Tuesday, September 15
Shadow

National

ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ

ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ

National, Politics, Punjab, Trending
ਚੰਡੀਗੜ੍ਹ, 25 ਦਸੰਬਰ: ਸੂਬੇ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਦੀ ਸਿਹਤ ਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਇਨਡੋਰ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵੈਟਰਨਰੀ ਸੰਸਥਾਵਾਂ ਵਿੱਚ ਸਹੂਲਤਾਂ ਦੇ ਵਿਸਥਾਰ ਲਈ 1.85 ਕਰੋੜ ਰੁਪਏ ਤੋਂ ਵੱਧ ਦੇ ਫੰਡ ਮੁਹੱਈਆ ਕਰਵਾਏ ਗਏ ਹਨ ਅਤੇ ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਸੰਗਰੂਰ, ਗੁਰਦਾਸਪੁਰ ਅਤੇ ਲੁਧਿਆਣਾ ਦੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਇਨਡੋਰ ਸੇਵਾਵਾਂ ਸ਼ੁਰੂ ਕਰਨ ਲਈ ਉਪਕਰਨ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਇਹਨਾਂ ਪੌਲੀਕਲੀਨਿਕਾਂ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਬਹੁਤ ਸਾਰੀਆਂ ਇਨਡੋਰ ਸੇਵਾਵਾਂ ਦਿੱਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਗੰਭੀਰ ਬਿਮਾਰੀ ਦਾ ਇਲਾਜ, ਸਰਜਰੀਆਂ, ਸਰਜਰੀ ਉਪਰੰਤ ਦੇਖਭਾਲ, ਲੈਬ ਟੈਸਟ, ਐਕਸ-ਰੇਅ ਅਤੇ ...
ਵੀ.ਐਸ.ਐਸ.ਐਲ. ਵੱਲੋਂ ਸਰਕਾਰੀ ਸਕੂਲ, ਸਸਰਾਲੀ ਕਲੋਨੀ ‘ਚ ਕੰਪਿਊਟਰ ਲੈਬ ਦਾ ਉਦਘਾਟਨ

