Tuesday, September 15
Shadow

National

ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

National, Politics, Punjab, Trending
ਚੰਡੀਗੜ੍ਹ, 22 ਦਸੰਬਰ ਪੰਜਾਬ ਨੇ 1,000 ਕਰੋੜ ਰੁਪਏ ਦੀ ਗ੍ਰਾਂਟ ਦੇ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਆਪਣੇ ਪੁਲਿਸ ਬੁਨਿਆਦੀ ਢਾਂਚੇ ਅਤੇ ਸੁਰੱਖਿਆ ਯਤਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸਹਾਇਤਾ ਦੀ ਮੰਗ ਕੀਤੀ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਜੈਸਲਮੇਰ ਵਿਖੇ ਹੋਈ ਪ੍ਰੀ-ਬਜਟ ਮੀਟਿੰਗ ਦੌਰਾਨ, ਪੰਜਾਬ ਦੇ ਸਰਹੱਦੀ ਅਤੇ ਨੀਮ ਪਹਾੜੀ ਖੇਤਰਾਂ ਵਿੱਚ ਲਘੂ, ਛੋਟੇ ਅਤੇ ਮਧਿਅਮ ਦਰਜੇ ਦੇ ਉੱਦਮਾਂ ਨੂੰ ਹੁਲਾਰਾ ਦੇਣ ਲਈ ਜੰਮੂ-ਕਸ਼ਮੀਰ ਅਤੇ ਗੁਆਂਢੀ ਪਹਾੜੀ ਰਾਜਾਂ ਦੀ ਤਰਜ਼ ‘ਤੇ ਸੂਬੇ ਲਈ ਉਦਯੋਗਿਕ ਪ੍ਰੋਤਸਾਹਨ ਦੀ ਮੰਗ ਕੀਤੀ ਗਈ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਨਾਬਾਰਡ ਦੇ ਥੋੜ੍ਹੇ ਸਮੇਂ ਵਾਲੇ ਸੀਜ਼ਨਲ ਐਗਰੀਕਲਚਰਲ ਅਪਰੇਸ਼ਨਜ਼ (ਐਸ.ਟੀ.-ਐਸ.ਏ.ਓ.) ਦੀ ਸੀਮਾ ਨੂੰ ਵਿੱਤੀ ਸਾਲ 2024-25 ਲਈ ₹1,100 ਕਰੋੜ ਰੁਪਏ ਤੱਕ ਘਟਾਈ ਗਈ ਸੀਮਾ ਨੂੰ ਵਧਾ ਕੇ 3,041 ਕਰੋੜ ਰੁਪਏ ਕਰਨ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ ਹੈ। । ਉਨ੍ਹਾਂ ਕਿਹਾ ਕਿ ਇਹ ਬਹਾਲੀ ਕਿਸਾਨਾਂ ਨੂੰ ਸ਼ਾਹੂਕਾਰਾਂ ਵੱਲ ਮੁ...
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ

National, Politics, Punjab, Trending
ਚੰਡੀਗੜ੍ਹ/ਅੰਮ੍ਰਿਤਸਰ, 22 ਦਸੰਬਰ: ਸੂਬੇ ਵਿੱਚ ਨਸ਼ਾ ਤਸਕਰੀ  ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਪੇਸ਼ੇਵਰ ਅਪਰਾਧੀਆਂ, ਜੋ ਕਿ ਪਹਿਲਾਂ 2015 ਵਿੱਚ ਦੋ ਪਾਕਿਸਤਾਨੀ ਨਾਗਰਿਕਾਂ ਸਮੇਤ ਫੜੇ ਗਏ ਸਨ, ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ   ਐਤਵਾਰ ਨੂੰ ਇੱਥੇ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਾਬੂ ਕੀਤੇ ਨਸ਼ਾ ਤਸਕਰਾਂ , ਜਿਨ੍ਹਾਂ ਦੀ ਪਹਿਚਾਣ ਸੁਖਦੇਵ ਸਿੰਘ (60) ਵਾਸੀ ਪਿੰਡ ਤਲਵਾਨੀ ਭਰਥ, ਬਟਾਲਾ ਅਤੇ ਅਵਤਾਰ ਸਿੰਘ ਉਰਫ਼ ਤਾਰੀ (45) ਵਾਸੀ ਪਿੰਡ ਬਘਿਆੜੀ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ , ਕੋਲੋਂ ਇਸ ਵਾਰ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਜੇਲ੍ਹ ਤੋਂ ਬਾਹਰ ਆਉਣ ਪਿੱਛੋਂ ਇਹ ਮੁੜ ਤਸਕਰੀ ਦੇ ਧੰਦੇ ’ਚ ਪੈ ਗਏ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਹੈਰੋਇਨ ਦੀ ਢੋਆ-ਢੁਆਈ ਲਈ ਵਰਤੀ ਜਾਂਦੀ ਟੋਇਟਾ ਈਟੀਓਸ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ। ਜਾਣਕਾਰੀ ਅਨੁਸਾਰ 2...
ਐਨ ਡੀ ਆਰ ਐਫ ਅਤੇ ਫੌਜ ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ

