ਪੰਜਾਬ ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਕੀਤਾ ਮਜ਼ਬੂਤ, ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਪਹਿਲਕਦਮੀਆਂ ਵਿੱਚ ਕੀਤਾ ਵਾਧਾ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 27 ਦਸੰਬਰ:
ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵੱਲੋਂ ਸਾਲ 2024 ਦੌਰਾਨ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਮੁੜ-ਵਸੇਬੇ ਲਈ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ।
ਸੂਬੇ ਵਿੱਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਨੇੜੇ 50 ਏਕੜ ਰਕਬੇ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਉੱਚ ਸੁਰੱਖਿਆ ਜੇਲ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਜੇਲ੍ਹ ਦੇ ਮੁਕੰਮਲ ਹੋਣ ਉਪਰੰਤ ਇਥੇ 300 ਖਤਰਨਾਕ ਕੈਦੀਆਂ ਨੂੰ ਰੱਖਿਆ ਜਾਵੇਗਾ।
ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਤਕਨਾਲੌਜੀ ਦੀ ਵਰਤੋਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਤਹਿਤ ਅੱਠ ਕੇਂਦਰੀ ਜੇਲ੍ਹਾਂ ਵਿੱਚ ਏ.ਆਈ ਆਧਾਰਤ ਸੀ.ਸੀ.ਟੀ.ਵੀ ਨਿਗਰਾਨੀ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ ਤਾਂ ਜੋ ਪਾਬੰਦੀਸ਼ੁਦਾ ਪਦਾਰਥਾਂ ਦੇ ਸੁੱਟੇ ਜਾਣ...