ਵੀ.ਐਸ.ਐਸ.ਐਲ. ਵੱਲੋਂ ਸਰਕਾਰੀ ਸਕੂਲ, ਸਸਰਾਲੀ ਕਲੋਨੀ ‘ਚ ਕੰਪਿਊਟਰ ਲੈਬ ਦਾ ਉਦਘਾਟਨ

National, Politics, Punjab, Trending
ਲੁਧਿਆਣਾ, 24 ਦਸੰਬਰ (000) - ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਆਪਣੀ ਸੀ.ਐਸ.ਆਰ. ਪਹਿਲਕਦਮੀ ਤਹਿਤ ਸਰਕਾਰੀ ਹਾਈ ਸਕੂਲ, ਪਿੰਡ ਸਸਰਾਲੀ ਕਲੋਨੀ, ਮਾਂਗਟ-2, ਲੁਧਿਆਣਾ ਵਿਖੇ 25 ਕੰਪਿਊਟਰਾਂ ਨਾਲ ਲੈਸ ਲੈਬ ਦਾ ਉਦਘਾਟਨ ਕੀਤਾ ਗਿਆ। ਵੀ.ਐਸ.ਐਸ.ਐਲ. ਵੱਲੋਂ ਸਿੱਖਿਆ ਨੂੰ ਉਤਸਾਹਿਤ ਕਰਨ ਲਈ ਦਿਸ਼ਾ ਪ੍ਰੋਜੈਕਟ ਅਧੀਨ ਲੈਬ ਸਥਾਪਿਤ ਕੀਤੀ ਗਈ ਹੈ। ਉਦਘਾਟਨ ਮੌਕੇ ਵਰਧਮਾਨ ਤੋਂ ਸੀਨੀਅਰ ਮੈਨੇਜਰ ਐਡਮਿਨ/ਹੈਡ ਸੀ.ਐਸ.ਆਰ. ਸ੍ਰੀ ਅਮਿਤ ਧਵਨ ਆਪਣੀ ਟੀਮ, ਜਿਸ ਵਿੱਚ ਸ੍ਰੀ ਰਿਸ਼ੀਮੂ ਜੈਨ, ਸ੍ਰੀ ਵਿਜੇ ਕੁਮਾਰ ਅਤੇ ਸ੍ਰੀ ਹਰਨੇਕ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਅਤੇ ਸਮੁੱਚੇ ਮੈਂਬਰ ਪੰਚਾਇਤ ਮੌਜੂਦ ਸਨ। ਸਸਰਾਲੀ ਪਿੰਡ ਦੇ ਸਕੂਲ ਪ੍ਰਬੰਧਕਾਂ ਅਤੇ ਗ੍ਰਾਮ ਪੰਚਾਇਤ ਨੇ ਕੰਪਿਊਟਰ ਲੈਬ ਦੀ ਸਥਾਪਨਾ ਲਈ ਸ਼੍ਰੀ ਸਚਿਤ ਜੈਨ ਵਾਈਸ ਚੇਅਰਮੈਨ ਵੀ.ਐਸ.ਐਸ.ਐਲ. ਅਤੇ ਸ਼੍ਰੀਮਤੀ ਸੌਮਿਆ ਜੈਨ ਐਗਜ਼ੀਕਿਊਟਿਵ ਡਾਇਰੈਕਟਰ, ਸ਼੍ਰੀ ਆਰ ਕੇ ਰੇਵਾੜੀ ਈ.ਡੀ. ਅਤੇ ਪ੍ਰਬੰਧਨ ਦੇ ਹੋਰ ਮੈਂਬਰਾਂ ਦਾ ਧੰਨਵਾਦ ਕੀਤਾ ਕਿਉਂਕਿ ਇਹ ਬੱਚਿਆਂ ਲਈ ਇੱਕ ਬੁਨਿਆਦੀ ਲੋੜ ਸੀ। ਇਸ ਕੰਪਿਊਟਰ ਲੈਬ ਦੇ ਸਥਾਪਤ ਹੋਣ ਨਾਲ ਲਗਭਗ...
ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਆਵਾਸ ਯੋਜਨਾ ਅਧੀਨ ਬਣਨ ਵਾਲੇ ਮਕਾਨਾਂ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਆਵਾਸ ਯੋਜਨਾ ਅਧੀਨ ਬਣਨ ਵਾਲੇ ਮਕਾਨਾਂ ਦੀ ਸਮੀਖਿਆ

National, Politics, Punjab, Trending
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਦਸੰਬਰ, 2024: ਪ੍ਰਧਾਨ ਮੰਤਰੀ ਸ਼ਹਿਰੀ ਅਵਾਸ ਯੋਜਨਾ ਤਹਿਤ ਜ਼ਿਲ੍ਹੇ ਦੀਆਂ ਸਥਾਨਕ ਸਰਕਾਰ ਸੰਸਥਾਂਵਾਂ ਅਧੀਨ 4366 ਲਾਭਪਾਤਰੀਆਂ ਨੂੰ ਦਿੱਤੀ ਗਈ ਪੱਕੇ ਮਕਾਨ ਬਣਾਉਣ ਦੀ ਵਿੱਤੀ ਸਹਾਇਤਾ ਸਕੀਮ ਤਹਿਤ ਹੁਣ ਤੱਕ 3234 ਮਕਾਨ ਬਣ ਕੇ ਮੁਕੰਮਲ ਹੋ ਗਏ ਹਨ ਜਦਕਿ 1132 ਮਕਾਨਾਂ ਦਾ ਲਾਭਪਾਤਰੀਆਂ ਵੱਲੋਂ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਪੀ ਐਮ ਏ ਵਾਈ ਤਹਿਤ ਨਗਰ ਨਿਗਮ ਕਮਿਸ਼ਨਰ ਟੀ ਬੈਨਿਥ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਾਲ ਸਮੀਖਿਆ ਮੀਟਿੰਗ ਕਰਨ ਉਪਰੰਤ ਸਾਂਝੀ ਕੀਤੀ। ਉੁਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਸ਼ਰਤਾਂ ਪੂਰੀਆਂ ਕਰਦੇ ਲਾਭਪਾਤਰੀਆਂ ਨੂੰ 1.75 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੱਖ-ਵੱਖ 6 ਪੜਾਵਾਂ ’ਚ ਦਿੱਤੀ ਜਾਂਦੀ ਹੈ, ਜਿਸ ਤਹਿਤ ਸ਼ੁਰੂਆਤ ’ਚ 12,500, ਨੀਂਹ ਭਰਾਈ ਉਪਰੰਤ 50,000, ਲੈਂਟਰ ਵਾਸਤੇ 50,000, ਸ਼ਟਰਿੰਗ ਲਈ 12,500, ਛੱਤ ਲਈ 20,000 ਅਤੇ ਮੁਕੰਮਲ ਹੋਣ ’ਤੇ 30,000 ਰੁਪਏ ਦੀ ਆਖਰੀ ਕਿਸ਼ਤ ਜਾਰੀ ਕੀਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੂੰ ਨਿਗਮ ਖੇਤਰ ’ਚ ਸ਼ਹਿਰੀ ਮਕਾਨ ਆਵ...
ਸੁਸਾਸ਼ਨ ਹਫ਼ਤੇ ਤਹਿਤ ਜ਼ਿਲ੍ਹੇ ਦੇ ਪਿੰਡਾਂ ’ਚ ਲਗਾਏ ਕੈਂਪ

