ਸ਼ਹੀਦੀ ਸਭਾ: ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ
ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 23 ਦਸੰਬਰ:
ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ ਜ਼ਿਲ੍ਹੇ ਵਿੱਚ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਦੱਸਣਯੋਗ ਹੈ ਕਿ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਮਾਗਮ 25 ਦਸੰਬਰ ਤੋਂ 27 ਦਸੰਬਰ, 2024 ਤੱਕ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਡੀਆਈਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਫ਼ਤਹਿਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਨਾਲ ਸ਼ਹੀਦੀ ਸਭਾ ਦੇ ਸਮਾਗਮ ਵਾਲੇ ਸਥਾਨ ਦੇ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਤਾਇਨਾਤ ਸਾਰੇ ਡੀਐਸਪੀ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਅਤੇ 3200 ਪੁਲਿਸ ਬਲ ਨਾਲ ਸੁਰੱਖਿਆ ਪ੍ਰਬੰਧਾਂ ਬਾਰੇ ...








