂੰ ਉਨ੍ਹਾਂ ਦੇ ਰੋਜ਼ਾਨਾ ਦੇ ਕੰਮਾਂ ਵਿੱਚ ਸਹੂਲਤ ਪ੍ਰਦਾਨ ਕਰਨ ਅਤੇ ਚੰਗੇ ਸ਼ਾਸਨ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਜ਼ਿਕਰ ਕੀਤਾ ਕਿ ਇਨ੍ਹਾਂ ਦੌਰਿਆਂ ਨਾਲ ਨਾ ਸਿਰਫ਼ ਜਨਤਾ ਨੂੰ ਲਾਭ ਹੋਵੇਗਾ ਬਲਕਿ ਅਧਿਕਾਰੀਆਂ ਨੂੰ ਖੇਤਰ ਵਿੱਚ ਆਪਣੇ ਅਧੀਨ ਕਰਮਚਾਰੀਆਂ ਦੀ ਕਾਰਗੁਜ਼ਾਰੀ ਦੀ ਨਿਗਰਾਨੀ ਕਰਨ ਦੀ ਆਗਿਆ ਵੀ ਮਿਲੇਗੀ। ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਇਨ੍ਹਾਂ ਦੌਰਿਆਂ ਨੂੰ ਨੁਕਸ ਲੱਭਣ ਦੀ ਬਜਾਏ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ ਸਹਾਇਕ ਨਿਗਰਾਨੀ ਪ੍ਰਦਾਨ ਕਰਨ 'ਤੇ ਕੇਂਦ੍ਰਿਤ ਹੋਣਾ ਚਾਹੀਦਾ ਹੈ। ਟੀਚਾ ਵਿਭਾਗੀ ਕਾਰਜਾਂ ਵਿੱਚ ਕਿਸੇ ਵੀ ਕਮੀਆਂ ਦੀ ਪਛਾਣ ਕ...
ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਨਾਲ ਨੌਜਵਾਨਾਂ ਦੇ ਸੁਪਨੇ ਹੋਏ ਸਾਕਾਰ

ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਨਾਲ ਨੌਜਵਾਨਾਂ ਦੇ ਸੁਪਨੇ ਹੋਏ ਸਾਕਾਰ

National, Politics, Punjab, Trending
ਚੰਡੀਗੜ੍ਹ, 30 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਤਲਾਸ਼ਣ ਦੀ ਬਜਾਏ ਰੋਜ਼ਗਾਰ ਪੈਦਾ ਕਰਨ ਵਾਲੇ ਬਣਾਉਣ ਦੇ ਦਿੱਤੇ ਹੋਕੇ 'ਤੇ ਅਮਲ ਕਰਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਤਕਰੀਬਨ ਪੰਜਾਹ ਹਜ਼ਾਰ ਰੈਗੂਲਰ ਨੌਕਰੀਆਂ ਹੀ ਨਹੀਂ ਦਿੱਤੀਆਂ, ਬਲਕਿ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਵੀ ਸਹਾਇਤਾ ਪ੍ਰਦਾਨ ਕੀਤੀ ਹੈ। ਸੂਬਾ ਸਰਕਾਰ ਦੀਆਂ ਦੋ ਸਾਲਾਂ ਅਤੇ 9 ਮਹੀਨਿਆਂ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਆਪਣੇ ਕਾਰਜਕਾਲ ਦੇ ਪਹਿਲੇ 33 ਮਹੀਨਿਆਂ ਦੌਰਾਨ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ 49,949 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 4,725 ਤੋਂ ਵੱਧ ਪਲੇਸਮੈਂਟ ਕੈਂਪ ਲਗਾ ਕੇ 2,65,430 ਉਮੀਦਵਾਰਾਂ ਨੂੰ ਨਿੱਜੀ ਖੇਤਰ ਵਿੱਚ ...
15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਹੋਣਗੇ ਲੋਕਤੰਤਰ ਦੀ ਮਜਬੂਤੀ ਲਈ ਪ੍ਰਸ਼ਨ ਉਤਰੀ ਮੁਕਾਬਲੇ

15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਹੋਣਗੇ ਲੋਕਤੰਤਰ ਦੀ ਮਜਬੂਤੀ ਲਈ ਪ੍ਰਸ਼ਨ ਉਤਰੀ ਮੁਕਾਬਲੇ