ਸੁਸਾਸ਼ਨ ਹਫ਼ਤੇ ਤਹਿਤ ਜ਼ਿਲ੍ਹੇ ਦੇ ਪਿੰਡਾਂ ’ਚ ਲਗਾਏ ਕੈਂਪ

National, Politics, Punjab, Trending
ਮਾਨਸਾ, 24 ਦਸੰਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪ੍ਰਸ਼ਾਸਨ ਗਾਓਂ ਕੀ ਔਰ’ ਮੁਹਿੰਮ ਤਹਿਤ 24 ਦਸੰਬਰ 2024 ਤੱਕ ਜ਼ਿਲ੍ਹੇ ਅੰਦਰ ਸੁਸਾਸ਼ਨ ਹਫ਼ਤੇ ਤਹਿਤ ਲਗਾਏ ਜਾ ਰਹੇ ਕੈਂਪਾਂ ਦੇ ਮੱਦੇਨਜ਼ਰ ਅੱਜ ਪਿੰਡ ਕੋਟ ਲੱਲੂ, ਕਲੀਪੁਰ ਅਤੇ ਜਟਾਣਾਂ ਕਲਾਂ ਵਿਖੇ ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਇਸ ਸੁਸਾਸ਼ਨ ਹਫ਼ਤੇ ਤਹਿਤ ਵੱਖ ਵੱਖ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਲੋਕਾਂ ਦੀਆਂ ਕੁੱਝ ਸ਼ਿਕਾਇਤਾਂ ਜਾਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 19 ਤੋਂ 24 ਦਸੰਬਰ ਤੱਕ ਮਨਾਏ ਗਏ ਇਸ ਸੁਸਾਸ਼ਨ ਹਫ਼ਤੇ ਦੌਰਾਨ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਬਿਹਤਰ ਸੇਵਾ ਪ੍ਰਦਾਨ ਕਰਨ ਲਈ ਜ਼ਿਲ੍ਹੇ ਦੀਆਂ ਤਿੰਨੋਂ ਸਬ-ਡਵੀਜ਼ਨਾਂ ਦੇ ਪਿੰਡਾਂ ਵਿੱਚ ਕੈਂਪਾਂ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਵਿਭਾਗਾਂ ਵੱਲੋਂ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਤੋਂ ਲੋਕਾਂ ਨੂੰ ਜਾਗਰੂਕ ਕੀਤਾ।...
ਅਸਲਾ ਲਾਇਸੰਸ ਸਬੰਧੀ ਦਸਤਾਵੇਜ ਜਲਦੀ ਨੇੜੇ ਦੇ ਸੇਵਾ ਕੇਂਦਰ ਵਿੱਚ ਕਰਵਾਉਣ ਜਮ੍ਹਾਂ – ਜ਼ਿਲ੍ਹਾ ਮੈਜਿਸਟਰੇਟ

