Tuesday, September 15
Shadow

National

ਜ਼ਿਲ੍ਹੇ ’ਚ ਸੁਸਾਸ਼ਨ ਹਫ਼ਤੇ ਤਹਿਤ ਲਗਾਏ ਜਾ ਰਹੇ ਹਨ ਕੈਂਪ– ਡਿਪਟੀ ਕਮਿਸ਼ਨਰ

ਜ਼ਿਲ੍ਹੇ ’ਚ ਸੁਸਾਸ਼ਨ ਹਫ਼ਤੇ ਤਹਿਤ ਲਗਾਏ ਜਾ ਰਹੇ ਹਨ ਕੈਂਪ– ਡਿਪਟੀ ਕਮਿਸ਼ਨਰ

National, Politics, Punjab, Trending
ਮਾਨਸਾ, 23 ਦਸੰਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪ੍ਰਸ਼ਾਸਨ ਗਾਓਂ ਕੀ ਔਰ’ ਮੁਹਿੰਮ ਤਹਿਤ 24 ਦਸੰਬਰ 2024 ਤੱਕ ਜ਼ਿਲ੍ਹੇ ਅੰਦਰ ਸੁਸਾਸ਼ਨ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਅਧੀਨ ਪਿੰਡਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੁਸਾਸ਼ਨ ਹਫ਼ਤੇ ਤਹਿਤ ਵੱਖ ਵੱਖ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੀਆਂ ਕੁੱਝ ਸ਼ਿਕਾਇਤਾਂ ਜਾਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਅੱਜ ਮਾਨਸਾ ਸਬ-ਡਵੀਜ਼ਨ ਦੇ ਪਿੰਡ ਮੂਸਾ, ਸਰਦੂਲਗੜ੍ਹ ਦੇ ਪਿੰਡ ਖ਼ਿਆਲੀ ਚਹਿਲਾਂਵਾਲੀ, ਬੁਢਲਾਡਾ ਦੇ ਪਿੰਡ ਬਹਾਦਰਪੁਰ ਵਿਖੇ ਕੈਂਪਾਂ ਦਾ ਆਯੋੋਜਨ ਕੀਤਾ ਗਿਆ ਅਤੇ ਲੋਕਾਂ ਦੀਆਂ ਮੁਸ਼ਿਕਲਾਂ ਦਾ ਹਰ ਸੰਭਵ ਹੱਲ ਯਕੀਨੀ ਬਣਾਇਆ ਗਿਆ।...
ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ ‘ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ ‘ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

National, Politics, Punjab, Trending
ਚੰਡੀਗੜ੍ਹ, 23 ਦਸੰਬਰ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਨੂੰ ਸੌਰ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਅਤੇ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਕੁੱਲ 264 ਮੈਗਾਵਾਟ ਸਮਰੱਥਾ ਦੇ 66 ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਰ ਪਲਾਂਟ 4 ਮੈਗਾਵਾਟ ਸਮਰੱਥਾ ਵਾਲਾ ਹੋਵੇਗਾ। ਉਨ੍ਹਾਂ ਅੱਜ ਇੱਥੇ ਮੈਸਰਜ਼ ਵੀ.ਪੀ. ਸੋਲਰ ਜੈਨਰੇਸ਼ਨਜ਼ ਪ੍ਰਾਈਵੇਟ ਲਿਮਟਿਡ ਨੂੰ ਸੋਲਰ ਪਾਵਰ ਪਲਾਂਟ ਸਥਾਪਤ ਕਰਨ ਲਈ ਲੈਟਰ ਆਫ਼ ਐਵਾਰਡ (ਐਲ.ਓ.ਏ.) ਸੌਂਪਿਆ। ਉਨ੍ਹਾਂ ਦੱਸਿਆ ਕਿ ਇਹ ਪਲਾਂਟ ਪੀ.ਐਸ.ਪੀ.ਸੀ.ਐਲ. ਦੇ 66-ਕੇ.ਵੀ. ਸਬ-ਸਟੇਸ਼ਨਾਂ ਨੇੜੇ ਲਗਾਏ ਜਾਣਗੇ। ਦੱਸਣਯੋਗ ਹੈ ਕਿ ਇਸ ਕੰਪਨੀ ਨੂੰ ਪਾਰਦਰਸ਼ੀ ਢੰਗ ਨਾਲ ਬੋਲੀ ਪ੍ਰਕਿਰਿਆ ਰਾਹੀਂ ਚੁਣਿਆ ਗਿਆ ਹੈ। ਇਸ ਉਪਰੰਤ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਨੇ 2.38 ਰੁਪਏ ਪ੍ਰਤੀ ਕਿਲੋਵਾਟ ਘੰਟਾ ਦੀ ਦਰ ਨਾਲ ਪੀ.ਐਸ.ਪੀ.ਸੀ. ਐਲ. ਨੂੰ 25 ਸਾਲਾਂ ਦੇ ਪੀ.ਪੀ.ਏ ਤਹਿਤ ਸੌਰ ਊਰਜਾ ਮੁਹੱਈਆ ਕਰਵਾਉਣ ਲਈ ਸਹਿਮਤੀ ...
ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਜਾਰੀ

ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਜਾਰੀ

National, Politics, Punjab, Trending
ਲੁਧਿਆਣਾ, 23 ਦਸੰਬਰ (000) - ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਅੱਜ ਪਿੰਡ ਪਵਾਤ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਕਰਵਾਇਆ ਗਿਆ। ਇਸ ਦੌਰਾਨ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਪੰਜਾਬ ਦੀ ਜਵਾਨੀ ਨੂੰ ਖਤਮ ਕਰ ਰਹੇ ਹਨ, ਇਹਨਾਂ ਤੋਂ ਬਚਣ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ ਕਿਉਂਕਿ ਨਸ਼ਿਆਂ ਵਿੱਚ ਗ੍ਰਸਤ ਹੋਈ ਨੌਜਵਾਨੀ ਗਲਤ ਰਸਤੇ ਅਪਣਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਖਰਾਬ ਕਰ ਰਹੀ ਹੈ ਜਿਸਦਾ ਖਮਿਆਜ਼ਾ ਪੂਰੇ ਸਮਾਜ ਨੂੰ ਵੀ ਭੁਗਤਣਾ ਪੈਂਦਾ ਹੈ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ ਰਾਹੀਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਸੈਮੀ...
ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ

National, Politics, Punjab, Trending
ਲੁਧਿਆਣਾ, 23 ਦਸੰਬਰ (000) - ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀਆਂ ਬੈਰਕ ਨੰਬਰ 1 ਅਤੇ 2 ਦੀ ਚੈਕਿੰਗ ਕੀਤੀ ਗਈ ਅਤੇ ਉਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ 'ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਗਏ। ਇਸ ਮੌਕੇ ਉਨ੍ਹਾਂ ਉਥੇ ਤਿਆਰ ਹੋ ਰਹੇ ਭੋਜਨ, ਜਿਸ ਵਿੱਚ ਰੋਟੀ ਅਤੇ ਦਾਲ ਸ਼ਾਮਲ ਸਨ, ਨੂੰ ਚੈੱਕ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਵੱਲੋਂ ਜੇਲ੍ਹ ਵਿੱਚ ਬਣੀ ਬਿਸਕੁਟ ਦੀ ਫੈਕਟਰੀ ਅਤੇ ਬੇਕਰੀ ਦਾ ਵੀ ਨਿਰੀਖਣ ਕੀਤਾ ਗਿਆ, ਜੇਲ੍ਹ ਵਿੱਚ ਕੈਦੀਆਂ ਲਈ ਚੱਲ ਰਹੇ ਕਿੱਤਾਮੁੱਖੀ ਕੋਰਸ ਦਾ ਨਿਰੀਖਣ ਕੀਤਾ ਗਿਆ ਅਤੇ ਕੈਦੀਆਂ ਨੂੰ ਇਹ ਕੋਰਸ ਕਰਨ ਲਈ ਪ੍ਰੋਤਸਾਹਿਤ ਵੀ ਕੀਤਾ ਗਿਆ। ਜਿਲ੍ਹ...
ਸਕੂਲ ਆਫ਼ ਐਮੀਂਨੈਸ ਫ਼ਿਰੋਜ਼ਪੁਰ ਵਿਖੇ ਲਗਾਇਆ ਆਈ ਸਕ੍ਰੀਨਿੰਗ ਕੈਂਪ