ਐਨ ਡੀ ਆਰ ਐਫ ਅਤੇ ਫੌਜ ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ

National, Politics, Punjab, Trending
ਐਸ.ਏ.ਐਸ.ਨਗਰ, 22 ਦਸੰਬਰ, 2024: ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ 4:30 ਵਜੇ ਤੱਕ ਮੁਹਾਲੀ (ਸੋਹਾਣਾ) ਵਿਖੇ ਇਮਾਰਤ ਢਹਿਣ ਵਾਲੀ ਥਾਂ 'ਤੇ ਐਨਡੀਆਰਐਫ ਅਤੇ ਫੌਜ, ਪੁਲਿਸ, ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਾਲ 23 ਘੰਟੇ ਚੱਲੇ ਲਗਾਤਾਰ ਬਚਾਅ ਕਾਰਜ ਨੂੰ ਪੂਰਾ ਕਰ ਲਿਆ।          ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਕਾਰਜਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ, ਐਸਐਸਪੀ ਦੀਪਕ ਪਾਰੀਕ ਅਤੇ ਨਗਰ ਨਿਗਮ ਕਮਿਸ਼ਨਰ ਟੀ ਬੇਨਿਥ ਨੇ ਦੱਸਿਆ ਕਿ ਮਲਬੇ ਚ ਫਸੇ ਵਿਅਕਤੀਆਂ, ਜਿਨ੍ਹਾਂ ਦੀ ਸ਼ੁਰੂਆਤ ਵਿੱਚ ਸਹੀ ਗਿਣਤੀ ਦਾ ਪਤਾ ਨਹੀਂ ਸੀ ਲੱਗ ਸਕਿਆ, ਨੂੰ ਕੱਢਣ ਲਈ ਵੱਡੇ ਆਪ੍ਰੇਸ਼ਨ ਨੂੰ ਹੌਂਸਲਾ ਉਦੋਂ ਮਿਲਿਆ ਜਦੋਂ ਇੱਕ ਗੰਭੀਰ ਜ਼ਖਮੀ ਔਰਤ ਨੂੰ ਦੇਰ ਸ਼ਾਮ ਮਲਬੇ ਵਿਚੋਂ ਕੱਢਿਆ ਗਿਆ। ਇਸ ਤੋਂ ਬਾਅਦ ਅੱਜ ਸ਼ਾਮ 4:30 ਵਜੇ ਤੱਕ ਚੱਲੇ ਆਪ੍ਰੇਸ਼ਨ ਤੋਂ ਬਾਅਦ ਐੱਨ.ਡੀ.ਆਰ.ਐੱਫ. ਵੱਲੋਂ ਸਪੱਸ਼ਟ ਕੀਤਾ ਗਿਆ ਕਿ ਮਲਬੇ ਹੇਠਾਂ ਹੋਰ ਕਿਸੇ ਵੀ ਵਿਅਕਤੀ ਦੇ ਦੱਬੇ ਹੋਣ ਦੀ ਸੰਭਾਵਨਾ ਨਹੀਂ ਹੈ।          ਬਚਾਅ ਅਭਿਆਨ ਦੇ ਮੁਕੰਮਲ ਹੋਣ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਐਸਐਸਪੀ ਦੀਪਕ ਪ...
ਮੋਹਾਲੀ ਦੇ ਜਸਜੀਤ ਸਿੰਘ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਬਣੇ ਪੀ.ਸੀ.ਐਸ. ਅਫਸਰ