ਅਸਲਾ ਲਾਇਸੰਸ ਸਬੰਧੀ ਦਸਤਾਵੇਜ ਜਲਦੀ ਨੇੜੇ ਦੇ ਸੇਵਾ ਕੇਂਦਰ ਵਿੱਚ ਕਰਵਾਉਣ ਜਮ੍ਹਾਂ – ਜ਼ਿਲ੍ਹਾ ਮੈਜਿਸਟਰੇਟ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ 24 ਦਸੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਈ. ਗਵਰਨੈਂਸ ਸੁਸਾਇਟੀ ਪ੍ਰਸ਼ਾਸ਼ਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਅਸਲਾ ਧਾਰਕਾਂ ਨੇ ਮਿਤੀ 1 ਜਨਵਰੀ 2020 ਤੋਂ ਬਾਅਦ ਆਪਣੇ ਅਸਲਾ ਲਾਇਸੰਸ ਸਬੰਧੀ ਈ- ਸੇਵਾ ਸਾਫਟਵੇਅਰ ਵਿੱਚ ਕੋਈ ਸਰਵਿਸ ਪ੍ਰਾਪਤ ਨਹੀਂ ਕੀਤੀ ਤਾਂ ਉਹ ਤੁਰੰਤ  ਆਪਣਾ ਅਸਲਾ ਲਾਇਸੰਸ ਨਵੀਨ ਕਰਵਾਉਣ ਜਾਂ ਕੈਂਸਲ ਜਾਂ ਮ੍ਰਿਤਕ ਅਸਲਾ ਲਾਇਸੰਸ ਤੇ ਦਰਜ਼ ਅਸਲੇ ਸਬੰਧੀ ਨਿਪਟਾਰਾ ਕਰਵਾਉਣ ਲਈ 31 ਦਸੰਬਰ 2024 ਤੱਕ ਹਰ ਹਾਲਤ ਵਿੱਚ ਨਜ਼ਦੀਕੀ ਸੇਵਾ ਕੇਂਦਰ ਪਾਸ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਤਾਂ ਜੋ ਉਹਨਾਂ ਨੂੰ ਭਵਿੱਖ ਵਿੱਚ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਅੱਗੇ ਦੱਸਿਆ 01.01.2025 ਤੋਂ ਬਾਅਦ ਉਹਨਾਂ ਅਸਲਾ ਲਾਇਸੰਸ ਤੇ ਕੋਈ ਸਰਵਿਸ ਅਪਲਾਈ ਨਹੀ ਹੋ ਸਕੇਗੀ ਜਿਸ ਕਰਕੇ ਸਬੰਧਿਤ ਅਸਲਾ ਲਾਇਸੰਸ ਤੁਰੰਤ ਕੈਂਸਲ ਕਰਨ ਸਬੰਧੀ ਕਾਰਵਾਈ ਕੀਤੀ ਜਾਵੇਗੀ।...
ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ

ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ

National, Politics, Punjab, Trending
ਚੰਡੀਗੜ੍ਹ, 24 ਦਸੰਬਰ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਦੇ ਨਾਜ਼ੁਕ ਮੁੱਦੇ ਨੂੰ ਹੱਲ ਕਰਨ ਲਈ ਇੱਕ ਠੋਸ ਯਤਨ ਵਜੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਵਫ਼ਦ ਨੇ 7000 ਕਰੋੜ ਰੁਪਏ ਦੀਆਂ ਆਰ.ਡੀ.ਐਫ ਅਤੇ ਐਮ.ਡੀ.ਐਫ ਅਦਾਇਗੀਆਂ, ਜੋ ਕਿ ਪੰਜਾਬ ਦੇ ਵਿਆਪਕ ਖੇਤੀਬਾੜੀ ਮਾਰਕੀਟਿੰਗ ਬੁਨਿਆਦੀ ਢਾਂਚੇ ਨੂੰ ਬਣਾਈ ਰੱਖਣ ਲਈ ਮਹੱਤਵਪੂਰਨ ਹਨ, ਨੂੰ ਤੁਰੰਤ ਜਾਰੀ ਕਰਨ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ। ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੀਟਿੰਗ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਵਫ਼ਦ ਨੇ ਆਰ.ਡੀ.ਐਫ ਅਤੇ ਐਮ.ਡੀ.ਐਫ ਦੇ ਭੁਗਤਾਨ ਵਿੱਚ ਹੋ ਰਹੀ ਦੇਰੀ ਕਾਰਨ ਪੰਜਾਬ ਨੂੰ ਦਰਪੇਸ਼ ਵਿਲੱਖਣ ਚੁਣੌਤੀਆਂ 'ਤੇ ਜ਼ੋਰ ਦਿੰਦਿਆਂ ਇਸ...
ਨਗਰ ਕੌਂਸਲ ਤਲਵੰਡੀ ਭਾਈ ਨੂੰ ਮਿਲਿਆ ਚੇਂਜ ਮੇਕਰ 2024 ਦਾ ਐਵਾਰਡ

