Tuesday, September 15
Shadow

National

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

National, Politics, Punjab, Trending
ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ ਆਉਣ ਵਾਲੇ ਸਾਰੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਆਮ ਵਿਅਕਤੀਆਂ ਅਤੇ ਬਜ਼ੁਰਗਾਂ ਨੂੰ ਪੂਰਾ ਮਾਣ ਸਨਮਾਨ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਭਲਾਈ ਲਈ ਕੀਤੇ ਜਾਣ ਵਾਲੇ ਕਾਰਜਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਉਪਰੰਤ ਕੀਤਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜਿਥੇ ਸਾਬਕਾ ਫ਼ੌਜੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਉਥੇ ਹੀ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਾਬਕਾ ਫ਼ੌਜੀ, ਵਿਧਵਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੋਈ ਵੀ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਹ ਦਫਤਰੀ ਸਮੇਂ ਆ ਕੇ ਉਨ੍ਹਾਂ ਨੂੰ ਮਿਲ ਸਕਦੇ ਹਨ। ਮੀਟਿੰਗ ਦੌਰਾਨ ਝੰਡਾ ਦਿਵਸ ਫੰਡ ਦੀ ਇਕੱਤਰਤਾ, ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਨਿਵਾਰਨ, ਐਕਸ ਸਰ...
4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

National, Politics, Punjab, Trending
ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਟਾਲਾ ਤਹਿਸੀਲ ਦੇ ਪਿੰਡ ਨਸੀਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਇੱਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਬਾਰੇ ਪ੍ਰਾਪਤ ਸ਼ਿਕਾਇਤ ਦੀ ਤਫਤੀਸ਼ ਦੌਰਾਨ ਇਹ ਪਾਇਆ ਗਿਆ ਕਿ ਉਕਤ ਪਟਵਾਰੀ ਨੇ ਜੱਦੀ ਜ਼ਮੀਨ ਦਾ ਇੰਤਕਾਲ ਰੋਕਣ ਬਦਲੇ 4,000 ਰੁਪਏ ਦੀ ਰਿਸ਼ਵਤ ਲਈ ਸੀ, ਜੋ ਕਿ ਪਟਵਾਰੀ ਨੇ ਪਹਿਲਾਂ ਸ਼ਿਕਾਇਤਕਰਤਾ ਦੇ ਭਤੀਜੇ ਦੇ ਹੱਕ 'ਚ ਦਰਜ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ...
ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

National, Politics, Punjab, Trending
ਬਠਿੰਡਾ, 20 ਦਸੰਬਰ : ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਜਨਰਲ ਤੇ ਉਪ ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਦੌਰਾਨ ਜ਼ਿਲ੍ਹੇ ਦੇ 39 ਵੱਖ-ਵੱਖ ਵਾਰਡਾਂ ਦੇ 65676 ਨਾਗਰਿਕ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ, ਜਿਨ੍ਹਾਂ ’ਚ 32002 ਪੁਰਸ਼, 33669 ਇਸਤਰੀਆਂ ਤੇ 5 ਥਰਡ ਜੈਂਡਰ ਸ਼ਾਮਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਾਂ 21 ਦਸੰਬਰ 2024 ਨੂੰ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਉਸੇ ਦਿਨ ਵੋਟਾਂ ਦੇ ਨਤੀਜ਼ੇ ਐਲਾਨੇ ਜਾਣਗੇ। ਜ਼ਿਲ੍ਹਾ ਚੋਣ ਅਫਸਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਵਾਰਡਾਂ ’ਚੋਂ 152 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ’ਚ ਬਠਿੰਡਾ ਦੇ 48 ਨੰਬਰ ਵਾਰਡ ਤੋਂ 7, ਗੋਨਿਆਣਾ ਦੇ 9 ਨੰਬਰ ਵਾਰਡ ਤੋਂ 3, ਲਹਿਰਾ ਮੁਹੱਬਤ ਦੇ 3,5,8 ਅਤੇ 10 ਨ...

