ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ
ਫਰੀਦਕੋਟ 26 ਦਸੰਬਰ,2024
ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਅਤੇ ਮਰੀਜਾਂ ਨੂੰ ਬੇਹਤਰ ਸਿਹਤ ਸੇਵਾਵਾਂ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ । ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕਰਨ ਸਮੇਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਵਿੱਚ ਸਿਹਤ ਸੇਵਾਵਾਂ ਦੀ ਸਥਿਤੀ ਦਾ ਮੁਲਾਂਕਣ ਕੀਤਾ। ਡਾ. ਕੱਕੜ ਨੇ ਸਾਫ ਸਫਾਈ ਅਤੇ ਮਰੀਜਾਂ ਲਈ ਸਿਹਤ ਸੇਵਾਵਾਂ ਵਿੱਚ ਸੁਧਾਰ ਦੀ ਲੋੜ 'ਤੇ ਜ਼ੋਰ ਦਿੱਤਾ । ਉਹਨਾਂ ਕਿਹਾ ਕਿ ਸਿਹਤ ਸੇਵਾਵਾਂ ਦੀ ਕੁਵਾਲਟੀ ਨੂੰ ਬਿਹਤਰ ਬਣਾਉਣ ਲਈ ਸਾਫ ਸਫਾਈ ਅਤੇ ਜਨਤਕ ਸਹੂਲਤਾਂ ਉਚੇ ਦਰਜੇ ਦੀਆਂ ਹੋਣੀਆਂ ਚਾਹੀਦੀਆਂ ਹਨ।
ਉਹਨਾਂ ਨੇ ਹਸਪਤਾਲ ਦੇ ਲੇਬਰ ਰੂਮ, ਨਵੇਂ ਜਨਮੇ ਬੱਚਿਆਂ ਦੀ ਦੇਖਭਾਲ ਵਿੰਗ, ਲੈਬੋਰਟਰੀ, ਓਪਡੀ ਖੇਤਰ, ਪਾਰਕਿੰਗ ਖੇਤਰ ਅਤੇ ਜਨ ਔਸ਼ਧੀ ਦਵਾਈ ਦੀ ਦੁਕਾਨ ਦਾ ਦੌਰਾ ਕੀਤਾ। ਉਨ੍ਹਾਂ ਸਿਹਤ ਸੇਵਾਵਾਂ ਅਤੇ ਸਥਾਨਕ ਹਸਪਤਾਲ ਦੀ ਸਫਾਈ ਅਤੇ ਜਨਤਕ ਸਹੂਲਤਾਂ ਦੇ ਮਾਮਲੇ ਵਿੱਚ ਧਿਆਨ ਦਿੱਤਾ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਵੱਖ ਵੱਖ ਬਲਾਕਾਂ ਵਿੱਚ ਸੁਧਾਰ ਲਿਆਉਣ ਲਈ ਸਫਾਈ ਅਤੇ ਭੀੜ...