ਮੋਹਾਲੀ ਦੇ ਜਸਜੀਤ ਸਿੰਘ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਬਣੇ ਪੀ.ਸੀ.ਐਸ. ਅਫਸਰ

National, Politics, Punjab, Trending
ਮੋਹਾਲੀ, 22 ਦਸੰਬਰ ਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਰਜਿਸਟਰ ਏ-2 ਪ੍ਰੀਖਿਆ ਦੇ ਨਤੀਜਿਆਂ ਵਿੱਚੋਂ ਪੰਜਾਬ ਭਰ 'ਚੋਂ ਤੀਜਾ ਸਥਾਨ ਹਾਸਲ ਕਰਕੇ ਮੋਹਾਲੀ ਦੇ ਜਸਜੀਤ ਸਿੰਘ ਨੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਦੱਸਣਯੋਗ ਹੈ ਕਿ ਸੂਬੇ ਵਿਚ ਪਹਿਲਾ ਸਥਾਨ ਅਮਨਦੀਪ ਸਿੰਘ ਮਾਵੀ ਜਦਕਿ l ਦੂਸਰਾ ਸਥਾਨ ਗੁਰਕਿਰਨ ਦੀਪ ਸਿੰਘ ਨੇ ਹਾਸਿਲ ਕੀਤਾ ਹੈ। ਜਸਜੀਤ ਸਿੰਘ ਇਸ ਵੇਲੇ ਮੁੱਖ ਮੰਤਰੀ ਦਫ਼ਤਰ, ਪੰਜਾਬ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦੇ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਉਹ ਪਿਛਲੇ 21 ਸਾਲਾਂ ਦੇ ਵੱਧ ਸਮੇਂ ਤੋਂ ਸਰਕਾਰ ਵਿੱਚ ਆਪਣੀ ਡਿਊਟੀ ਕਰ ਰਹੇ ਹਨ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿੱਚ ਡਿਊਟੀ ਦੌਰਾਨ ਜਨਤਕ ਹਿੱਤ ਵਾਲੇ ਵੱਖ-ਵੱਖ ਅਹਿਮ ਪ੍ਰੋਜੈਕਟਾਂ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਵੱਡਾ ਯੋਗਦਾਨ ਪਾਇਆ। ਸੂਬਾ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਪ੍ਰਤੀ ਪਾਏ ਯੋਗਦਾਨ ਸਦਕਾ ਸੀਨੀਅਰ ਅਧਿਕਾਰੀਆਂ ਵੱਲੋਂ ਕਈ ਵਾਰ ਸਨਮਾਨਿਤ ਕੀਤਾ ਜਾ ਚੁੱਕਾ ਹੈ। ਮੋਹਾਲੀ ਦੇ ਸੈਕਟਰ-91 ਦੇ ਵਸਨੀਕ ਜਸਜੀਤ ਸਿੰਘ ਨੇ  ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਤ...
ਈ ਟੀ ਓ ਨੇ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ

ਈ ਟੀ ਓ ਨੇ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ

National, Politics, Punjab, Trending
ਅੰਮ੍ਰਿਤਸਰ 22 ਦਸੰਬਰ 2024 ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਵਾਸੀਆਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰਦੇ ਹੋਏ ਅੱਜ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖ ਦਿੱਤਾ, ਜੋ ਕਿ ਆਉਣ ਵਾਲੇ 18 ਮਹੀਨਿਆਂ ਦੇ ਵਿੱਚ ਬਣ ਕੇ ਤਿਆਰ ਹੋ ਜਾਵੇਗਾ। ਇਸ ਮੌਕੇ ਜੰਡਿਆਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਕਿਹਾ ਕਿ ਜੰਡਿਆਲਾ ਗੁਰੂ ਵਿੱਚ ਸੀਵਰੇਜ ਦੀ ਸਮੱਸਿਆ ਦਾ ਪੱਕਾ ਹੱਲ ਕਰਦੇ ਹੋਏ ਜੋ ਸੀਵਰੇਜ ਟਰੀਟਮੈਂਟ ਪਲਾਂਟ ਬਣਾਇਆ ਜਾ ਰਿਹਾ ਹੈ ਉਹ ਅਗਲੇ 25 ਸਾਲ ਤੱਕ ਦੀਆਂ ਲੋੜਾਂ ਪੂਰੀਆਂ ਕਰਨ ਦੇ ਸਮਰੱਥ ਹੈ। ਉਹਨਾਂ ਦੱਸਿਆ ਕਿ ਇਸ ਵੇਲੇ ਜੰਡਿਆਲਾ ਗੁਰੂ ਦੀ ਆਬਾਦੀ ਅਨੁਸਾਰ ਤਿੰਨ ਲੱਖ ਮੀਟਰਕ ਲਿਟਰ ਦੀ ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਲੋੜ ਸੀ ਪਰ ਮੈਂ ਵੱਧ ਰਹੀ ਜੰਡਿਆਲਾ ਗੁਰੂ ਦੀ ਆਬਾਦੀ ਅਤੇ ਜੀਟੀ ਰੋਡ ਉੱਤੇ ਆ ਰਹੇ ਵੱਡੇ ਵੱਡੇ ਪ੍ਰੋਜੈਕਟਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦੀ ਸਮਰੱਥਾ ਛੇ ਐਮਐਲਡੀ ਕੀਤੀ ਹੈ ਤਾਂ ਜੋ ਇਹ ਅਗਲੇ 25 ਸਾਲਾਂ ਤੱਕ ਸਾਡੀਆਂ ਲੋੜਾਂ ਪੂਰੀਆਂ ਕਰਦਾ ਰਹੇ। ਉਨਾਂ ਕਿਹਾ ਕਿ ਇਹ ਪਲਾਂਟ ਚਾਲੂ ਹ...
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਟੀਮ ਸਮੇਤ ਦਵਾਈਆਂ ਅਤੇ ਖਾਦਾਂ ਦੀ ਅਚਨਚੇਤ ਚੈਕਿੰਗ

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਟੀਮ ਸਮੇਤ ਦਵਾਈਆਂ ਅਤੇ ਖਾਦਾਂ ਦੀ ਅਚਨਚੇਤ ਚੈਕਿੰਗ

National, Politics, Punjab, Trending
ਮੋਗਾ 22 ਦਸੰਬਰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੀ ਸੁਚੱਜੀ ਅਗਵਾਈ ਤਹਿਤ ਡਾ. ਕਰਨਜੀਤ  ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਮੋਗਾ ਵੱਲੋਂ ਆਪਣੇ ਉੱਡਣ-ਦਸਤੇ ਸਮੇਤ ਧਰਮਕੋਟ 'ਚ ਵੱਖੋ-ਵੱਖ ਕੀਟਨਾਸ਼ਕ ਅਤੇ ਖਾਦ ਡੀਲਰਾਂ ਦੀ ਚੈਕਿੰਗ ਕੀਤੀ ਗਈ ਅਤੇ ਟੀਮ ਵੱਲੋਂ ਬਾਇਓ-ਪੈਸਟੀਸਾਈਡ ਅਤੇ ਬਾਇਓ-ਖਾਦ ਦੇ ਨਮੂਨੇ ਵੀ ਲਏ ਗਏ ਅਤੇ ਜਾਂਚ ਲਈ ਪ੍ਰਯੋਗਸ਼ਾਲਾਵਾਂ ਚ' ਭੇਜ  ਦਿੱਤੇ ਗਏ I ਉਹਨਾਂ ਕਿਹਾ ਕਿ ਨਤੀਜੇ ਆਉਣ ਤੇ ਐਕਟ ਅਨੁਸਾਰ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਸ ਸਮੇਂ ਉਹਨਾਂ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਜ਼ਿਲ੍ਹੇ ਵਿੱਚ ਯੂਰੀਆ ਖਾਦ ਦੀ ਕੋਈ ਕਿੱਲਤ ਨਹੀਂ ਹੈ ਅਤੇ ਸਮੇਂ ਸਿਰ ਸਪਲਾਈ ਹੋ ਰਹੀ ਹੈ I ਇਸ ਮੌਕੇ ਡਾ. ਗੁਰਬਾਜ ਸਿੰਘ, ਬਲਾਕ ਖੇਤੀਬਾੜੀ ਅਫਸਰ, ਕੋਟ ਇਸੇ ਖਾਂ  ਨੇ ਅਪੀਲ ਕੀਤੀ ਕਿ ਜਦੋਂ ਵੀ ਕਿਸਾਨ  ਖੇਤੀ ਸਮੱਗਰੀ ਲੈਣ, ਉਸ ਦਾ ਪੱਕਾ ਬਿੱਲ ਜਰੂਰ ਲੈਣ I ਇਸ ਸਮੇਂ ਡਾ ਖੁਸ਼ਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਪੌਦਾ ਸੁਰੱਖਿਆ) ਨੇ ਕਿਹਾ ਕਿ ਜੇਕਰ ਕਿਸੇ ...
ਸਪੀਕਰ ਸੰਧਵਾ ਨੇ ਜਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਟ ਦਾ ਕੀਤਾ ਉਦਘਾਟਨ