ਜ਼ਿਲ੍ਹੇ ਅੰਦਰ 51244 ਮੀਟਰਕ ਟਨ ਯੂਰੀਆ ਖਾਦ ਮੌਜੂਦ

National, Politics, Punjab, Trending
ਮਾਨਸਾ, 20 ਦਸੰਬਰ : ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਹਾੜ੍ਹੀ ਦੀਆਂ ਫਸਲਾਂ ਲਈ ਯੂਰੀਆ ਦੀ ਵਰਤੋਂ ਮਾਹਿਰਾਂ ਦੀ ਸ਼ਿਫਾਰਿਸ ਕੀਤੀ ਗਈ ਮਾਤਰਾ ਅਨੁਸਾਰ ਹੀ ਪਾਈ ਜਾਵੇ। ਇਸ ਲਈ ਬਿਹਤਰ ਹੋਵੇਗਾ ਕਿ ਕਿਸਾਨ ਆਪਣੇ ਖੇਤ ਦੀ ਮਿੱਟੀ ਪਰਖ ਕਰਵਾਉਣ ਅਤੇ ਮਿੱਟੀ ਪਰਖ ਦੇ ਅਧਾਰ ’ਤੇ ਵਿਭਾਗ ਵੱਲੋਂ ਦਿੱਤੇ ਗਏ ਮਿੱਟੀ ਸਿਹਤ ਕਾਰਡ ਅਨੁਸਾਰ ਖਾਦਾਂ ਦੀ ਵਰਤੋਂ ਕਰਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹਾੜ੍ਹੀ ਦੀਆਂ ਫਸਲਾਂ ਲਈ ਕੁੱਲ 65000 ਮੀਟਰਕ ਟਨ ਯੂਰੀਆ ਖਾਦ ਦੀ ਜਰੂਰਤ ਹੁੰਦੀ ਹੈ, ਜਿਸ ਵਿੱਚੋਂ ਹੁਣ ਤੱਕ ਕਰੀਬ 51244 ਮੀਟਰਕ ਟਨ ਯੂਰੀਆ ਖਾਦ ਜ਼ਿਲ੍ਹੇ ਅੰਦਰ ਸਹਿਕਾਰੀ ਸਭਾਵਾਂ ਅਤੇ ਪ੍ਰਾਈਵੇਟ ਡੀਲਰਾਂ ਕੋਲ ਆ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਰਹਿੰਦੀ ਯੂਰੀਆ ਖਾਦ ਵੀ ਜਲਦੀ ਉਪਲਬੱਧ ਕਰਵਾ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਯੂਰੀਆ ਖਾਦ ਨੂੰ ਲੈ ਕੇ ਕਿਸਾਨਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਯੂਰੀਆਂ ਖਾਦ ਦੀ ਕਮੀ ਪੂਰੀ ਹੋ ਜਾਵੇਗੀ। ਉਨ੍ਹਾਂ ਖਾਦ ਵਿਕਰੇਤਾਵਾ ਨੂੰ ਵੀ ਹਦਾਇਤ ਕੀਤੀ ਕਿ ਆਪਣੀਆਂ ਦੁਕਾਨਾਂ ਦੇ ਅੱਗੇ ਖਾਦਾਂ ਦੇ ਰ...
ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੇ 30322 ਵੋਟਰ ਕਰਨਗੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ-ਜ਼ਿਲ੍ਹਾ ਚੋਣਕਾਰ ਅਫ਼ਸਰ

ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੇ 30322 ਵੋਟਰ ਕਰਨਗੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ-ਜ਼ਿਲ੍ਹਾ ਚੋਣਕਾਰ ਅਫ਼ਸਰ