ਸਕੂਲ ਆਫ਼ ਐਮੀਂਨੈਸ ਫ਼ਿਰੋਜ਼ਪੁਰ ਵਿਖੇ ਲਗਾਇਆ ਆਈ ਸਕ੍ਰੀਨਿੰਗ ਕੈਂਪ

National, Politics, Punjab, Trending
ਫ਼ਿਰੋਜ਼ਪੁਰ, 23 ਦਸੰਬਰ 2024: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਆਈ ਸਕਰੀਨਿੰਗ ਕੈਂਪ ਲਗਾਏ ਗਏ। ਇਸੇ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਡਾ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਕੂਲ ਪ੍ਰਿੰਸੀਪਲ ਸ਼੍ਰੀ ਰਾਜੇਸ਼ ਮਹਿਤਾ ਦੀ ਅਗਵਾਈ ਹੇਠ ਸਕੂਲ ਆਫ ਐਮੀਨਸ ਫਿਰੋਜਪੁਰ ਵਿਖੇ ਤਿੰਨ ਰੋਜ਼ਾ ਆਈਸਕ੍ਰੀਨਿੰਗ ਕੈਂਪ ਲਗਾਇਆ ਗਿਆ। ਇਸ ਮੌਕੇ ਅਫਥਾਲਮਿਕ ਅਫਸਰ ਸ੍ਰੀ ਸੰਦੀਪ ਬਜਾਜ ਜੀ ਨੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ। ਇਸ ਮੌਕੇ ਤੇ ਪ੍ਰਿੰਸੀਪਲ ਸ੍ਰੀ ਰਾਜੇਸ਼ ਮਹਿਤਾ ਅਤੇ ਨੋਡਲ ਅਫਸਰ ਸ੍ਰੀਮਤੀ ਵਰਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਚੈੱਕਅਪ ਕਰਵਾਇਆ। ਜਿਸ ਵਿੱਚ ਮਹਿੰਗੇ  ਟੈਸਟ ਵੀ ਸ਼ਾਮਲ ਸਨ, ਜੋ ਆਮ ਤੌਰ ’ਤੇ ਬਾਹਰ ਕਰਵਾਏ ਜਾਣ ’ਤੇ ਬਹੁਤ ਮਹਿੰਗੇ ਹੁੰਦੇ ਹਨ। ਇਸ ਮੌਕੇ ਵਿਦਿਆਰਥੀਆਂ ਨੂੰ ਮੁਫਤ ਦਵਾਈਆਂ ਤੇ ਐਨਕਾਂ ਵੀ ਵੰਡੀ...
ਯੁਵਕ ਸੇਵਾਵਾਂ ਕਲੱਬਾਂ ਕੋਲੋਂ ਵਿੱਤੀ ਸਹਾਇਤਾ ਗ੍ਰਾਂਟ ਪ੍ਰਾਪਤ ਕਰਨ ਲਈ ਅਰਜ਼ੀਆਂ ਦੀ ਕੀਤੀ ਮੰਗ

ਯੁਵਕ ਸੇਵਾਵਾਂ ਕਲੱਬਾਂ ਕੋਲੋਂ ਵਿੱਤੀ ਸਹਾਇਤਾ ਗ੍ਰਾਂਟ ਪ੍ਰਾਪਤ ਕਰਨ ਲਈ ਅਰਜ਼ੀਆਂ ਦੀ ਕੀਤੀ ਮੰਗ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ 23 ਦਸੰਬਰ                                     ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਅਧਾਰ 'ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ 'ਚੋਂ ਅਰਜ਼ੀਆਂ ਦੀ ਮੰਗ 20 ਜਨਵਰੀ 2025 ਤੱਕ ਕੀਤੀ ਗਈ ਹੈ।                                   ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ  ਸ੍ਰੀ ਮੁਕਤਸਰ ਸਾਹਿਬ  ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਯੁਵਕ ਕਲੱਬਾਂ ਵੱਲੋਂ ਆਪਣੀਆਂ ਅਰਜ਼ੀਆਂ ਦੇ ਨਾਲ ਕਲੱਬ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫੋਟੋਆਂਅਤੇ ਅਖਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆਂ ਜਾਣ ਤਾਂ ਜੋ ਵਧੀਆ ਕੰਮ ਕਰਨ ਵਾਲੀਆਂ ਜ਼ਿਲ੍ਹੇ ਭਰ 'ਚੋਂ  ਯੁਵਕ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦੇ ਸਮਾਨ, ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕੀਤੀ ਜਾ ਸਕੇ। ਅਰਜ਼ੀਆਂ ਦੇਣ ਵਾਲੇ ਕਲੱਬ ਯੁਵਕ ਸੇਵਾਵਾਂ ਵ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਅਰ ਟਰਬਾਈਨ ਫਿਊਲ ਨੂੰ ਜੀ.ਐਸ.ਟੀ ਤਹਿਤ ਸ਼ਾਮਲ ਕਰਨ ਦਾ ਸਖ਼ਤ ਵਿਰੋਧ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਅਰ ਟਰਬਾਈਨ ਫਿਊਲ ਨੂੰ ਜੀ.ਐਸ.ਟੀ ਤਹਿਤ ਸ਼ਾਮਲ ਕਰਨ ਦਾ ਸਖ਼ਤ ਵਿਰੋਧ