ਸਪੀਕਰ ਸੰਧਵਾ ਨੇ ਜਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਟ ਦਾ ਕੀਤਾ ਉਦਘਾਟਨ

National, Politics, Punjab, Trending
ਕੋਟਕਪੂਰਾ, 22 ਦਸੰਬਰ (  ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਡਾ. ਹਰੀ ਸਿੰਘ ਸੇਵਕ ਸੀਨੀਅਰ ਸਕੈਡਰੀ ਸਕੂਲ ਆਫ ਐਮੀਨੈਂਸ ਕੋਟਕਪੂਰਾ ਵਿਖੇ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਜਿਲ੍ਹਾ ਪੱਧਰੀ ਟੂਰਨਾਮੈਂਟ ਦਾ ਉਦਘਾਟਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ  ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਖੇਡਾਂ ਵਤਨ ਪੰਜਾਬ ਦੀਆਂ ਵਰਗੇ ਇੰਵੇਟ ਕਰਵਾ ਕੇ  ਨੌਜਵਾਨਾ ਨੂੰ ਖੇਡਾਂ ਵਿਚ ਭਾਗ ਲੈਣ ਦੇ ਵੱਧ ਤੋਂ ਵੱਧ ਮੌਕੇ ਦਿੱਤੇ ਗਏ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨ ਪੀੜ੍ਹੀ ਲਈ ਆਪਣੇ ਮਾਤਾ-ਪਿਤਾ, ਆਪਣੇ ਜਿਲ੍ਹੇ ਅਤੇ ਆਪਣੀ ਰਾਜ ਦਾ ਨਾਮ ਰੌਸ਼ਨ ਕਰਨ ਦਾ ਇਕ ਬਹੁਤ ਹੀ ਵਧੀਆ ਰਸਤਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਚ ਧਿਆਨ ਦੇਣ ਨਾਲ ਸਾਡੀ ਨੌਜਵਾਨ ਪੀੜ੍ਹੀ ਆਪਣੇ ਆਪ ਨੂੰ ਸਿਹਤ  ਪੱਖੋਂ ਤੰਦਰੁਸਤ ਰੱਖ ਸਕਦੀ ਹੈ  ਅਤੇ ਨਸ਼ਿਆ ਵਰਗੀ ਨਾਮੁਰਾਦ ਬਿਮਾਰੀ ਤੋ ਰਹਿਤ ਹੋ ਸਕਦੀ ਹੈ। ਉਨ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

National, Politics, Punjab, Trending
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ (ਕੈਡਲ ਪੋਂਡ) ਗਊਸ਼ਾਲਾ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਪਹਿਲਾ ਗਊਸ਼ਾਲਾ ਵਿਖੇ ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਹੋਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕੀਤੇ ਗਏ ਪ੍ਰਬੰਧਾਂ ਨੂੰ ਹੋਰ ਬਿਹਤਰ ਕਰਨ ਲਈ ਅਧਿਕਾਰੀਆਂ ਅਤੇ ਗਊਸ਼ਾਲਾ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ। ਇਸ ਉਪਰੰਤ ਉਨ੍ਹਾਂ ਤੇ ਹੋਰਨਾ ਅਧਿਕਾਰੀਆ ਨੇ ਗਊਆਂ ਨੂੰ ਗੁੜ ਖਵਾ ਕੇ ਸਵਾਮਨੀ ਕਰਵਾਈ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਅਤੇ ਗਊਸ਼ਾਲਾਂ ਦੇ ਕਰਮਚਾਰੀਆਂ ਨੂੰ ਗਊਆਂ ਦੀ ਦੇਖਭਾਲ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ ਤੇ ਠੰਡ ਦੇ ਮੌਸਮ ਵਿੱਚ ਗਊਆਂ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਗਊਸ਼ਾਲਾ ਵਿੱਚ ਹੋਣ ਵਾਲੇ ਕੰਮ ਸੈੱਡਾਂ ਦੇ ਨਿਰਮਾਣ ਕਾਰਜ ਜਲਦ ਤੋਂ ਜਲਦ ਨੇਪਰੇ ਚਾੜੇ ਜਾਣ। ਉਨ੍ਹਾਂ ਕਿਹਾ ਕਿ ਗਉਵੰਸ਼ ਦੇ ਰੱਖ-ਰਖਾਵ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਗਉਸ਼ਾਲਾ ਵਿਖੇ 1300...
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