ਨਗਰ ਕੌਂਸਲ ਤਲਵੰਡੀ ਭਾਈ ਨੂੰ ਮਿਲਿਆ ਚੇਂਜ ਮੇਕਰ 2024 ਦਾ ਐਵਾਰਡ

National, Politics, Punjab, Trending
ਫਿਰੋਜ਼ਪੁਰ/ਤਲਵੰਡੀ ਭਾਈ 24 ਦਸੰਬਰ(   ) 19 ਦਸੰਬਰ 2024 ਨੂੰ ਇੰਡੀਆ ਹੈਬੀਟੇਟ ਸੈਂਟਰ ਨਵੀਂ ਦਿੱਲੀ ਵਿਖੇ ਸੈਂਟਰ ਆਫ ਸਾਇੰਸ ਐਂਡ ਇਨਵਾਇਰਮੈਂਟ ਦਿੱਲੀ ਵੱਲੋਂ ਕਰਵਾਏ ਗਏ ਨੈਸ਼ਨਲ ਪੱਧਰ ਤੇ ਪ੍ਰੋਗਰਾਮ ਦੌਰਾਨ ਤਲਵੰਡੀ ਭਾਈ ਨਗਰ ਕੌਂਸਲ ਨੇ ਚੇਂਜਮੇਕਰ 2024 ਦਾ ਖਿਤਾਬ ਹਾਸਲ ਕੀਤਾ ਹੈ। ਇਹ ਖਿਤਾਬ ਹਾਸਲ ਕਰਨ ਤੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਵੱਲੋਂ ਨਗਰ ਕੌਂਸਲ ਤਲਵੰਡੀ ਭਾਈ ਦੇ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਵਧਾਈ ਦਿੰਦੇ ਹੋਏ ਤਲਵੰਡੀ ਭਾਈ ਸ਼ਹਿਰ ਵਾਸੀਆਂ ਨੂੰ ਇਸ ਪ੍ਰਾਪਤੀ ਦਾ ਸਿਹਰਾ ਦਿੱਤਾ ਹੈ ਜਿਨ੍ਹਾਂ ਵੱਲੋਂ ਆਪਣਾ ਵੱਡਮੁੱਲਾ ਯੋਗਦਾਨ ਨਗਰ ਕੌਂਸਲ ਤਲਵੰਡੀ ਭਾਈ ਨੂੰ ਦਿੱਤਾ ਗਿਆ ਹੈ। ਉਨ੍ਹਾਂ ਪਿਛਲੇ 1 ਸਾਲ ਵਿੱਚ ਤਲਵੰਡੀ ਭਾਈ ਸੋਲਿਡ ਵੇਸਟ ਮੈਨੇਜਮੈਂਟ ਅੰਦਰ ਬਦਲਾਵ ਲਿਆਉਣ ਲਈ ਨਗਰ ਕੌਂਸਲ ਤਲਵੰਡੀ ਭਾਈ ਦੀ ਸਮੂਹ ਟੀਮ ਨੂੰ ਵੀ ਵਧਾਈ ਦਿੱਤੀ ਹੈ।              ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਡਾ:ਨਿਧੀ ਕੁਮਧ ਨੇ ਨਗਰ ਕੌਂਸਲ ਤਲਵੰਡੀ ਭਾਈ ਦੀ ਸਮੂਹ ਟੀਮ/ਸਟਾਫ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਨਗਰ ਕੌਂਸਲ ਤਲਵੰ...
ਨੌਜਵਾਨਾਂ ਨੂੰ ਸ਼ਕਿੱਲ ਟ੍ਰੇਨਿੰਗ ਰਾਹੀਂ ਸਵੈ-ਰੋਜ਼ਗਾਰ ਦੇ ਬਣਾਇਆ ਜਾਵੇ ਯੋਗ : ਡਿਪਟੀ ਕਮਿਸ਼ਨਰ