National, Politics, Punjab, Trending
ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ, 2024: 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਮਨਾਉਣ ਲਈ ਅਤੇ ਵੋਟਰਾਂ ਵਿਚ ਨਵੀਂ ਉਮੰਗ ਅਤੇ ਲੋਕਤੰਤਰਿਕ ਪ੍ਰੰਪਰਾਵਾਂ ਦੀ ਮਜਬੂਤੀ ਲਈ ਮੁੱਖ ਚੋਣ ਅਫਸਰ, ਪੰਜਾਬ ਦੀ ਯੋਗ ਨਿਰਦੇਸ਼ਨਾ ਵਿੱਚ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ, ਆਸ਼ਿਕਾ ਜੈਨ ਦੀ ਅਗਵਾਈ ਵਿਚ 19 ਜਨਵਰੀ 2025 ਨੂੰ ਜ਼ਿਲ੍ਹਾ ਪੱਧਰੀ ਆਨਲਾਈਨ ਕੁਇਜ ਮੁਕਾਬਲੇ ਕਰਵਾਏ ਜਾਣਗੇ, ਜਿਸ ਦੇ ਜੇਤੂਆਂ ਵੱਲੋਂ 24 ਜਨਵਰੀ ਨੂੰ ਰਾਜ ਪੱਧਰੀ ਮੁਕਾਬਲੇ ਜੋ ਕਿ ਲੁਧਿਆਣਾ ਵਿਖੇ ਹੋਣਗੇ, ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਬੰਧੀ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ, ਸਾਹਿਬਜਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਕੁਇਜ ਮੁਕਾਬਲੇ ਦਾ ਮਕਸਦ ਵੋਟਰਾਂ ਵਿਚ ਲੋਕਤੰਤਰੀ ਪ੍ਰੰਪਰਾਵਾਂ ਨੂੰ ਮਜਬੂਤ ਕਰਨਾ, ਨੌਜਵਾਨਾਂ ਦੀ ਚੋਣ ਪ੍ਰਕਿਰਿਆ ਵਿਚ ਭਾਗੀਦਾਰੀ ਨੂੰ ਵਧਾਉਣਾ ਅਤੇ ਹਰ  ਵਰਗ ਨੂੰ  ਚੋਣ ਅਮਲ ਬਾਰੇ ਜਾਗਰੂਕ ਕਰਨਾ ਹੈ। ਜ਼ਿਲ੍ਹਾ ਨੋਡਲ ਅਫਸਰ ਸਵੀਪ-ਕਮ ਅਫਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਸਰਕਾਰੀ ਬਹੁ ਤਕਨੀਕੀ ਕਾਲਜ ਖੂਨੀਮਾਜਰਾ ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਸਬੰਧੀ ਵੋਟ...
ਜਿਲੇ ਵਿੱਚ ਵਿਸ਼ੇਸ਼ ਪੈਂਟਾਵੈਲੈਂਟ ਟੀਕਾਕਰਨ ਮੁਹਿੰਮ  31 ਦਸੰਬਰ ਤੱਕ : ਡਾ ਚੰਦਰ ਸ਼ੇਖਰ

