ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਖਰੜ ਵਿਖੇ ਲਗਦੀਆਂ ਯੋਗਸ਼ਲਾਵਾਂ ਦਾ ਲੋਕ ਲੈ ਰਹੇ ਨੇ ਭਰਪੂਰ ਲਾਹਾ: ਐੱਸ ਡੀ ਐਮ ਗੁਰਮੰਦਰ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਦਸੰਬਰ, 2024:
ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੱਗਦੀਆਂ ਮੁਫਤ ਯੋਗਸ਼ਲਾਵਾਂ ਦਾ ਲੋਕ ਭਰਪੂਰ ਲਾਹਾ ਲੈ ਰਹੇ ਹਨ। ਲੋਕਾਂ ਨੂੰ ਸਰਕਾਰ ਵੱਲੋਂ ਦਿੱਤਾ ਗਿਆ ਇੱਕ ਬਹੁਤ ਵੱਡਾ ਤੋਹਫਾ ਹੈ।
ਇਹ ਪ੍ਰਗਟਾਵਾ ਕਰਦਿਆਂ ਐਸ.ਡੀ.ਐਮ, ਖਰੜ, ਗੁਰਮੰਦਰ ਸਿੰਘ ਨੇ ਦੱਸਿਆ ਕਿ ਅੱਜ ਦੇ ਭੱਜ ਦੌੜ੍ਹ ਦੇ ਸਮੇਂ ਵਿੱਚ ਯੋਗ ਆਸਣ ਜਾਂ ਕਿਸੇ ਵੀ ਤਰ੍ਹਾਂ ਦੀ ਕਸਰਤ ਕਰਨਾ ਸਾਡੀ ਸਿਹਤ ਲਈ ਕਿੰਨਾ ਜ਼ਰੂਰੀ ਹੈ। ਪਰ ਰੁਝੇਵਿਆਂ ਭਰੀ ਜਿੰਦਗੀ ਅਤੇ ਸਮੇਂ ਦੀ ਘਾਟ ਕਾਰਨ ਜ਼ਿਆਦਾਤਰ ਲੋਕਾਂ ਲਈ ਯੋਗਾ ਕਰਨਾ ਜਾਂ ਕਸਰਤ ਕਰਨਾ ਸੰਭਵ ਨਹੀਂ ਹੁੰਦਾ ਪਰ ਹੁਣ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਦੀ ਯੋਗਸ਼ਾਲਾ ਨੇ ਲੋਕਾਂ ਜੀਵਨ ਵਿੱਚ ਬਹੁਤ ਹੀ ਬਦਲਾਅ ਲਿਆਂਦਾ ਹੈ।
ਐੱਸ ਡੀ ਐਮ ਗੁਰਮੰਦਰ ਸਿੰਘ ਅਨੁਸਾਰ ਖਰੜ ’ਚ ਮਾਹਿਰ ਯੋਗਾ ਟ੍ਰੇਨਰ ਅੰਜੂ ਸ਼ਰਮਾ ਵੱਲੋਂ ਰੋਜਾਨਾ 6 ਯੋਗਾ ਕਲਾਸਾਂ ਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ’ਚ ਉਨ੍ਹਾਂ ਵੱਲੋਂ ਲੀਲਾ ਔਰਚਿਡ, ਸੈਕਟਰ-115, ਖਰੜ ਵਿਖੇ ਪਹਿਲੀ ਕਲਾਸ ਸਵੇਰੇ 6.45 ਤੋਂ 7.45 ਵਜੇ ਤੱਕ, ਦੂਸਰੀ ਕਲਾ...