National, Politics, Punjab, Trending
ਮਾਨਸਾ, 20 ਦਸੰਬਰ : ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਹੋਣ ਵਾਲੀਆਂ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਲਈ ਦੋਵਾਂ ਨਗਰ ਪੰਚਾਇਤਾਂ ਵਿਖੇ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦਿਨ ਦੋਵਾਂ ਨਗਰ ਪੰਚਾਇਤਾਂ ਦੇ ਕੁੱਲ 30322 ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਉਨ੍ਹਾਂ ਕਿਹਾ ਕਿ ਵੋਟਰ ਬਿਨ੍ਹਾਂ ਕਿਸੇ ਡਰ ਅਤੇ ਲਾਲਚ ਤੋਂ ਆਪਣੀ ਵੋਟ ਪਾਉਣ। ਉਨ੍ਹਾਂ ਦੱਸਿਆ ਕਿ ਭੀਖੀ ਨਗਰ ਪੰਚਾਇਤ ਦੇ 13 ਵਾਰਡਾਂ ਦੇ ਕੁੱਲ 14369 ਵੋਟਰ ਹਨ, ਜਿਨ੍ਹਾਂ ਵਿੱਚ 7457 ਪੁਰਸ਼ ਅਤੇ 6911 ਔਰਤ ਵੋਟਰ ਹਨ। ਇਸ ਤੋਂ ਇਲਾਵਾ 1 ਵੋਟ ਥਰਡ ਜੈਂਡਰ ਹੈ। ਉਨ੍ਹਾਂ ਦੱਸਿਆ ਕਿ ਭੀਖੀ ਦੇ 13 ਵਾਰਡਾਂ ਲਈ 14 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਇਸੇ ਤਰ੍ਹਾਂ ਸਰਦੂਲਗੜ੍ਹ ਨਗਰ ਪੰਚਾਇਤ ਦੇ 15 ਵਾਰਡਾਂ ਦੇ ਕੁੱਲ 15953 ਵੋਟਰ ਹਨ, ਜਿਨ੍ਹਾਂ ਵਿੱਚ 8369 ਪੁਰਸ਼ ਅਤੇ 7584 ਔਰਤ ਵੋਟਰ ਸ਼ਾਮਿਲ ਹਨ। ਸਰਦੂਲਗੜ੍ਹ ਵਿਖੇ 17 ਪੋਲਿੰਗ ਸਟੇਸ਼ਨ ਸਥਾਪਿਤ ਕੀ...
ਸਪੀਕਰ ਸੰਧਵਾਂ ਨੇ ਕੋਟਕਪੂਰਾ ਦੇ ਵਾਰਡ-4 ਅਤੇ ਵਾਰਡ-21 ਵਿਖੇ ਘਰ ਘਰ ਜਾ ਕੇ ਕੀਤਾ ਪ੍ਰਚਾਰ

ਸਪੀਕਰ ਸੰਧਵਾਂ ਨੇ ਕੋਟਕਪੂਰਾ ਦੇ ਵਾਰਡ-4 ਅਤੇ ਵਾਰਡ-21 ਵਿਖੇ ਘਰ ਘਰ ਜਾ ਕੇ ਕੀਤਾ ਪ੍ਰਚਾਰ

National, Politics, Punjab, Trending
ਕੋਟਕਪੂਰਾ 20 ਦਸੰਬਰ, ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਨਗਰ ਕੌਂਸਲ ਜਿਮਨੀ ਚੋਣਾਂ ਦੇ ਮੱਦੇਨਜ਼ਰ ਨਗਰ ਕੌਂਸਲ ਹਲਕਾ ਕੋਟਕਪੂਰਾ ਦੇ ਵਾਰਡ 4 ਅਤੇ ਵਾਰਡ ਨੰ-21 ਵਿੱਚ ਘਰ ਘਰ ਜਾ ਕੇ ਆਮ ਆਦਮੀ ਪਾਰਟੀ ਵੱਲੋਂ ਖੜ੍ਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਦੇਖਦਿਆਂ ਇਨ੍ਹਾਂ ਵਾਰਡਾਂ ਦੇ ਲੋਕ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨੂੰ ਹੀ ਜਿੱਤਾਂ ਕੇ ਸੇਵਾ ਦਾ ਮੌਕਾ ਦੇਣਗੇ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਜਦੋਂ ਸਮਾਂ ਮਿਲਦਾ ਹੈ, ਤਾਂ ਉਹ ਆਪਣਾ ਜਿਆਦਾ ਸਮਾਂ ਆਪਣੇ ਹਲਕੇ ਦੇ ਲੋਕਾਂ ਵਿੱਚ ਹੀ ਬਿਤਾਉਂਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਹਲਕੇ ਦੇ ਲੋਕ ਉਨ੍ਹਾਂ ਨੂੰ ਨਿਰਾਸ਼ ਨਹੀਂ ਕਰਨਗੇ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਪੰਜਾਬ ਸਰਕਾਰ ਵ...
ਸਿਵਲ ਪਸ਼ੂ ਹਸਪਤਾਲ ਸੁੱਖਣਵਾਲਾ ਵਿਖੇ ਲਗਾਇਆ ਗਿਆ ਬਲਾਕ ਪੱਧਰੀ ਐਸਕੈਡ ਕੈਂਪ