ਨੌਜਵਾਨਾਂ ਨੂੰ ਸ਼ਕਿੱਲ ਟ੍ਰੇਨਿੰਗ ਰਾਹੀਂ ਸਵੈ-ਰੋਜ਼ਗਾਰ ਦੇ ਬਣਾਇਆ ਜਾਵੇ ਯੋਗ : ਡਿਪਟੀ ਕਮਿਸ਼ਨਰ

National, Politics, Punjab, Trending
ਬਠਿੰਡਾ 24 ਦਸੰਬਰ : ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼ਕਿੱਲ ਟ੍ਰੇਨਿੰਗ ਰਾਹੀਂ ਸਵੈ-ਰੋਜ਼ਗਾਰ ਦੇ ਯੋਗ ਬਨਾਉਣ ਲਈ ਲਗਾਤਾਰ ਉਪਰਾਲੇ ਕਰਨੇ ਯਕੀਨੀ ਬਣਾਏ ਜਾਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਕਿੱਲ ਡਿਵੈਲਪਮੈਂਟ ਤਹਿਤ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।         ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਚ ਚੱਲ ਰਹੇ ਵੱਖ-ਵੱਖ ਸਕਿੱਲ ਕੇਂਦਰਾਂ ਤੋਂ ਇਲਾਵਾ ਟੈਕਨੀਕਲ ਸੰਸਥਾਵਾਂ ਦੁਆਰਾ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਕਾਬਿਲ ਬਨਾਉਣ ਲਈ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਦਾ ਰਿਵਿਊ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸ਼ਕਿੱਲ ਸਬੰਧੀ ਉਦਯੋਗਾਂ ਦੀ ਮੰਗ ਦੇ ਸੰਬੰਧ ਵਿੱਚ ਵੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ-ਨਾਲ ਨੈਸ਼ਨਲ ਅੱਪਰੇਨਟਸਿਪ ਪ੍ਰੋਮੋਸ਼ਨ ਸਕੀਮ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਮੀਟਿੰਗ ਦੌਰਾਨ ਪੰਜਾਬ ਹੁਨਰ ਵਿਕਾਸ ਯੋਜਨਾ ਤਹਿਤ ਬਠਿੰਡਾ ਜ਼ਿਲ੍ਹੇ ਦੇ ਚਾਰ ਰੂਰਲ ਸਕਿੱਲ ਕੇਂਦਰਾਂ ਵਿਚ ਸ਼ੁਰੂ ਹੋਣ ਵਾਲੇ ਮੁ...
ਜੋਗੀਆ ਵਾਲੀ ਬਸਤੀ ਫਰੀਦਕੋਟ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ

ਜੋਗੀਆ ਵਾਲੀ ਬਸਤੀ ਫਰੀਦਕੋਟ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ

National, Politics, Punjab, Trending
ਫ਼ਰੀਦਕੋਟ 24 ਦਸਬੰਰ 2024  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਨ੍ਹਾਂ ਦੇ ਹੱਲ ਲਈ  ਜੋਗੀਆ ਵਾਲੀ ਬਸਤੀ ਫਰੀਦਕੋਟ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਮੱਸਿਆ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ । ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ  ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਵਾਉਣ ਲਈ ਸੁਵਿਧਾ ਕੈਂਪ ਲਗਾਇਆ ਗਿਆ ਹੈ। । ਉਨ੍ਹਾਂ ਕਿਹਾ ਕਿ ਅੱਜ ਲਗਾਏ ਸੁਵਿਧਾ ਕੈਂਪ ਵਿੱਚ 22 ਵਿਅਕਤੀਆਂ ਦੀਆਂ ਦਰਖਾਸਤਾਂ ਆਈਆਂ ਸਨ, ਜਿੰਨਾਂ ਨੂੰ ਮੌਕੇ ਤੇ ਹੀ ਹੱਲ ਕਰਕੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਗਿਆ ਹੈ ਅਤੇ ਰਹਿੰਦੀਆਂ ਨੂੰ ਸਮਾਂ ਬੱਧ ਹੱਲ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਕੈਂਪ ਵਿੱਚ ਜੋਗੀਆ ਵਾਲੀ...
ਮਾਈਕਰੋ ਇਰੀਗੇਸ਼ਨ ਤਕਨੀਕਾਂ ਦੀ ਵੱਧ ਤੋਂ ਵੱਧ ਵਰਤੋਂ ਰਾਹੀਂ ਸਿੰਚਾਈ ਕਰਨ ਕਿਸਾਨ: ਡਿਪਟੀ ਕਮਿਸ਼ਨਰ

ਮਾਈਕਰੋ ਇਰੀਗੇਸ਼ਨ ਤਕਨੀਕਾਂ ਦੀ ਵੱਧ ਤੋਂ ਵੱਧ ਵਰਤੋਂ ਰਾਹੀਂ ਸਿੰਚਾਈ ਕਰਨ ਕਿਸਾਨ: ਡਿਪਟੀ ਕਮਿਸ਼ਨਰ

National, Politics, Punjab, Trending
ਫਿਰੋਜ਼ਪੁਰ, 24 ਦਸੰਬਰ 2024.                 ਕਿਸਾਨਾਂ ਨੂੰ ਨਹਿਰੀ ਮੋਘੇ ਤੋਂ ਆਪਣੇ ਖੇਤਾਂ ਤੱਕ ਪਾਣੀ ਪਹੁੰਚਾਉਣ ਲਈ ਜ਼ਮੀਨ ਦੋਜ਼ ਪਾਈਪਲਾਈਨ ਪਾਉਣ ਲਈ 90 ਫੀਸਦੀ ਸਬਸਿਡੀ ਦਾ ਲਾਭ ਦਿੱਤਾ ਜਾਂਦਾ ਹੈ ਇਸ ਤੋਂ ਇਲਾਵਾ ਆਪਣੇ ਖੇਤ ਦੇ ਟਿਊਬਵੈਲ ਤੋਂ ਖੇਤਾਂ ਤੱਕ ਪਾਈਪਲਾਈਨ ਪਾਉਣ ਲਈ ਨਿੱਜੀ ਪ੍ਰੋਜੈਕਟਾਂ ਵਾਸਤੇ 50 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।                 ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕਿਸਾਨਾਂ ਨੂੰ ਉਕਤ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੇ ਲਈ ਅਪੀਲ ਕੀਤੀ। ਉਨ੍ਹਾਂ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਫਿਰੋਜਪੁਰ ਦੇ ਅਧਿਕਾਰੀਆਂ ਤੋਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਮੀਟਿੰਗ ਦੌਰਾਨ ਲਈ ਅਤੇ ਕਿਸਾਨਾਂ ਨੂੰ ਵਿਭਾਗ ਦੀਆਂ ਸਕੀਮਾਂ ਦਾ ਲਾਭ ਦੇਣ ਲਈ ਵਿਚਾਰ—ਵਟਾਂਦਰਾ ਕੀਤਾ।ਇਸ ਮੀਟਿੰਗ ਵਿੱਚ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ  ਸ਼੍ਰੀ ਗੁਰਿੰਦਰ ਸਿੰਘ, ਮੰਡਲ ਭੂਮੀ ਰੱਖਿਆ ਅਫਸਰ, ਫਿਰੋਜਪੁਰ ਅਤੇ ਸ਼੍ਰੀ ਗੁਰਮੀਤ ਸਿੰਘ ਭੂਮੀ ਰੱਖਿਆ ਅਫਸਰ ਫਿਰੋਜਪੁਰ ਮੌਜ...