ਅਖੀਰਲੇ ਦਿਨ ਐਸ.ਡੀ.ਐਮ. ਦਫ਼ਤਰ ਮੋਗਾ ਵਿਖੇ ਲਗਾਇਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ
ਮੋਗਾ, 24 ਦਸੰਬਰ- ਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਅਤੇ ਪੰਜਾਬ ਸਰਕਾਰ ਦੇ ਗਵਰਨੈਂਸ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਡਾਇਰੈਕਟੋਰੇਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਸੁਸ਼ਾਸ਼ਨ ਹਫ਼ਤਾ ਸਫ਼ਲਤਾਪੂਰਵਕ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਕੇ ਸੰਪੰਨ ਕਰ ਦਿੱਤਾ ਗਿਆ ਹੈ। ਇਸ ਹਫ਼ਤੇ ਦੌਰਾਨ " ਪ੍ਰਸ਼ਾਸ਼ਨ ਗਾਓਂ ਕੀ ਓਰ " ਮੁਹਿੰਮ ਤਹਿਤ ਆਮ ਲੋਕਾਂ ਨੂੰ ਜਿੱਥੇ ਪ੍ਰਸ਼ਾਸ਼ਨਿਕ ਸੁਧਾਰਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਉਹਨਾਂ ਦੀਆਂ ਸ਼ਿਕਾਇਤਾਂ ਦਾ ਵੀ ਪਹਿਲ ਦੇ ਆਧਾਰ ਉੱਤੇ ਨਿਵਾਰਣ ਕੀਤਾ ਗਿਆ।
ਅੱਜ ਇਸ ਹਫ਼ਤੇ ਦੇ ਅਖੀਰਲੇ ਦਿਨ ਐਸ.ਡੀ.ਐਮ. ਦਫ਼ਤਰ ਮੋਗਾ ਵਿਖੇ ਸ਼ਿਕਾਇਤ ਨਿਵਾਰਨ ਕੈਂਪ ਦਾ ਆਯੋਜਨ ਕੀਤਾ ਗਿਆ। ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ਉਪਰ ਢੁਕਵਾਂ ਨਿਪਟਾਰਾ ਕੀਤਾ ਗਿਆ। ਇਸ ਕੈਂਪ ਵਿੱਚ ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ ਨੇ ਵਿਸ਼ੇਸ਼ ਤੌਰ ਉਪਰ ਸ਼ਿਰਕਤ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਕੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ। ਮਿਤੀ 23 ਦਸੰਬਰ ਨੂੰ ...