ਜਿਲੇ ਵਿੱਚ ਵਿਸ਼ੇਸ਼ ਪੈਂਟਾਵੈਲੈਂਟ ਟੀਕਾਕਰਨ ਮੁਹਿੰਮ 31 ਦਸੰਬਰ ਤੱਕ : ਡਾ ਚੰਦਰ ਸ਼ੇਖਰ

National, Politics, Punjab, Trending
ਫ਼ਰੀਦਕੋਟ 30  ਦਸੰਬਰ,2024 (  ) ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਅਗਵਾਈ ਹੇਠ ਜ਼ਿਲ੍ਹਾ ਫਰੀਦਕੋਟ ਵਿੱਚ ਬੱਚਿਆਂ ਨੂੰ ਪੰਜ ਬਿਮਾਰੀਆਂ ਤੋਂ ਬਚਾਉਣ ਲਈ ਪੈਂਟਾਵੈਲੈਂਟ ਟੀਕੇ ਦੀ ਕਵਰੇਜ ਨੂੰ ਵਧਾਉਣ ਦੇ ਮਨੋਰਥ ਨਾਲ ਇੱਕ ਵਿਸ਼ੇਸ਼ ਟੀਕਾਕਰਨ ਮੁਹਿੰਮ 31 ਦਸੰਬਰ ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੈਂਟਾਵੈਲੈਂਟ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਕਵਰ ਕਰਨ ਲਈ ਪੇਡੂ ਅਤੇ ਸ਼ਹਿਰੀ ਇਲਾਕਿਆ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਾਏ ਜਾ ਰਹੇ ਹਨ। ਇਸ ਮੁਹਿੰਮ ਤਹਿਤ ਹੁਣ  ਤੱਕ 1303 ਬੱਚਿਆਂ ਨੂੰ ਕਵਰ ਕੀਤਾ ਜਾ ਚੁੱਕਾ ਹੈ।              ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਸਰਵਦੀਪ ਰੋਮਾਣਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪੈਂਟਾਵੈਲੈਂਟ ਦੇ ਨਾਲ-ਨਾਲ ਸਾਰੀ ਮੁਕੰਮਲ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਬੱਚੇ ਨੂੰ ਟੀਕਾਕਰਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਅਤੇ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਇਸ ਮੁਹਿੰਮ ਤਹਿਤ ਕਵਰ ਕੀਤਾ ਜਾ ਰਿਹਾ ਹੈ ਤਾਂ ਕਿ ਬੱਚਿਆਂ ਨੂੰ ਖਤਰਨਾਕ ਬਿਮ...
ਜ਼ਿਲ੍ਹਾ ਮੋਗਾ ਵਾਸੀ ਵਿਕਾਸ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਉਪਰਾਲਿਆਂ ਦਾ ਲਾਹਾ ਲੈਣ ਵਿੱਚ ਵੀ ਸਫ਼ਲ ਰਹੇ

ਜ਼ਿਲ੍ਹਾ ਮੋਗਾ ਵਾਸੀ ਵਿਕਾਸ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਉਪਰਾਲਿਆਂ ਦਾ ਲਾਹਾ ਲੈਣ ਵਿੱਚ ਵੀ ਸਫ਼ਲ ਰਹੇ

National, Politics, Punjab, Trending
ਮੋਗਾ, 30 ਦਸੰਬਰ (000) - ਸਾਲ 2024 ਖੱਟੀਆਂ ਮਿੱਠੀਆਂ ਯਾਦਾਂ ਛੱਡ ਕੇ ਬੀਤ ਗਿਆ ਹੈ ਅਤੇ ਨਵਾਂ ਸਾਲ 2025 ਨੇ ਦਸਤਕ ਦੇ ਦਿੱਤੀ ਹੈ। ਜ਼ਿਲ੍ਹਾ ਮੋਗਾ ਲਈ ਇਹ ਸਾਲ ਵਿਕਾਸ ਦੇ ਨਾਲ ਨਾਲ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਉਪਰਾਲਿਆਂ ਦਾ ਸਾਲ ਕਿਹਾ ਜਾ ਸਕਦਾ ਹੈ।ਲੰਘੇ ਸਾਲ ਦੌਰਾਨ ਜਿੱਥੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਕਈ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ, ਉਥੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕਈ ਨਵੀਂਆਂ ਪਹਿਲਕਦਮੀਆਂ ਵੀ ਪੇਸ਼ ਕੀਤੀਆਂ ਗਈਆਂ। ਕੁੱਲ ਮਿਲਾ ਕੇ ਜ਼ਿਲ੍ਹਾ ਮੋਗਾ ਵਾਸੀ ਵਿਕਾਸ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਉਪਰਾਲਿਆਂ ਦਾ ਲਾਹਾ ਲੈਣ ਵਿੱਚ ਵੀ ਸਫ਼ਲ ਰਹੇ। ਲੰਘ ਚੱਲੇ ਸਾਲ ਦੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਨਵਨਿਯੁਕਤ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਹੋਰ ਸੰਵਿਧਾਨਕ ਅਦਾਰਿਆਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਕਦਾ ਜ਼ਿਲ੍ਹਾ ਮੋਗਾ ਵਿੱਚ ਇਸ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ 76 ਫੀਸਦੀ ਕਮੀ ਦਰਜ ਕੀ...
ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸਨਾਖਤ ਕਰਨ ਲਈ

ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸਨਾਖਤ ਕਰਨ ਲਈ

National, Politics, Punjab, Trending
ਅੰਮ੍ਰਿਤਸਰ, 30 ਦਸੰਬਰ 2024 (         )- ਇਕ ਨਾ ਮਾਲੂਮ  ਵਿਅਕਤੀ ਦੀ ਲਾਸ਼ ਥਾਣਾ ਮੋਹਕਮਪੁਰਾ ਅੰਮ੍ਰਿਤਸਰ ਦੇ ਏਰੀਏ ਵਿਚੋਂ ਮਿਲੀ ਹੈ ਇਸ ਦਾ ਐਡਰੈਸ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ। ਇਸ ਦੀ ਲਾਸ਼ ਮੌਰਚਰੀ ਹਾਊਸ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ। ਜਿਸ ਦੀ ਉਮਰ ਕਰੀਬ 40 ਸਾਲ, ਰੰਗ ਸਾਂਵਲਾ, ਕੱਦ 5'-5/6", ਸਿਰੋ ਮੋਨਾ ਕੁਤਰਾਵੀਂ ਦਾਹੜੀ ਮੁੱਲ੍ਹਾ ਫੈਸ਼ਨ, ਪਤਲਾ ਤੇ ਕਮਜ਼ੋਰ ਜਿਸਮ, ਤੇ ਕਾਲੀ ਧਾਰੀਦਾਰ ਟੀ ਸ਼ਰਟ ਗ੍ਰੇਅ ਲੋਵਰ, ਗ੍ਰੇਅ ਰੰਗ ਦੀ ਜਰਸੀ ਤੇ ਬਿਸਕੁਟੀ ਰੰਗ ਦੀ ਟੀ ਸ਼ਰਟ ਪਹਿਨੀ ਹੋਈ ਹੈ। ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਮੁੱਖ ਅਫ਼ਸਰ ਥਾਣਾ ਮੋਹਕਮਪੁਰਾ ਦੇ ਮੋਬਾਇਲ ਨੰਬਰ 9781130216 ਜਾਂ ਏਐਸਆਈ ਨਰਿੰਦਰ ਸਿੰਘ ਥਾਣਾ ਮੋਹਕਮਪੁਰਾ ਅੰਮ੍ਰਿਤਸਰ, ਫੋਨ ਨੰ: 8427822099 ਨਾਲ ਸੰਪਰਕ ਕੀਤਾ ਜਾ ਸਕਦਾ ਹੈ।...
ਜਿਲ੍ਹਾ ਪ੍ਰਸ਼ਾਸਨ ਦੀ ਇਕ ਹੋਰ ਨਿਵੇਕਲੀ ਪਹਿਲਕਦਮੀ

ਜਿਲ੍ਹਾ ਪ੍ਰਸ਼ਾਸਨ ਦੀ ਇਕ ਹੋਰ ਨਿਵੇਕਲੀ ਪਹਿਲਕਦਮੀ

National, Politics, Punjab, Trending
ਅੰਮ੍ਰਿਤਸਰ 30 ਦਸੰਬਰ 2024— ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਨੇ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ਹੋਇਆਂ ਗ੍ਰੈਜੁਏਟ ਜਾਂ ਹਾਲ ਵਿੱਚ ਹੀ ਗ੍ਰੈਜੁਏਟ ਹੋਏ ਨੌਜਵਾਨਾਂ ਨੂੰ ਪੇਸ਼ੇਵਰ ਬਣਾਉਣ ਲਈ ਇਕ ਯੂਥ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਦੀ ਅਰਜੀਆਂ ਮੰਗਣ ਦੀ ਆਖਿਰੀ ਮਿਤੀ 5 ਜਨਵਰੀ 2024 ਨਿਸਚਿਤ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਵੱਖ-ਵੱਖ ਵਿਕਾਸ ਅਤੇ ਪ੍ਰਸ਼ਾਸਕੀ ਪ੍ਰੋਜੈਕਟਾਂ ਤੇ ਕੰਮ ਕਰਨ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਨੌਜਵਾਨ ਜਿਲ੍ਹੇ ਦੀ ਪ੍ਰਗਤੀ ਵਿੱਚ ਆਪਣਾ ਅਰਥਪੂਰਨ ਯੋਗਦਾਨ ਪਾ ਸਕਣ। ਉਨਾਂ ਦੱਸਿਆ ਕਿ ਬਿਨੈਕਾਰ ਨੇ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਵਿਚੋਂ ਗ੍ਰੈਜੁਏਟ (ਇਕ ਸਾਲ ਤੋਂ ਵੱਧ ਨਹੀਂ) ਹੋਣਾ ਚਾਹੀਦਾ ਅਤੇ ਬਿਨੈਕਾਰ ਦੀ ਉਮਰ ਇਕ ਜਨਵਰੀ 2025 ਤੱਕ 21 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਬਿਨੈਕਾਰ ਨੂੰ ਡਾਟਾ ਵਿਸ਼ਲੇਸ਼ਨ, ਪ੍ਰੋਜੈਕਟ ਪ੍ਰਬੰਧਨ, ਸੰਚਾਰ ਹੁਨਰ, ਪੰਜਾ...