National, Politics, Punjab, Trending
ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ 23 ਦਸੰਬਰ ਨੂੰ ਤਰਨਤਾਰਨ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਸਰਟੀਫਿਕੇਟ 100 ਫੀਸਦੀ ਅੰਗਹੀਣ ਹੋਣ ਦੇ ਬਾਵਜੂਦ ਉਹਨਾਂ ਦੀ ਦਿਵਿਆਂਗਤਾ ਯੂ.ਡੀ.ਆਈ.ਡੀ ਕਾਰਡ ਵਿੱਚ ਘੱਟ ਦਰਸਾਈ ਗਈ, ਜਿਸ ਕਾਰਨ ਉਹਨਾਂ ਨੂੰ ਵੱਖ-ਵੱਖ ਸਕੀਮਾਂ ਦੇ ਲਾਭ ਨਹੀਂ ਮਿਲ ਰਹੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ। ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਦਿਵਿਆਂਜਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪ...
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

National, Politics, Punjab, Trending
ਫਾਜ਼ਿਲਕਾ, 21 ਦਸੰਬਰ : ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ 100 ਰੋਜ਼ਾ ਟੀਬੀ ਮੁਕਤ ਭਾਰਤ ਮੁਹਿੰਮ ਤਹਿਤ ਅੱਜ ਸਿਵਲ ਸਰਜਨ ਫਾਜ਼ਿਲਕਾ ਡਾ: ਲਹਿੰਬਰ ਰਾਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀ.ਬੀ ਅਫ਼ਸਰ ਡਾ: ਨੀਲੂ ਚੁੱਘ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਸੀ.ਐਚ.ਸੀ ਖੂਈਖੇੜਾ ਅਧੀਨ ਆਉਂਦੇ ਆਯੂਸ਼ ਅਰੋਗਿਆ ਮੰਦਿਰ ਖਿਓਵਾਲੀ ਵਿਖੇ ਇੱਕ ਰੋਜ਼ਾ ਨਿਕਸ਼ੈ ਕੈਂਪ ਲਗਾਇਆ ਗਿਆ। ਆਏ ਕੁੱਲ 40 ਮਰੀਜ਼ਾਂ ਵਿੱਚੋਂ 20 ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ 18 ਵਿਅਕਤੀਆਂ ਦੇ ਥੁੱਕ ਦੀ ਜਾਂਚ ਕਰਕੇ ਟੀ.ਬੀ ਦੀ ਪੁਸ਼ਟੀ ਲਈ ਸੈਂਪਲ ਭੇਜੇ ਗਏ। ਇਸ ਮੌਕੇ ਐਸਟੀਐਸ ਜੋਤੀ, ਸੀਐਚਓ ਸੰਜੇ ਕੁਮਾਰ, ਸਿਹਤ ਕਰਮਚਾਰੀ ਵਿਨੋਦ ਕੁਮਾਰ, ਪਿੰਡ ਦੇ ਸਰਪੰਚ ਨੀਰਜ ਰਿਣਵਾ ਅਤੇ ਆਸ਼ਾ ਵਰਕਰ ਹਾਜ਼ਰ ਸਨ। ਇਸ ਦੌਰਾਨ ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ 07-12-2024 ਤੋਂ 100 ਦਿਨਾਂ ਟੀਬੀ ਮੁਕਤ ਭਾਰਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਦੌਰਾਨ ਟੀ.ਬੀ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾ ਰਿਹਾ ਹ...