National, Politics, Punjab, Trending
ਚੰਡੀਗੜ੍ਹ, 23 ਦਸੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਏਅਰ ਟਰਬਾਈਨ ਫਿਊਲ (ਏ.ਟੀ.ਐੱਫ.) ਨੂੰ ਵਸਤਾਂ ਅਤੇ ਸੇਵਾ ਕਰ (ਜੀ.ਐੱਸ.ਟੀ.) ਦੇ ਦਾਇਰੇ 'ਚ ਲਿਆਉਣ ਦੇ ਏਜੰਡੇ ਦਾ ਸਖਤ ਵਿਰੋਧ ਕਰਦੇ ਹੋਏ ਜ਼ੋਰ ਦੇ ਕੇ ਕਿਹਾ ਹੈ ਕਿ ਏ.ਟੀ.ਐੱਫ. ਨੂੰ ਜੀ.ਐੱਸ.ਟੀ ਦੇ ਘੇਰੇ 'ਚ ਸ਼ਾਮਲ ਕਰਨ ਨਾਲ ਪੈਟਰੋਲੀਅਮ ਪਦਾਰਥਾਂ ਨੂੰ ਵੈਲੀਊ ਐਡਿਡ ਟੈਕਸ (ਵੈਟ) ਦੇ ਘੇਰੇ ਵਿੱਚੋਂ ਕੱਢਣ ਦਾ ਰਾਹ ਪੱਧਰਾ ਹੋ ਜਾਵੇਗਾ। ਉਨ੍ਹਾਂ ਇਹ ਵਿਰੋਧ ਰਾਜਸਥਾਨ ਦੇ ਜੈਸਲਮੇਰ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋਈ ਜੀ.ਐਸ.ਟੀ ਕੌਂਸਲ ਦੀ 55ਵੀਂ ਮੀਟਿੰਗ ਦੌਰਾਨ ਦੌਰਾਨ ਜਿਤਾਇਆ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਫੈਸਲਾ ਪਹਿਲਾਂ ਹੀ ਜੀ.ਐਸ.ਟੀ ਪ੍ਰਣਾਲੀ ਕਾਰਨ ਨੁਕਸਾਨ ਝੱਲ ਰਹੇ ਰਾਜਾਂ ਲਈ ਨੁਕਸਾਨਦੇਹ ਹੋਵੇਗਾ। ਉਨ੍ਹਾਂ ਦੱਸਿਆ ਕਿ ਏਅਰ ਟਰਬਾਈਨ ਫਿਊਲ ਉੱਤੇ ਵੈਟ ਵਜੋਂ ਪੰਜਾਬ ਨੇ ਵਿੱਤੀ ਸਾਲ 2022-23 ਵਿੱਚ 113 ਕਰੋੜ ਰੁਪਏ, ਵਿੱਤੀ ਸਾਲ 2023-24 ਵਿੱਚ 105 ਕਰੋੜ ਰੁਪਏ, ਅਤੇ ਚਾਲੂ ਵਿੱ...
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ

National, Politics, Punjab, Trending
ਫ਼ਤਹਿਗੜ੍ਹ ਸਾਹਿਬ, 23 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰੇਗੀ। ਇੱਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਮੁੱਖ ਮੰਤਰੀ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਦਿਆਂ ਕਿਹਾ ਕਿ ਇਹ ਕੁਰਬਾਨੀਆਂ ਵਿਸ਼ਵ ਭਰ ਦੇ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਇਸ ਮਹੀਨੇ ਨੂੰ ‘ਸੋਗ ਦੇ ਮਹੀਨੇ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਊਂਦਿਆਂ ਹੀ ਨੀਂਹ ਵਿੱਚ ਚਿਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ 'ਤੇ ਮਾਣ ਹੈ, ਜੋ ਪੰਜਾਬੀਆਂ, ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿਚ ਵਸਦੇ ਹਰੇਕ ...
ਰੈਪਿਡ ਐਕਸ਼ਨ ਪਲਟੂਨ 194  ਦੇ ਸਹਾਇਕ ਕਮਾਂਡੈਂਟ ਵੱਲੋਂ  ਡਿਪਟੀ ਕਮਿਸ਼ਨਰ ਨਾਲ ਮੁਲਾਕਾਤ

ਰੈਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ

National, Politics, Punjab, Trending
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਦਸੰਬਰ, 2024: ਰੈਂਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਪ੍ਰਹਿਲਾਦ ਰਾਮ ਵੱਲੋਂ ਅੱਜ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ, ਸ੍ਰੀਮਤੀ ਆਸ਼ਿਕਾ ਜੈਨ ਨਾਲ ਮੁਲਾਕਾਤ ਦੌਰਾਨ ਦੱਸਿਆ ਕਿ ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਅਤੇ ਕਿਸ਼ੋਰ ਕੁਮਾਰ ਕਮਾਂਡੈਂਟ 194 ਬਟਾਲੀਅਨ ਦੇ ਦਿਸ਼ਾ-ਨਿਰਦੇਸ਼ ਤਹਿਤ 194 ਬਟਾਲੀਅਨ ਦੀਆਂ 30 ਜਵਾਨਾਂ ਦੀਆਂ 2 ਟੀਮਾਂ ਐੱਸ.ਏ.ਐਸ.ਨਗਰ ਵਿਖੇ ਇੱਕ ਹਫ਼ਤੇ ਦੀ ਜਾਣ-ਪਛਾਣ ਅਭਿਆਸ ਲਈ ਪੁੱਜ ਚੁੱਕੀਆਂ ਹਨ। ਇਸ ਅਭਿਆਸ ਦੇ ਹਿੱਸੇ ਵਜੋਂ, ਸ਼੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ., ਡਿਪਟੀ ਕਮਿਸ਼ਨਰ ਅਤੇ ਸ਼੍ਰੀ ਹਰਿੰਦਰ ਸਿੰਘ ਮਾਨ ਪੁਲਿਸ ਸੁਪਰਡੈਂਟ, ਹੈੱਡਕੁਆਰਟਰ ਨਾਲ ਮੁਲਾਕਾਤ ਕੀਤੀ ਅਤੇ ਅਭਿਆਸ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਸਹਾਇਕ ਕਮਾਂਡੈਂਟ ਨੇ ਦੱਸਿਆ ਕਿ ਇਸ ਅਭਿਆਸ ਦਾ ਉਦੇਸ਼ ਜ਼ਿਲ੍ਹੇ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰਨਾ, ਇਲਾਕੇ ਤੋਂ ਜਾਣੂ ਹੋਣਾ, ਸਥਾਨਕ ਪੁਲਿਸ ਅਤੇ ਆਮ ਲੋਕਾਂ ਨਾਲ ਤਾਲਮੇਲ ਬਣਾਉਣਾ ਹੈ ਤਾਂ ਜੋ ਭਵਿੱਖ ਵਿੱਚ ਜੇਕਰ ਰੈਪਿਡ ਐਕਸ਼ਨ ਫੋਰਸ ਨੂੰ ਬੁਲਾਇਆ ਜਾਵੇ ਜਾਂ ਆਉਣਾ...
ਨੀਟ ਅਤੇ ਜੇਈਈ ਲਈ ਕੋਚਿੰਗ ਕੈਂਪ ਜਾਰੀ

ਨੀਟ ਅਤੇ ਜੇਈਈ ਲਈ ਕੋਚਿੰਗ ਕੈਂਪ ਜਾਰੀ

National, Politics, Punjab, Trending
ਬਠਿੰਡਾ, 23 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀਆਂ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਇਹ ਯਕੀਨੀ ਬਣਾਉਣ ਲਈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੇਈਈ ਅਤੇ ਨੀਟ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਪਿੱਛੇ ਨਾ ਰਹਿਣ। ਇਸ ਤਹਿਤ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਇੱਕ ਮਹੱਤਵਾਕਾਂਖੀ ਪ੍ਰੋਜੈਕਟ, 'ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ' (PACE) ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਵਿਦਿਆਰਥੀਆਂ ਨੂੰ ਰਾਜ ਭਰ ਦੇ ਰਿਹਾਇਸ਼ੀ ਕੈਂਪਾਂ ਵਿੱਚ ਜੇਈਈ ਅਤੇ ਨੀਟ ਪ੍ਰੀਖਿਆਵਾਂ ਲਈ ਕੋਚਿੰਗ ਦਿੱਤੀ ਜਾ ਰਹੀ ਹੈ। ਅਜਿਹਾ ਹੀ ਇੱਕ ਕੈਂਪ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਬਠਿੰਡਾ ਦੇ ਰਿਹਾਇਸ਼ੀ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਵਿਖੇ ਵੀ ਲਗਾਇਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਸ਼੍ਰੀ ਸ਼ਿਵ ਪਾਲ ਗੋਇਲ ਨੇ ਦੱਸਿਆ ਕਿ ਵਿਭਾਗ ਨੇ ਵਿਗਿਆਨ ਦੇ ਵਿਦਿਆਰਥੀਆਂ ਦੇ ਮੁਕਾਬਲੇ ਦੇ ਹੁਨਰ ਨੂੰ ਵਧਾਉਣ ਲਈ PACE ਪ...