ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ 19 ਨਵੰਬਰ 2024-
ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਜੇਤੂ ਰਹੇ ਭਾਰਤ ਦੇ ਸ਼ਤਰੰਜ ਖਿਡਾਰੀ ਡੀ ਗੁਕੇਸ਼ ਲਈ ਸ਼ਤਰੰਜ ਦੇ ਮੋਹਰੇ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਵਿਸ਼ੇਸ਼ ਤੌਰ ਤੇ ਆਪਣੇ ਦਫਤਰ ਬੁਲਾ ਕੇ ਸਨਮਾਨਿਤ ਕੀਤਾ ਤੇ ਸ਼ਤਰੰਜ ਦੇ ਮੋਹਰੇ ਬਣਾਉਣ ਸਬੰਧੀ ਅੰਮ੍ਰਿਤਸਰ ਦੀ ਇਸ ਕਲਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਪ੍ਰਾਪਤ ਕੀਤੀ। ਦੱਸਣ ਯੋਗ ਹੈ ਕਿ ਅੰਮ੍ਰਿਤਸਰ ਵਿੱਚ ਕਰੀਬ 100 ਸਾਲਾਂ ਤੋਂ ਸ਼ਤਰੰਜ ਦੇ ਮੋਹਰੇ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਪਹਿਲਾਂ ਇਸ ਲਈ ਹਾਥੀ ਦੰਦ ਦੀ ਵਰਤੋਂ ਵੀ ਕੀਤੀ ਜਾਂਦੀ ਸੀ ਪਰ ਹੁਣ ਕੇਵਲ ਲੱਕੜ ਦੇ ਮੋਹਰੇ ਹੀ ਬਣਾਏ ਜਾਂਦੇ ਹਨ ਜੋ ਕਿ ਜਿਆਦਾਤਰ ਯੂਰਪੀਅਨ ਦੇਸ਼ਾਂ ਵਿੱਚ ਨਿਰਯਾਤ ਹੁੰਦੇ ਹਨ।
ਅਜਿਹੀ ਇੱਕ ਫਰਮ ਚੋਪੜਾ ਐਂਡ ਕੰਪਨੀ ਜੋ ਕਿ ਸ਼ਤਰੰਜ ਬਣਾਉਣ ਦਾ ਕੰਮ ਲੰਮੇ ਸਮੇਂ ਤੋਂ ਕਰ ਰਹੀ ਹੈ, ਨੇ ਕੁਝ ਅਰਸਾ ਪਹਿਲਾਂ ਸ਼ਤਰੰਜ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾ ਕੇ ਭੇਜੀ ਸੀ। ਉਕਤ ਫਰਮ ਦੇ ਮਾਲਕ ਸ੍ਰੀ ਅਦਿਤਿਆ ਚੋਪੜਾ ਨੇ ਦੱਸਿਆ ਕਿ ਭਾਰਤ ਵਿੱਚ ਸ਼ਤਰ...