ਸਿਵਲ ਪਸ਼ੂ ਹਸਪਤਾਲ ਸੁੱਖਣਵਾਲਾ ਵਿਖੇ ਲਗਾਇਆ ਗਿਆ ਬਲਾਕ ਪੱਧਰੀ ਐਸਕੈਡ ਕੈਂਪ

National, Politics, Punjab, Trending
ਫਰੀਦਕੋਟ 20 ਦਸੰਬਰ () ਡਾਇਰੈਕਟਰ ਪਸ਼ੂ ਪਾਲਣ ਪੰਜਾਬ ਦੇ ਨਿਰਦੇਸ਼ਾਂ ਤਹਿਤ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫ਼ਰੀਦਕੋਟ ਡਾ. ਰਾਜਦੀਪ ਸਿੰਘ ਦੀ ਯੋਗ ਅਗਵਾਈ ਹੇਠ ਸਿਵਲ ਪਸ਼ੂ ਹਸਪਤਾਲ ਸੁੱਖਣਵਾਲਾ ਵਿਖੇ ਬਲਾਕ ਪੱਧਰੀ ਐਸਕੈਡ ( ਅਸਿਸਟੈਂਸ ਟੂ ਸਟੇਟ ਫਾਰ ਕੰਟਰੋਲ ਆਫ਼ ਐਨੀਮਲ ਡਿਸੀਜ਼ਸ) ਕੈਂਪ ਲਗਾਇਆ ਗਿਆ। ਜਿਸ ਵਿਚ ਪਿੰਡ ਸੁੱਖਣਵਾਲਾ, ਹਰੀਏਵਾਲਾ ਤੇ ਨੇੜੇ ਦੇ ਪਿੰਡਾਂ ਤੋਂ ਪਹੁੰਚੇ ਪਸ਼ੂ ਪਾਲਕਾਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੌਕੇ ਸਿਵਲ ਪਸ਼ੂ ਹਸਪਤਾਲ ਸੁੱਖਣਵਾਲਾ ਦੇ ਇੰਚਾਰਜ ਡਾ. ਅਵਤਾਰ ਸਿੰਘ ਨੇ ਸਭ ਤੋਂ ਪਹਿਲਾਂ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹੀਦੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਅਰਪਣ ਕੀਤੀ। ਇਸ ਉਪਰੰਤ ਉਨ੍ਹਾਂ ਨੇ ਵਿਸ਼ੇਸ਼ ਤੌਰ ਤੇ ਪਹੁੰਚੇ ਸਹਾਇਕ ਨਿਰਦੇਸ਼ਕ ਡਾ. ਜਸਵਿੰਦਰ ਗਰਗ, ਸੀਨੀਅਰ ਵੈਟਨਰੀ ਅਫ਼ਸਰ ਡਾ. ਗੁਰਵਿੰਦਰ ਸਿੰਘ, ਸਹਾਇਕ ਨਿਰਦੇਸ਼ਕ ਡਾ. ਸੁਰਜੀਤ ਸਿੰਘ ਮੱਲ ਦਾ ਧੰਨਵਾਦ ਕਰਨ ਉਪਰੰਤ ਭਾਗ ਲੈਣ ਵਾਲੇ ਸਮੁਚੇ ਪਸ਼ੂ ਪਾਲਕਾਂ ਨੂੰ ਜੀ ਆਇਆ ਕਿਹਾ।  ਇਸ ਮੌਕੇ ਲਗਭਗ 85 ਦੇ ਕਰੀਬ ਪਸ਼ੂ ਪਾਲਕ ਵੀਰਾਂ ਤੇ 25 ਦੇ ਕਰੀਬ ਬੀਬੀਆਂ ਨੇ ਪਹੁੰਚੇ ਹੋਏ ਮਾਹਿਰ ਡਾਕਟਰਾਂ ਤੋਂ ...
ਲੀਗਲ ਸਰਵਿਸਜ਼ ਯੂਨਿਟ ਫਾਰ ਚਿਲਡਰਨ (ਐੱਲ.ਐੱਸ.ਯੂ.ਸੀ) ਲਈ ਓਰੀਐਂਟੇਸ਼ਨ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਲੀਗਲ ਸਰਵਿਸਜ਼ ਯੂਨਿਟ ਫਾਰ ਚਿਲਡਰਨ (ਐੱਲ.ਐੱਸ.ਯੂ.ਸੀ) ਲਈ ਓਰੀਐਂਟੇਸ਼ਨ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

National, Politics, Punjab, Trending
ਮੋਗਾ, 20 ਦਸੰਬਰ, ਨਾਲਸਾ ਅਤੇ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਮਾਨਯੋਗ ਇੰਚਾਰਜ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਨਾਲਸਾ ਦੀ ਸਕੀਮ ਤਹਿਤ (ਚਾਈਲਡ ਫਰੈਂਡਲੀ ਲੀਗਲ ਸਰਵਿਸਜ਼ ਫਾਰ ਚਿਲਡਰਨ) ਸਕੀਮ-2024 ਹੇਠ ਬੱਚਿਆਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਸਪੈਸ਼ਲ ਲੀਗਲ ਸਰਵਿਸਜ਼ ਯੂਨਿਟ ਫਾਰ ਚਿਲਡਰਨ (ਐੱਲ.ਐੱਸ.ਯੂ.ਸੀ) ਦਾ ਗਠਨ ਕੀਤਾ ਗਿਆ ਸੀ। ਇਸ ਯੂਨਿਟ ਵਿੱਚ ਇੱਕ ਰਿਟਾਇਟਰਡ ਜੁਡੀਸ਼ੀਅਲ ਆਫਸਰ, ਚੀਫ ਲੀਗਲ ਏਡ ਡਿਫੈਂਸ ਕਾਊਂਸਲ ਮੋਗਾ ਅਤੇ ਦਫਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵੱਖ – ਵੱਖ ਪੈਨਲ ਦੇ ਵਕੀਲ ਅਤੇ ਪੈਰਾ ਲੀਗਲ ਵਲੰਟੀਅਰ ਡਿਪਿਊਟ ਕੀਤੇ ਗਏ ਹਨ। ਇਸ ਯੂਨਿਟ ਦੀ ਅਗਵਾਈ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਜੀ ਵੱਲੋਂ ਕੀਤੀ ਜਾ ਰਹੀ ਹੈ ਅਤੇ ਨਿਗਰਾਨੀ ਅਤੇ ਸੇਧ ਦੇਣ ਦੀ ਜਿੰਮੇਵਾਰੀ ਮਾਨਯੋਗ ਰਿਟਾਇਰਡ ਜੁਡੀਸ਼ੀਅਲ ਅਫਸਰ ਵੱਲੋਂ ਨਿਭਾਈ ਜਾ ਰਹੀ ਹੈ। ਦਫਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਇਸ ਯੂਨਿਟ ਦੇ ਪੈਨਲ ਦੇ ਵਕੀਲਾਂ...
ਨਾਲਸਾ ਤੇ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਦੀਆਂ ਹਦਾਇਤਾਂ ਤਹਿਤ ਨਾਰੀ ਸਸ਼ਕਤੀਕਰਨ ਬਾਰੇ ਸੈਮੀਨਾਰ

ਨਾਲਸਾ ਤੇ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਦੀਆਂ ਹਦਾਇਤਾਂ ਤਹਿਤ ਨਾਰੀ ਸਸ਼ਕਤੀਕਰਨ ਬਾਰੇ ਸੈਮੀਨਾਰ

National, Politics, Punjab, Trending
ਮੋਗਾ, 20 ਦਸੰਬਰ, ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ, ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤੇ ਨੈਸ਼ਨਲ ਮਿਸ਼ਨ ਫਾਰ ਵੂਮੈਨ ਦੇ ਸਹਿਯੋਗ ਨਾਲ,ਸ. ਹਰਜੀਤ ਸਿੰਘ ਮਾਨਯੋਗ ਇੰਚਾਰਜ ਜ਼ਿਲ੍ਹਾ ਤੇ ਸੈਸ਼ਨਜ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਸ਼੍ਰੀਮਤੀ ਕਿਰਨ ਜਯੋਤੀ, ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਸਿਵਲ ਸਰਜਨ ਮੋਗਾ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਮੋਗਾ ਦੇ ਸਹਿਯੋਗ ਨਾਲ ਬਾਬਾ ਈਸ਼ਰ ਸਿੰਘ ਇੰਸਟੀਚਿਊਟ ਕੋਟ ਈਸੇ ਖਾਂ ਮੋਗਾ ਵਿਖੇ ਮਹਿਲਾ ਸਸ਼ਕਤੀਕਰਨ ਤਹਿਤ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਐਡਵੋਕੇਟ ਸ਼੍ਰੀ ਰਾਜੇਸ਼ ਸ਼ਰਮਾ ਪੈਨਲ ਐਡਵੋਕੇਟ ਅਤੇ ਮਿਸ ਮਨਦੀਪ ਕੌਰ ਪੈਨਲ ਐਡਵੋਕੇਟ ਵੱਲੋਂ ਬਤੌਰ ਰਿਸੋਰਸ ਪਰਸਨ ਦੇ ਤਹਿਤ ਸੈਮੀਨਾਰ ਵਿਚ ਲੜਕੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ, ਕੁੜੀਆਂ ਅਤੇ ਔਰਤਾਂ ਦੇ ਹੱਕਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਅਤੇ ਉਸ ਤੋਂ ਬਾਅਦ ਉਹਨਾਂ ਲੜਕੀਆਂ ਨੂੰ ਆਪਣੀ ਪੜ੍ਹਾਈ ਤੋਂ ਬਾ...
ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਘੋਸ਼ਿਤ

ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਘੋਸ਼ਿਤ

National, Politics, Punjab, Trending
ਬਠਿੰਡਾ, 20 ਦਸੰਬਰ : ਜ਼ਿਲ੍ਹਾ ਚੋਣ ਅਫਸਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਹੋਣ ਵਾਲੀਆਂ ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਜਿੱਥੇ ਵੋਟਾਂ ਪੈਣੀਆਂ ਹਨ ਦੇ ਰੈਵੇਨਿਊ ਜੁਰੀਡੈਕਸ਼ਨ ਵਿੱਚ 21 ਦਸੰਬਰ 2024 (ਸ਼ਨੀਵਾਰ) ਦੀ ਜਨਤਕ ਛੁੱਟੀ (ਸਮੇਤ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ) ਘੋਸ਼ਿਤ ਕੀਤੀ ਜਾਂਦੀ ਹੈ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਚੋਣ ਅਫਸਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜਿੱਥੇ ਵੋਟਾਂ ਪੈਣੀਆਂ ਹਨ ਦੇ ਜੋ ਵੋਟਰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਵਿੱਚ ਨੋਕਰੀ ਕਰਦੇ ਹਨ। ਉਨ੍ਹਾਂ ਨੂੰ ਮਿਤੀ 21 ਦਸੰਬਰ 2024 (ਸ਼ਨੀਵਾਰ) ਨੂੰ ਹੋਣ ਵਾਲੀਆਂ ਚੋਣਾਂ ਲਈ ਵੋਟ ਪਾਉਣ ਦੇ ਸਬੰਧ ਵਿੱਚ ਸਮਰੱਥ ਅਧਿਕਾਰੀ ਨੂੰ ਆਪਣਾ ਵੋਟਰ ਕਾਰਡ ਪੇਸ਼ ਕਰਨ ਤੇ ਵਿਸ਼ੇਸ਼ ਛੁੱਟੀ (ਜੋ ਕਿ ਉਨ੍ਹਾਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ) ਘੋਸ਼ਿਤ ਕੀਤੀ ਜਾਂਦੀ ਹੈ।...